ਲੁਧਿਆਣਾ 14 ਜਨਵਰੀ ਮਹਾਨਗਰ ਦੇ ਨਾਮੀ ਪੱਤਰਕਾਰ ਪੰਕਜ ਸ਼ਾਰਦਾ ਦੀ ਪੰਜਾਬ ਵਿੱਚ ਬ੍ਰਾਹਮਣ ਅਤੇ ਸਨਾਤਨੀ ਸਮਾਜ ਵਿੱਚ ਚੰਗੀ ਪਕੜ ਦੇ ਚਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਹਨਾਂ ਨੂੰ ਪੰਜਾਬ ਭਲਾਈ ਬੋਰਡ ਦੇ ਚੇਅਰਮੈਨ ਦਾ ਅਹੁਦਾ ਦੇਕੇ ਵੱਡੀ ਜਿੰਮੇਵਾਰੀ ਦਿੱਤੀ ਗਈ ਹੈ। ਚੇਅਰਮੈਨ ਪੰਕਜ ਸ਼ਾਰਦਾ ਵੱਲੋਂ ਬੁੱਧਵਾਰ ਨੂੰ ਆਪਣੇ ਸਾਥੀਆਂ ਸਮੇਤ ਮੋਹਾਲੀ ਦੇ ਸੈਕਟਰ 68 ਵਨ ਭਵਨ ਮੋਹਾਲੀ ਵਿਖੇ ਸਰਕਾਰ ਵੱਲੋਂ ਦਿੱਤੇ ਗਏ ਦਫਤਰ ਵਿੱਚ ਆਪਣਾ ਅਹੁਦਾ ਸੰਭਾਲਿਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਪੰਕਜ ਸ਼ਾਰਦਾ ਨੇ ਦੱਸਿਆ ਕਿ ਉਹ ਹਫਤੇ ਦੇ ਦੋ ਦਿਨ ਮੰਗਲਵਾਰ ਅਤੇ ਸ਼ੁਕਰਵਾਰ ਨੂੰ ਸਵੇਰੇ 11 ਵਜੇ ਤੋਂ 3 ਵਜੇ ਤੱਕ ਸਮਾਜ ਦੇ ਲੋਕਾਂ ਨੂੰ ਆ ਰਹੀਆਂ ਦਿੱਕਤਾਂ ਦੀ ਸੁਣਵਾਈ ਕਰਿਆ ਕਰਨਗੇ ਅਤੇ ਮੌਕੇ ਤੇ ਹੀ ਸਮੱਸਿਆ ਦਾ ਹੱਲ ਕਰਵਾਇਆ ਜਾਇਆ ਕਰੇਗਾ।ਦੱਸਣਯੋਗ ਹੈ ਕੀ ਚੇਅਰਮੈਨ ਪੰਕਜ ਸ਼ਾਰਦਾ ਵੱਲੋਂ ਲੁਧਿਆਣਾ ਵਿੱਚ ਭਗਵਾਨ ਪਰਸ਼ੂਰਾਮ ਜੈਯੰਤੀ ਦੇ ਮੌਕੇ ਉੱਪਰ ਪਿਛਲੇ ਕਈ ਸਾਲਾਂ ਤੋਂ ਸਮਾਗਮ ਕਰਵਾਏ ਜਾ ਰਹੇ ਹਨ, ਇਸ ਤੋਂ ਇਲਾਵਾ ਪੰਕਜ ਸ਼ਾਰਦਾ ਵੱਲੋਂ ਪਿਛਲੇ 15 ਸਾਲਾਂ ਤੋਂ ਲਗਾਤਾਰ ਪੀਪਲ ਫੋਰ ਔਰਫਨ ਦੇ ਝੰਡੇ ਥੱਲੇ ਲਾਵਾਰਸ ਲਾਸ਼ਾਂ ਦਾ ਸੰਸਕਾਰ ਕੀਤਾ ਜਾ ਰਿਹਾ ਹੈ,ਇਸ ਸੇਵਾ ਤਹਿਤ ਸੰਸਥਾ 12 ਹਜ਼ਾਰ ਦੇ ਕਰੀਬ ਲਵਾਰਸ ਲਾਸ਼ਾਂ ਦਾ ਸੰਸਕਾਰ ਕਰ ਚੁੱਕੀ ਹੈ,ਪੰਕਜ ਸ਼ਾਰਦਾ ਨੂੰ ਚੇਅਰਮੈਨ ਦਾ ਅਹੁਦਾ ਮਿਲਣ ਤੋਂ ਬਾਅਦ ਬ੍ਰਾਹਮਣ ਅਤੇ ਸਨਾਤਨੀ ਸਮਾਜ ਵਿੱਚ ਖੁਸ਼ੀ ਦੀ ਲਹਿਰ ਹੈ। ਪੰਕਜ ਸ਼ਰਧਾ ਵੱਲੋਂ ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਮਨੀਸ਼ ਸਸੋਦੀਆ ਦਾ ਧੰਨਵਾਦ ਵੀ ਕੀਤਾ ਗਿਆ।ਇਸ ਮੌਕੇ ਰਵੀ ਸ਼ਰਮਾ,ਡਾਕਟਰ ਦੀਪਕ ਮੰਨਣ,ਰਾਜੂ ਸ਼ਰਮਾ,ਮਨੀ ਭਗਤ,ਰਜੀਵ ਸ਼ਰਮਾ,ਐਡਵੋਕੇਟ ਰਜਨੀਸ਼ ਗੁਪਤਾ,ਪੰਡਿਤ ਵਿਜੇ ਸ਼ਰਮਾ,ਵਿਜੇ ਕਪੂਰ,ਰਾਜੂ ਸ਼ੁਕਲਾ,ਪ੍ਰਭੂ ਸਾਰਦਾ,ਪਰਮਿੰਦਰ ਧਾਮੀ,ਕਰਨ ਚਾੰਡਲਾ ਵੀ ਮੌਜੂਦ ਰਹੇ।
Trending
- ਔਰਤਾਂ ਨੂੰ ਜਲਦੀ ਹੀ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਫਰਵਰੀ ਤੋਂ
- ਬ੍ਰਾਹਮਣ ਭਲਾਈ ਬੋਰਡ ਦੇ ਚੇਅਰਮੈਨ ਪੰਕਜ ਸ਼ਾਰਦਾ ਨੇ ਮੋਹਾਲੀ ਸਥਿਤ ਦਫਤਰ ਵਿੱਚ ਸੰਭਾਲਿਆ ਅਹੁਦਾ
- ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕਾ ਸਾਹਨੇਵਾਲ ‘ਚ ਕਰੀਬ 2 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਦਾ ਉਦਘਾਟਨ
- ਉਦਯੋਗਿਕ ਸਿਲਾਈ ਮਸ਼ੀਨ ਆਪਰੇਟਰ ਸਿਖਲਾਈ ਕੋਰਸ ਪਾਸ 36 ਸਫਲ ਉਮੀਦਵਾਰਾਂ ਨੂੰ ਸਰਟੀਫਿਕੇਟ ਤੇ ਇਨਾਮ ਕੀਤੇ ਤਕਸੀਮ
- ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਪੁਲਿਸ ਪਰਿਵਾਰਾਂ ਨਾਲ ਮਿਲ ਕੇ ਮਨਾਈ ਲੋਹੜੀ
- ਖੰਨਾ ਦੇ ਸਰਕਾਰੀ ਹਸਪਤਾਲ ‘ਚ ਧੀਆਂ ਦੀ ਲੋਹੜੀ ਮਨਾਈ, ਐੱਸਐੱਮਓ ਮਨਿੰਦਰ ਭਸੀਨ ਨੇ ਸੁੰਦਰ ਮੁੰਦਰੀਏ ਗੀਤ ਗਾ ਕੇ ਬੰਨ੍ਹਿਆ ਸਮਾਂ
- ਸਨ ਫਾਊਂਡੇਸ਼ਨ ਦੇ ਐਮਐਸਡੀਸੀ ਲੁਧਿਆਣਾ ਵਿੱਚ ਲੋਹੜੀ ਸਮਾਗਮ: ‘ਧੀਆਂ ਦੀ ਲੋਹੜੀ’ ਰਾਹੀਂ ਨੌਜਵਾਨ ਸਸ਼ਕਤੀਕਰਨ ਦਾ ਮਜ਼ਬੂਤ ਸੁਨੇਹਾ


