ਲੁਧਿਆਣਾ, 04 ਫਰਵਰੀ – ਪੰਜਾਬ ਸਰਕਾਰ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਨਿਰੰਤਰ ਯਤਨਸ਼ੀਲ ਹੈ ਜਿਸਦੇ ਤਹਿਤ ਖਿਡਾਰੀਆਂ ਨੂੰ ਖੇਡ ਬੁਨਿਆਦੀ ਢਾਂਚੇ ਦੇ ਵਿਸਥਾਰ ਨਾਲ ਵੱਖ-ਵੱਖ ਪਿੰਡਾਂ ਸ਼ਹਿਰਾਂ ਵਿੱਚ ਵੱਡੀ ਗਿਣਤੀ ਵਿੱਚ ਖੇਡ ਮੈਦਾਨ ਤਿਆਰ ਕਰਵਾਏ ਜਾ ਰਹੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਹਲਕੇ ਦੇ ਜ਼ਿਲ੍ਹਾ ਤੇ ਰਾਸ਼ਟਰੀ ਪੱਧਰ ਦੇ ਜੂਡੋ ਖਿਡਾਰੀਆਂ ਨੂੰ ਆਪਣੇ ਮੁੱਖ ਦਫ਼ਤਰ ਵਿਖੇ ਖੇਡ ਕਿੱਟਾਂ ਸਪੁਰਦ ਕਰਦਿਆਂ ਕੀਤਾ। ਉਨ੍ਹਾਂ ਖਾਸ ਤੌਰ ’ਤੇ ਲੜਕੀਆਂ ਜਿਨ੍ਹਾਂ ਵੱਖ-ਵੱਖ ਪਲੇਟਫਾਰਮਾਂ ’ਤੇ ਮੈਡਲ ਹਾਸਲ ਕਰਕੇ ਆਪਣੇ ਮਾਪਿਆਂ, ਅਧਿਆਪਕਾਂ ਤੇ ਜ਼ਿਲ੍ਹਾ ਲੁਧਿਆਣਾ ਦਾ ਨਾਮ ਰੋਸ਼ਨ ਕੀਤਾ ਹੈ, ਦੀ ਹੌਂਸਲਾ ਅਫਜਾਈ ਕਰਦਿਆਂ ਕਿਹਾ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਖੇਡਣ ਲਈ ਚੰਗਾ ਮਾਹੌਲ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।ਵਿਧਾਇਕ ਬੱਗਾ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨੀ ਨੂੰ ਨਸ਼ਿਆਂ ਤੋਂ ਪਾਸਾ ਵੱਟ ਕੇ, ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਖੇਡ ਵਿਭਾਗ ਵੱਲੋਂ ਜਿੱਥੇ ਵੱਖ-ਵੱਖ ਖੇਡਾਂ ਲਈ ਕੋਚਾਂ ਦੀ ਭਰਤੀ ਕੀਤੀ ਜਾ ਰਹੀ ਹੈ ਉੱਥੇ ਖਿਡਾਰੀਆਂ ਦੇ ਨਰੌਏ ਜੁੱਸੇ ਅਤੇ ਬਿਹਤਰ ਪ੍ਰਦਰਸ਼ਨ ਲਈ ਚੰਗੀ ਖੁਰਾਕ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਭਾਰਤ ਦੀ ਹਾਕੀ ਟੀਮ ਵਿੱਚ ਪੰਜਾਬੀਆਂ ਦੀ ਬਹੁ-ਗਿਣਤੀ ਦੇ ਨਾਲ ਹੋਰਨਾਂ ਖੇਡਾਂ ਵਿੱਚ ਵੀ ਨੌਜਵਾਨਾਂ ਨੇ ਆਪਣੀ ਪਕੜ ਬਣਾਈ ਹੈ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


