ਧੂਰੀ/ਸੰਗਰੂਰ, 5 ਫਰਵਰੀ 2026- ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਚਲਾਏ ਜਾ ਰਹੇ ਵਿਕਾਸ ਕਾਰਜਾਂ ਦੇ ਤਹਿਤ ਧੂਰੀ ਹਲਕੇ ਦੇ ਪਿੰਡ ਜੈਨਪੁਰ ਵਿੱਚ ਕਰੀਬ ਦੋ ਕਰੋੜ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕਾਰਜਾਂ ਨਾਲ ਪਿੰਡ ਦੀ ਨੁਹਾਰ ਪੂਰੀ ਤਰ੍ਹਾਂ ਬਦਲ ਗਈ ਹੈ। ਪਿੰਡ ਵਿੱਚ ਐਲਈਡੀ ਸੋਲਰ ਸਟਰੀਟ ਲਾਈਟਾਂ ਲਗਾਏ ਜਾਣ ਸਦਕਾ ਹੁਣ ਪਿੰਡ ਜੈਨਪੁਰ ਰਾਤ ਸਮੇਂ ਰੌਸ਼ਨੀ ਨਾਲ ਜਗਮਗਾਉਂਦਾ ਹੋਇਆ ਕਿਸੇ ਸ਼ਹਿਰ ਦਾ ਭੁਲੇਖਾ ਪਾਉਣ ਲੱਗਾ ਹੈ।ਪਿੰਡ ਦੀ ਸੁਰੱਖਿਆ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਮਹੱਤਵਪੂਰਨ ਸਥਾਨਾਂ ’ਤੇ 26 ਸੀਸੀਟੀਵੀ ਕੈਮਰੇ ਲਗਾਏ ਗਏ ਹਨ, ਜਿਸ ਨਾਲ ਪਿੰਡ ਵਿੱਚ ਨਿਗਰਾਨੀ ਪ੍ਰਣਾਲੀ ਹੋਰ ਪ੍ਰਭਾਵਸ਼ਾਲੀ ਬਣੀ ਹੈ ਅਤੇ ਅਪਰਾਧਕ ਗਤੀਵਿਧੀਆਂ ’ਤੇ ਕੜੀ ਨਜ਼ਰ ਰੱਖੀ ਜਾ ਰਹੀ ਹੈ। ਇਸਦੇ ਨਾਲ ਹੀ ਪਿੰਡ ਜੈਨਪੁਰ ਦੀਆਂ 100 ਫੀਸਦੀ ਸੜਕਾਂ ਦਾ ਨਿਰਮਾਣ ਮੁਕੰਮਲ ਕਰ ਲਿਆ ਗਿਆ ਹੈ। ਪਿੰਡ ਦੀ ਫਿਰਨੀ ਨੂੰ ਲਗਭਗ 1.25 ਕਰੋੜ ਰੁਪਏ ਦੀ ਲਾਗਤ ਨਾਲ ਕੰਕਰੀਟ ਨਾਲ ਤਿਆਰ ਕੀਤਾ ਗਿਆ ਹੈ, ਜਿਸ ਨਾਲ ਆਵਾਜਾਈ ਸੁਚੱਜੀ ਹੋਈ ਹੈ ਅਤੇ ਪਿੰਡ ਦੀ ਦਿੱਖ ਵਿੱਚ ਵੀ ਸੁਧਾਰ ਆਇਆ ਹੈ।ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਓਐਸਡੀ ਸੁਖਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਫੰਡ ਜਾਰੀ ਕੀਤੇ ਜਾ ਰਹੇ ਹਨ ਅਤੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਸ਼ਹਿਰਾਂ ਵਰਗੀਆਂ ਆਧੁਨਿਕ ਸਹੂਲਤਾਂ ਵੀ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪਿੰਡ ਜੈਨਪੁਰ ਵਿੱਚ ਹੁਣ ਤੱਕ ਕਰੀਬ ਦੋ ਕਰੋੜ ਰੁਪਏ ਦੇ ਵਿਕਾਸ ਕਾਰਜ ਕੀਤੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵਿਕਾਸ ਕਾਰਜਾਂ ਲਈ ਵੀ ਗ੍ਰਾਂਟਾਂ ਜਾਰੀ ਕੀਤੀਆਂ ਜਾਣਗੀਆਂ।ਇਸ ਮੌਕੇ ਬੀ.ਡੀ.ਪੀ.ਓ. ਧੂਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਜੈਨਪੁਰ ਵਿੱਚ ਪੰਚਾਇਤ ਵਿਭਾਗ ਵੱਲੋਂ ਹੋਰਨਾਂ ਵਿਭਾਗਾਂ ਤੋਂ ਇਲਾਵਾ ਕਰੀਬ ਇਕ ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗਲੀ-ਨਾਲੀਆਂ, ਸਟਰੀਟ ਲਾਈਟਾਂ, ਬਲਾਕ ਟਾਈਲਾਂ ਅਤੇ ਸਾਲਿਡ ਵੇਸਟ ਮੈਨੇਜਮੈਂਟ ਸਬੰਧੀ ਕੰਮ ਮੁਕੰਮਲ ਹੋ ਚੁੱਕੇ ਹਨ।ਪਿੰਡ ਦੀ ਸਰਪੰਚ ਸ੍ਰੀਮਤੀ ਰਾਜਵਿੰਦਰ ਕੌਰ ਬਲਿੰਗ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਫੰਡ ਜਾਰੀ ਕੀਤੇ ਜਾਣ ਸਦਕਾ ਪਿੰਡ ਵਿੱਚ ਨਿਰੰਤਰ ਵਿਕਾਸ ਕਾਰਜ ਜਾਰੀ ਹਨ, ਜਿਸ ਦਾ ਪਿੰਡ ਵਾਸੀਆਂ ਨੂੰ ਵੱਡਾ ਲਾਭ ਮਿਲ ਰਿਹਾ ਹੈ।
Trending
- *ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਲੁਧਿਆਣਾ ਵਿੱਚ ਮਾਲ ਅਧਿਕਾਰੀਆਂ ਨੂੰ ਮਾਲ ਸੇਵਾਵਾਂ ਦੀ ਪੈਂਡੈਂਸੀ ਖਤਮ ਕਰਨ ਦੇ ਦਿੱਤੇ ਹੁਕਮ
- *ਜ਼ਿਲ੍ਹਾ ਲੁਧਿਆਣਾ ਵਿੱਚ 26 ਮਈ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਧਾਰਾ 163 ਲਾਗੂ, ਇਕੱਠ ਅਤੇ ਰੈਲੀਆਂ ‘ਤੇ ਪਾਬੰਦੀ
- ਡੀ.ਸੀ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਨਿੱਜੀ ਸਕੂਲਾਂ ਦੀ ਫੀਸ ਨਿਗਰਾਨੀ ਲਈ ਜ਼ਿਲ੍ਹਾ ਪੱਧਰੀ ਰੈਗੂਲੇਟਰੀ ਕਮੇਟੀ ਕੀਤੀ ਗਠਿਤ
- ਨਗਰ ਕੌਂਸਲ/ਪੰਚਾਇਤ ਚੋਣਾਂ; ਉਮੀਦਵਾਰ ਨਿਰਧਾਰਤ ਹੱਦ ਅੰਦਰ ਹੀ ਖਰਚ ਕਰਨ : ਵਧੀਕ ਜ਼ਿਲ੍ਹਾ ਚੋਣ ਅਫ਼ਸਰ
- ਐਸ.ਡੀ.ਐਮ ਜਸਲੀਨ ਕੌਰ ਭੁੱਲਰ ਨੇ ਅਧਿਕਾਰੀਆਂ ਨੂੰ ਸੁਚਾਰੂ ਪ੍ਰੀਖਿਆ ਸੰਚਾਲਨ ਦੇ ਦਿੱਤੇ ਨਿਰਦੇਸ਼
- ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਦੂਜਾ ਦਿਨ ; 17 ਨਾਮਜ਼ਦਗੀਆਂ ਦਾਖ਼ਲ
- ਸੰਭਾਵੀ ਹੜ੍ਹ ਸਥਿਤੀ ਲਈ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ‘ਤੇ ਕੰਟਰੋਲ ਰੂਮ ਸਥਾਪਤ ਕੀਤੇ ਜਾਣਗੇ: ਏਡੀਸੀ ਪੂਨਮ ਸਿੰਘ
- ਐਕਟ ਹਿਊਮਨ ਸੋਸਾਇਟੀ ਦੇ ਸੰਸਥਾਪਕ ਹਰਲੀਨ ਕੌਰ ਨੇ ਪੂਰੀ ਕੀਤੀ ਜਨਗਣਨਾ 2027 ਦੀ ਸਵੈ-ਗਣਨਾ


