ਜਲੰਧਰ, 9 ਫਰਵਰੀ : ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਵੱਲੋਂ ਅੱਜ ਨਗਰ ਨਿਗਮ ਜਲੰਧਰ ਕੰਪਲੈਕਸ ਵਿਖੇ ਸਥਾਪਤ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮੇਅਰ ਵਿਨੀਤ ਧੀਰ, ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਵੀ ਮੌਜੂਦ ਸਨ।


ਆਪਣੇ ਸੰਬੋਧਨ ਦੌਰਾਨ ਚੇਅਰਮੈਨ ਚੰਦਨ ਗਰੇਵਾਲ ਨੇ ਕਿਹਾ ਕਿ ਸਾਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਵੱਲੋਂ ਪਾਏ ਪੂਰਨਿਆਂ ’ਤੇ ਚੱਲਣ ਦੀ ਲੋੜ ਹੈ, ਜਿਨ੍ਹਾਂ ਨੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਅਣਥੱਕ ਕੰਮ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਇਕ ਮਹਾਨ ਵਿਦਵਾਨ, ਕਾਨੂੰਨਦਾਨ, ਅਰਥ ਸ਼ਾਸਤਰੀ, ਸਮਾਜ ਸੁਧਾਰਕ, ਰਾਜਨੇਤਾ ਅਤੇ ਦੂਰਅੰਦੇਸ਼ੀ ਆਗੂ ਸਨ, ਜਿਨ੍ਹਾਂ ਦੀ ਸੋਚ ਨੂੰ ਅੱਗੇ ਤੋਰਨ ਦੀ ਜ਼ਿੰਮੇਵਾਰੀ ਸਾਡੀ ਨੌਜਵਾਨ ਪੀੜ੍ਹੀ ਦੇ ਮੋਢਿਆਂ ’ਤੇ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਕੰਪਲੈਕਸ ਵਿਖੇ ਸਥਾਪਤ ਬਾਬਾ ਸਾਹਿਬ ਦਾ ਇਹ ਬੁੱਤ ਸਾਡੇ ਨੌਜਵਾਨਾਂ ਨੂੰ ਸਮਾਜ ਅਤੇ ਮਨੁੱਖਤਾ ਦੀ ਭਲਾਈ ਲਈ ਕੰਮ ਕਰਨ ਲਈ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ।


ਸ਼੍ਰੀ ਗਰੇਵਾਲ ਨੇ ਬੁੱਤ ਦੀ ਸਥਾਪਤੀ ’ਤੇ ਲੋਕਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਨਗਰ ਨਿਗਮ ਕੰਪਲੈਕਸ, ਜਿਸ ਦਾ ਨਾਮ ਡਾ. ਬੀ.ਆਰ. ਅੰਬੇਡਕਰ ਜੀ ਦੇ ਨਾਂ ’ਤੇ ਹੈ, ਵਿਖੇ ਬਾਬਾ ਸਾਹਿਬ ਦਾ ਬੁੱਤ ਸਥਾਪਤ ਹੋਣ ਨਾਲ ਲੋਕਾਂ ਦੀ ਇਕ ਪ੍ਰਮੁੱਖ ਮੰਗ ਪੂਰੀ ਹੋਈ ਹੈ। ਉਨ੍ਹਾਂ ਸਾਰਿਆਂ ਨੂੰ ਡਾ. ਅੰਬੇਡਕਰ ਜੀ ਦੀ ਵਿਚਾਰਧਾਰਾ ਤੋਂ ਪ੍ਰੇਰਨਾ ਲੈ ਕੇ ਖੁਸ਼ਹਾਲ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਵਿੱਚ ਸਰਗਰਮ ਯੋਗਦਾਨ ਪਾਉਣ ਦਾ ਸੱਦਾ ਦਿੱਤਾ।
ਚੇਅਰਮੈਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਹਿਲੇ ਦਿਨ ਤੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਸਿਧਾਂਤਾ ’ਤੇ ਚੱਲਦੇ ਹੋਏ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ।


ਇਸ ਤੋਂ ਪਹਿਲਾਂ ਮੇਅਰ ਵਿਨੀਤ ਧੀਰ ਅਤੇ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਨੇ ਸੰਬੋਧਨ ਕਰਦਿਆਂ ਸ਼ਹਿਰ ਵਾਸੀਆਂ ਨੂੰ ਬਾਬਾ ਸਾਹਿਬ ਦੇ ਬੁੱਤ ਦੀ ਸਥਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਸੰਵਿਧਾਨ ਦਿੱਤਾ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਮਹਾਨ ਯੋਗਦਾਨ ਨੂੰ ਸਦੀਆ ਬਾਅਦ ਵੀ ਵਿਸ਼ਵ ਭਰ ਵਿੱਚ ਯਾਦ ਕੀਤਾ ਜਾਵੇਗਾ।

ਉਨ੍ਹਾਂ ਇਸ ਮੌਕੇ ਡਾ. ਅੰਬੇਡਕਰ ਜੀ ਦੀ ਸੋਚ ’ਤੇ ਪਹਿਰਾ ਦਿੰਦਿਆਂ ਸ਼ਹਿਰ ਦੀ ਸੇਵਾ ਹੋਰ ਵੀ ਤਨਦੇਹੀ ਨਾਲ ਕਰਨ ਦੀ ਵਚਨਬੱਧਤਾ ਵੀ ਦੁਹਰਾਈ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਬਿੱਟੂ, ਸੀਨੀਅਰ ‘ਆਪֹ’ ਆਗੂ ਨਿਤਿਨ ਕੋਹਲੀ ਵੀ ਮੌਜੂਦ ਸਨ।

Share.

“I’m a Newswriter, “I write about the trending news events happening all over the world.

Leave A Reply