ਲੁਧਿਆਣਾ, 16 ਜਨਵਰੀ – ਪੰਜਾਬ ਸੂਬੇ ਨੂੰ ਨਸ਼ਾ ਮੁਕਤ ਕਰਨਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਸਥਾਨਕ ਵਾਰਡ ਨੰਬਰ 51 ਵਿਖ਼ੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਦੀ ਅਗਵਾਈ ਕਰਦਿਆਂ ਕੀਤਾ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਖਿਲਾਫ ਵਿੱਡੀ ਮੁਹਿੰਮ ਨੂੰ ਅੱਗੇ ਤੋਰਦਿਆਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਹਲਕਾ ਆਤਮ ਨਗਰ ਵਿੱਚ ਰੋਜ਼ ਕਿਸੇ ਨਾ ਕਿਸੇ ਇਲਾਕੇ ਵਿੱਚ ਨਸ਼ਿਆਂ ਦੇ ਖਿਲਾਫ ਭਰਮੀ ਰੈਲੀ ਕੱਢੀ ਜਾਂਦੀ ਹੈ।
ਇਸੇ ਲੜੀ ਤਹਿਤ ਅੱਜ ਵਾਰਡ ਨੰਬਰ 51 ਵਿਖੇ ਤਿਰਕੋਣਾ ਪਾਰਕ ਨੇੜੇ ਗੁਰਦੁਆਰਾ ਬਾਬਾ ਦੀਪ ਸਿੰਘ ਮਾਡਲ ਟਾਊਨ ਤੋਂ ਇੱਕ ਪੈਦਲ ਮਾਰਚ ਕੱਢਿਆ ਗਿਆ ਜੋ ਸਕੂਟਰ ਮਾਰਕੀਟ ਤੱਕ ਗਿਆ।
ਵਿਧਾਇਕ ਸਿੱਧੂ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਵਰਗੇ ਕੋਹੜ ਤੋਂ ਦੂਰ ਕਰਕੇ ਖੇਡਾਂ ਵੱਲ ਉਤਸ਼ਾਹਤ ਸਰਕਾਰ ਦਾ ਮੁੱਖ ਟੀਚਾ ਹੈ। ਉਨ੍ਹਾਂ ਪੰਜਾਬੀਆਂ ਨੂੰ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀl
ਵਿਧਾਇਕ ਸਿੱਧੂ ਵੱਲੋਂ ਹਲਕੇ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਲੋਕਾਂ ਦੇ ਘਰੋ ਘਰ ਜਾ ਕੇ ਨਸ਼ੇ ਖਿਲਫ ਚੇਤਨਾ ਪੈਦਾ ਕਰਨ ਦੀਆਂ ਡਿਊਟੀਆਂ ਲਗਾਈਆਂ ਗਈਆਂ। ਵਿਧਾਇਕ ਸਿੱਧੂ ਨੇ ਕਿਹਾ ਕਿ ਨਸ਼ੇ ਖਿਲਾਫ ਰੈਲੀਆਂ ਕਰਨ ਦਾ ਮੁੱਖ ਮਕਸਦ ਨਸ਼ੇ ਦੇ ਸੌਦਾਗਰਾਂ ਨੂੰ ਤਾੜਨਾ ਕਰਨਾ ਅਤੇ ਇਲਾਕਾ ਨਿਵਾਸੀਆਂ ਨੂੰ ਉਹਨਾਂ ਦੇ ਭੈਅ ਤੋਂ ਮੁਕਤ ਕਰਨਾ ਹੈ।
ਇਸ ਮੌਕੇ ਉਹਨਾਂ ਨਾਲ ਗੁਰਪਾਲ ਸਿੰਘ ਜੋਨਲ ਕਮਿਸ਼ਨਰ, ਕੰਵਲਜੀਤ ਸਿੰਘ, ਮੌਂਟੀ ਸਚਦੇਵਾ, ਮਹਿੰਦਰ ਪਾਲ ਸਿੰਘ, ਬੋਨੀ ਆਰ.ਕੇ., ਗੁਰਪ੍ਰੀਤ ਸਿੰਘ ਰਾਜਾ, ਮਨਪ੍ਰੀਤ ਸਿੰਘ ਟਰੇਡ ਵਿੰਗ, ਦੀਪਕ ਅਰੋੜਾ,ਅਸ਼ੋਕ ਪੁਰੀ, ਕਮਲਦੀਪ ਕਪੂਰ, ਗੁਰਪ੍ਰੀਤ ਸਿੰਘ ਈਲੂ, ਬਲਾਕ ਇੰਚਾਰਜ ਮਹਿਲਾ ਵਿੰਗ ਸੁਖਪ੍ਰੀਤ ਕੋਰ, ਸੁਖਵਿੰਦਰ ਕੌਰ ਗਿੱਲ, ਸੀਮਾ ਗਰੇਵਾਲ, ਨੀਲਮ, ਦਵਿੰਦਰ ਕੋਰ,
ਜਸਵਿਕਰਮ ਸਿੰਘ, ਕਮਲਦੀਪ ਸਿੰਘ, ਜਸਵੀਰ ਸਿੰਘ ਅਤੇ ਅਮਰਜੀਤ ਸਿੰਘ ਲਾਡੀ ਵਿਸ਼ੇਸ਼ ਰੂਪ ਵਿੱਚ ਹਾਜ਼ਰ ਹੋਏ।


