ਜਲੰਧਰ, 27 ਜਨਵਰੀ : ਪੰਜਾਬ ਦੇ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੈਨਾਨੀ ਮੰਤਰੀ ਮੋਹਿੰਦਰ ਭਗਤ ਦੀ ਪ੍ਰਧਾਨਗੀ ਹੇਠ ਆਲੂ ਦੇ ਉਤੱਮ ਬੀਜ ਦੀ ਗੁਣਵੱਤਾ ਵਧਾਉਣ ਸਬੰਧੀ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿੱਚ ਡਾਇਰੈਕਟਰ ਬਾਗਬਾਨੀ, ਪੰਜਾਬ, ਪ੍ਰਧਾਨ ਪੋਸਕੋਨ, ਪ੍ਰਧਾਨ ਜਲੰਧਰ ਵੈਜੀਟੇਬਲਜ਼ ਪ੍ਰੋਡਿਊਸਰ ਕੰਪਨੀ ਲਿਮ, ਜਲੰਧਰ, ਪ੍ਰਧਾਨ ਜਲੰਧਰ ਪੋਟੈਟੋ ਗਰੋਅਰ ਐਸੋਸੀਏਸ਼ਨ, ਇੰਚਾਰਜ਼, ਸਰਕਾਰੀ ਆਲੂ ਬੀਜ਼ ਫਾਰਮ ਖਨੌੜਾ, ਮਲਸੀਆਂ, ਨੋਡਲ ਅਫ਼ਸਰ (ਆਲੂ),ਪੰਜਾਬ, ਪ੍ਰਧਾਨ, ਜੇ.ਪੀ.ਜੀ.ਏ., ਟੀ.ਏ..ਐਸੋਸੀਏਸ਼ਨ, ਜਲੰਧਰ, ਪੰਜਾਬ ਸਟੇਟ ਸੀਡ ਸਰਟੀਫਿਕੇਸ਼ਨ ਅਥਾਰਟੀ, ਜਲੰਧਰ, ਐਨ.ਐਚ.ਆਰ.ਡੀ.ਐਫ. ਬਠਿੰਡਾ, ਚੇਅਰਮੈਨ ਪਨਸੀਡ ਸ਼ਾਮਿਲ ਹੋਏ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਅਨੇਕਾਂ ਸੰਜੀਦਾ ਉਪਰਾਲਿਆਂ ਸਦਕਾ ਸੂਬੇ ਦੀ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਸਾਕਾਰਾਤਮਕ ਬਦਲਾਅ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਨੂੰ ਅਪਣਾਉਣ ਲਈ ਪ੍ਰੇਰਿਤ ਕਰਦਿਆਂ ਵੱਖ-ਵੱਖ ਫ਼ਸਲਾਂ ਦੀ ਖੇਤੀ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਆਲੂ ਉਤਪਾਦਕਾਂ ਨੂੰ ਭਰੋਸਾ ਦੁਆਇਆ ਕਿ ਉਹਨਾਂ ਵਲੋਂ ਦਿੱਤੇ ਗਏ ਵੱਡਮੁੱਲੇ ਸੁਝਾਵਾਂ ਅਨੁਸਾਰ ਆਲੂਆਂ ਦੇ ਉਤੱਮ ਬੀਜ ਤਿਆਰ ਕਰਨ ਵਿੱਚ ਸੂਬਾ ਸਰਕਾਰ ਵਲੋਂ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਕਿ ਆਲੂਆਂ ਦੀ ਬਿਜਾਈ ਅਕਤੂਬਰ ਦੇ ਪਹਿਲੇ ਪੰਦਰਵਾੜਾ ਤੱਕ ਮੁਕੰਮਲ ਕੀਤੀ ਜਾਣੀ ਚਾਹੀਦੀ ਹੈ ਅਤੇ ਵੇਲਾ ਦੀ ਕਟਾਈ 31 ਦਸੰਬਰ ਤੱਕ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਉੱਚ ਗੁਣਵੱਤਾ ਦਾ ਬੀਜ ਪੈਦਾ ਕੀਤਾ ਜਾ ਸਕੇ। ਇਸ ਮੌਕੇ ਪ੍ਰਧਾਨ ਜੇ.ਪੀ.ਜੀ.ਏ ਵੱਲੋਂ ਸੁਝਾਅ ਦਿੱਤਾ ਗਿਆ ਕਿ ਪੀ.ਏ.ਯੂ. ਦੀਆਂ ਨਵੀਆਂ ਆਲੂ ਦੀਆਂ ਕਿਸਮਾਂ ਦੇ ਵਾਤਾਵਰਨ ਅਨੁਕੂਲ ਸਬੰਧੀ ਟਰਾਇਲ ਦੂਸਰੇ ਸੂਬਿਆਂ ਵਿੱਚ ਲਗਾਏ ਜਾਣ। ਚੇਅਰਮੈਨ ਪਨਸੀਡ ਵੱਲੋਂ ਪੰਜਾਬ ਦੇ ਆਲੂ ਬੀਜ ਨੂੰ ਦੂਜੇ ਸੂਬਿਆਂ ਵਿਚ ਪਨਸੀਡ ਵਿਭਾਗ ਰਾਹੀਂ ਭੇਜਣ ਦਾ ਸੁਝਾਅ ਦਿੱਤਾ ਗਿਆ। ਅਖੀਰ ਵਿੱਚ ਵੱਖ-ਵੱਖ ਐਸੋਸੀਏਸ਼ਨ ਦੇ ਪ੍ਰਧਾਨਾ ਵੱਲੋਂ ਪੰਜਾਬ ਦੇ ਆਲੂ ਬੀਜ ਦੀ ਗੁਣਵੱਤਾ ਨੂੰ ਵਧਾਉਣ ਲਈ ਕੈਬਨਿਟ ਮੰਤਰੀ ਨੂੰ ਮੈਮੋਰੰਡਮ ਵੀ ਦਿੱਤਾ ਗਿਆ। ਅੰਤ ਵਿੱਚ ਕੈਬਨਿਟ ਮੰਤਰੀ ਵਲੋਂ ਆਏ ਅਧਿਕਾਰੀ ਅਤੇ ਵੱਖ-ਵੱਖ ਐਸੋਸੀਏਸ਼ਨਾਂ ਦੇ ਪ੍ਰਧਾਨਾਂ ਦਾ ਧੰਨਵਾਦ ਕੀਤਾ ਗਿਆ।
Trending
- *ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਲੁਧਿਆਣਾ ਵਿੱਚ ਮਾਲ ਅਧਿਕਾਰੀਆਂ ਨੂੰ ਮਾਲ ਸੇਵਾਵਾਂ ਦੀ ਪੈਂਡੈਂਸੀ ਖਤਮ ਕਰਨ ਦੇ ਦਿੱਤੇ ਹੁਕਮ
- *ਜ਼ਿਲ੍ਹਾ ਲੁਧਿਆਣਾ ਵਿੱਚ 26 ਮਈ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਧਾਰਾ 163 ਲਾਗੂ, ਇਕੱਠ ਅਤੇ ਰੈਲੀਆਂ ‘ਤੇ ਪਾਬੰਦੀ
- ਡੀ.ਸੀ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਨਿੱਜੀ ਸਕੂਲਾਂ ਦੀ ਫੀਸ ਨਿਗਰਾਨੀ ਲਈ ਜ਼ਿਲ੍ਹਾ ਪੱਧਰੀ ਰੈਗੂਲੇਟਰੀ ਕਮੇਟੀ ਕੀਤੀ ਗਠਿਤ
- ਨਗਰ ਕੌਂਸਲ/ਪੰਚਾਇਤ ਚੋਣਾਂ; ਉਮੀਦਵਾਰ ਨਿਰਧਾਰਤ ਹੱਦ ਅੰਦਰ ਹੀ ਖਰਚ ਕਰਨ : ਵਧੀਕ ਜ਼ਿਲ੍ਹਾ ਚੋਣ ਅਫ਼ਸਰ
- ਐਸ.ਡੀ.ਐਮ ਜਸਲੀਨ ਕੌਰ ਭੁੱਲਰ ਨੇ ਅਧਿਕਾਰੀਆਂ ਨੂੰ ਸੁਚਾਰੂ ਪ੍ਰੀਖਿਆ ਸੰਚਾਲਨ ਦੇ ਦਿੱਤੇ ਨਿਰਦੇਸ਼
- ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਦੂਜਾ ਦਿਨ ; 17 ਨਾਮਜ਼ਦਗੀਆਂ ਦਾਖ਼ਲ
- ਸੰਭਾਵੀ ਹੜ੍ਹ ਸਥਿਤੀ ਲਈ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ‘ਤੇ ਕੰਟਰੋਲ ਰੂਮ ਸਥਾਪਤ ਕੀਤੇ ਜਾਣਗੇ: ਏਡੀਸੀ ਪੂਨਮ ਸਿੰਘ
- ਐਕਟ ਹਿਊਮਨ ਸੋਸਾਇਟੀ ਦੇ ਸੰਸਥਾਪਕ ਹਰਲੀਨ ਕੌਰ ਨੇ ਪੂਰੀ ਕੀਤੀ ਜਨਗਣਨਾ 2027 ਦੀ ਸਵੈ-ਗਣਨਾ


