ਲੁਧਿਆਣਾ, 24 ਜਨਵਰੀ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 67 ਅਤੇ 68 ਅਧੀਨ ਪੈਂਦੀ ਚੰਦਰ ਨਗਰ ਰੋਡ, ਭੂਰੀਵਾਲਾ ਗੁਰਦੁਆਰਾ ਸਾਹਿਬ ਤੋਂ ਲਾਲਾ ਜਗਤ ਨਾਰਾਇਣ ਚੌਂਕ ਤੱਕ ਨਵੀਂ ਆਰ.ਐਮ.ਸੀ. ਸੜਕ ਦੇ ਨਿਰਮਾਣ ਕਾਰਜ਼ਾਂ ਦੀ ਸ਼ੂਰੁਆਤ ਕੀਤੀ।ਇਸ ਮੌਕੇ ਵਿਧਾਇਕ ਬੱਗਾ ਦੇ ਨਾਲ ਕੌਂਸਲਰ ਪੁਸ਼ਪਿੰਦਰ ਭਨੌਟ, ਕੌਂਸਲਰ ਸ਼ਰਨਜੀਤ ਕੌਰ ਬਾਜਵਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਥਾਨਕ ਵਸਨੀਕ ਵੀ ਮੌਜੂਦ ਸਨ।ਵਿਧਾਇਕ ਬੱਗਾ ਨੇ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਹਾਲਤ ਬੀਤੇ ਕਾਫ਼ੀ ਸਮੇਂ ਤੋਂ ਤਰਸਯੋਗ ਬਣੀ ਹੋਈ ਸੀ ਅਤੇ ਰਾਹਗੀਰਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਇਲਾਕੇ ਦੀ ਸਾਰ ਨਹੀਂ ਲਈ ਗਈ ਪਰ ਹੁਣ ਸੜਕ ਦੇ ਨਿਰਮਾਣ ਤੋਂ ਬਾਅਦ ਆਵਾਜਾਈ ਸੁਚਾਰੂ ਢੰਗ ਨਾਲ ਚੱਲੇਗੀ।ਹਲਕਾ ਲੁਧਿਆਣਾ ਉੱਤਰੀ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਦੇ ਲਈ ਵਚਨਬੱਧਤਾ ਦੁਹਰਾਉਂਦੇ ਹੋਏ ਵਿਧਾਇਕ ਬੱਗਾ ਅਤੇ ਉਨ੍ਹਾ ਦੀ ਟੀਮ ਨੇ ਕਿਹਾ ਕਿ ਨਵੀਂ ਸੜਕ ਦਾ ਨਿਰਮਾਣ ਜੰਗੀ ਪੱਧਰ ‘ਤੇ ਕਰਵਾਇਆ ਜਾਵੇਗਾ। ਉਨ੍ਹਾ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਹਲਕੇ ਵਿੱਚਚ ਕੋਈ ਸੜਕ ਮੁਰੰਮਤ ਤੋਂ ਵਾਂਝੀ ਨਾ ਰਹੇ। ਉਨ੍ਹਾ ਕਿਹਾ ਕਿ ਪਿੰਡਾਂ ਦੇ ਨਾਲ ਸ਼ਹਿਰਾਂ ਦੇ ਵਿੱਚ ਵੀ ਸੜਕ ਕੁਨੇਕਟੀਵਿਟੀ ਨੂੰ ਚੰਗਾ ਬਣਾਉਣ ਦੇ ਲਈ ਲਗਾਤਾਰ ਸਾਡੀ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ।ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਨੂੰ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
Trending
- *ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਲੁਧਿਆਣਾ ਵਿੱਚ ਮਾਲ ਅਧਿਕਾਰੀਆਂ ਨੂੰ ਮਾਲ ਸੇਵਾਵਾਂ ਦੀ ਪੈਂਡੈਂਸੀ ਖਤਮ ਕਰਨ ਦੇ ਦਿੱਤੇ ਹੁਕਮ
- *ਜ਼ਿਲ੍ਹਾ ਲੁਧਿਆਣਾ ਵਿੱਚ 26 ਮਈ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਧਾਰਾ 163 ਲਾਗੂ, ਇਕੱਠ ਅਤੇ ਰੈਲੀਆਂ ‘ਤੇ ਪਾਬੰਦੀ
- ਡੀ.ਸੀ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਨਿੱਜੀ ਸਕੂਲਾਂ ਦੀ ਫੀਸ ਨਿਗਰਾਨੀ ਲਈ ਜ਼ਿਲ੍ਹਾ ਪੱਧਰੀ ਰੈਗੂਲੇਟਰੀ ਕਮੇਟੀ ਕੀਤੀ ਗਠਿਤ
- ਨਗਰ ਕੌਂਸਲ/ਪੰਚਾਇਤ ਚੋਣਾਂ; ਉਮੀਦਵਾਰ ਨਿਰਧਾਰਤ ਹੱਦ ਅੰਦਰ ਹੀ ਖਰਚ ਕਰਨ : ਵਧੀਕ ਜ਼ਿਲ੍ਹਾ ਚੋਣ ਅਫ਼ਸਰ
- ਐਸ.ਡੀ.ਐਮ ਜਸਲੀਨ ਕੌਰ ਭੁੱਲਰ ਨੇ ਅਧਿਕਾਰੀਆਂ ਨੂੰ ਸੁਚਾਰੂ ਪ੍ਰੀਖਿਆ ਸੰਚਾਲਨ ਦੇ ਦਿੱਤੇ ਨਿਰਦੇਸ਼
- ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਦੂਜਾ ਦਿਨ ; 17 ਨਾਮਜ਼ਦਗੀਆਂ ਦਾਖ਼ਲ
- ਸੰਭਾਵੀ ਹੜ੍ਹ ਸਥਿਤੀ ਲਈ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ‘ਤੇ ਕੰਟਰੋਲ ਰੂਮ ਸਥਾਪਤ ਕੀਤੇ ਜਾਣਗੇ: ਏਡੀਸੀ ਪੂਨਮ ਸਿੰਘ
- ਐਕਟ ਹਿਊਮਨ ਸੋਸਾਇਟੀ ਦੇ ਸੰਸਥਾਪਕ ਹਰਲੀਨ ਕੌਰ ਨੇ ਪੂਰੀ ਕੀਤੀ ਜਨਗਣਨਾ 2027 ਦੀ ਸਵੈ-ਗਣਨਾ


