ਲੁਧਿਆਣਾ 11 ਜਨਵਰੀ 2026
ਪੁਲਿਸ ਕਮਿਸ਼ਨਰ ਲੁਧਿਆਣਾ ਸਵਪਨ ਸ਼ਰਮਾ IPS ਅਤੇ ਰੁਪਿੰਦਰ ਸਿੰਘ IPS ਐਡੀਸ਼ਨਲ ਕਮਿਸ਼ਨਰ ਪੁਲਿਸ ਲੁਧਿਆਣਾ ਦੀਆਂ ਹਦਾਇਤਾਂ ਅਨੁਸਾਰ ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਪਾਬੰਦੀਸ਼ੁਦਾ ਪਲਾਸਟਿਕ ਚਾਈਨਾ ਡੋਰ ਸਮੇਤ 01 ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ।
ਜਿਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਕੰਵਲਪ੍ਰੀਤ ਸਿੰਘ ਚਾਹਲ PPS /ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜੋਨ-3 ਲੁਧਿਆਣਾ ਅਤੇ ਗੁਰਇਕਬਾਲ ਸਿੰਘ PPS/ ਸਹਾਇਕ ਕਮਿਸ਼ਨਰ ਪੁਲਿਸ ਸਿਵਲ ਲਾਇਨ ਲੁਧਿਆਣਾ ਨੇ ਦੱਸਿਆ ਇੰਸਪੈਕਟਰ ਮਧੂ ਬਾਲਾ ਮੁੱਖ ਅਫਸਰ ਥਾਣਾ ਡਵੀਜ਼ਨ ਨੰਬਰ-5 ਲੁਧਿਆਣਾ ਦੀ ਨਿਗਰਾਨੀ ਹੇਠ ਪੁਲਿਸ ਪਾਰਟੀ ਨੇ ਮੁਖ਼ਬਰ ਖ਼ਾਸ ਦੀ ਇਤਲਾਹ ’ਤੇ ਪੁਲਿਸ ਪਾਰਟੀ ਨੇੜੇ ਮਿੱਢਾ ਚੌਂਕ, ਜਵਾਹਰ ਨਗਰ ਕੈਂਪ ਲੁਧਿਆਣਾ ਵਿਖੇ ਰੇਡ ਕਰਕੇ ਦੋਸ਼ੀ ਸੁਸ਼ੀਲ ਕੁਮਾਰ ਪੁੱਤਰ ਸੋਮਨਾਥ ਵਾਸੀ ਜਵਾਹਰ ਨਗਰ ਕੈਂਪ ਲੁਧਿਆਣਾ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 80 ਗੱਟੂ ਪਾਬੰਦੀਸ਼ੁਦਾ ਪਲਾਸਟਿਕ ਚਾਈਨਾ ਡੋਰ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਪੁਲਿਸ ਵੱਲੋਂ ਥਾਣਾ ਡਵੀਜ਼ਨ ਨੰਬਰ-5 ਲੁਧਿਆਣਾ ਵਿਖੇ ਮੁਕੱਦਮਾ ਨੰਬਰ 09 ਮਿਤੀ 10-01-2026 ਅਧੀਨ ਧਾਰਾ 223, 125 BNS ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।


