*ਚੰਡੀਗੜ੍ਹ, 2 ਫ਼ਰਵਰੀ:*ਪੰਜਾਬ ਦੇ ਮਾਲ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵੱਖ-ਵੱਖ ਯੂਨੀਅਨਾਂ ਨਾਲ ਮੈਰਾਥਨ ਮੀਟਿੰਗਾਂ ਕੀਤੀਆਂ।ਇੱਥੇ ਪੰਜਾਬ ਭਵਨ ਵਿਖੇ ਰੈਵੇਨਿਊ ਪਟਵਾਰ ਯੂਨੀਅਨ, ਕਾਨੂੰਨਗੋ ਯੂਨੀਅਨ, ਸਾਂਝਾ ਮੁਲਾਜ਼ਮ ਮੰਚ ਪੁੱਡਾ ਅਤੇ ਆਲ ਇੰਡੀਆ ਅਤਿਵਾਦ ਪੀੜਤ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਖੋ-ਵੱਖ ਮੀਟਿੰਗਾਂ ਦੌਰਾਨ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਤਰਜੀਹੀ ਆਧਾਰ ‘ਤੇ ਪੂਰਾ ਕੀਤਾ ਜਾਵੇਗਾ।ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮਾਲ ਮੰਤਰੀ ਨੇ ਵੱਖ-ਵੱਖ ਐਸੋਸੀਏਸ਼ਨਾਂ ਤੇ ਯੂਨੀਅਨਾਂ ਵੱਲੋਂ ਰੱਖੀਆਂ ਮੰਗਾਂ ਧਿਆਨ ਨਾਲ ਸੁਣੀਆਂ।ਉਨ੍ਹਾਂ ਦੱਸਿਆ ਕਿ ਜਿਹੜੀਆਂ ਮੰਗਾਂ ਵਿਭਾਗੀ ਪੱਧਰ ‘ਤੇ ਹੱਲ ਹੋ ਸਕਦੀਆਂ ਹਨ, ਉਨ੍ਹਾਂ ਨੂੰ ਤਰਜੀਹੀ ਆਧਾਰ ‘ਤੇ ਜਲਦੀ ਨਿਪਟਾਇਆ ਜਾਵੇਗਾ, ਜਦਕਿ ਜਿਹੜੀਆਂ ਮੰਗਾਂ ਮੁੱਖ ਮੰਤਰੀ ਜਾਂ ਵਿੱਤ ਵਿਭਾਗ ਦੇ ਪੱਧਰ ‘ਤੇ ਹੱਲ ਹੋਣਗੀਆਂ, ਉਨ੍ਹਾਂ ਨੂੰ ਪੂਰਾ ਕਰਨ ਲਈ ਜਲਦ ਹੀ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਨਾਲ ਮੀਟਿੰਗ ਕੀਤੀ ਜਾਵੇਗੀ।ਮਾਲ ਮੰਤਰੀ ਨੇ ਪਟਵਾਰੀ ਅਤੇ ਕਾਨੂੰਨਗੋ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਆਪਣੀ ਡਿਊਟੀ ਨਿਭਾਉਂਦਿਆਂ ਵਧੀਆ ਕਾਰਗੁਜ਼ਾਰੀ ਦਿਖਾਉਣ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਸਰਕਾਰ ਵੱਲੋਂ ਸਨਮਾਨਿਤ ਅਤੇ ਪ੍ਰੋਤਸਾਹਿਤ ਕੀਤਾ ਜਾਵੇਗਾ। ਉਨ੍ਹਾਂ ਸਾਰੇ ਮੁਲਾਜ਼ਮਾਂ ਨੂੰ ਆਪਣਾ ਕੰਮ ਪੂਰੀ ਤਨਦੇਹੀ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਕਰਨ ਦੀ ਅਪੀਲ ਕੀਤੀ।ਇਸ ਤੋਂ ਇਲਾਵਾ ਸਾਂਝਾ ਮੁਲਾਜ਼ਮ ਮੰਚ, ਪੁੱਡਾ ਮੋਹਾਲੀ ਦੇ ਸੇਵਾ-ਮੁਕਤ ਮੁਲਾਜ਼ਮਾਂ ਦੀਆਂ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਪੈਨਸ਼ਨ ਸਕੀਮ ਦਾ ਲਾਭ ਦੇਣ ਸਬੰਧੀ ਮਾਮਲਾ ਜਲਦ ਹੀ ਮੁੱਖ ਮੰਤਰੀ ਕੋਲ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇਗਾ।ਆਲ ਇੰਡੀਆ ਅਤਿਵਾਦ ਪੀੜਤ ਐਸੋਸੀਏਸ਼ਨ ਦੇ ਨੁਮਾਇੰਦਿਆਂ ਵੱਲੋਂ ਰੱਖੀਆਂ ਮੰਗਾਂ ਬਾਰੇ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਅਤਿਵਾਦ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ, ਸੁਰੱਖਿਆ ਅਤੇ ਪੁਨਰਵਾਸ ਪੰਜਾਬ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਐਸੋਸੀਏਸ਼ਨ ਵੱਲੋਂ ਰੱਖੀਆਂ ਜਾਇਜ਼ ਮੰਗਾਂ ‘ਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਦਿਆਂ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਅਤੇ ਢੁੱਕਵੇਂ ਕਦਮ ਚੁੱਕੇ ਜਾਣਗੇ।ਮੀਟਿੰਗਾਂ ਦੌਰਾਨ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਗਰਗ ਅਤੇ ਹੋਰ ਅਧਿਕਾਰੀ ਮੌਜੂਦ ਸਨ।
Trending
- *ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਲੁਧਿਆਣਾ ਵਿੱਚ ਮਾਲ ਅਧਿਕਾਰੀਆਂ ਨੂੰ ਮਾਲ ਸੇਵਾਵਾਂ ਦੀ ਪੈਂਡੈਂਸੀ ਖਤਮ ਕਰਨ ਦੇ ਦਿੱਤੇ ਹੁਕਮ
- *ਜ਼ਿਲ੍ਹਾ ਲੁਧਿਆਣਾ ਵਿੱਚ 26 ਮਈ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਧਾਰਾ 163 ਲਾਗੂ, ਇਕੱਠ ਅਤੇ ਰੈਲੀਆਂ ‘ਤੇ ਪਾਬੰਦੀ
- ਡੀ.ਸੀ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਨਿੱਜੀ ਸਕੂਲਾਂ ਦੀ ਫੀਸ ਨਿਗਰਾਨੀ ਲਈ ਜ਼ਿਲ੍ਹਾ ਪੱਧਰੀ ਰੈਗੂਲੇਟਰੀ ਕਮੇਟੀ ਕੀਤੀ ਗਠਿਤ
- ਨਗਰ ਕੌਂਸਲ/ਪੰਚਾਇਤ ਚੋਣਾਂ; ਉਮੀਦਵਾਰ ਨਿਰਧਾਰਤ ਹੱਦ ਅੰਦਰ ਹੀ ਖਰਚ ਕਰਨ : ਵਧੀਕ ਜ਼ਿਲ੍ਹਾ ਚੋਣ ਅਫ਼ਸਰ
- ਐਸ.ਡੀ.ਐਮ ਜਸਲੀਨ ਕੌਰ ਭੁੱਲਰ ਨੇ ਅਧਿਕਾਰੀਆਂ ਨੂੰ ਸੁਚਾਰੂ ਪ੍ਰੀਖਿਆ ਸੰਚਾਲਨ ਦੇ ਦਿੱਤੇ ਨਿਰਦੇਸ਼
- ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਦੂਜਾ ਦਿਨ ; 17 ਨਾਮਜ਼ਦਗੀਆਂ ਦਾਖ਼ਲ
- ਸੰਭਾਵੀ ਹੜ੍ਹ ਸਥਿਤੀ ਲਈ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ‘ਤੇ ਕੰਟਰੋਲ ਰੂਮ ਸਥਾਪਤ ਕੀਤੇ ਜਾਣਗੇ: ਏਡੀਸੀ ਪੂਨਮ ਸਿੰਘ
- ਐਕਟ ਹਿਊਮਨ ਸੋਸਾਇਟੀ ਦੇ ਸੰਸਥਾਪਕ ਹਰਲੀਨ ਕੌਰ ਨੇ ਪੂਰੀ ਕੀਤੀ ਜਨਗਣਨਾ 2027 ਦੀ ਸਵੈ-ਗਣਨਾ


