ਚੰਡੀਗੜ੍ਹ, 27 ਜਨਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਦੂਜਾ ਪੜਾਅ ਨਸ਼ਿਆਂ ਦੀ ਸਮੱਸਿਆ ਦੀ ਰੀੜ੍ਹ `ਤੇ ਹਮਲਾ ਕਰਨ ਲਈ ਤਿਆਰ ਹੈ ਅਤੇ ਸੂਬਾ ਸਰਕਾਰ ਪਿੰਡ ਪੱਧਰ `ਤੇ ਲੋਕਾਂ ਨੂੰ ਲਾਮਬੰਦ ਕਰਕੇ ਤੇ ਪੰਜਾਬ ਭਰ ਵਿੱਚ ਜਨਤਕ ਭਾਗੀਦਾਰੀ ਵਧਾ ਕੇ ਨਸ਼ਿਆਂ ਵਿਰੁੱਧ ਆਪਣੀ ਹੁਣ ਤੱਕ ਦੀ ਸਭ ਤੋਂ ਜ਼ੋਰਦਾਰ ਜਨਤਕ ਮੁਹਿੰਮ ਨੂੰ ਤੇਜ਼ ਕਰਨ ਦੀ ਤਿਆਰੀ ਕਰ ਰਹੀ ਹੈ।‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਤਰੱਕੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਦੇ ਐਲਾਨ ਕੀਤਾ ਕਿ ਅਗਲੇ ਮਹੀਨੇ ਵਿਲੇਜ ਡਿਫੈਂਸ ਕਮੇਟੀਆਂ (ਵੀ.ਡੀ.ਸੀਜ਼.) ਦੀ ਵੱਡੀ ਸੂਬਾ ਪੱਧਰੀ ਮੀਟਿੰਗ ਕੀਤੀ ਜਾਵੇਗੀ ਤਾਂ ਕਿ ਮੁਹਿੰਮ ਨੂੰ ਨਵੀਂ ਗਤੀ ਤੇ ਦਿਸ਼ਾ ਦਿੱਤੀ ਜਾ ਸਕੇ, ਜੋ ਕਿ ਸਰਕਾਰ ਦੇ ਨਸ਼ਾ ਵਿਰੋਧੀ ਮੁਹਿੰਮ ਨੂੰ ਲੋਕ-ਅਗਵਾਈ ਵਾਲੀ ਲਹਿਰ ਵਿੱਚ ਬਦਲਣ ਦੇ ਇਰਾਦੇ ਦਾ ਸੰਕੇਤ ਹੈ।ਅੱਜ ‘ਯੁੱਧ ਨਸ਼ਿਆਂ ਵਿਰੁੱਧ` ਦੇ ਦੂਜੇ ਪੜਾਅ ਨੂੰ ਲਾਗੂਕਰਨ ਦੀ ਸਮੀਖਿਆ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਸ਼ੇ ਵਿਸ਼ਵਵਿਆਪੀ ਵਰਤਾਰਾ ਹੈ ਪਰ ਦੁਨੀਆ ਭਰ ਵਿੱਚ ਕਿਤੇ ਵੀ ਇਸ ਬੁਰਾਈ ਵਿਰੁੱਧ ਜੰਗ ਇੰਨੇ ਜ਼ੋਰਦਾਰ ਢੰਗ ਨਾਲ ਸ਼ੁਰੂ ਨਹੀਂ ਕੀਤੀ ਗਈ ਹੈ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿਲੇਜ ਡਿਫੈਂਸ ਕਮੇਟੀਆਂ (ਵੀ.ਡੀ.ਸੀਜ਼) ਦੇ ਰੂਪ ਵਿੱਚ ‘ਪਿੰਡਾਂ ਦੇ ਪਹਿਰੇਦਾਰ` ਦੀ 1.50 ਲੱਖ ਮੈਂਬਰਾਂ ਵਾਲੀ ਮਜ਼ਬੂਤ ਟੀਮ ਦਾ ਗਠਨ ਕੀਤਾ ਗਿਆ ਹੈ।” ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਅੱਗੇ ਵਧਾਉਣ ਲਈ ਆਉਣ ਵਾਲੇ ਮਹੀਨੇ ਇਨ੍ਹਾਂ ਵੀ.ਡੀ.ਸੀਜ਼. ਦੀ ਮਹੱਤਵਪੂਰਨ ਮੀਟਿੰਗ ਬੁਲਾਈ ਜਾਵੇਗੀ।ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, “ਇਸ ਮੀਟਿੰਗ ਵਿੱਚ ਵੀ.ਡੀ.ਸੀ. ਮੈਂਬਰ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਦਾ ਪ੍ਰਣ ਲੈਣਗੇ।” ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਨੇਕ ਕਾਰਜ ਲਈ ਉਨ੍ਹਾਂ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਯਕੀਨੀ ਬਣਾਏਗੀ।ਉਨ੍ਹਾਂ ਅਧਿਕਾਰੀਆਂ ਨੂੰ ਵੀ.ਡੀ.ਸੀ. ਮੈਂਬਰਾਂ ਨੂੰ ਪਛਾਣ ਪੱਤਰ ਜਲਦੀ ਦੇਣ ਲਈ ਵੀ ਕਿਹਾ ਤਾਂ ਜੋ ਉਨ੍ਹਾਂ ਦੇ ਮਹੱਤਵਪੂਰਨ ਕੰਮ ਨੂੰ ਮਾਨਤਾ ਦਿੱਤੀ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ, “ਹਰ ਮੁਹਿੰਮ ਲਈ ਜਨਤਕ ਭਾਗੀਦਾਰੀ ਜ਼ਰੂਰੀ ਹੈ। ਇਹ ਇਸ ਮੁਹਿੰਮ ਨੂੰ ਲੰਮੇ ਸਮੇਂ ਤੱਕ ਜਾਰੀ ਰੱਖਣ ਲਈ ਵੀ ਲਾਜ਼ਮੀ ਗੱਲ ਹੈ।”ਮੁੱਖ ਮੰਤਰੀ ਨੇ ਕਿਹਾ, “ਯੁੱਧ ਨਸ਼ਿਆਂ ਵਿਰੁੱਧ ਲੋਕ ਲਹਿਰ ਬਣ ਚੁੱਕੀ ਹੈ ਕਿਉਂਕਿ ਇਹ ਖ਼ਤਰਾ ਇਕ ਸਮਾਜਿਕ ਸਮੱਸਿਆ ਸੀ।” ਉਨ੍ਹਾਂ ਕਿਹਾ ਕਿ ਲੋਕਾਂ ਦੇ ਸਰਗਰਮ ਸਮਰਥਨ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਦਾ ਦੂਜਾ ਪੜਾਅ ਪਹਿਲੇ ਪੜਾਅ ਨਾਲੋਂ ਵੀ ਵੱਧ ਸਫ਼ਲ ਹੋਵੇਗਾ ਅਤੇ ਪੰਜਾਬ ਇਸ ਮੁਹਿੰਮ ਦੇ ਹਿੱਸੇ ਵਜੋਂ ਸਫ਼ਲਤਾ ਦੀ ਨਵੀਂ ਕਹਾਣੀ ਲਿਖਣ ਲਈ ਤਿਆਰ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਇਸ ਲੋਕ ਲਹਿਰ ਨੂੰ ਸਫ਼ਲਤਾਪੂਰਵਕ ਪੂਰਾ ਕਰ ਕੇ ਮਿਸਾਲ ਕਾਇਮ ਕੀਤੀ ਹੈ।ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਹੋਰ ਵੀ ਹਾਜ਼ਰ ਸਨ।
Trending
- *ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਲੁਧਿਆਣਾ ਵਿੱਚ ਮਾਲ ਅਧਿਕਾਰੀਆਂ ਨੂੰ ਮਾਲ ਸੇਵਾਵਾਂ ਦੀ ਪੈਂਡੈਂਸੀ ਖਤਮ ਕਰਨ ਦੇ ਦਿੱਤੇ ਹੁਕਮ
- *ਜ਼ਿਲ੍ਹਾ ਲੁਧਿਆਣਾ ਵਿੱਚ 26 ਮਈ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਧਾਰਾ 163 ਲਾਗੂ, ਇਕੱਠ ਅਤੇ ਰੈਲੀਆਂ ‘ਤੇ ਪਾਬੰਦੀ
- ਡੀ.ਸੀ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਨਿੱਜੀ ਸਕੂਲਾਂ ਦੀ ਫੀਸ ਨਿਗਰਾਨੀ ਲਈ ਜ਼ਿਲ੍ਹਾ ਪੱਧਰੀ ਰੈਗੂਲੇਟਰੀ ਕਮੇਟੀ ਕੀਤੀ ਗਠਿਤ
- ਨਗਰ ਕੌਂਸਲ/ਪੰਚਾਇਤ ਚੋਣਾਂ; ਉਮੀਦਵਾਰ ਨਿਰਧਾਰਤ ਹੱਦ ਅੰਦਰ ਹੀ ਖਰਚ ਕਰਨ : ਵਧੀਕ ਜ਼ਿਲ੍ਹਾ ਚੋਣ ਅਫ਼ਸਰ
- ਐਸ.ਡੀ.ਐਮ ਜਸਲੀਨ ਕੌਰ ਭੁੱਲਰ ਨੇ ਅਧਿਕਾਰੀਆਂ ਨੂੰ ਸੁਚਾਰੂ ਪ੍ਰੀਖਿਆ ਸੰਚਾਲਨ ਦੇ ਦਿੱਤੇ ਨਿਰਦੇਸ਼
- ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਦੂਜਾ ਦਿਨ ; 17 ਨਾਮਜ਼ਦਗੀਆਂ ਦਾਖ਼ਲ
- ਸੰਭਾਵੀ ਹੜ੍ਹ ਸਥਿਤੀ ਲਈ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ‘ਤੇ ਕੰਟਰੋਲ ਰੂਮ ਸਥਾਪਤ ਕੀਤੇ ਜਾਣਗੇ: ਏਡੀਸੀ ਪੂਨਮ ਸਿੰਘ
- ਐਕਟ ਹਿਊਮਨ ਸੋਸਾਇਟੀ ਦੇ ਸੰਸਥਾਪਕ ਹਰਲੀਨ ਕੌਰ ਨੇ ਪੂਰੀ ਕੀਤੀ ਜਨਗਣਨਾ 2027 ਦੀ ਸਵੈ-ਗਣਨਾ


