ਲੁਧਿਆਣਾ, 02 ਫਰਵਰੀ – ‘ਬੇਟੀ ਬਚਾਓ, ਬੇਟੀ ਪੜਾਓ’ ਸਕੀਮ ਤਹਿਤ ਔਰਤਾਂ ਨੂੰ ਸਮਰੱਥ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਸਰਕਾਰੀ ਕਾਲਜ (ਲੜਕੀਆਂ) ਵਿਖੇ ਸਿਹਤ ਤੇ ਰੋਜਗਾਰ ਕੈਂਪ ਦਾ ਆਯੋਜਨ ਕੀਤਾ ਗਿਆ ਜਿੱਥੇ ਵੱਖ-ਵੱਖ ਨਾਮੀ ਕੰਪਨੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਕੇਸ਼ ਕੁਮਾਰ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਜੀਵਨਦੀਪ ਸਿੰਘ, ਪੀ.ਸੀ.ਐਸ. (ਅਲਾਈਡ), ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਮੀਤ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ, ਸੋਸ਼ਲ ਪ੍ਰਸਨੈਲਟੀ ਡਾ. ਸੁਲਭਾ ਜਿੰਦਲ ਵੀ ਮੌਜੂਦ ਸਨ।

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਮੀਤ ਸਿੰਘ ਨੇ ਦੱਸਿਆ ਕਿ ਰੋਜ਼ਗਾਰ ਕੈਂਪ ਮੌਕੇ ਕਰੀਬ 665 ਮਹਿਲਾ ਪ੍ਰਾਰਥੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ ਜਿਨ੍ਹਾਂ ਵਿੱਚੋਂ 169 ਔਰਤਾਂ ਦੀ ਵੱਖ-ਵੱਖ ਨੌਕਰੀਆਂ ਲਈ ਚੋਣ ਕੀਤੀ ਗਈ।

ਉਨ੍ਹਾਂ ਅੱਗੇ ਦੱਸਿਆ ਕਿ ਕੈਂਪ ਮੌਕੇ ਸਿਹਤ ਵਿਭਾਗ ਵੱਲੋ 31 ਬੂਥ ਸਥਾਪਤ ਕੀਤੇ ਗਏ ਸਨ ਜਿੱਥੇ 975 ਲਾਭਪਤਰੀਆਂ ਵੱਲੋਂ ਆਪਣੀ ਰਜਿਸ਼ਟਰੇਸ਼ਨ ਕਰਵਾਈ ਗਈ ਅਤੇ ਮਾਹਰ ਡਾਕਟਰਾਂ ਵੱਲੋਂ ਔਰਤਾਂ ਦੀ ਸਿਹਤ ਜਾਂਚ ਕੀਤੀ।

ਇਸ ਕੈਂਪ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਲੁਧਿਆਣਾ ਦਾ ਸਮੂਹ ਸਟਾਫ, ਜਿੱਲ੍ਹਾ ਬਾਲ ਸੁਰੱਖਿਆ ਯੂਨਿਟ ਦਾ ਸਟਾਫ, ਸਮੂਹ ਸੀ ਡੀ ਪੀ ਓਜ, ਸੁਪਰਵਇਜਰ ਆਦਿ ਵੀ ਹਾਜ਼ਰ ਸਨ।

Share.

“I’m a Newswriter, “I write about the trending news events happening all over the world.

Leave A Reply