ਸ੍ਰੀ ਅੰਮ੍ਰਿਤਸਰ, 12 ਜਨਵਰੀਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੇ ਗਏ ਆਦੇਸ਼ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।ਜਾਰੀ ਬਿਆਨ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਪਹਿਲਾਂ ਵੀ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਹੋਈ ਸੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਅਨੁਸਾਰ ਹੀ ਸ਼੍ਰੋਮਣੀ ਕਮੇਟੀ ਵੱਲੋਂ ਮੁਲਾਜ਼ਮਾਂ ਤੇ ਵਿਭਾਗੀ ਕਾਰਵਾਈ ਕੀਤੀ ਗਈ ਸੀ। ਹੁਣ ਹੋਏ ਤਾਜ਼ਾ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਅਗਲੀ ਕਾਰਵਾਈ ਕਰੇਗੀ, ਜਿਸ ਸਬੰਧੀ ਸਿੱਟ ਵੱਲੋਂ ਸੰਪਰਕ ਕੀਤੇ ਜਾਣ ਤੇ ਆਦੇਸ਼ ਦੀ ਭਾਵਨਾ ਅਨੁਸਾਰ ਕਾਰਜ ਕੀਤਾ ਜਾਵੇਗਾ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


