ਅੰਮ੍ਰਿਤਸਰ/ਚੰਡੀਗੜ੍ਹ 12 ਜਨਵਰੀ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪੰਜਾਬ ਪੁਲਿਸ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜੋ ਕਹਿੰਦੀ ਹੈ, ਉਹ ਕਰਕੇ ਦਿਖਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਅੰਮ੍ਰਿਤਸਰ ਦੇ ਇੱਕ ਪੈਲੇਸ ਵਿੱਚ ਜਰਨੈਲ ਸਿੰਘ ਸਰਪੰਚ ਵਲਟੋਹਾ ਦੇ ਕਤਲ ਵਿੱਚ ਸ਼ਾਮਿਲ 7 ਦੋਸ਼ੀਆਂ ਨੂੰ ਪੁਲਿਸ ਨੇ ਸਿਰਫ 8 ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕਰਕੇ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਆਪ ਆਗੂ ਪ੍ਰਬਵੀਰ ਸਿੰਘ ਬਰਾੜ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਕੇਂਦਰੀ ਏਜੰਸੀਆਂ ਅਤੇ ਹੋਰਨਾਂ ਰਾਜਾਂ ਦੀ ਪੁਲਿਸ ਨਾਲ ਤਾਲਮੇਲ ਕਰਕੇ ਇਸ ਆਪ੍ਰੇਸ਼ਨ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਹੈ। ਉਨ੍ਹਾਂ ਕਿਹਾ, ਦੋਸ਼ੀਆਂ ਨੇ ਬਿਹਾਰ, ਪਟਨਾ, ਨਾਂਦੇੜ ਅਤੇ ਰਾਏਪੁਰ ਛੱਤੀਸਗੜ੍ਹ ਵਰਗੇ ਇਲਾਕਿਆਂ ਵਿੱਚ ਪਨਾਹ ਲਈ ਸੀ,ਜਿਨ੍ਹਾਂ ਨੂੰ ਸਾਡੀ ਪੁਲਿਸ ਨੇ 110 ਕੀਲੋਮੀਟਰ ਤਕ ਸੀਸੀਟੀਵੀ ਟ੍ਰੈਕ ਕਰ ਕੇ ਅਤੇ ਤਕਨੀਕੀ ਸਬੂਤਾਂ ਦੇ ਆਧਾਰ ‘ਤੇ ਕਾਬੂ ਕੀਤਾ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਤਰਨਤਾਰਨ ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਹੋਰ ਦੋਸ਼ੀਆਂ ਕੁਲਵਿੰਦਰ ਸਿੰਘ ਕਿੰਦਾ, ਅਰਮਾਨਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਨੇ ਹਥਿਆਰ ਅਤੇ ਮੋਟਰਸਾਈਕਲ ਮੁਹੱਈਆ ਕਰਵਾਏ ਸਨ। ਛੱਤੀਸਗੜ੍ਹ ਤੋਂ ਫੜੇ ਗਏ ਦੋ ਮੁੱਖ ਦੋਸ਼ੀਆਂ ਨੂੰ ਇੱਕ-ਦੋ ਦਿਨਾਂ ਵਿੱਚ ਪੰਜਾਬ ਲਿਆਂਦਾ ਜਾਵੇਗਾ, ਜਿਸ ਤੋਂ ਬਾਅਦ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। ਧਾਲੀਵਾਲ ਨੇ ਕਿਹਾ ਕਿ ਇਹ ਕਤਲ ਵਿਦੇਸ਼ਾਂ ਵਿੱਚ ਬੈਠੇ ਆਪਰੇਟਰਾਂ ਦੇ ਇਸ਼ਾਰੇ ‘ਤੇ ਕੀਤੇ ਜਾ ਰਹੇ ਹਨ, ਜੋ ਇੱਥੇ ਫੰਡਿੰਗ ਅਤੇ ਹਥਿਆਰ ਮੁਹੱਈਆ ਕਰਵਾਉਂਦੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪੰਜਾਬ ਦੀ ਧਰਤੀ ‘ਤੇ ਖੂਨ ਖਰਾਬਾ ਕਰਨ ਵਾਲਿਆਂ ਲਈ ਸਿਰਫ ਦੋ ਹੀ ਥਾਵਾਂ ਹਨ ਜੇਲ੍ਹ ਜਾਂ ਫਿਰ ਪੁਲਿਸ ਦੀ ਗੋਲੀ। ਧਾਲੀਵਾਲ ਨੇ ਪੰਜਾਬ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਮਾਨ ਸਰਕਾਰ ਗੈਂਗਸਟਰਵਾਦ ਅਤੇ ਡਰੱਗ ਮਾਫੀਆ ਵਿਰੁੱਧ ਲੰਬੀ ਲੜਾਈ ਲੜ ਰਹੀ ਹੈ ਅਤੇ ਜਲਦੀ ਹੀ ਪੰਜਾਬ ਨੂੰ ਇਨ੍ਹਾਂ ਅਲਾਮਤਾਂ ਤੋਂ ਪੂਰੀ ਤਰ੍ਹਾਂ ਮੁਕਤ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਬਹਾਦਰੀ ‘ਤੇ ਸਾਨੂੰ ਮਾਣ ਹੈ, ਜਿਸ ਨੇ ਕਾਲੇ ਦੌਰ ਵੇਲੇ ਵੀ ਪੰਜਾਬ ਦੀ ਰਾਖੀ ਕੀਤੀ ਸੀ ਅਤੇ ਹੁਣ ਵੀ ਦਿਨ-ਰਾਤ ਇੱਕ ਕਰਕੇ ਸੂਬੇ ਵਿੱਚ ਅਮਨ-ਸ਼ਾਂਤੀ ਬਹਾਲ ਰੱਖ ਰਹੀ ਹੈ।
Trending
- *ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਲੁਧਿਆਣਾ ਵਿੱਚ ਮਾਲ ਅਧਿਕਾਰੀਆਂ ਨੂੰ ਮਾਲ ਸੇਵਾਵਾਂ ਦੀ ਪੈਂਡੈਂਸੀ ਖਤਮ ਕਰਨ ਦੇ ਦਿੱਤੇ ਹੁਕਮ
- *ਜ਼ਿਲ੍ਹਾ ਲੁਧਿਆਣਾ ਵਿੱਚ 26 ਮਈ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਧਾਰਾ 163 ਲਾਗੂ, ਇਕੱਠ ਅਤੇ ਰੈਲੀਆਂ ‘ਤੇ ਪਾਬੰਦੀ
- ਡੀ.ਸੀ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਨਿੱਜੀ ਸਕੂਲਾਂ ਦੀ ਫੀਸ ਨਿਗਰਾਨੀ ਲਈ ਜ਼ਿਲ੍ਹਾ ਪੱਧਰੀ ਰੈਗੂਲੇਟਰੀ ਕਮੇਟੀ ਕੀਤੀ ਗਠਿਤ
- ਨਗਰ ਕੌਂਸਲ/ਪੰਚਾਇਤ ਚੋਣਾਂ; ਉਮੀਦਵਾਰ ਨਿਰਧਾਰਤ ਹੱਦ ਅੰਦਰ ਹੀ ਖਰਚ ਕਰਨ : ਵਧੀਕ ਜ਼ਿਲ੍ਹਾ ਚੋਣ ਅਫ਼ਸਰ
- ਐਸ.ਡੀ.ਐਮ ਜਸਲੀਨ ਕੌਰ ਭੁੱਲਰ ਨੇ ਅਧਿਕਾਰੀਆਂ ਨੂੰ ਸੁਚਾਰੂ ਪ੍ਰੀਖਿਆ ਸੰਚਾਲਨ ਦੇ ਦਿੱਤੇ ਨਿਰਦੇਸ਼
- ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਦੂਜਾ ਦਿਨ ; 17 ਨਾਮਜ਼ਦਗੀਆਂ ਦਾਖ਼ਲ
- ਸੰਭਾਵੀ ਹੜ੍ਹ ਸਥਿਤੀ ਲਈ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ‘ਤੇ ਕੰਟਰੋਲ ਰੂਮ ਸਥਾਪਤ ਕੀਤੇ ਜਾਣਗੇ: ਏਡੀਸੀ ਪੂਨਮ ਸਿੰਘ
- ਐਕਟ ਹਿਊਮਨ ਸੋਸਾਇਟੀ ਦੇ ਸੰਸਥਾਪਕ ਹਰਲੀਨ ਕੌਰ ਨੇ ਪੂਰੀ ਕੀਤੀ ਜਨਗਣਨਾ 2027 ਦੀ ਸਵੈ-ਗਣਨਾ


