ਲੁਧਿਆਣਾ, 5 ਫਰਵਰੀ:ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਫਸਲਾਂ ਲਈ ਯੂਰੀਆ ਖਾਦ ਸਮੇਂ ਸਿਰ ਉਪਲਬੱਧ ਕਰਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਖੇਤੀਬਾੜੀ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆ ਦੀਆਂ ਕਿਸਾਨੀ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਖੇਤੀਬਾੜੀ ਗ੍ਰੇਡ ਯੂਰੀਆਂ ਦੀ ਗੈਰ ਕਾਨੂੰਨੀ ਵਰਤੋਂ ਨੂੰ ਰੋਕਣ ਸਬੰਧੀ ਜਾਰੀ ਹਦਾਇਤਾਂ ਅਤੇ ਪ੍ਰਬੰਧਕੀ ਸਕੱਤਰ ਖੇਤੀਬਾੜੀ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਡਾਇਰੈਕਟਰ ਖੇਤੀਬਾੜੀ ਸ੍ਰੀ ਗੁਰਜੀਤ ਸਿੰਘ ਬਰਾੜ ਵੱਲੋਂ ਜਾਰੀ ਦਿਸ਼ਾ ਨਿਰਦੇਸ਼ ਦੀ ਪਾਲਣਾ ਹਿੱਤ 03 ਫਰਵਰੀ 2026 ਨੂੰ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਡਾ. ਗੁਰਦੀਪ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਲੁਧਿਆਣਾ ਦੀ ਟੀਮ ਸਮੇਤ ਪੁਲਿਸ ਪਾਰਟੀ ਥਾਣਾ ਦਾਖਾ ਵੱਲੋਂ ਸੂਚਨਾ ਦੇ ਅਧਾਰ ‘ਤੇ ਪਲਾਈਵੁੱਡ ਫੈਕਟਰੀ ਆਰਿਆ ਇੰਡਸਟ੍ਰੀਜ਼, ਪਿੰਡ ਰਾਣਕੇ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਭਾਰਤ ਸਰਕਾਰ ਵੱਲੋਂ ਕਿਸਾਨਾਂ ਨੂੰ ਸਬਸਿਡੀ ਤੇ ਮਹੁੱਈਆਂ ਕਰਵਾਇਆ ਜਾਂਦਾ ਖੇਤੀਬਾੜੀ ਗ੍ਰੇਡ ਯੂਰੀਆ ਫੈਕਟਰੀ ਵਿੱਚ ਫੜ੍ਹਿਆ ਗਿਆ। ਜਿਸ ਦੀ ਵਰਤੋਂ ਫੈਕਟਰੀ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਪਲਾਈਵੁੱਡ ਬਣਾਉਣ ਲਈ ਕੀਤੀ ਜਾ ਰਹੀ ਸੀ ਕਿਉਂਕਿ ਖੇਤੀਬਾੜੀ ਗ੍ਰੇਡ ਯੂਰੀਆਂ ਦੀ ਵਰਤੋਂ ਸਿਰਫ ਕਿਸਾਨਾਂ ਵੱਲੋਂ ਖੇਤੀਬਾੜੀ ਲਈ ਹੀ ਕੀਤੀ ਜਾ ਸਕਦੀ ਹੈ ਅਤੇ ਜਿਸ ‘ਤੇ ਸਰਕਾਰ ਵੱਲੋਂ ਭਾਰੀ ਸਬਸਿਡੀ ਦਿੱਤੀ ਜਾਂਦੀ ਹੈ।ਪਲਾਈਵੁੱਡ ਫੈਕਟਰੀ ਵੱਲੋਂ ਖੇਤੀਬਾੜੀ ਗ੍ਰੇਡ ਯੂਰੀਆ ਦੀ ਗੈਰ ਕਾਨੂੰਨੀ ਤਰੀਕੇ ਨਾਲ ਵਰਤੋਂ ਕਰਕੇ ਸਬਸਿਡੀ ਦਾ ਲਾਭ ਲਿਆ ਜਾਣ ਕਰਕੇ ਸਰਕਾਰ ਅਤੇ ਕਿਸਾਨੀ ਨੂੰ ਮਾਲੀ ਨੁਕਸਾਨ ਪਹੁੰਚਾਇਆ ਜਾ ਰਿਹਾ ਸੀ। ਜਿਸ ਕਰਕੇ ਅਰਸ਼ਦੀਪ ਸਿੰਘ, ਖਾਦ ਇੰਸਪੈਕਟਰ, ਹੰਬੜਾ ਵੱਲੋਂ ਮੌਕੇ ਤੇ ਬਰਾਮਦ ਯੂਰੀਆ ਖਾਦ ਸੀਲ ਕਰਕੇ ਪੁਲਿਸ ਥਾਣਾ, ਦਾਖਾ ਵਿਖੇ ਮੁਕੱਦਮਾ ਦਰਜ ਕਰਵਾ ਦਿੱਤਾ ਗਿਆ ਹੈ। ਖੇਤੀਬਾੜੀ ਗ੍ਰੇਡ ਯੂਰੀਆ ਦੀ ਕਾਲਾਬਜਾਰੀ ਅਤੇ ਗੈਰ ਕਾਨੂੰਨੀ ਵਰਤੋਂ ਨੂੰ ਰੋਕਣ ਸਬੰਧੀ ਡਿਪਟੀ ਕਮਿਸ਼ਨਰ, ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਪਹਿਲਾਂ ਹੀ ਇੰਡਸਟਰੀ ਨੂੰ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਕੰਮ ਕਰਨ ਦੀ ਸਖਤ ਹਦਾਇਤ ਕੀਤੀ ਜਾ ਚੁੱਕੀ ਹੈ। ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਨੇ ਇੰਡਸਟ੍ਰੀਜ਼ ਨੂੰ ਸਖਤ ਹਦਾਇਤ ਜਾਰੀ ਕੀਤੀ ਹੈ ਕਿ ਅਗਰ ਭਵਿੱਖ ਵਿੱਚ ਖੇਤੀ ਗ੍ਰੇਡ ਯੂਰੀਆ ਦੀ ਗੈਰ ਕਾਨੂੰਨੀ ਵਰਤੋਂ ਕੀਤੀ ਪਾਈ ਗਈ ਤਾਂ ਕਾਨੂੰਨ ਦੇ ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ।
Trending
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਿਧਾਨਸਭਾ ਹਲਕਾ ਜਲੰਧਰ ਪੱਛਮੀ ਦੇ 10 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
- ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ
- *ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਸਮਰਾਲਾ ਦੇ ਨਸ਼ਾ ਛੁਡਾਊ ਕੇਂਦਰ ਦਾ ਲਿਆ ਜਾਇਜ਼ਾ, ਇਲਾਜ ਸਹੂਲਤਾਂ ਬਾਰੇ ਕੀਤੀ ਸਮੀਖਿਆ
- ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਹੁਣ ਤੱਕ 4 ਲੱਖ ਤੋਂ ਵੱਧ ਸੰਗਤਾਂ ਨੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਕੀਤੇ ਦਰਸ਼ਨ- ਮੋਹਿੰਦਰ ਭਗਤ
- ਵੀ.ਐਸ.ਐਸ.ਐਲ. ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੂੰ ਜ਼ਿਲ੍ਹਾ ਬੈਡਮਿੰਟਨ ਮੁਕਾਬਲਿਆਂ ਲਈ ਦਿੱਤਾ 5 ਲੱਖ ਰੁਪਏ ਦਾ ਚੈੱਕ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
- ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ


