ਮਹਾਰਾਸ਼ਟਰ ਦੇ ਬਾਰਾਮਤੀ ਵਿਖੇ ਲੈਡਿੰਗ ਦੌਰਾਨ ਡਿਪਟੀ CM ਅਜੀਤ ਪਵਾਰ ਦਾ ਜਹਾਜ਼ ਕ੍ਰੈਸ਼ ਹੋ ਗਿਆ, ਜਿਸ ਵਿਚ ਉਨ੍ਹਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਨਾਲ ਜਹਾਜ਼ ਵਿਚ ਕਈ ਲੋਕ ਸਵਾਰ ਸਨ, ਜਿਨ੍ਹਾਂ ਵਿਚੋਂ 5 ਲੋਕਾਂ ਦੀ ਮੌਤ ਹੋ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਤ ਡਿਪਟੀ ਮੁੱਖ ਮੰਤਰੀ ਅਜੀਤ ਪਵਾਰ ਕਿਸੇ ਪ੍ਰੋਗਰਾਮ ਲਈ ਬਾਰਾਮਤੀ ਜਾ ਰਹੇ ਸਨ, ਜਿਸ ਦੌਰਾਨ ਇਹ ਹਾਦਸਾ ਵਾਪਰਿਆ।
ਦੱਸ ਦੇਈਏ ਕਿ ਜਹਾਜ਼ ਹਾਦਸੇ ਦੀਆਂ ਕਈ ਵੀਡੀਓ ਸਾਹਮਣੇ ਆ ਰਹੀਆਂ ਹਨ,ਘਟਨਾ ਸਥਾਨ ਦੀ ਇਕ ਤਸਵੀਰ ਸਾਹਮਣੇ ਆਈ ਹੈ, ਜਿਸ ਵਿਚ ਜਹਾਜ਼ ਨੂੰ ਅੱਗ ਲੱਗੀ ਹੈ। ਹਵਾ ਵਿੱਚੋਂ ਸੰਘਣਾ ਕਾਲਾ ਧੂੰਆਂ ਉੱਠ ਦਿਖਾਈ ਦੇ ਰਿਹਾ ਹੈ। ਅੱਗ ਲੱਗਣ ਕਾਰਨ ਜਹਾਜ਼ ਸੜ ਕੇ ਸੁਆਹ ਹੋ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪੁਲਸ ਅਧਿਕਾਰੀ ਪਹੁੰਚ ਗਏ ਹਨ।
ਕਿਹਾ ਜਾ ਰਿਹਾ ਹੈ ਕਿ ਜਦੋਂ ਹਾਦਸਾ ਹੋਇਆ ਤਾਂ ਉਪ ਮੁੱਖ ਮੰਤਰੀ ਅਜੀਤ ਪਵਾਰ ਚੋਣ ਪ੍ਰਚਾਰ ਲਈ ਬਾਰਾਮਤੀ ਜਾ ਰਹੇ ਸਨ। ਅਜੀਤ ਪਵਾਰ ਦੇ ਨਾਲ ਉਨ੍ਹਾਂ ਦੇ ਨਿੱਜੀ ਸਹਾਇਕ, ਸੁਰੱਖਿਆ ਕਰਮਚਾਰੀ ਅਤੇ ਜਹਾਜ਼ ਸਟਾਫ ਵੀ ਜਹਾਜ਼ ਵਿੱਚ ਮੌਜੂਦ ਸਨ।


