ਜਲੰਧਰ, 25 ਜਨਵਰੀ : ਪੁਲਿਸ ਕਮਿਸ਼ਨਰ, ਜਲੰਧਰ ਧਨਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੁਲਿਸ ਕਮਿਸ਼ਨਰੇਟ ਜਲੰਧਰ ਅਧੀਨ ਆਉਂਦੇ ਇਲਾਕੇ ਨੂੰ ਨੋ-ਡਰੋਨ ਅਤੇ ਨੋ-ਫਲਾਇੰਗ ਜ਼ੋਨ ਘੋਸ਼ਿਤ ਕੀਤਾ ਹੈ। ਇਸ ਇਲਾਕੇ ਵਿੱਚ ਕਿਸੇ ਕਿਸਮ ਦੇ ਫਲਾਇੰਗ ਆਬਜੈਕਟ ਦੇ ਉਡਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ ਅਤੇ ਹੁਕਮ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਡਿਫੈਂਸ ਵਿਭਾਗ ਵਲੋਂ ਪ੍ਰਵਾਨਿਤ ਉਡਾਣਾਂ ’ਤੇ ਲਾਗੂ ਨਹੀਂ ਹੋਵੇਗਾ।

ਇਹ ਹੁਕਮ 26-01-2026 ਨੂੰ ਲਾਗੂ ਰਹੇਗਾ।

Share.

“I’m a Newswriter, “I write about the trending news events happening all over the world.

Leave A Reply