ਜਲੰਧਰ, 22 ਜਨਵਰੀ : ਠੰਡ ਦੇ ਮੌਸਮ ਦੇ ਮੱਦੇਨਜ਼ਰ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਭਾਰਗਵ ਕੈਂਪ ਵਿਖੇ ਲੋੜਵੰਦ ਵਿਅਕਤੀਆਂ ਨੂੰ ਕੰਬਲ, ਟਰੈਕ ਸੂਟ ਅਤੇ ਬੂਟਾਂ ਦੀ ਵੰਡ ਕੀਤੀ ਗਈ। ਮਨੁੱਖਤਾ ਦੀ ਸੇਵਾ ਦੇ ਇਸ ਉਪਰਾਲੇ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੀ ਮੌਜੂਦ ਸਨ।ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਲੋੜਵੰਦ ਵਿਅਕਤੀਆਂ ਦੀ ਮਦਦ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ। ਉਨ੍ਹਾਂ ਕਿਹਾ ਕਿ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਮੁਸ਼ਕਲ ਹਾਲਾਤ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਮਦਦ ਲਈ ਅੱਗੇ ਆਈਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋੜਵੰਦ ਅਤੇ ਕਮਜ਼ੋਰ ਵਰਗ ਦੀ ਭਲਾਈ ਸਮੇਤ ਹਰ ਵਰਗ ਦੇ ਲੋਕਾਂ ਦੀ ਬਿਹਤਰੀ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।ਸ਼੍ਰੀ ਭਗਤ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਆਪਣੀ ਸਮਰੱਥਾ ਅਨੁਸਾਰ ਲੋੜਵੰਦਾਂ ਦੀ ਸਹਾਇਤਾ ਕਰਨ ਅਤੇ ਸਮਾਜ ਸੇਵਾ ਦੇ ਕਾਰਜਾਂ ਵਿੱਚ ਸਰਗਰਮ ਭੂਮਿਕਾ ਨਿਭਾਉਣ।ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸੁਰਜੀਤ ਲਾਲ ਅਤੇ ਹੋਰ ਸਟਾਫ਼ ਮੈਂਬਰ ਵੀ ਮੌਜੂਦ ਸਨ।
Trending
- ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕੇ ਦੇ ਵਸਨੀਕਾਂ ਨੂੰ ਅਪੀਲ; ਸਵੈ-ਗਣਨਾ’ ਸਹੂਲਤ ਦਾ ਵੱਧ ਤੋਂ ਵੱਧ ਲਿਆ ਜਾਵੇ ਲਾਭ
- ਨੌਜਵਾਨਾਂ ਵਿਚਕਾਰ ਪਹੁੰਚੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਕਿਹਾ—ਅੱਜ ਦੇ ਨੌਜਵਾਨ ਹੀ ਕੱਲ੍ਹ ਦੇ ਦੇਸ਼ ਦੇ ਕੌਮੀ ਨਿਰਮਾਤਾ, ਮਿਹਨਤ ਅਤੇ ਲਗਨ ਨਾਲ ਹਾਸਲ ਕਰਨ ਵੱਡੇ ਮੁਕਾਮ
- ਰਾਜ ਪੱਧਰੀ ਖੇਡਾਂ ਦੇ ਛੇਵੇਂ ਦਿਨ ਫਸਵੇਂ ਮੁਕਾਬਲੇ ਹੋਏ
- ਜਵਾਹਰ ਨਵੋਦਿਆ ਵਿਦਿਆਲਿਆ ਧਨਾਨਸੂ ’ਚ ਦਾਖਲੇ ਲਈ ਚੋਣ ਪ੍ਰੀਖਿਆ 28 ਨਵੰਬਰ ਨੂੰ
- ਗਊ ਪੂਜਨ ਉਪਰੰਤ ਹਵਨ ਯੱਗ ਵਿੱਚ ਆਹੂਤੀਆਂ ਪਾ ਕੇ ਵਿਸ਼ਵ ਕਲਿਆਣ, ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਦੀ ਕੀਤੀ ਕਾਮਨਾ
- 21ਵੇਂ ਗੋਪਾਸ਼ਟਮੀ ਮਹੋਤਸਵ ਲਈ ਸ੍ਰੀ ਗੋਬਿੰਦ ਗਊਸ਼ਾਲਾ ਪ੍ਰਬੰਧਕ ਕਮੇਟੀ ਨੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਦਿੱਤਾ ਸੱਦਾ
- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਲਈ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਦਿੱਤਾ ਸੱਦਾ


