ਲੁਧਿਆਣਾ, 4 ਫਰਵਰੀ:ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਲੁਧਿਆਣਾ ਦੇ ਸਮੂਹ ਸਟਾਫ ਵੱਲੋਂ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਜ਼ਿਲ੍ਹਾ ਕੰਟਰੋਲਰ ਲੁਧਿਆਣਾ ਜੀ ਦੇ ਦਫਤਰ ਸਰਾਭਾ ਨਗਰ ਵਿਖੇ ਕਰਵਾਇਆ ਗਿਆ।ਜਿਸ ਵਿੱਚ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਲੁਧਿਆਣਾ ਪੂਰਬੀ ਅਤੇ ਪੱਛਮੀ ਸ਼੍ਰੀ ਸਰਤਾਜ ਸਿੰਘ ਚੀਮਾ, ਡਿਪਟੀ ਡਾਇਰੈਕਟਰ ਪਟਿਆਲਾ ਸ਼੍ਰੀਮਤੀ ਰੇਨੂੰ ਬਾਲਾ, ਲੁਧਿਆਣਾ ਦੇ ਖੁਰਾਕ ਤੇ ਸਿਵਲ ਸਪਲਾਈ ਪੂਰਬੀ ਅਤੇ ਪੱਛਮੀ ਦਾ ਸਮੂਹ ਸਟਾਫ ਅਤੇ ਵਿਭਾਗ ਤੋਂ ਰਿਟਾਇਰ ਹੋ ਚੁੱਕੇ ਸਟਾਫ ਦੁਆਰਾ ਭਰਵੀਂ ਹਾਜ਼ਰੀ ਲਗਵਾਈ ਗਈ। ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਲੁਧਿਆਣਾ ਪੂਰਬੀ ਅਤੇ ਪੱਛਮੀ ਸ਼੍ਰੀ ਸਰਤਾਜ ਸਿੰਘ ਚੀਮਾ ਨੇ ਦੱਸਿਆ ਕਿ ਦਫਤਰ ਖੁਰਾਕ ਸਪਲਾਈ ਲੁਧਿਆਣਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਮੂਹ ਸਟਾਫ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਵਾਇਆ ਗਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਤੋਂ ਉਪਰੰਤ ਸੰਗਤਾਂ ਲਈ ਲੰਗਰ ਵੀ ਅਤੁੱਟ ਵਰਤਾਇਆ ਗਿਆ।
Trending
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ
- *ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਸਮਰਾਲਾ ਦੇ ਨਸ਼ਾ ਛੁਡਾਊ ਕੇਂਦਰ ਦਾ ਲਿਆ ਜਾਇਜ਼ਾ, ਇਲਾਜ ਸਹੂਲਤਾਂ ਬਾਰੇ ਕੀਤੀ ਸਮੀਖਿਆ
- ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਹੁਣ ਤੱਕ 4 ਲੱਖ ਤੋਂ ਵੱਧ ਸੰਗਤਾਂ ਨੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਕੀਤੇ ਦਰਸ਼ਨ- ਮੋਹਿੰਦਰ ਭਗਤ
- ਵੀ.ਐਸ.ਐਸ.ਐਲ. ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੂੰ ਜ਼ਿਲ੍ਹਾ ਬੈਡਮਿੰਟਨ ਮੁਕਾਬਲਿਆਂ ਲਈ ਦਿੱਤਾ 5 ਲੱਖ ਰੁਪਏ ਦਾ ਚੈੱਕ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
- ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ
- ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਿੰਡ ਈਸੜੂ ਪਹੁੰਚ ਕੇ ਸ਼ਹੀਦ ਮਾਸਟਰ ਕਰਨੈਲ ਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ
- ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ


