ਚੰਡੀਗੜ੍ਹ/ਅੰਮ੍ਰਿਤਸਰ, 29 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵਿਲੇਜ ਡਿਫੈਂਸ ਕਮੇਟੀ (ਵੀਡੀਸੀ) ਦੇ ਸਹਿਯੋਗ ਨਾਲ 42.9 ਕਿਲੋਗ੍ਰਾਮ ਹੈਰੋਇਨ, ਚਾਰ ਹੈਂਡ ਗ੍ਰਨੇਡ ਅਤੇ ਇੱਕ ਸਟਾਰ-ਮਾਰਕ ਪਿਸਤੌਲ ਸਮੇਤ 46 ਜ਼ਿੰਦਾ ਕਾਰਤੂਸ ਬਰਾਮਦ ਕਰਕੇ ਸਰਹੱਦ ਪਾਰੋਂ ਨਾਰਕੋ-ਅੱਤਵਾਦ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਇਹ ਆਪਰੇਸ਼ਨ ਵੀਡੀਸੀਜ਼ – ਪੰਜਾਬ ਸਰਕਾਰ ਦੀ ਪ੍ਰਮੁੱਖ ਪਹਿਲਕਦਮੀ ਜਿਸਦਾ ਉਦੇਸ਼ ਅੰਦਰੂਨੀ ਸੁਰੱਖਿਆ ਅਤੇ ਨਸ਼ਾ ਵਿਰੋਧੀ ਯਤਨਾਂ ਵਿੱਚ ਭਾਈਚਾਰਕ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਹੈ, ਜ਼ਰੀਏ ਪ੍ਰਾਪਤ ਕਾਰਵਾਈਯੋਗ ਅਤੇ ਭਰੋਸੇਯੋਗ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਚਲਾਇਆ ਗਿਆ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥ, ਹਥਿਆਰ ਅਤੇ ਵਿਸਫੋਟਕ ਸਮੱਗਰੀ ਅੰਤਰਰਾਸ਼ਟਰੀ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਗਈ ਸੀ, ਜਿਸ ਨਾਲ ਇਸ ਖੇਪ ਵਿੱਚ ਸੰਗਠਿਤ ਸਰਹੱਦ ਪਾਰੋਂ ਨਾਰਕੋ-ਅੱਤਵਾਦ ਨੈੱਟਵਰਕ ਦੀ ਸ਼ਮੂਲੀਅਤ ਦਾ ਪਤਾ ਲਗਦਾ ਹੈ।ਡੀਜੀਪੀ ਨੇ ਦੱਸਿਆ ਕਿ ਇਸ ਉਪਰੰਤ ਜਾਂਚ ਦੌਰਾਨ ਅੰਮ੍ਰਿਤਸਰ ਦੇ ਰਹਿਣ ਵਾਲੇ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਫਰਾਰ ਮੁਲਜ਼ਮਾਂ ਨੂੰ ਟਰੇਸ ਕਰਨ, ਬਰਾਮਦਗੀ ਸਬੰਧੀ ਲੜੀ ਦਾ ਪਤਾ ਲਗਾਉਣ ਅਤੇ ਵਿਆਪਕ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਵੀਡੀਸੀ ਨੈੱਟਵਰਕ ਰਾਹੀਂ ਪ੍ਰਾਪਤ ਜਾਣਕਾਰੀ ‘ਤੇ ਤਰੁੰਤ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਪਿੰਡ ਊਠੀਆਂ ਵਿੱਚ ਇੱਕ ਮੋਟਰਸਾਈਕਲ ਨੂੰ ਰੋਕਿਆ।ਉਨ੍ਹਾਂ ਦੱਸਿਆ ਕਿ ਪੁਲਿਸ ਦੀ ਮੌਜੂਦਗੀ ਦਾ ਪਤਾ ਲੱਗਣ ‘ਤੇ, ਸ਼ੱਕੀ ਵਿਅਕਤੀ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਖੇਪ ਸਮੇਤ ਮੋਟਰਸਾਈਕਲ ਛੱਡ ਕੇ ਨਾਲ ਲੱਗਦੇ ਖੇਤਾਂ ਵੱਲ ਭੱਜ ਗਏ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਤੁਰੰਤ ਆਲੇ ਦੁਆਲੇ ਦੇ ਖੇਤਾਂ ਵਿੱਚ ਇੱਕ ਯੋਜਨਾਬੱਧ ਤਲਾਸ਼ੀ ਅਭਿਆਨ ਚਲਾਇਆ ਜਿਸ ਦੇ ਨਤੀਜੇ ਵਜੋਂ ਨਸ਼ੀਲੇ ਪਦਾਰਥਾਂ, ਹਥਿਆਰਾਂ ਅਤੇ ਵਿਸਫੋਟਕਾਂ ਦੀ ਖੇਪ ਬਰਾਮਦ ਹੋਈ।ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਕਰਨ ਤੇ ਉਨ੍ਹਾਂ ਨੂੰ ਕਾਬੂ ਕਰਨ, ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।ਇਸ ਸਬੰਧੀ, ਐਫਆਈਆਰ ਨੰਬਰ 26 ਮਿਤੀ 29.01.2026 ਨੂੰ ਥਾਣਾ ਰਾਜਾਸਾਂਸੀ, ਅੰਮ੍ਰਿਤਸਰ ਦਿਹਾਤੀ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 25 ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਤਹਿਤ ਦਰਜ ਕੀਤੀ ਗਈ ਹੈ।
Trending
- ਇਸਤਰੀ ਦਿਵਸ ਮੌਕੇ ਸੈਮੀਨਾਰ ਕਰਵਾਉਣ ਦਾ ਫੈਸਲਾ -ਆਂਗਣਵਾੜੀ ਮੁਲਾਜ਼ਮ ਯੂਨੀਅਨ
- ਆਈ.ਜੀ ਫਰੀਦਕੋਟ ਵੱਲੋਂ ਲੋਕਾਂ ਨੂੰ ਨਸ਼ਿਆਂ ਖਿਲਾਫ ਇੱਕਜੁੱਟ ਹੋਣ ਦੀ ਅਪੀਲ
- ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ
- ਅਮਰੀਕਾ ਅਤੇ ਇਜਰਾਈਲ ਵਲੋਂ ਇਰਾਨ ਵਿੱਚ ਪ੍ਰਾਇਮਰੀ ਸਕੂਲ ਦੀਆਂ 168 ਮਾਸੂਮ ਬੱਚੀਆਂ ਅਤੇ ਜੰਗ ਵਿੱਚ ਬੇਗੁਨਾਹ ਲੋਕਾਂ ਨੂੰ ਮਾਰਨ ਦੀ ਨਿਖੇਧੀ
- ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਨਵੇਂ ਤਕਨੀਕੀ ਹੁਨਰਾਂ ਨਾਲ ਆਪਣੇ ਆਪ ਨੂੰ ਤਿਆਰ ਕਰਨਾ ਪਵੇਗਾ: ਵਾਈਸ-ਚਾਂਸਲਰ
- ਸੈਂਸੈਕਸ 1,097 ਅੰਕ ਟੁੱਟਿਆ, ਨਿਵੇਸ਼ਕਾਂ ਨੂੰ 1 ਲੱਖ ਕਰੋੜ ਰੁਪਏ ਦਾ ਵੱਡਾ ਨੁਕਸਾਨ
- ਧਰਨੇ-ਵਿਖਾਵਿਆਂ ਅਤੇ ਰੋਸ ਰੈਲੀਆਂ ’ਤੇ ਮੁਕੰਮਲ ਪਾਬੰਦੀ
- ਮੁਫ਼ਤ ਦਵਾਈਆਂ ਅਤੇ ਟੈਸਟ ਕਰ ਰਹੇ 881 ਆਮ ਆਦਮੀ ਕਲੀਨਿਕਾਂ ਵਿੱਚ ਇਲਾਜ ਲਈ ਓ.ਪੀ.ਡੀ. ਵਿੱਚ ਆਉਣ ਵਾਲਿਆਂ ਦਾ ਅੰਕੜਾ 4.7 ਕਰੋੜ ਦਰਜ ਕੀਤਾ-ਗੁਲਾਬ ਚੰਦ ਕਟਾਰੀਆ


