ਲੁਧਿਆਣਾ, 5 ਫਰਵਰੀ:ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਲੁਧਿਆਣਾ ਦੇ ਇੰਚਾਰਜ ਡਾ. ਗੁਰਨਾਮ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ, (ਇਨਪੁੱਟਸ) ਨੇ ਦਫਤਰ ਮੁੱਖ ਖੇਤੀਬਾੜੀ ਅਫਸਰ, ਲੁਧਿਆਣਾ ਦੇ ਵਿੱਚ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਡਾ. ਗੁਰਦੀਪ ਸਿੰਘ, ਸਾਰੇ ਬਲਾਕ ਖੇਤੀਬਾੜੀ ਅਫਸਰ, ਖੇਤੀਬਾੜੀ ਵਿਕਾਸ ਅਫਸਰ ਅਤੇ ਖੇਤੀਬਾੜੀ ਵਿਸਥਾਰ ਅਫਸਰ ਮੌਜੂਦ ਸਨ।ਸੰਯੁਕਤ ਡਾਇਰੈਕਟਰ ਖੇਤੀਬਾੜੀ, (ਇਨਪੁੱਟਸ) ਡਾ. ਗੁਰਨਾਮ ਸਿੰਘ ਨੇ ਮੀਟਿੰਗ ਦੌਰਾਨ ਫੀਲਡ ਸਟਾਫ਼ ਨੂੰ ਸੋਇਲ ਹੈਲਥ ਕਾਰਡਾਂ ਦੀ ਪ੍ਰਗਤੀ, ਖੇਤੀਬਾੜੀ ਇੰਨਪੁਟਸ ਦੀ ਗੁਣਵੱਤਾ, ਸਬਸਿਡੀ ਵਾਲੀ ਮਸ਼ੀਨਰੀ ਦੀ ਬਕਾਇਆ ਈ.ਪੀ.ਵੀ, ਜਿਪਸਮ ਦੀ ਪੋਰਟਲ ‘ਤੇ ਵੇਰੀਫਿਕੇਸ਼ਨ, ਕ੍ਰਿਸ਼ੀ ਮੈਪਰ ਐਪ ‘ਤੇ ਫ਼ਸਲ ਡਾਟਾ ਅਪਡੇਸ਼ਨ ਦੀ ਪ੍ਰਗਤੀ, ਮਾਈਨਰ ਇਰੀਗੇਸ਼ਨ ਸਰਵੇਖਣਾਂ ਆਦਿ ਸਬੰਧੀ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ ਅਤੇ ਸਮੂਹ ਸਟਾਫ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕਿਸਾਨਾਂ ਤੱਕ ਇਹ ਸਾਰੀਆਂ ਸਕੀਮਾਂ ਦੇ ਲਾਭ ਪੁਹੰਚਾਉਣ ਲਈ ਸਖਤ ਹਦਾਇਤ ਕੀਤੀ ਗਈ । ਉਨ੍ਹਾਂ ਵਲੋਂ ਸਮੂਹ ਸਟਾਫ ਨੂੰ ਸਖਤ ਤਾੜਨਾ ਕਰਦੇ ਹੋਏ ਕਿਹਾ ਗਿਆ ਕਿ ਕਿਸੇ ਵੀ ਵਿਭਾਗ ਦੇ ਕੰਮ ਵਿੱਚ ਕਿਸੇ ਅਧਿਕਾਰੀ ਅਤੇ ਕਰਮਚਾਰੀ ਵਲੋਂ ਕੁਤਾਹੀ ਵਰਤੀ ਗਈ ਤਾਂ ਉਸ ਅਧਿਕਾਰੀ ਅਤੇ ਕਰਮਚਾਰੀ ਤੇ ਸਖਤ ਕਾਰਵਾਈ ਕੀਤੀ ਜਾਏਗੀ। ਅੰਤ ਵਿੱਚ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਡਾ. ਗੁਰਦੀਪ ਸਿੰਘ ਨੇ ਸੰਯੁਕਤ ਡਾਇਰੈਕਟਰ ਖੇਤੀਬਾੜੀ, (ਇਨਪੁੱਟਸ) ਡਾ. ਗੁਰਨਾਮ ਸਿੰਘ ਭਰੋਸਾ ਦਿਵਾਇਆ ਕਿ ਵਿਭਾਗ ਵੱਲੋਂ ਪ੍ਰਭਾਵਸ਼ਾਲੀ ਅਤੇ ਕੁਸ਼ਲ ਤਰੀਕੇ ਨਾਲ ਕੰਮ ਕੀਤਾ ਜਾਵੇਗਾ ਤਾਂ ਜੋ ਖੇਤੀਬਾੜੀ ਇਨਪੁੱਟਸ ਦੀ ਸੰਯਮਿਤ ਵਰਤੋਂ ਅਤੇ ਕਿਸਾਨਾਂ ਨੂੰ ਉਚਿਤ ਸੇਵਾਵਾਂ ਯਕੀਨੀ ਬਣਾਈਆਂ ਜਾ ਸਕਣ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


