ਖੰਨਾ, (ਲੁਧਿਆਣਾ), 22 ਜਨਵਰੀ :ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਆਗਾਜ਼ ਕੀਤਾ ਗਿਆ। ਇਸ ਇਤਿਹਾਸਿਕ ਫੈਸਲੇ ਨਾਲ ਪੰਜਾਬ ਦੇ ਕਰੀਬ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਤੇ ਮੁਫਤ ਇਲਾਜ ਦੀ ਸਹੂਲਤ ਦੇ ਕੇ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫਾ ਦੇ ਕੇ ਆਪਣਾ ਇੱਕ ਹੋਰ ਵਾਅਦਾ ਪੂਰਾ ਕਰ ਦਿੱਤਾ ਹੈ। ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਬਣ ਗਿਆ ਹੈ ਜਿਸ ਨੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਦੀ ਸਹੂਲਤ ਦਿੱਤੀ ਹੈ।ਇਹ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲਲਹੇੜੀ ਚੌਂਕ, ਖੰਨਾ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਆਗਾਜ਼ ਪ੍ਰੋਗਰਾਮ ਦੇ ਆਨਲਾਈਨ ਪ੍ਰਸਾਰਣ ਕੀਤੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਚਲਾਏ ਗਏ ਸਿੱਧੇ ਪ੍ਰਸਾਰਣ ਸਮਾਗਮ ਵਿੱਚ ਹਲਕਾ ਖੰਨਾ ਦੇ ਵੱਡੀ ਗਿਣਤੀ ਲੋਕਾਂ ਨੇ ਸ਼ਮੂਲੀਅਤ ਕੀਤੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੇ ਵਿਚਾਰ ਸੁਣੇ।ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹਨਾਂ ਨੂੰ ਇਕ-ਇਕ ਕਰਕੇ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਇਸ ਦੀ ਸਭ ਤੋਂ ਵੱਡੀ ਮਿਸਾਲ ਹੈ।ਉਨ੍ਹਾਂ ਨੇ ਦੱਸਿਆ ਕਿ ਹੁਣ ਬਹੁਤ ਜਲਦ ਮੁੱਖ ਮੰਤਰੀ ਸਿਹਤ ਕਾਰਡ ਪੰਜਾਬ ਦੇ ਲੋਕਾਂ ਦੇ ਹੱਥਾਂ ਵਿੱਚ ਹੋਣਗੇ। ਇਸ ਸਿਹਤ ਕਾਰਡ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਮਿਲੇਗਾ, ਜਿਸ ਨਾਲ ਗੰਭੀਰ ਬਿਮਾਰੀਆਂ ਦੇ ਇਲਾਜ ਦੌਰਾਨ ਲੋਕਾਂ ‘ਤੇ ਪੈਂਦਾ ਵਿੱਤੀ ਬੋਝ ਕਾਫ਼ੀ ਹੱਦ ਤੱਕ ਘੱਟ ਹੋਵੇਗਾ। ਉਨ੍ਹਾਂ ਕਿਹਾ ਕਿ ਮਹਿੰਗੇ ਇਲਾਜ ਕਾਰਨ ਕਈ ਪਰਿਵਾਰ ਕਰਜ਼ੇ ਹੇਠ ਦਬ ਜਾਂਦੇ ਸਨ, ਪਰ ਹੁਣ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਇਹ ਚਿੰਤਾ ਖਤਮ ਕਰ ਦਿੱਤੀ ਹੈ।ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਸ ਮਹੱਤਵਪੂਰਨ ਸਕੀਮ ਦਾ ਲਾਭ ਪੰਜਾਬ ਦੇ ਕਰੀਬ 65 ਲੱਖ ਪਰਿਵਾਰਾਂ ਨੂੰ ਮਿਲੇਗਾ। ਬੀਮਾ ਕੰਪਨੀ ਵੱਲੋਂ ਇਸ ਸਬੰਧੀ ਸਾਰੀ ਪ੍ਰਕਿਰਿਆ ਲਗਭਗ ਮੁਕੰਮਲ ਕਰ ਲਈ ਗਈ ਹੈ ਅਤੇ ਹੁਣ ਸਿਰਫ਼ ਮੁੱਖ ਮੰਤਰੀ ਸਿਹਤ ਕਾਰਡ ਪੰਜਾਬ ਦੇ ਲੋਕਾਂ ਦੇ ਹੱਥਾਂ ਵਿੱਚ ਦੇਣੇ ਬਾਕੀ ਹਨ। ਜਿਹੜੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਮਰੀਜ਼ਾਂ ਦਾ ਇਲਾਜ ਇਸ ਸਕੀਮ ਤਹਿਤ ਕੀਤਾ ਜਾਣਾ ਹੈ, ਉਹਨਾਂ ਨੂੰ ਸੂਚੀਬੱਧ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਬਿਨਾਂ ਕਿਸੇ ਮੁਸ਼ਕਲ ਦੇ ਵਧੀਆ ਇਲਾਜ ਮਿਲ ਸਕੇ।ਮੰਤਰੀ ਸੌਂਦ ਨੇ ਕਿਹਾ ਕਿ ਇਹ ਸਿਹਤ ਬੀਮਾ ਸਕੀਮ ਪੰਜਾਬ ਭਰ ਵਿੱਚ ਲਾਗੂ ਕਰ ਦਿੱਤੀ ਗਈ ਹੈ। ਇਸ ਨਾਲ ਹਰ ਵਰਗ ਦੇ ਲੋਕਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਇਲਾਜ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਮਕਸਦ ਸਿਰਫ਼ ਸੱਤਾ ਹਾਸਲ ਕਰਨਾ ਨਹੀਂ, ਸਗੋਂ ਲੋਕਾਂ ਦੀ ਸਿਹਤ, ਸਿੱਖਿਆ ਅਤੇ ਭਲਾਈ ਨੂੰ ਪਹਿਲ ਦੇਣਾ ਹੈ। ਇਹ ਸਕੀਮ ਆਮ ਆਦਮੀ ਪਾਰਟੀ ਦੀ ਲੋਕ ਪੱਖੀ ਸੋਚ ਅਤੇ ਇਮਾਨਦਾਰ ਨੀਅਤ ਨੂੰ ਦਰਸਾਉਂਦੀ ਹੈ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


