Close Menu
    CT University
    What's Hot

    ਲੋੜਵੰਦ ਬੱਚਿਆਂ ਨੂੰ ਸਿੱਖਿਆ ਦੇ ਮੌਕੇ ਦੇਣਾ ਮਨੁੱਖਤਾ ਦੀ ਸੱਚੀ ਸੇਵਾ: ਰਾਜਪਾਲ ਗੁਲਾਬ ਚੰਦ ਕਟਾਰੀਆ

    April 30, 2026

    ਵਿਧਾਇਕ ਮਦਨ ਲਾਲ ਬੱਗਾ ਵਲੋਂ ਕਬੀਰ ਨਗਰ ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

    April 30, 2026

    ਖੰਨਾ ਪੁਲਿਸ ਦੀ ਦਿਹਾਤੀ ਦੌਰਾ ਪ੍ਰਣਾਲੀ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲੀ ਨਵੀਂ ਰਫ਼ਤਾਰ : ਐਸ.ਐਸ.ਪੀ ਡਾ.ਦਰਪਣ ਆਹਲੂਵਾਲੀਆ

    April 30, 2026
    Facebook X (Twitter) Instagram
    Trending
    • ਲੋੜਵੰਦ ਬੱਚਿਆਂ ਨੂੰ ਸਿੱਖਿਆ ਦੇ ਮੌਕੇ ਦੇਣਾ ਮਨੁੱਖਤਾ ਦੀ ਸੱਚੀ ਸੇਵਾ: ਰਾਜਪਾਲ ਗੁਲਾਬ ਚੰਦ ਕਟਾਰੀਆ
    • ਵਿਧਾਇਕ ਮਦਨ ਲਾਲ ਬੱਗਾ ਵਲੋਂ ਕਬੀਰ ਨਗਰ ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
    • ਖੰਨਾ ਪੁਲਿਸ ਦੀ ਦਿਹਾਤੀ ਦੌਰਾ ਪ੍ਰਣਾਲੀ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲੀ ਨਵੀਂ ਰਫ਼ਤਾਰ : ਐਸ.ਐਸ.ਪੀ ਡਾ.ਦਰਪਣ ਆਹਲੂਵਾਲੀਆ
    • ਬੁੱਢਾ ਦਰਿਆ ਪ੍ਰਦੂਸ਼ਣ ‘ਤੇ ਡੀ.ਸੀ ਹਿਮਾਂਸ਼ੂ ਜੈਨ ਦਾ ਸਖ਼ਤ ਰੁਖ਼, ਗੋਬਰ ਸੁੱਟਣ ਵਾਲਿਆਂ ‘ਤੇ ਹੋਵੇਗੀ ਐਫ.ਆਈ.ਆਰ ਦਰਜ
    • ਕਿਸਾਨਾਂ ਨੂੰ ਇਕ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਬਣਾਈ ਯਕੀਨੀ, ਜ਼ਿਲ੍ਹੇ ‘ਚ ਹੁਣ ਤੱਕ ਹੋਈ 4,23,871 ਮੀਟ੍ਰਿਕ ਟਨ ਕਣਕ ਦੀ ਖਰੀਦ
    • ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ
    • ਲੁਧਿਆਣਾ ਵਿੱਚ ਜਨਗਣਨਾ 2027 ਲਈ ਸਵੈ-ਗਣਨਾ 30 ਅਪ੍ਰੈਲ ਤੋਂ ਸ਼ੁਰੂ ਅਤੇ 14 ਮਈ ਤੱਕ ਲੋਕ ਆਨਲਾਈਨ ਭਰ ਸਕਣਗੇ ਆਪਣੇ ਘਰੇਲੂ ਜਨਗਣਨਾ ਵੇਰਵੇ : ਪੂਨਮ ਸਿੰਘ
    • ਐਸ.ਡੀ.ਐਮ ਸਵਾਤੀ ਟਿਵਾਣਾ ਨੇ ਖੰਨਾ ਅਨਾਜ ਮੰਡੀ ਵਿੱਚ ਕਣਕ ਦੀ ਲਿਫਟਿੰਗ ਨੂੰ ਤੇਜ਼ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਲੋੜਵੰਦ ਬੱਚਿਆਂ ਨੂੰ ਸਿੱਖਿਆ ਦੇ ਮੌਕੇ ਦੇਣਾ ਮਨੁੱਖਤਾ ਦੀ ਸੱਚੀ ਸੇਵਾ: ਰਾਜਪਾਲ ਗੁਲਾਬ ਚੰਦ ਕਟਾਰੀਆ

      April 30, 2026

      ਵਿਧਾਇਕ ਮਦਨ ਲਾਲ ਬੱਗਾ ਵਲੋਂ ਕਬੀਰ ਨਗਰ ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

      April 30, 2026

      ਖੰਨਾ ਪੁਲਿਸ ਦੀ ਦਿਹਾਤੀ ਦੌਰਾ ਪ੍ਰਣਾਲੀ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲੀ ਨਵੀਂ ਰਫ਼ਤਾਰ : ਐਸ.ਐਸ.ਪੀ ਡਾ.ਦਰਪਣ ਆਹਲੂਵਾਲੀਆ

      April 30, 2026

      ਬੁੱਢਾ ਦਰਿਆ ਪ੍ਰਦੂਸ਼ਣ ‘ਤੇ ਡੀ.ਸੀ ਹਿਮਾਂਸ਼ੂ ਜੈਨ ਦਾ ਸਖ਼ਤ ਰੁਖ਼, ਗੋਬਰ ਸੁੱਟਣ ਵਾਲਿਆਂ ‘ਤੇ ਹੋਵੇਗੀ ਐਫ.ਆਈ.ਆਰ ਦਰਜ

      April 30, 2026

      ਕਿਸਾਨਾਂ ਨੂੰ ਇਕ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਬਣਾਈ ਯਕੀਨੀ, ਜ਼ਿਲ੍ਹੇ ‘ਚ ਹੁਣ ਤੱਕ ਹੋਈ 4,23,871 ਮੀਟ੍ਰਿਕ ਟਨ ਕਣਕ ਦੀ ਖਰੀਦ

      April 29, 2026
    On PointOn Point
    Home»Current Affairs»ਸਰਕਾਰੀ ਕਾਲਜ (ਲੜਕੀਆਂ) ਲੁਧਿਆਣਾ ਵਿੱਚ ਧੀਆਂ ਦੀ ਲੋਹੜੀ ਦਾ ਜ਼ਿਲ੍ਹਾ ਪੱਧਰੀ ਸਮਾਗਮ ਤਹਿਤ 111 ਨਵਜੰਮੀਆਂ ਧੀਆਂ ਦੀ ਲੋਹੜੀ ਮਨਾ ਕੇ ਦਿੱਤਾ ਲਿੰਗ ਸਮਾਨਤਾ ਦਾ ਸੰਦੇਸ਼
    Current Affairs

    ਸਰਕਾਰੀ ਕਾਲਜ (ਲੜਕੀਆਂ) ਲੁਧਿਆਣਾ ਵਿੱਚ ਧੀਆਂ ਦੀ ਲੋਹੜੀ ਦਾ ਜ਼ਿਲ੍ਹਾ ਪੱਧਰੀ ਸਮਾਗਮ ਤਹਿਤ 111 ਨਵਜੰਮੀਆਂ ਧੀਆਂ ਦੀ ਲੋਹੜੀ ਮਨਾ ਕੇ ਦਿੱਤਾ ਲਿੰਗ ਸਮਾਨਤਾ ਦਾ ਸੰਦੇਸ਼

    onpoint channelBy onpoint channelJanuary 15, 2026No Comments4 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਲੁਧਿਆਣਾ, 15 ਜਨਵਰੀ:

    ਜ਼ਿਲ੍ਹਾ ਪ੍ਰਸ਼ਾਸਨ, ਲੁਧਿਆਣਾ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਸਰਕਾਰੀ ਕਾਲਜ (ਲੜਕੀਆਂ) ਲੁਧਿਆਣਾ ਦੇ ਆਡੀਟੋਰੀਅਮ ਵਿੱਚ ਵੀਰਵਾਰ ਨੂੰ 111 ਨਵਜੰਮੀਆਂ ਧੀਆਂ ਦੀ ਲੋਹੜੀ ਮਨਾਉਣ ਲਈ ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ ਕੀਤਾ। ਇਸ ਉਪਰਾਲੇ ਦਾ ਮਕਸਦ ਲਿੰਗ ਸਮਾਨਤਾ ਦਾ ਸੰਦੇਸ਼ ਦੇਣਾ ਅਤੇ “ਬੇਟੀ ਬਚਾਓ, ਬੇਟੀ ਪੜ੍ਹਾਓ” ਮੁਹਿੰਮ ਨੂੰ ਉਤਸ਼ਾਹਿਤ ਕਰਨਾ ਸੀ।

    ਇਸ ਸਮਾਗਮ ਵਿੱਚ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਕਾਲਜ ਦੇ ਵਿਹੜੇ ਵਿੱਚ ਰਵਾਇਤੀ ਢੰਗ ਨਾਲ ਲੋਹੜੀ ਦੀ ਅੱਗ ਬਾਲ ਕੇ ਮਨਾਇਆ ਗਿਆ, ਜੋ ਲੋਹੜੀ ਤਿਉਹਾਰ ਦੀ ਗਰਮਜੋਸ਼ੀ ਅਤੇ ਖੁਸ਼ਹਾਲੀ ਦਾ ਪ੍ਰਤੀਕ ਹੈ। ਇਸ ਮੌਕੇ ਵਿਧਾਇਕ, ਡਿਪਟੀ ਕਮਿਸ਼ਨਰ ਅਤੇ ਪਰਿਵਾਰਾਂ ਵੱਲੋਂ ਨਵਜੰਮੀਆਂ ਧੀਆਂ ਦੇ ਉਜਲੇ ਭਵਿੱਖ ਲਈ ਕਾਮਨਾ ਕੀਤੀ ਗਈ ਅਤੇ ਬੱਚੀਆਂ ਦੀਆਂ ਮਾਵਾਂ ਨੂੰ ਤੋਹਫ਼ੇ ਅਤੇ ਮਿਠਾਈਆਂ ਭੇਟ ਕੀਤੀਆਂ ਗਈਆਂ।

    ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਨਵਜੰਮੀਆ ਬੱਚੀਆ ਨੂੰ ਸਮਾਜ ਵਿੱਚ ਸਮਾਨਤਾ ਦਾ ਅਧਿਕਾਰ ਦਿਵਾਉਣ ਅਤੇ ਸੂਬੇ ਦੇ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਲਈ ਧੀਆਂ ਦੀ ਲੋਹੜੀ ਮਨਾਉਣਾ ਸਮੇਂ ਦੀ ਅਹਿਮ ਲੋੜ ਹੈ। ਧੀਆਂ ਇਸ ਦੇਸ਼ ਦੀ ਧਰੋਹਰ ਹਨ। ਜੇਕਰ ਦੇਸ਼ ਨੇ ਕਿਸੇ ਵੀ ਤਰ੍ਹਾਂ ਦੀ ਤਰੱਕੀ ਕਰਨੀ ਹੈ ਤਾਂ ਉਹ ਧੀਆਂ ਤੋਂ ਬਗੈਰ ਨਹੀਂ ਹੋ ਸਕਦੀ।

    ਉਨ੍ਹਾਂ ਕਿਹਾ ਕਿ ਅੱਜ ਦਾ ਸਮਾਗਮ ਧੀਆਂ ਨੂੰ ਸਮਰਪਿਤ ਹੈ। ਕੋਈ ਅਜਿਹਾ ਖੇਤਰ ਨਹੀਂ ਜਿੱਥੇ ਧੀਆਂ ਦਾ ਯੋਗਦਾਨ ਨਾ ਹੋਵੇ। ਅੱਜ ਦੀਆਂ ਧੀਆਂ ਮਾਹਰ ਡਾਕਟਰ, ਪਾਇਲਟ, ਸਾਇੰਸਦਾਨ ਅਤੇ ਪ੍ਰੋਫੈਸਰ ਹਨ। ਸਮਾਜ ਵਿੱਚ ਧੀਆਂ ਦਾ ਸਤਿਕਾਰ ਸਭ ਤੋਂ ਪਹਿਲੇ ਨੰਬਰ ‘ਤੇ ਹੈ। ਗੁਰੂ ਸਾਹਿਬ ਨੇ ਵੀ ਆਖਿਆ ਹੈ, “ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ।।” ਜਿਸ ਦੀ ਕੁੱਖ ਤੋਂ ਇਸ ਸ੍ਰਿਸ਼ਟੀ ਦੀ ਉਤਪੱਤੀ ਹੋਈ ਹੈ ਉਸ ਨੂੰ ਮੰਦਾ ਕਿਵੇਂ ਕਹਿ ਸਕਦੇ ਹਾਂ। ਅਸੀਂ ਦਿਲੋਂ ਚਾਹੁੰਦੇ ਹਾਂ ਕਿ ਧੀਆਂ ਨੂੰ ਹਰ ਖੇਤਰ ਵਿੱਚ ਅੱਗੇ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਹੁਤ ਖੇਤਰਾਂ ਵਿੱਚ ਧੀਆਂ ਅੱਜ ਮੁੰਡਿਆਂ ਤੋਂ ਅੱਗੇ ਲੰਘ ਚੁੱਕੀਆਂ ਹਨ।

    ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਧੀਆਂ ਦੇ ਸਤਿਕਾਰ ਅਤੇ ਨਾਰੀ ਸਸ਼ਕਤੀਕਰਨ ਤਹਿਤ ਅਨੇਕਾਂ ਪਹਿਲਕਦਮੀਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਗੱਲ ਉੱਤੇ ਖੁਸ਼ੀ ਤੇ ਤਸੱਲੀ ਪ੍ਰਗਟਾਈ ਕਿ ਮੌਜੂਦਾ ਸਮੇਂ ਬਹੁਤ ਸਾਰੀਆਂ ਲੜਕੀਆਂ ਸਰਕਾਰੀ ਨੌਕਰੀਆਂ ਅਤੇ ਹੋਰ ਉੱਚੇ ਅਹੁਦਿਆਂ ‘ਤੇ ਬਿਰਾਜਮਾਨ ਹਨ।

    ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਧੀਆਂ ਹਮੇਸ਼ਾ ਆਪਣੇ ਮਾਪਿਆਂ ਦੀ ਖ਼ੈਰ ਮੰਗਦੀਆਂ ਹਨ ਅਤੇ ਸਾਡੇ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਧੀਆਂ ਨੂੰ ਪੁੱਤਰਾਂ ਦੇ ਬਰਾਬਰ ਦਾ ਮਾਹੌਲ ਸਿਰਜੀਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਧੀਆਂ ਦੀ ਸਿੱਖਿਆ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਹੀ ਅਜਿਹੀ ਪੌੜੀ ਹੈ ਜਿਸ ਰਾਹੀ ਧੀਆਂ ਸਮਾਜ ਵਿੱਚ ਸਮਾਨਤਾ ਦਾ ਅਧਿਕਾਰ ਪਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਧੀਆਂ ਨੇ ਘਰਾਂ ਦੀਆਂ ਚਾਰਦੀਵਾਰੀਆਂ ਵਿੱਚੋਂ ਨਿਕਲ ਕੇ ਆਪਣਾ ਅਤੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ।

    ਹਿਮਾਂਸ਼ੂ ਜੈਨ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਧੀਆਂ ਨੂੰ ਬਰਾਬਰ ਦੇ ਮੌਕੇ, ਸਿੱਖਿਆ ਅਤੇ ਆਪਣੇ ਫੈਸਲੇ ਖੁਦ ਲੈਣ ਦੀ ਆਜ਼ਾਦੀ ਦਿੱਤੀ ਜਾਵੇ, ਤਾਂ ਜੋ ਉਹ ਜੀਵਨ ਵਿੱਚ ਨਵੀਆਂ ਉਚਾਈਆਂ ਹਾਸਲ ਕਰ ਸਕਣ। ਉਨ੍ਹਾਂ ਨੇ ਕਿਹਾ ਕਿ ਵਿਧਾਇਕ ਸਾਹਿਬਾਨਾਂ ਨਾਲ ਗੱਲਬਾਤ ਕਰਨ ਉਪਰੰਤ ਸਰਕਾਰੀ ਕਾਲਜ (ਲੜਕੀਆਂ) ਲੁਧਿਆਣਾ ਦੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੀ ਮਾਲੀ ਮਦਦ ਵੀ ਦਿੱਤੀ ਜਾਵੇਗੀ।

    ਸਰਕਾਰੀ ਕਾਲਜ (ਲਕੜੀਆਂ) ਦੀ ਪ੍ਰਿੰਸੀਪਲ ਸ੍ਰੀਮਤੀ ਸੁਮਨ ਲਤਾ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਮਾਵਾਂ ਅਤੇ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਦੇ ਪ੍ਰਗਤੀਸ਼ੀਲ ਸਮਾਜ ਵਿੱਚ ਲੜਕਿਆਂ ਅਤੇ ਲੜਕੀਆਂ ਵਿੱਚ ਕੋਈ ਭੇਦਭਾਵ ਨਹੀਂ ਰਹਿ ਗਿਆ ਹੈ, ਕਿਉਂਕਿ ਲੜਕੀਆਂ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਉਹ ਸਮਾਂ ਸੀ ਜਦੋਂ ਧੀਆਂ ਦੇ ਜਨਮ ਨੂੰ ਖੁਸ਼ੀ ਨਾਲ ਨਹੀਂ ਮਨਾਇਆ ਜਾਂਦਾ ਸੀ, ਪਰ ਹੁਣ ਧੀਆਂ ਦਾ ਸਵਾਗਤ ਪੂਰੇ ਉਤਸ਼ਾਹ ਨਾਲ ਕੀਤਾ ਜਾਂਦਾ ਹੈ।

    ਇਸ ਮੌਕੇ ਕਾਲਜ ਦੀ ਵਿਦਿਆਰਥਣ ਆਵਾਜ਼ ਕੌਰ ਅਤੇ ਮਿਰਦੁਲਪ੍ਰੀਤ ਕੌਰ ਨੇ ਲੋਕ ਗੀਤ ਦੀ ਪੇਸ਼ਕਾਰੀ ਦਿੱਤੀ ਅਤੇ ਹੋਰ ਵਿਦਿਆਰਥਣਾਂ ਵੱਲੋਂ ਗਿੱਧਾ ਅਤੇ ਹੋਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ। ਸਟੇਜ ਸਕੱਤਰ ਦੀ ਜ਼ਿੰਮੇਵਾਰੀ ਕਰਮਜੀਤ ਸਿੰਘ ਗਰੇਵਾਲ (ਨੈਸ਼ਨਲ ਅਵਾਰਡੀ) ਨੇ ਬਾਖੂਬੀ ਨਿਭਾਈ।

    ਸਮਾਗਮ ਦੌਰਾਨ ਸਾਕਸ਼ੀ ਅਰੋੜਾ, ਵਿਕਾਸ ਪਰਾਸ਼ਰ, ਐਡਵੋਕੇਟ ਸਰਤਾਜ ਸਿੰਘ, ਕੌਂਸਲਰ ਸਿਮਰਨ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫਸਰ ਗੁਰਮੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਨਦੀਪ ਸਿੰਘ, ਕਾਲਜ ਦੇ ਅਧਿਆਪਕਾਂ ਸਮੇਤ ਵੱਡੀ ਗਿਣਤੀ ‘ਚ ਲੜਕੀਆਂ ਹਾਜ਼ਰ ਸਨ।

    Featured onpointchannel punjab Punjabgovernment punjabi Top News Video
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਲੋੜਵੰਦ ਬੱਚਿਆਂ ਨੂੰ ਸਿੱਖਿਆ ਦੇ ਮੌਕੇ ਦੇਣਾ ਮਨੁੱਖਤਾ ਦੀ ਸੱਚੀ ਸੇਵਾ: ਰਾਜਪਾਲ ਗੁਲਾਬ ਚੰਦ ਕਟਾਰੀਆ

    April 30, 2026

    ਵਿਧਾਇਕ ਮਦਨ ਲਾਲ ਬੱਗਾ ਵਲੋਂ ਕਬੀਰ ਨਗਰ ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

    April 30, 2026

    ਖੰਨਾ ਪੁਲਿਸ ਦੀ ਦਿਹਾਤੀ ਦੌਰਾ ਪ੍ਰਣਾਲੀ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲੀ ਨਵੀਂ ਰਫ਼ਤਾਰ : ਐਸ.ਐਸ.ਪੀ ਡਾ.ਦਰਪਣ ਆਹਲੂਵਾਲੀਆ

    April 30, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,033

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,036

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,524

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,023
    Don't Miss
    Current Affairs

    ਲੋੜਵੰਦ ਬੱਚਿਆਂ ਨੂੰ ਸਿੱਖਿਆ ਦੇ ਮੌਕੇ ਦੇਣਾ ਮਨੁੱਖਤਾ ਦੀ ਸੱਚੀ ਸੇਵਾ: ਰਾਜਪਾਲ ਗੁਲਾਬ ਚੰਦ ਕਟਾਰੀਆ

    April 30, 2026

    ਲੁਧਿਆਣਾ, 30 ਅਪ੍ਰੈਲ:ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵੀਰਵਾਰ ਨੂੰ ਇਸ ਗੱਲ ‘ਤੇ ਜ਼ੋਰ ਦਿੱਤਾ ਕਿ…

    ਵਿਧਾਇਕ ਮਦਨ ਲਾਲ ਬੱਗਾ ਵਲੋਂ ਕਬੀਰ ਨਗਰ ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

    April 30, 2026

    ਖੰਨਾ ਪੁਲਿਸ ਦੀ ਦਿਹਾਤੀ ਦੌਰਾ ਪ੍ਰਣਾਲੀ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲੀ ਨਵੀਂ ਰਫ਼ਤਾਰ : ਐਸ.ਐਸ.ਪੀ ਡਾ.ਦਰਪਣ ਆਹਲੂਵਾਲੀਆ

    April 30, 2026

    ਬੁੱਢਾ ਦਰਿਆ ਪ੍ਰਦੂਸ਼ਣ ‘ਤੇ ਡੀ.ਸੀ ਹਿਮਾਂਸ਼ੂ ਜੈਨ ਦਾ ਸਖ਼ਤ ਰੁਖ਼, ਗੋਬਰ ਸੁੱਟਣ ਵਾਲਿਆਂ ‘ਤੇ ਹੋਵੇਗੀ ਐਫ.ਆਈ.ਆਰ ਦਰਜ

    April 30, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਲੋੜਵੰਦ ਬੱਚਿਆਂ ਨੂੰ ਸਿੱਖਿਆ ਦੇ ਮੌਕੇ ਦੇਣਾ ਮਨੁੱਖਤਾ ਦੀ ਸੱਚੀ ਸੇਵਾ: ਰਾਜਪਾਲ ਗੁਲਾਬ ਚੰਦ ਕਟਾਰੀਆ

    April 30, 2026

    ਵਿਧਾਇਕ ਮਦਨ ਲਾਲ ਬੱਗਾ ਵਲੋਂ ਕਬੀਰ ਨਗਰ ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

    April 30, 2026

    ਖੰਨਾ ਪੁਲਿਸ ਦੀ ਦਿਹਾਤੀ ਦੌਰਾ ਪ੍ਰਣਾਲੀ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲੀ ਨਵੀਂ ਰਫ਼ਤਾਰ : ਐਸ.ਐਸ.ਪੀ ਡਾ.ਦਰਪਣ ਆਹਲੂਵਾਲੀਆ

    April 30, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,033

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,036

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,524
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.