ਲੁਧਿਆਣਾ, 11 ਫਰਵਰੀ – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ ਇੱਕ ਅਧੀਨ ਬਸਤੀ ਬਾਜੀਗਰ ਦੀ ਮੁੱਖ ਸੜਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।ਵਿਧਾਇਕ ਬੱਗਾ ਨੇ ਦੱਸਿਆ ਇਸ ਆਰ.ਐਮ.ਸੀ. ਪ੍ਰੋਜੈਕਟ ਤਹਿਤ ਬਸਤੀ ਬਾਜੀਗਰ ਦੀ ਮੁੱਖ ਸੜਕ ਦੇ ਨਾਲ-ਨਾਲ ਲਿੰਕ ਸੜਕਾਂ ਦਾ ਵੀ ਨਿਰਮਾਣ ਕਰਵਾਇਆ ਜਾਵੇਗਾ ਜਿਸ ’ਤੇ ਕਰੀਬ 40 ਲੱਖ ਰੁਪਏ ਦੀ ਲਾਗਤ ਆਵੇਗੀ।ਵਿਧਾਇਕ ਬੱਗਾ ਨੇ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਹਾਲਤ ਬੀਤੇ ਕਾਫ਼ੀ ਸਮੇਂ ਤੋਂ ਤਰਸਯੋਗ ਬਣੀ ਹੋਈ ਸੀ ਅਤੇ ਰਾਹਗੀਰਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਇਲਾਕੇ ਦੀ ਸਾਰ ਨਹੀਂ ਲਈ ਗਈ ਪਰ ਗਲੀਆਂ ਦੇ ਨਿਰਮਾਣ ਤੋਂ ਬਾਅਦ ਆਵਾਜਾਈ ਸੁਚਾਰੂ ਢੰਗ ਨਾਲ ਚੱਲੇਗੀ।ਹਲਕਾ ਲੁਧਿਆਣਾ ਉੱਤਰੀ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਿਧਾਇਕ ਬੱਗਾ ਅਤੇ ਉਨ੍ਹਾ ਦੀ ਟੀਮ ਨੇ ਕਿਹਾ ਕਿ ਨਵੀਂ ਸੜਕ ਦਾ ਨਿਰਮਾਣ ਜੰਗੀ ਪੱਧਰ ‘ਤੇ ਕਰਵਾਇਆ ਜਾਵੇਗਾ। ਉਨ੍ਹਾ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਹਲਕੇ ਵਿੱਚਚ ਕੋਈ ਸੜਕ ਮੁਰੰਮਤ ਤੋਂ ਵਾਂਝੀ ਨਾ ਰਹੇ। ਉਨ੍ਹਾ ਕਿਹਾ ਕਿ ਪਿੰਡਾਂ ਦੇ ਨਾਲ ਸ਼ਹਿਰਾਂ ਦੇ ਵਿੱਚ ਵੀ ਸੜਕ ਕੁਨੇਕਟੀਵਿਟੀ ਨੂੰ ਚੰਗਾ ਬਣਾਉਣ ਦੇ ਲਈ ਲਗਾਤਾਰ ਸਾਡੀ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ।ਇਸ ਮੌਕੇ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਕੌਂਸਲਰ ਅਮਨ ਬੱਗਾ ਖੁਰਾਨਾ, ਰਣਧੀਰ ਸਿੰਘ ਸੀਬੀਆ, ਕੁਲਦੀਪ ਮੱਕੜ, ਵਰਿੰਦਰ ਕੌਫੀ ਵੀ ਮੌਜੂਦ ਸਨ।
Trending
- ਕੈਬਨਿਟ ਮੰਤਰੀ ਮੁੰਡੀਆਂ ਨੇ ਧਨਾਨਸੂ ਅਨਾਜ ਮੰਡੀ ਵਿਖੇ ਕਣਕ ਦੀ ਖਰੀਦ ਦਾ ਲਿਆ ਜਾਇਜ਼ਾ
- ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਵਾਰਡ 78 ‘ਚ 95.48 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਵ-ਨਿਰਮਾਣ ਕਾਰਜ ਦੀ ਸ਼ੁਰੂਆਤ
- ਲੁਧਿਆਣਾ ਦੇ ਪਿੰਡ ਜੋਧਾਂ ਵਿੱਚ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ‘ਤੇ ਕਿਸਾਨ ਵਰਕਸ਼ਾਪ ਆਯੋਜਿਤ
- 2018 ਬੈਚ ਦੇ ਆਈ.ਏ.ਐਸ. ਅਧਿਕਾਰੀ ਵਰਜੀਤ ਵਾਲੀਆ ਨੇ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 12.03 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ‘ਭਗਤ ਪੂਰਨ ਸਿੰਘ ਹੈਰੀਟੇਜ ਸਟਰੀਟ’ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ
- ਜਨਗਣਨਾ-2027 ਲਈ ਤਿੰਨ-ਰੋਜ਼ਾ ਫੀਲਡ ਟ੍ਰੇਨਰਾਂ ਦੀ ਸਿਖਲਾਈ ਵਰਕਸ਼ਾਪ ਸਮਾਪਤ
- ਪੰਜਾਬ ਨੂੰ ਪੈਟਰੋਕੈਮਿਕਲ ਹੱਬ ਵਜੋਂ ਵਿਕਸਤ ਕਰਨ ਦਾ ਵਿਜ਼ਨ ਕੀਤਾ ਪੇਸ਼
- ਲੋਕਾਂ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ: ਸਿਹਤ ਮੰਤਰੀ


