ਲੁਧਿਆਣਾ, 17 ਜਨਵਰੀ (000) – ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਨਗਰ ਕੌਂਸਲ ਸਾਹਨੇਵਾਲ ਦੇ ਵੱਖ-ਵੱਖ ਵਾਰਡਾਂ ਵਿੱਚ ਲੱਖਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆl
ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਿੱਥੇ ਪੰਜਾਬ ਦੇ ਵੱਖ-ਵੱਖ ਪਿੰਡਾਂ, ਕਸਬਿਆਂ ‘ਤੇ ਸ਼ਹਿਰਾਂ ਅੰਦਰ ਵਿਕਾਸ ਦੇ ਕੰਮ ਜ਼ੰਗੀ ਪੱਧਰ ‘ਤੇ ਸ਼ੁਰੂ ਕਰਵਾਏ ਜਾ ਰਹੇ ਹਨ ਉਥੇ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਨਗਰ ਕੌਂਸਲ ਸਾਹਨੇਵਾਲ ਦੇ ਵੱਖ-ਵੱਖ ਵਾਰਡਾਂ ਦੇ ਵਿਕਾਸ ਪ੍ਰੋਜੈਕਟਾਂ ਲਈ ਲਈ ਵੀ ਕਰੀਬ 86.78 ਲੱਖ ਰੁਪਏ ਦੀਆਂ ਗਰਾਂਟਾ ਜਾਰੀ ਕੀਤੀਆਂ ਗਈਆਂ ਹਨ।
ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਨਾਲ ਨਗਰ ਕੌਂਸਲ ਸਾਹਨੇਵਾਲ ਦੀ ਪ੍ਰਧਾਨ ਪੂਜਾ ਰਾਣੀ, ਜ਼ਿਲ੍ਹਾ ਦਿਹਾਤੀ ਪ੍ਰਧਾਨ ਰਾਜਦੀਪ ਭਾਟੀਆ, ਵੱਖ-ਵੱਖ ਕੌਂਸਲਰ ਸਹਿਬਾਨ ਤੇ ਇਲਾਕਾ ਨਿਵਾਸੀ ਵੀ ਮੌਜੂਦ ਸਨ।
ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਸਾਹਨੇਵਾਲ ਦੀ ਟ੍ਰੈਫਿਕ ਸਮੱਸਿਆ ਦੇ ਨਿਪਟਾਰੇ ਲਈ ਪੁਲਿਸ ਕਮਿਸ਼ਨਰ ਲੁਧਿਆਣਾ ਨਾਲ ਗੱਲਬਾਤ ਕਰਕੇ ਪੁਲਿਸ ਮੁਲਾਜ਼ਮਾਂ ਵਿੱਚ ਹੋਰ ਵਾਧਾ ਕੀਤਾ ਜਾਵੇਗਾ ਤਾਂ ਜੋ ਚੌਂਕ ਵਿੱਚ ਲੱਗ ਰਹੇ ਜਾਮ ਤੋਂ ਰਾਹਗੀਰਾਂ ਨੂੰ ਮੁਕਤੀ ਮਿਲ ਸਕੇ।
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੱਸਿਆ ਕਿ ਅੱਜ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਪ੍ਰੋਜੈਕਟ ਦੀ ਰਸਮੀ ਸ਼ੁਰੂਆਤ ਕੀਤੀ ਗਈ ਹੈ ਜਿੱਥੇ ਲੱਖਾਂ ਰੁਪਏ ਖਰਚ ਕੀਤੇ ਜਾਣੇ ਹਨ ਜਿਨ੍ਹਾਂ ਵਿੱਚ ਵਾਰਡ ਨੰਬਰ 6 ‘ਚ 27 ਲੱਖ 80 ਹਜ਼ਾਰ, ਵਾਰਡ ਨੰਬਰ 9, 10, 11, 12 ‘ਚ 20 ਲੱਖ 13 ਹਜ਼ਾਰ, ਵਾਰਡ ਨੰਬਰ 14 ‘ਚ 18 ਲੱਖ 10 ਹਜ਼ਾਰ ਤੋਂ ਇਲਾਵਾ ਵਾਰਡ ਨੰਬਰ 10 ‘ਚ 20 ਲੱਖ 75 ਹਜ਼ਾਰ ਰੁਪਏ ਸ਼ਾਮਲ ਹਨ।
ਉਨ੍ਹਾਂ ਅੱਗੇ ਕਿਹਾ ਕਿ ਨਗਰ ਕੌਂਸਲ ਸਾਹਨੇਵਾਲ ਦਾ ਕੋਈ ਕੰਮ ਅਧੂਰਾ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਜੋ ਲੋਕਾਂ ਨਾਲ ਵਾਅਦੇ ਕੀਤੇ ਹਨ ਉਹਨਾਂ ਨੂੰ ਪੂਰਾ ਕੀਤਾ ਜਾਵੇਗਾ।
ਇਸ ਮੌਕੇ ਕਾਰਜ ਸਾਧਕ ਅਫਸਰ ਬਲਵੀਰ ਸਿੰਘ, ਸੁਪਰਡੈਂਟ ਸੈਨੀਟੇਸ਼ਨ ਜਸਵੀਰ ਸਿੰਘ, ਭਾਵਾਧਸ ਪੰਜਾਬ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਸਵਰਨ ਕੁਮਾਰ ਸੋਨੀ, ਟ੍ਰੇਡ ਵਿੰਗ ਜਿਲ੍ਹਾ ਦਿਹਾਤੀ ਦੇ ਪ੍ਰਧਾਨ ਰਾਜਦੀਪ ਭਾਟੀਆ, ਪ੍ਰਧਾਨ ਗੁਰਦੀਪ ਸਿੰਘ ਕੌਲ, ਪ੍ਰਧਾਨ ਅਜਮੇਰ ਸਿੰਘ ਧਾਲੀਵਾਲ, ਕੌਂਸਲਰ ਜਸਵਿੰਦਰ ਕੌਰ ਤਲਵਾੜਾ, ਕੌਂਸਲਰ ਸਵਰਨਜੀਤ ਕੌਰ, ਕੌਂਸਲਰ ਕੁਲਵਿੰਦਰ ਸਿੰਘ ਕਾਲਾ ਬਿਮਰੋ, ਕੌਂਸਲਰ ਕੁਲਵਿੰਦਰ ਕੌਰ ਧਾਲੀਵਾਲ, ਕੌਂਸਲਰ ਪਲਵਿੰਦਰ ਸਿੰਘ ਸੰਧੂ, ਹਲਕਾ ਸਾਹਨੇਵਾਲ ਸੰਗਠਨ ਇੰਚਾਰਜ ਤੇਜਿੰਦਰ ਸਿੰਘ ਮਿੱਠੂ, ਓਮ ਪ੍ਰਕਾਸ਼ ਗੋਇਲ,ਕਿਸਾਨ ਵਿੰਗ ਜਿਲ੍ਹਾ ਦਿਹਾਤੀ ਦੇ ਪ੍ਰਧਾਨ ਲਾਲੀ ਹਰਾ,ਸਤਵਿੰਦਰ ਹੈਪੀ, ਬਲਾਕ ਪ੍ਰਧਾਨ ਕੁਲਦੀਪ ਐਰੀ, ਪ੍ਰਭਜੋਤ ਸਿੰਘ ਖਾਲਸਾ, ਧਰਮਿੰਦਰ ਕੁਮਾਰ ਕਾਲੀ, ਦੀਪਕ ਕੁਮਾਰ ਦੀਨੂੰ, ਅਰੁਣ ਬਠਲਾ, ਗੁਰਮੀਤ ਸਿੰਘ ਪੱਪੂ ਤਲਵਾੜਾ, ਮਾਸਟਰ ਜਗਜੀਤ ਸਿੰਘ,ਥਾਣਾ ਸਾਹਨੇਵਾਲ ਦੇ ਮੁਖੀ ਇੰਸਪੈਕਟਰ ਗੁਰਮੁੱਖ ਸਿੰਘ ਦਿਓਲ, ਸੰਪੂਰਨ ਸਿੰਘ ਸਨਮ, ਵਿਸ਼ਾਲ ਬੇਗੜਾ, ਰਵਿੰਦਰ ਸਿੰਘ ਖਾਲਸਾ, ਦਲਜੀਤ ਸਿੰਘ ਚੌਹਾਨ,ਬਲਾਕ ਪ੍ਰਧਾਨ ਕੀਰਤਨ ਸਿੰਘ ਬੱਬੂ ਬਿਰਦੀ, ਗੁਰਦੀਪ ਸਿੰਘ ਟੋਨਾ,ਪ੍ਰਧਾਨ ਮਨਧੀਰ ਸਿੰਘ ਧੀਰ, ਅਮਰਜੀਤ ਸਿੰਘ ਬੱਬੂ, ਮਨਜਿੰਦਰ ਸਿੰਘ ਫੌਜੀ, ਸੁਰੇਸ਼ ਭਗਤ, ਬੰਟੀ, ਯਾਦਵਿੰਦਰ ਸਿੰਘ ਯਾਦੂ, ਬਲਵੰਤ ਸਿੰਘ ਨੰਦਪੁਰ, ਬਲਜਿੰਦਰ ਸਿੰਘ ਚੌਹਾਨ, ਬਲਵੀਰ ਸਿੰਘ ਬੀਰੀ ਵੀ ਹਾਜ਼ਰ ਸਨ।


