ਖੰਨਾ, ਲੁਧਿਆਣਾ, 1 ਫਰਵਰੀ:ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ, ਭਗਤ ਰਵਿਦਾਸ ਜੀ ਦੇ ਪ੍ਰਕਾਸ ਦਿਵਸ ਨੂੰ ਸਮਰਪਿਤ ਹਲਕਾ ਖੰਨਾ ਵਿੱਚ ਹੋਏ ਵੱਖ-ਵੱਖ ਸਮਾਗਮਾਂ ਮੌਕੇ ਹਾਜ਼ਰੀ ਲਗਵਾਈ।ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਵੱਖ-ਵੱਖ ਸਮਾਗਮਾਂ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਭਗਤ ਰਵਿਦਾਸ ਜੀ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਧੰਨ-ਧੰਨ ਸਤਿਗੁਰੂ ਰਵਿਦਾਸ ਮਹਾਰਾਜ ਇੱਕ ਮਹਾਨ ਸਮਾਜ ਸੁਧਾਰਕ ਸਨ ਅਤੇ ਉਨ੍ਹਾਂ ਸਮੁੱਚੀ ਮਾਨਵਤਾ ਨੂੰ ਸੱਚ, ਪਿਆਰ, ਅਹਿੰਸਾ, ਸਦਾਚਾਰ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ ਜਿਸਦਾ ਮੌਜੂਦਾ ਪਦਾਰਥਵਾਦੀ ਯੁੱਗ ਵਿੱਚ ਵਿਸ਼ੇਸ਼ ਮਹੱਤਵ ਹੈ। ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦਾ ਇਹ ਸਰਬ ਸਾਂਝੀਵਾਲਤਾ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਅਣਥੱਕ ਯਤਨ ਕਰਨੇ ਚਾਹੀਦੇ ਹਨ।ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਭਗਤ ਰਵਿਦਾਸ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਬਾਣੀ ਹਮੇਸ਼ਾ ਹੀ ਆਵਾਮ ਦਾ ਮਾਰਗ ਦਰਸ਼ਨ ਕਰਦੀ ਰਹੇਗੀ ਜੋ ਕਿ ਜਾਤ, ਨਸਲ ਅਤੇ ਧਰਮ ਤੋਂ ਉਪਰ ਉਠਣ ਦਾ ਸੁਨੇਹਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਸਾਹਿਬ ਦੀ ਬਾਣੀ ਸਾਨੂੰ ਸ਼ੁੱਧ ਵਿਚਾਰਧਾਰਾ ਦਾ ਸੰਦੇਸ਼ ਦਿੰਦੀ ਹੈ ਜਿਸ ਤੋਂ ਸਿੱਖਿਆ ਲੈ ਕੇ ਅਸੀਂ ਆਪਣਾ ਜੀਵਨ ਸਫ਼ਲ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਨੇ ਸਮਾਜ ਵਿੱਚ ਸਮਾਜਿਕ ਬੁਰਾਈਆਂ ਜਾਤੀ ਪ੍ਰਥਾ, ਛੂਤ-ਛਾਤ ਅਤੇ ਊਚ-ਨੀਚ ਦੇ ਖ਼ਾਤਮੇ ਲਈ ਲੰਬਾ ਸੰਘਰਸ਼ ਕੀਤਾ।ਉਨ੍ਹਾਂ ਸਪੱਸ਼ਟ ਕੀਤਾ ਕਿ ਗੁਰੂ ਰਵਿਦਾਸ ਜੀ ਮਹਾਰਾਜ ਦੀ ਅਪਾਰ ਕ੍ਰਿਪਾ ਨਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੈਨੂੰ ਜਿਹੜੀ ਜਿੰਮੇਵਾਰੀ ਸੌਪੀ ਹੈ ਮੈਂ ਉਸਨੂੰ ਸਖ਼ਤ ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾ ਰਿਹਾ ਹਾਂ। ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਉਹ ਕੌਮਾਂ ਹਮੇਸ਼ਾ ਅਗਾਂਹ ਵਧਦੀਆਂ ਅਤੇ ਤਰੱਕੀ ਕਰਦੀਆਂ ਹਨ, ਜਿਹੜੀਆਂ ਆਪਣੇ ਗੁਰੂਆਂ-ਪੀਰਾਂ ਨੂੰ ਯਾਦ ਰੱਖਦੀਆਂ ਹੋਈਆਂ ਹਮੇਸ਼ਾ ਉਨ੍ਹਾਂ ਦੇ ਪੂਰਨਿਆਂ ‘ਤੇ ਚੱਲਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਭਗਤ ਰਵਿਦਾਸ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਰਾਜ ਦੇ ਸਮਾਜਿਕ ਤੇ ਆਰਥਿਕ ਤੌਰ ‘ਤੇ ਪੱਛੜੇ ਲੋਕਾਂ ਦਾ ਜੀਵਨ ਮਿਆਰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਸਮਾਗਮਾਂ ਦੌਰਾਨ ਵੱਡੀ ਗਿਣਤੀ ਵਿਚ ਜੁੜੀਆਂ ਸੰਗਤਾਂ ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਾਸਟਰ ਅਵਤਾਰ ਸਿੰਘ ਦਹਿੜੂ, ਓ.ਐਸ.ਡੀ ਕਰਨ ਅਰੋੜਾ, ਕੌਂਸਲਰ ਸਰਵਦੀਪ ਸਿੰਘ ਕਾਲੀਰਾਓ, ਬਲਰਾਮ ਬਾਲੂ, ਰਜਿੰਦਰ ਕੌਰ ਲਿਬੜਾ, ਰਿਕੀ ਸ਼ਰਮਾ, ਕਰਮਜੀਤ ਸਿੰਘ ਸਿਫ਼ਤੀ, ਗੌਰਵ ਮੋਦਗਿੱਲ, ਗੁਰਪ੍ਰੀਤ ਨਾਗ, ਟੇਕ ਚੰਦ ਵੀ ਮੌਜੂਦ ਸਨ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


