Close Menu
    CT University
    What's Hot

    ਲੋੜਵੰਦ ਬੱਚਿਆਂ ਨੂੰ ਸਿੱਖਿਆ ਦੇ ਮੌਕੇ ਦੇਣਾ ਮਨੁੱਖਤਾ ਦੀ ਸੱਚੀ ਸੇਵਾ: ਰਾਜਪਾਲ ਗੁਲਾਬ ਚੰਦ ਕਟਾਰੀਆ

    April 30, 2026

    ਵਿਧਾਇਕ ਮਦਨ ਲਾਲ ਬੱਗਾ ਵਲੋਂ ਕਬੀਰ ਨਗਰ ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

    April 30, 2026

    ਖੰਨਾ ਪੁਲਿਸ ਦੀ ਦਿਹਾਤੀ ਦੌਰਾ ਪ੍ਰਣਾਲੀ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲੀ ਨਵੀਂ ਰਫ਼ਤਾਰ : ਐਸ.ਐਸ.ਪੀ ਡਾ.ਦਰਪਣ ਆਹਲੂਵਾਲੀਆ

    April 30, 2026
    Facebook X (Twitter) Instagram
    Trending
    • ਲੋੜਵੰਦ ਬੱਚਿਆਂ ਨੂੰ ਸਿੱਖਿਆ ਦੇ ਮੌਕੇ ਦੇਣਾ ਮਨੁੱਖਤਾ ਦੀ ਸੱਚੀ ਸੇਵਾ: ਰਾਜਪਾਲ ਗੁਲਾਬ ਚੰਦ ਕਟਾਰੀਆ
    • ਵਿਧਾਇਕ ਮਦਨ ਲਾਲ ਬੱਗਾ ਵਲੋਂ ਕਬੀਰ ਨਗਰ ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
    • ਖੰਨਾ ਪੁਲਿਸ ਦੀ ਦਿਹਾਤੀ ਦੌਰਾ ਪ੍ਰਣਾਲੀ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲੀ ਨਵੀਂ ਰਫ਼ਤਾਰ : ਐਸ.ਐਸ.ਪੀ ਡਾ.ਦਰਪਣ ਆਹਲੂਵਾਲੀਆ
    • ਬੁੱਢਾ ਦਰਿਆ ਪ੍ਰਦੂਸ਼ਣ ‘ਤੇ ਡੀ.ਸੀ ਹਿਮਾਂਸ਼ੂ ਜੈਨ ਦਾ ਸਖ਼ਤ ਰੁਖ਼, ਗੋਬਰ ਸੁੱਟਣ ਵਾਲਿਆਂ ‘ਤੇ ਹੋਵੇਗੀ ਐਫ.ਆਈ.ਆਰ ਦਰਜ
    • ਕਿਸਾਨਾਂ ਨੂੰ ਇਕ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਬਣਾਈ ਯਕੀਨੀ, ਜ਼ਿਲ੍ਹੇ ‘ਚ ਹੁਣ ਤੱਕ ਹੋਈ 4,23,871 ਮੀਟ੍ਰਿਕ ਟਨ ਕਣਕ ਦੀ ਖਰੀਦ
    • ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ
    • ਲੁਧਿਆਣਾ ਵਿੱਚ ਜਨਗਣਨਾ 2027 ਲਈ ਸਵੈ-ਗਣਨਾ 30 ਅਪ੍ਰੈਲ ਤੋਂ ਸ਼ੁਰੂ ਅਤੇ 14 ਮਈ ਤੱਕ ਲੋਕ ਆਨਲਾਈਨ ਭਰ ਸਕਣਗੇ ਆਪਣੇ ਘਰੇਲੂ ਜਨਗਣਨਾ ਵੇਰਵੇ : ਪੂਨਮ ਸਿੰਘ
    • ਐਸ.ਡੀ.ਐਮ ਸਵਾਤੀ ਟਿਵਾਣਾ ਨੇ ਖੰਨਾ ਅਨਾਜ ਮੰਡੀ ਵਿੱਚ ਕਣਕ ਦੀ ਲਿਫਟਿੰਗ ਨੂੰ ਤੇਜ਼ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਲੋੜਵੰਦ ਬੱਚਿਆਂ ਨੂੰ ਸਿੱਖਿਆ ਦੇ ਮੌਕੇ ਦੇਣਾ ਮਨੁੱਖਤਾ ਦੀ ਸੱਚੀ ਸੇਵਾ: ਰਾਜਪਾਲ ਗੁਲਾਬ ਚੰਦ ਕਟਾਰੀਆ

      April 30, 2026

      ਵਿਧਾਇਕ ਮਦਨ ਲਾਲ ਬੱਗਾ ਵਲੋਂ ਕਬੀਰ ਨਗਰ ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

      April 30, 2026

      ਖੰਨਾ ਪੁਲਿਸ ਦੀ ਦਿਹਾਤੀ ਦੌਰਾ ਪ੍ਰਣਾਲੀ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲੀ ਨਵੀਂ ਰਫ਼ਤਾਰ : ਐਸ.ਐਸ.ਪੀ ਡਾ.ਦਰਪਣ ਆਹਲੂਵਾਲੀਆ

      April 30, 2026

      ਬੁੱਢਾ ਦਰਿਆ ਪ੍ਰਦੂਸ਼ਣ ‘ਤੇ ਡੀ.ਸੀ ਹਿਮਾਂਸ਼ੂ ਜੈਨ ਦਾ ਸਖ਼ਤ ਰੁਖ਼, ਗੋਬਰ ਸੁੱਟਣ ਵਾਲਿਆਂ ‘ਤੇ ਹੋਵੇਗੀ ਐਫ.ਆਈ.ਆਰ ਦਰਜ

      April 30, 2026

      ਕਿਸਾਨਾਂ ਨੂੰ ਇਕ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਬਣਾਈ ਯਕੀਨੀ, ਜ਼ਿਲ੍ਹੇ ‘ਚ ਹੁਣ ਤੱਕ ਹੋਈ 4,23,871 ਮੀਟ੍ਰਿਕ ਟਨ ਕਣਕ ਦੀ ਖਰੀਦ

      April 29, 2026
    On PointOn Point
    Home»Current Affairs»ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਕਿਸਾਨ ਹਜ਼ਾਰਾਂ ਏਕੜ ਸਰਹੱਦੀ ਜ਼ਮੀਨ ‘ਤੇ ਬਿਨਾਂ ਕਿਸੇ ਪਾਬੰਦੀ ਤੋਂ ਖੇਤੀ ਕਰ ਸਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
    Current Affairs

    ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਕਿਸਾਨ ਹਜ਼ਾਰਾਂ ਏਕੜ ਸਰਹੱਦੀ ਜ਼ਮੀਨ ‘ਤੇ ਬਿਨਾਂ ਕਿਸੇ ਪਾਬੰਦੀ ਤੋਂ ਖੇਤੀ ਕਰ ਸਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

    onpoint channelBy onpoint channelJanuary 17, 2026No Comments2 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਨਵੀਂ ਦਿੱਲੀ, 18 ਜਨਵਰੀ 2026:

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਨਾਲ ਸਬੰਧਤ ਵੱਖ-ਵੱਖ ਲੰਬਿਤ ਮੁੱਦਿਆਂ ਦੇ ਜਲਦੀ ਅਤੇ ਸਮਾਂਬੱਧ ਹੱਲ ਲਈ ਵਿਚਾਰ-ਵਟਾਂਦਰਾ ਕੀਤਾ, ਜਿਨ੍ਹਾਂ ਵਿੱਚ ਸਰਹੱਦੀ ਸੁਰੱਖਿਆ ਪ੍ਰਬੰਧ, ਖੇਤੀਬਾੜੀ ਸੰਕਟ, ਅੰਤਰਰਾਜੀ ਪਾਣੀ ਸਬੰਧੀ ਵਿਵਾਦ ਅਤੇ ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ ਦੇ ਬਕਾਏ ਦੀ ਅਦਾਇਗੀ ਵਿੱਚ ਦੇਰੀ ਸ਼ਾਮਲ ਹੈ। ਇਸ ਦੇ ਨਾਲ ਨਾਲ ਸਰਹੱਦੀ ਸੁਰੱਖਿਆ ਵਾੜ ਜ਼ੀਰੋ ਲਾਈਨ ਤੋਂ ਕਾਫ਼ੀ ਦੂਰ ਹੋਣ ਕਾਰਨ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕੌਮਾਂਤਰੀ ਸਰਹੱਦ ਅਤੇ ਕੰਡਿਆਲੀ ਤਾਰ ਦਰਮਿਆਨ ਪੈਂਦੀ ਖੇਤੀਯੋਗ ਜ਼ਮੀਨ ਦੇ ਵੱਡੇ ਹਿੱਸੇ ‘ਤੇ ਚਿੰਤਾ ਪ੍ਰਗਟ ਕੀਤੀ, ਜਿਸ ਕਾਰਨ ਕਿਸਾਨਾਂ ਨੂੰ ਆਪਣੇ ਖੇਤਾਂ ਤੱਕ ਪਹੁੰਚਣ ਲਈ ਰੋਜ਼ਾਨਾ ਇਸ ਨੂੰ ਪਾਰ ਕਰਨਾ ਪੈਂਦਾ ਹੈ।

    ਪੰਜਾਬ ਦੇ ਮੁੱਖ ਮੰਤਰੀ ਨੇ ਪ੍ਰਸਤਾਵਿਤ ਬੀਜ ਬਿੱਲ 2025, ਅਣਸੁਲਝੇ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ) ਵਿਵਾਦ, ਐਫ.ਸੀ.ਆਈ. ਵੱਲੋਂ ਅਨਾਜ ਦੀ ਮੱਠੀ ਢੋਆ-ਢੋਆਈ, ਆੜ੍ਹਤੀਆ ਕਮਿਸ਼ਨ ਰੋਕਣ, ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਤੇ ਮਾਰਕੀਟ ਫੀਸਾਂ ਦਾ ਭੁਗਤਾਨ ਨਾ ਕਰਨ ਅਤੇ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਪੰਜਾਬ ਦੀ ਭੂਮਿਕਾ ਨੂੰ ਘਟਾਉਣ ਸਬੰਧੀ ਪੰਜਾਬ ਦੇ ਇਤਰਾਜ਼ ਉਠਾਉਂਦਿਆਂ ਇਨ੍ਹਾਂ ਮੁੱਦਿਆਂ ਦੇ ਤੁਰੰਤ ਅਤੇ ਸਮਾਂਬੱਧ ਹੱਲ ਦੀ ਮੰਗ ਕੀਤੀ।

    ਪ੍ਰਸਤਾਵਿਤ ਬੀਜ ਬਿੱਲ 2025 ‘ਤੇ ਗੰਭੀਰ ਇਤਰਾਜ਼ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਇੱਕ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਦੇਸ਼ ਦੇ ਅੰਨ ਭੰਡਾਰ ਵਿੱਚ ਅਹਿਮ ਯੋਗਦਾਨ ਪਾਉਂਦਾ ਹੈ, ਫਿਰ ਵੀ ਬੀਜ ਬਿੱਲ ਦਾ ਖਰੜਾ ਸਬੰਧਤ ਧਾਰਾ ਤਹਿਤ ਸ਼ਡਿਊਲ ਅਨੁਸਾਰ ਸੂਬੇ ਦੀ ਪ੍ਰਤੀਨਿਧਤਾ ਨੂੰ ਯਕੀਨੀ ਨਹੀਂ ਬਣਾਉਂਦਾ। ਬਿੱਲ ਵਿੱਚ ਪੇਸ਼ ਕੀਤਾ ਗਿਆ ਜ਼ੋਨ ਅਧਾਰਤ ਸਿਸਟਮ ਮੌਜੂਦਾ ਪ੍ਰਣਾਲੀ ਦੇ ਉਲਟ, ਕੇਂਦਰੀ ਬੀਜ ਕਮੇਟੀ ਵਿੱਚ ਪੰਜਾਬ ਦੀ ਪ੍ਰਤੀਨਿਧਤਾ ਦੀ ਗਰੰਟੀ ਨਹੀਂ ਦਿੰਦਾ, ਜਿਸ ਨਾਲ ਬੀਜ ਖੇਤਰ ਨੂੰ ਸਿੱਧੇ ਤੌਰ ‘ਤੇ ਪ੍ਰਭਾਵਿਤ ਕਰਨ ਵਾਲੇ ਫੈਸਲਿਆਂ ਵਿੱਚ ਸੂਬੇ ਦੀ ਆਵਾਜ਼ ਨੂੰ ਦਬਾਇਆ ਗਿਆ ਹੈ।”

    ਪੰਜਾਬ ਦੇ ਮੁੱਖ ਮੰਤਰੀ ਨੇ ਅੱਗੇ ਕਿਹਾ, “ਪ੍ਰਸਤਾਵਿਤ ਬੀਜ ਬਿੱਲ ਵਿੱਚ ਸੂਬੇ ਦੀ ਮੌਜੂਦਾ ਸ਼ਕਤੀ ਨੂੰ ਘਟਾ ਦਿੱਤਾ ਗਿਆ ਹੈ ਕਿਉਂਕਿ ਬੀਜ ਰਜਿਸਟ੍ਰੇਸ਼ਨ ਵਿੱਚ ਸੂਬਾਈ ਬੀਜ ਕਮੇਟੀ ਦੀ ਕੋਈ ਭੂਮਿਕਾ ਨਹੀਂ ਹੈ ਅਤੇ ਖਰੜੇ ਵਿੱਚ ਉਨ੍ਹਾਂ ਕਿਸਾਨਾਂ ਲਈ ਇੱਕ ਮਜ਼ਬੂਤ ਮੁਆਵਜ਼ਾ ਢਾਂਚਾ ਯਕੀਨੀ ਬਣਾਉਣ ਬਾਰੇ ਵੀ ਕੋਈ ਗੱਲ ਨਹੀਂ ਕੀਤੀ ਗਈ, ਜਿਨ੍ਹਾਂ ਨੂੰ ਰਜਿਸਟਰਡ ਬੀਜ ਸਬੰਧੀ ਦਰਸਾਏ ਨਤੀਜੇ ਨਾ ਮਿਲਣ ਕਾਰਨ ਨੁਕਸਾਨ ਹੁੰਦਾ ਹੈ।”

    ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਵਿਦੇਸ਼ਾਂ ਵਿੱਚ ਟੈਸਟ ਕੀਤੀਆਂ ਅਤੇ ਛੱਡੀਆਂ ਗਈਆਂ ਬੀਜ ਕਿਸਮਾਂ ਨੂੰ ਪੰਜਾਬ ਅਤੇ ਹੋਰ ਸੂਬਿਆਂ ਵਿੱਚ ਦਰਾਮਦ ਤੇ ਵਿਕਰੀ ਲਈ ਸੂਬੇ ਦੇ ਖੇਤੀਬਾੜੀ-ਜਲਵਾਯੂ ਹਾਲਾਤ ਤਹਿਤ ਲਾਜ਼ਮੀ ਸਥਾਨਕ ਟੈਸਟਿੰਗ ਤੋਂ ਬਿਨਾਂ ਆਗਿਆ ਦਿੱਤੀ ਗਈ ਹੈ, ਜਿਸ ਨਾਲ ਕਿਸਾਨਾਂ ਲਈ ਗੰਭੀਰ ਜੋਖਮ ਪੈਦਾ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਪੰਜਾਬ ਦੀ ਰੀੜ ਦੀ ਹੱਡੀ ਹੈ, ਜਿੱਥੇ ਕਿਸਾਨ ਫਸਲਾਂ ਉਗਾਉਂਦੇ ਹਨ, ਉਪਜ ਦਾ ਕੁਝ ਹਿੱਸਾ ਵੇਚਦੇ ਹਨ ਅਤੇ ਅਗਲੇ ਸੀਜ਼ਨ ਲਈ ਬੀਜ ਸੰਭਾਲ ਕੇ ਰੱਖਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬੀਜਾਂ ਲਈ ਪੂਰੀ ਤਰ੍ਹਾਂ ਕੰਪਨੀਆਂ ‘ਤੇ ਨਿਰਭਰ ਕਰਨ ਲਈ ਮਜਬੂਰ ਕਰਨਾ ਨਾ ਤਾਂ ਵਾਜਬ ਹੈ ਅਤੇ ਨਾ ਹੀ ਕਿਸਾਨਾਂ ਦੇ ਹਿੱਤ ਵਿੱਚ ਹੈ। ਉਨ੍ਹਾਂ ਅਪੀਲ ਕੀਤੀ ਕਿ ਬਿੱਲ ਨੂੰ ਮੌਜੂਦਾ ਰੂਪ ਵਿੱਚ ਸੰਸਦ ਦੇ ਸਾਹਮਣੇ ਨਹੀਂ ਲਿਆਂਦਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਨੇ ਸਮੱਸਿਆਵਾਂ ਦੀ ਜਾਂਚ ਦਾ ਭਰੋਸਾ ਦਿੱਤਾ ਹੈ।

    ਦਰਿਆਈ ਪਾਣੀਆਂ ਬਾਰੇ ਪੰਜਾਬ ਦੇ ਸਪੱਸ਼ਟ ਸਟੈਂਡ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਕੋਈ ਵਾਧੂ ਪਾਣੀ ਨਹੀਂ ਹੈ। ਸਤਲੁਜ, ਰਾਵੀ ਅਤੇ ਬਿਆਸ ਦੇ ਪਾਣੀਆਂ ਦੀ ਉਪਲਬਧਤਾ ਵਿੱਚ ਕਾਫ਼ੀ ਕਮੀ ਆਈ ਹੈ ਅਤੇ ਇਸ ਲਈ ਸਤਲਜ ਯਮੁਨਾ ਲਿੰਕ ਨਹਿਰ ਦਾ ਨਿਰਮਾਣ ਵਿਹਾਰਕ ਨਹੀਂ ਹੈ।”

    ਉਨ੍ਹਾਂ ਕਿਹਾ ਕਿ ਇਨ੍ਹਾਂ ਦਰਿਆਵਾਂ ਦੇ 34.34 ਐਮ.ਏ.ਐਫ. ਪਾਣੀ ਵਿੱਚੋਂ ਪੰਜਾਬ ਨੂੰ ਸਿਰਫ 14.22 ਐਮ.ਏ.ਐਫ. ਅਲਾਟ ਕੀਤਾ ਗਿਆ ਸੀ, ਜੋ ਕਿ ਲਗਪਗ 40 ਫੀਸਦੀ ਹੈ ਅਤੇ ਬਾਕੀ 60 ਫ਼ੀਸਦੀ ਹਰਿਆਣਾ, ਦਿੱਲੀ ਅਤੇ ਰਾਜਸਥਾਨ ਨੂੰ ਅਲਾਟ ਕੀਤਾ ਗਿਆ ਸੀ। ਹਾਲਾਂਕਿ ਇਨ੍ਹਾਂ ਵਿੱਚੋਂ ਕੋਈ ਵੀ ਦਰਿਆ ਅਸਲ ਵਿੱਚ ਇਨ੍ਹਾਂ ਸੂਬਿਆਂ ਵਿੱਚੋਂ ਨਹੀਂ ਵਗਦਾ। ਉਨ੍ਹਾਂ ਕਿਹਾ ਕਿ ਇਹ ਪੰਜਾਬ ਨਾਲ ਘੋਰ ਬੇਇਨਸਾਫ਼ੀ ਹੈ ਅਤੇ ਇਸ ਨਹਿਰ ਨੂੰ ਬਣਾਉਣ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਇਹ ਸੂਬੇ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਦੇ ਪੂਰੀ ਤਰ੍ਹਾਂ ਵਿਰੁੱਧ ਹੈ।” ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੁਪਰੀਮ ਕੋਰਟ ਦੇ ਅੱਗੇ ਪੰਜਾਬ ਦਾ ਸਟੈਂਡ ਸਪੱਸ਼ਟ ਹੈ ਕਿ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ।

    ਅਨਾਜ ਦੀ ਢੋਆ-ਢੁਆਈ ਅਤੇ ਭੰਡਾਰਨ ਦੀ ਸਮੱਸਿਆ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ” ਐਫ.ਸੀ.ਆਈ. ਵੱਲੋਂ ਪਿਛਲੇ ਪੰਜ ਮਹੀਨਿਆਂ ਵਿੱਚ ਸੂਬੇ ਵਿੱਚੋਂ ਸਿਰਫ਼ 4 ਤੋਂ 5 ਲੱਖ ਮੀਟ੍ਰਿਕ ਟਨ ਕਣਕ ਅਤੇ 5 ਤੋਂ 6 ਲੱਖ ਮੀਟ੍ਰਿਕ ਟਨ ਚੌਲਾਂ ਦੀ ਹੀ ਢੋਆ-ਢੁਆਈ ਕੀਤੀ ਜਾ ਰਹੀ ਹੈ। ਸਾਉਣੀ ਮੰਡੀਕਰਨ ਸੀਜ਼ਨ 2025-26 ਦੇ 95 ਲੱਖ ਮੀਟ੍ਰਿਕ ਟਨ ਚੌਲਾਂ ਦੀ ਡਿਲੀਵਰੀ ਕੀਤੀ ਜਾਣ ਵਾਲੀ ਹੈ ਪਰ ਇਸ ਸਮੇਂ ਸਿਰਫ਼ 20 ਲੱਖ ਮੀਟ੍ਰਿਕ ਟਨ ਜਗ੍ਹਾ ਉਪਲਬਧ ਹੈ।”

    ਉਨ੍ਹਾਂ ਕਿਹਾ ਕਿ ਸਾਉਣੀ ਖ਼ਰੀਦ ਸੀਜ਼ਨ 2025-26 ਦੇ ਕਸਟਮ ਮਿਲਡ ਚੌਲਾਂ ਦੀ ਸਮੇਂ ਸਿਰ ਡਿਲੀਵਰੀ ਅਤੇ 01.04.2026 ਤੋਂ ਸ਼ੁਰੂ ਹੋਣ ਵਾਲੇ ਹਾੜ੍ਹੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.) 2026-27 ਦੌਰਾਨ ਕਣਕ ਦੇ ਭੰਡਾਰਨ ਲਈ ਜਗ੍ਹਾ ਦੀ ਢੁਕਵੀਂ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਸੂਬੇ ਤੋਂ ਘੱਟੋ-ਘੱਟ 20 ਲੱਖ ਮੀਟਰਿਕ ਟਨ ਅਨਾਜ (ਕਣਕ ਅਤੇ ਚੌਲ ਲਈ 10-10 ਐਲ.ਐਮ.ਟੀ.) ਦੀ ਮਹੀਨਾਵਾਰ ਢੋਆ-ਢੁਆਈ ਕਰਨਾ ਜ਼ਰੂਰੀ ਹੈ। ਉਨ੍ਹਾਂ ਨੇ ਸਟਾਕ ਦੀ ਢੋਆ-ਢੁਆਈ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਰਾਸ਼ਟਰੀ ਪੂਲ ਵਿੱਚ ਲਗਪਗ 125 ਐਲ.ਐਮ.ਟੀ. ਕਣਕ ਦਾ ਯੋਗਦਾਨ ਪਾਉਂਦਾ ਹੈ ਅਤੇ ਰਾਸ਼ਟਰੀ ਖੁਰਾਕ ਸੁਰੱਖਿਆ ਲਈ ਢੁਕਵੀਂ ਸਟੋਰੇਜ ਜ਼ਰੂਰੀ ਹੈ।

    ਆੜ੍ਹਤੀਆ ਕਮਿਸ਼ਨ ਦੇ ਮੁੱਦੇ ‘ਤੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆੜ੍ਹਤੀਆ ਕਮਿਸ਼ਨ ਨੂੰ 2019-20 ਦੇ ਖਰੀਦ ਸੀਜ਼ਨ ਤੋਂ ਪੰਜਾਬ ਖੇਤੀਬਾੜੀ ਉਤਪਾਦ ਅਤੇ ਮਾਰਕੀਟਿੰਗ ਐਕਟ 1961 ਦੇ ਉਪਬੰਧਾਂ ਦੇ ਉਲਟ ਫ੍ਰੀਜ਼ ਕੀਤਾ ਗਿਆ ਹੈ ਅਤੇ ਇਸ ਵੇਲੇ ਕਣਕ ਲਈ ਕਮਿਸ਼ਨ 46 ਰੁਪਏ ਪ੍ਰਤੀ ਕੁਇੰਟਲ ਅਤੇ ਝੋਨੇ ਲਈ 45.88 ਰੁਪਏ ਪ੍ਰਤੀ ਕੁਇੰਟਲ ਤੱਕ ਸੀਮਤ ਕੀਤਾ ਗਿਆ ਹੈ।”

    ਉਨ੍ਹਾਂ ਦੱਸਿਆ ਕਿ ਸਾਈਲੋਜ਼ ‘ਤੇ ਅਨਾਜ ਦੀ ਖਰੀਦ ਲਈ ਆੜ੍ਹਤੀਆ ਕਮਿਸ਼ਨ ਘਟਾ ਕੇ ਰੈਗੂਲਰ ਮੰਡੀਆਂ ਦੇ ਮੁਕਾਬਲੇ ਅੱਧਾ ਕਰ ਦਿੱਤਾ ਗਿਆ ਹੈ ਅਤੇ ਜਨਵਰੀ 2024 ਵਿੱਚ ਆੜ੍ਹਤੀਆ ਕਮਿਸ਼ਨ ਦੀ ਸੋਧ ਲਈ ਗਠਿਤ ਕਮੇਟੀ ਨੇ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਹੈ। ਉਨ੍ਹਾਂ ਕਿਹਾ, “ਆੜ੍ਹਤੀਏ ਏਜੰਟ ਨਹੀਂ ਹਨ, ਉਹ ਜ਼ਰੂਰੀ ਸੇਵਾਵਾਂ ਪ੍ਰਦਾਨ ਕਰਦੇ ਹਨ ਅਤੇ ਉਨ੍ਹਾਂ ਨੂੰ ਬਣਦਾ ਹੱਕ ਮਿਲਣਾ ਚਾਹੀਦਾ ਹੈ। ਕਮਿਸ਼ਨ ਵਿੱਚ ਸੋਧ ਕਰਨ ਵਿੱਚ ਹੋ ਰਹੀ ਦੇਰੀ ਕਾਰਨ ਸੂਬੇ ਦੀ ਨਿਰਵਿਘਨ ਖਰੀਦ ਪ੍ਰਕਿਰਿਆ ਵਿੱਚ ਅੜਿੱਕਾ ਪੈਦਾ ਹੋ ਸਕਦਾ ਹੈ ਅਤੇ ਦਰਾਂ ਨੂੰ ਜਲਦ ਤੋਂ ਜਲਦ ਅੰਤਿਮ ਰੂਪ ਦਿੱਤਾ ਜਾਣਾ ਚਾਹੀਦਾ ਹੈ।”

    ਪੇਂਡੂ ਵਿਕਾਸ ਫੰਡ ਦੀ ਅਦਾਇਗੀ ਨਾ ਹੋਣ ਦਾ ਮੁੱਦਾ ਉਠਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਸਬੰਧਤ ਪੰਜਾਬ ਐਕਟਾਂ ਅਧੀਨ ਸਪੱਸ਼ਟ ਕਾਨੂੰਨੀ ਉਪਬੰਧਾਂ ਦੇ ਬਾਵਜੂਦ ਸੂਬਾ ਸਰਕਾਰ ਨੂੰ ਆਰ.ਡੀ.ਐਫ. ਦੀ ਅਦਾਇਗੀ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸੂਬਾ ਸਰਕਾਰ ਨੇ ਭਾਰਤ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਤਹਿਤ ਪੰਜਾਬ ਪੇਂਡੂ ਵਿਕਾਸ ਐਕਟ ਵਿੱਚ ਸੋਧ ਕੀਤੀ ਹੈ ਪਰ ਦੁੱਖ ਦੀ ਗੱਲ ਹੈ ਕਿ ਸਾਉਣੀ ਖਰੀਦ ਸੀਜ਼ਨ 2021-22 ਤੋਂ ਆਰ.ਡੀ.ਐਫ. ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ।”

    ਉਨ੍ਹਾਂ ਦੱਸਿਆ ਕਿ ਆਰ.ਡੀ.ਐਫ. ਦੇ 9030.91 ਕਰੋੜ ਰੁਪਏ ਅਤੇ ਮਾਰਕੀਟ ਫੀਸ ਦੇ 2267.83 ਕਰੋੜ ਰੁਪਏ ਲੰਬਿਤ ਹਨ। ਉਨ੍ਹਾਂ ਕਿਹਾ ਕਿ ਬਣਦਾ ਹਿੱਸਾ ਨਾ ਮਿਲਣ ਕਾਰਨ ਪੇਂਡੂ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਮਾੜਾ ਪ੍ਰਭਾਵ ਪਿਆ ਹੈ। ਉਨ੍ਹਾਂ ਕਿਹਾ ਕਿ “ਆਰ.ਡੀ.ਐਫ. ਕੋਈ ਚੈਰਿਟੀ ਨਹੀਂ ਹੈ। ਇਹ ਪੰਜਾਬ ਦਾ ਹੱਕ ਹੈ ਅਤੇ ਅਸੀਂ ਆਪਣਾ ਹੱਕ ਮੰਗ ਰਹੇ ਹਾਂ।” ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਪਹਿਲੀ ਕਿਸ਼ਤ ਜਾਰੀ ਕਰਨ ‘ਤੇ ਵਿਚਾਰ ਕਰਨ ਲਈ ਜਲਦ ਮੀਟਿੰਗ ਬੁਲਾਈ ਜਾਵੇਗੀ।

    ਪ੍ਰਬੰਧਕੀ ਚਿੰਤਾਵਾਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਦੇ ਲੰਬੇ ਸਮੇਂ ਤੋਂ ਚੱਲ ਰਹੇ 60:40 ਅਨੁਪਾਤ ਨੂੰ ਬਣਾਈ ਰੱਖਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਆਈ.ਏ.ਐਸ. ਅਤੇ ਪੀ.ਸੀ.ਐਸ. ਅਧਿਕਾਰੀਆਂ ਨੂੰ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਮੁੱਖ ਅਹੁਦਿਆਂ ਤੋਂ ਬਾਹਰ ਰੱਖਿਆ ਗਿਆ ਹੈ ਅਤੇ ਆਬਕਾਰੀ, ਸਿੱਖਿਆ, ਵਿੱਤ ਅਤੇ ਸਿਹਤ ਵਰਗੇ ਵਿਭਾਗਾਂ ਵਿੱਚ ਅਸਾਮੀਆਂ ਨੂੰ ਸਟੇਟ ਯੂ.ਟੀ. ਕੇਡਰ ਲਈ ਖੋਲ੍ਹਿਆ ਜਾ ਰਿਹਾ ਹੈ, ਜਿਸ ਨਾਲ ਯੂ.ਟੀ. ਪ੍ਰਸ਼ਾਸਨ ਦੇ ਪ੍ਰਭਾਵਸ਼ਾਲੀ ਕੰਮਕਾਜ ਵਿੱਚ ਪੰਜਾਬ ਦੀ ਭੂਮਿਕਾ ‘ਤੇ ਮਾੜਾ ਪ੍ਰਭਾਵ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਮੌਜੂਦਾ ਅਨੁਪਾਤ ਨੂੰ ਬਰਕਰਾਰ ਰੱਖਿਆ ਜਾਵੇਗਾ।

    ਮੁੱਖ ਮੰਤਰੀ ਨੇ ਪੰਜਾਬ ਕਾਡਰ ਦੇ ਅਧਿਕਾਰੀ ਨੂੰ ਐਫ.ਸੀ.ਆਈ. ਪੰਜਾਬ ਦੇ ਜਨਰਲ ਮੈਨੇਜਰ ਵਜੋਂ ਨਿਯੁਕਤ ਕਰਨ ਦਾ ਮੁੱਦਾ ਵੀ ਉਠਾਇਆ ਅਤੇ ਕਿਹਾ ਕਿ ਪੰਜਾਬ ਕਾਡਰ ਦੇ ਅਧਿਕਾਰੀਆਂ ਨੂੰ ਅਨਾਜ ਦੀ ਖਰੀਦ, ਮੰਡੀਆਂ, ਭੰਡਾਰਨ ਅਤੇ ਢੋਆ-ਢੁਆਈ ਬਾਰੇ ਲੋੜੀਂਦੀ ਜਾਣਕਾਰੀ ਹੈ। ਉਨ੍ਹਾਂ ਕਿਹਾ ਕਿ ਇਤਿਹਾਸਕ ਅੰਕੜੇ ਦਰਸਾਉਂਦੇ ਹਨ ਕਿ ਇਸ ਅਹੁਦੇ ‘ਤੇ ਰੈਗੂਲਰ ਨਿਯੁਕਤੀਆਂ ਪੰਜਾਬ ਕਾਡਰ ਤੋਂ ਹੁੰਦੀਆਂ ਰਹੀਆਂ ਹਨ, ਜਦੋਂ ਕਿ ਦੂਜੇ ਕਾਡਰ ਦੇ ਅਧਿਕਾਰੀਆਂ ਕੋਲ ਸਿਰਫ਼ ਅਸਥਾਈ ਚਾਰਜ ਹੁੰਦਾ ਹੈ। ਉਨ੍ਹਾਂ ਕੁਸ਼ਲਤਾ ਅਤੇ ਰਾਸ਼ਟਰੀ ਖੁਰਾਕ ਸੁਰੱਖਿਆ ਦੇ ਹਿੱਤ ਵਿੱਚ ਇਸ ਨਿਯਮ ਦੀ ਪਾਲਣਾ ਕਰਨ ਦੀ ਅਪੀਲ ਕੀਤੀ।

    ਸਰਹੱਦੀ ਇਲਾਕਿਆਂ ਬਾਰੇ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੌਮਾਂਤਰੀ ਨਿਯਮਾਂ ਅਨੁਸਾਰ, ਉਸਾਰੀ ਜ਼ੀਰੋ ਲਾਈਨ ਤੋਂ 150 ਮੀਟਰ ਤੋਂ ਦੂਰ ਹੋਣੀ ਚਾਹੀਦੀ ਹੈ ਪਰ ਪੰਜਾਬ ਦੇ ਕਈ ਇਲਾਕਿਆਂ ਵਿੱਚ ਸਰਹੱਦੀ ਕੰਡਿਆਲੀ ਤਾਰ ਦੋ ਤੋਂ ਤਿੰਨ ਕਿਲੋਮੀਟਰ ਅੰਦਰ ਸਥਿਤ ਹੈ।” ਉਨ੍ਹਾਂ ਕਿਹਾ ਕਿ ਹਜ਼ਾਰਾਂ ਏਕੜ ਖੇਤੀਯੋਗ ਜ਼ਮੀਨ ਇਸ ਤਾਰ ਤੋਂ ਪਰ੍ਹੇ ਹੈ, ਜਿਸ ਕਾਰਨ ਕਿਸਾਨਾਂ ਨੂੰ ਰੋਜ਼ਾਨਾ ਪਛਾਣ ਪੱਤਰ ਦਿਖਾਉਣ ਅਤੇ ਬੀ.ਐਸ.ਐਫ. ਦੀ ਸੁਰੱਖਿਆ ਹੇਠ ਆਪਣੇ ਖੇਤਾਂ ਵਿੱਚ ਖੇਤੀ ਕਰਨ ਲਈ ਮਜਬੂਰ ਹੋਣਾ ਪੈਂਦਾ ਹੈ। ਉਨ੍ਹਾਂ ਕਿਹਾ, “ਜੇਕਰ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਦੁਬਾਰਾ ਬਣਾਇਆ ਜਾਂਦਾ ਹੈ ਤਾਂ ਭਾਰਤੀ ਜ਼ਮੀਨ ਦਾ ਵੱਡਾ ਹਿੱਸਾ ਵਾੜ ਦੇ ਇਸ ਪਾਸੇ ਆ ਜਾਵੇਗਾ, ਜਿਸ ਨਾਲ ਕਿਸਾਨ ਬਿਨਾਂ ਕਿਸੇ ਡਰ ਅਤੇ ਰੋਜ਼ਾਨਾ ਦੀਆਂ ਪਾਬੰਦੀਆਂ ਤੋਂ ਖੇਤੀ ਕਰ ਸਕਣਗੇ ਅਤੇ ਇਸ ਨਾਲ ਕੌਮੀ ਸੁਰੱਖਿਆ ਨਾਲ ਸਮਝੌਤਾ ਵੀ ਨਹੀਂ ਕਰਨਾ ਪਵੇਗਾ।” ਉਨ੍ਹਾਂ ਅੱਗੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਨੇ ਉਨ੍ਹਾਂ ਨੂੰ ਦੱਸਿਆ ਕਿ ਇਹ ਮੁੱਦਾ ਵਿਚਾਰ ਅਧੀਨ ਹੈ ਅਤੇ ਪਠਾਨਕੋਟ ਵਿੱਚ ਵੀ ਇਸੇ ਤਰ੍ਹਾਂ ਦੀ ਵਿਵਸਥਾ ਸਬੰਧੀ ਕੋਸ਼ਿਸ਼ ਕੀਤੀ ਜਾ ਚੁੱਕੀ ਹੈ।

    Featured onpointchannel punjab Punjabgovernment punjabi Top News Video
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਲੋੜਵੰਦ ਬੱਚਿਆਂ ਨੂੰ ਸਿੱਖਿਆ ਦੇ ਮੌਕੇ ਦੇਣਾ ਮਨੁੱਖਤਾ ਦੀ ਸੱਚੀ ਸੇਵਾ: ਰਾਜਪਾਲ ਗੁਲਾਬ ਚੰਦ ਕਟਾਰੀਆ

    April 30, 2026

    ਵਿਧਾਇਕ ਮਦਨ ਲਾਲ ਬੱਗਾ ਵਲੋਂ ਕਬੀਰ ਨਗਰ ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

    April 30, 2026

    ਖੰਨਾ ਪੁਲਿਸ ਦੀ ਦਿਹਾਤੀ ਦੌਰਾ ਪ੍ਰਣਾਲੀ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲੀ ਨਵੀਂ ਰਫ਼ਤਾਰ : ਐਸ.ਐਸ.ਪੀ ਡਾ.ਦਰਪਣ ਆਹਲੂਵਾਲੀਆ

    April 30, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,033

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,036

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,524

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,023
    Don't Miss
    Current Affairs

    ਲੋੜਵੰਦ ਬੱਚਿਆਂ ਨੂੰ ਸਿੱਖਿਆ ਦੇ ਮੌਕੇ ਦੇਣਾ ਮਨੁੱਖਤਾ ਦੀ ਸੱਚੀ ਸੇਵਾ: ਰਾਜਪਾਲ ਗੁਲਾਬ ਚੰਦ ਕਟਾਰੀਆ

    April 30, 2026

    ਲੁਧਿਆਣਾ, 30 ਅਪ੍ਰੈਲ:ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵੀਰਵਾਰ ਨੂੰ ਇਸ ਗੱਲ ‘ਤੇ ਜ਼ੋਰ ਦਿੱਤਾ ਕਿ…

    ਵਿਧਾਇਕ ਮਦਨ ਲਾਲ ਬੱਗਾ ਵਲੋਂ ਕਬੀਰ ਨਗਰ ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

    April 30, 2026

    ਖੰਨਾ ਪੁਲਿਸ ਦੀ ਦਿਹਾਤੀ ਦੌਰਾ ਪ੍ਰਣਾਲੀ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲੀ ਨਵੀਂ ਰਫ਼ਤਾਰ : ਐਸ.ਐਸ.ਪੀ ਡਾ.ਦਰਪਣ ਆਹਲੂਵਾਲੀਆ

    April 30, 2026

    ਬੁੱਢਾ ਦਰਿਆ ਪ੍ਰਦੂਸ਼ਣ ‘ਤੇ ਡੀ.ਸੀ ਹਿਮਾਂਸ਼ੂ ਜੈਨ ਦਾ ਸਖ਼ਤ ਰੁਖ਼, ਗੋਬਰ ਸੁੱਟਣ ਵਾਲਿਆਂ ‘ਤੇ ਹੋਵੇਗੀ ਐਫ.ਆਈ.ਆਰ ਦਰਜ

    April 30, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਲੋੜਵੰਦ ਬੱਚਿਆਂ ਨੂੰ ਸਿੱਖਿਆ ਦੇ ਮੌਕੇ ਦੇਣਾ ਮਨੁੱਖਤਾ ਦੀ ਸੱਚੀ ਸੇਵਾ: ਰਾਜਪਾਲ ਗੁਲਾਬ ਚੰਦ ਕਟਾਰੀਆ

    April 30, 2026

    ਵਿਧਾਇਕ ਮਦਨ ਲਾਲ ਬੱਗਾ ਵਲੋਂ ਕਬੀਰ ਨਗਰ ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

    April 30, 2026

    ਖੰਨਾ ਪੁਲਿਸ ਦੀ ਦਿਹਾਤੀ ਦੌਰਾ ਪ੍ਰਣਾਲੀ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲੀ ਨਵੀਂ ਰਫ਼ਤਾਰ : ਐਸ.ਐਸ.ਪੀ ਡਾ.ਦਰਪਣ ਆਹਲੂਵਾਲੀਆ

    April 30, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,033

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,036

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,524
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.