ਜਲੰਧਰ, 15 ਫਰਵਰੀ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਮਹਾਸ਼ਿਵਰਾਤਰੀ ਮੌਕੇ ਭਗਵਾਨ ਸ਼ਿਵ ਅੱਗੇ ਸੂਬਾ ਅਤੇ ਦੇਸ਼ ਵਾਸੀਆਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ।
ਇਥੇ ਸਨਾਤਨ ਸੇਵਾ ਸਮਿਤੀ (ਦੋਆਬਾ ਜ਼ੋਨ) ਜ਼ਿਲ੍ਹਾ ਜਲੰਧਰ ਵੱਲੋਂ ਮਹਾਸ਼ਿਵਰਾਤਰੀ ਮੌਕੇ ਮਾਡਲ ਹਾਊਸ ਸਥਿਤ ਸ਼੍ਰੀ ਲਕਸ਼ਮੀ ਨਾਰਾਇਣ ਮੰਦਿਰ ਵਿਖੇ ਕਰਵਾਏ ਗਏ ਸੰਕੀਰਤਨ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਕੈਬਨਿਟ ਮੰਤਰੀ ਨੇ ਸਭ ਨੂੰ ਮਹਾਸ਼ਿਵਰਾਤਰੀ ਦੇ ਤਿਉਹਾਰ ਦੀ ਤਹਿ ਦਿਲੋਂ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਮੇਅਰ ਵਿਨੀਤ ਧੀਰ ਅਤੇ ਸੀਨੀਅਰ ‘ਆਪ’ ਆਗੂ ਨਿਤਿਨ ਕੋਹਲੀ, ਸੰਗਠਨ ਰਾਸ਼ਟਰੀ ਪ੍ਰਧਾਨ ਵਿਜੇ ਸ਼ਰਮਾ ਵੀ ਮੌਜੂਦ ਸਨ।
ਸ਼੍ਰੀ ਭਗਤ ਨੇ ਕਿਹਾ ਕਿ ਇਸ ਪਵਿੱਤਰ ਤਿਉਹਾਰ ਮੌਕੇ ਸਾਨੂੰ ਸਭ ਨੂੰ ਸਮਾਜ ਵਿੱਚ ਪ੍ਰੇਮ, ਏਕਤਾ ਅਤੇ ਸਾਂਝੀਵਾਲਤਾ ਨੂੰ ਮਜ਼ਬੂਤ ਕਰਨ ਲਈ ਯਤਨ ਕਰਨ ਦਾ ਪ੍ਰਣ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਤਿਉਹਾਰ ਤੇ ਸਮਾਗਮ ਸਾਨੂੰ ਆਪਸ ਵਿੱਚ ਜੋੜ ਕੇ ਰੱਖਣ ਅਤੇ ਆਪਸੀ ਭਾਈਚਾਰੇ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਸਮਾਗਮ ਵਿੱਚ ਸੰਗਠਨ ਦੇ ਮਹਾਂਮੰਤਰੀ ਅਲੋਕ ਨਾਗਪਾਲ, ਜ਼ੋਨ ਪ੍ਰਧਾਨ ਪਰਵਿੰਦਰ ਬਹਿਲ, ਜ਼ੋਨ ਮਹਾਂਮੰਤਰੀ ਸ਼ਾਂਤ ਗੁਪਤਾ, ਮੰਤਰੀ ਸੁਭਾਸ਼ ਸ਼ਰਮਾ, ਕੌਂਸਲਰ ਸੌਰਭ ਸੇਠ, ਕੌਂਸਲਰ ਰਾਜੀਵ ਓਂਕਾਰ ਟਿੱਕਾ, ਕੌਂਸਲਰ ਰੋਮੀ ਵਧਵਾ, ਜ਼ਿਲ੍ਹਾ ਸੰਗਠਨ ਪ੍ਰਧਾਨ ਯਸ਼ ਚੱਢਾ, ਜ਼ਿਲ੍ਹਾ ਉਪ ਪ੍ਰਧਾਨ ਰਾਜੇਸ਼ ਮਿੱਡਾ, ਵਿਸ਼ਾਲ ਸ਼ਰਮਾ, ਅਰੁਣ ਅਰੋੜਾ, ਅਤੁਲ ਨਾਗਪਾਲ, ਧਵਲ ਖੰਨਾ, ਦੀਪਕ ਸ਼ਰਮਾ ਆਦਿ ਵੀ ਮੌਜੂਦ ਸਨ।
Trending
- ਕੈਬਨਿਟ ਮੰਤਰੀ ਮੁੰਡੀਆਂ ਨੇ ਧਨਾਨਸੂ ਅਨਾਜ ਮੰਡੀ ਵਿਖੇ ਕਣਕ ਦੀ ਖਰੀਦ ਦਾ ਲਿਆ ਜਾਇਜ਼ਾ
- ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਵਾਰਡ 78 ‘ਚ 95.48 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਵ-ਨਿਰਮਾਣ ਕਾਰਜ ਦੀ ਸ਼ੁਰੂਆਤ
- ਲੁਧਿਆਣਾ ਦੇ ਪਿੰਡ ਜੋਧਾਂ ਵਿੱਚ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ‘ਤੇ ਕਿਸਾਨ ਵਰਕਸ਼ਾਪ ਆਯੋਜਿਤ
- 2018 ਬੈਚ ਦੇ ਆਈ.ਏ.ਐਸ. ਅਧਿਕਾਰੀ ਵਰਜੀਤ ਵਾਲੀਆ ਨੇ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 12.03 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ‘ਭਗਤ ਪੂਰਨ ਸਿੰਘ ਹੈਰੀਟੇਜ ਸਟਰੀਟ’ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ
- ਜਨਗਣਨਾ-2027 ਲਈ ਤਿੰਨ-ਰੋਜ਼ਾ ਫੀਲਡ ਟ੍ਰੇਨਰਾਂ ਦੀ ਸਿਖਲਾਈ ਵਰਕਸ਼ਾਪ ਸਮਾਪਤ
- ਪੰਜਾਬ ਨੂੰ ਪੈਟਰੋਕੈਮਿਕਲ ਹੱਬ ਵਜੋਂ ਵਿਕਸਤ ਕਰਨ ਦਾ ਵਿਜ਼ਨ ਕੀਤਾ ਪੇਸ਼
- ਲੋਕਾਂ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ: ਸਿਹਤ ਮੰਤਰੀ


