ਲੁਧਿਆਣਾ, 17 ਫਰਵਰੀ – ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਹਿਮਾਂਸ਼ੂ ਜੈਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੀ ‘ਬੇਟੀ ਬਚਾਓ, ਬੇਟੀ ਪੜਾਓ’ ਸਕੀਮ ਤਹਿਤ ਔਰਤਾਂ ਨੂੰ ਸਮਰੱਥ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਇਸੇ ਲੜੀ ਤਹਿਤ 19 ਫਰਵਰੀ (ਵੀਰਵਾਰ) ਨੂੰ ਰਾਮਗੜ੍ਹ ਭਵਨ, ਖੰਨਾ ਵਿਖੇ ਸਿਹਤ ਤੇ ਰੋਜਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿੱਚ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ ਅਤੇ ਕੈਂਪ ਦਾ ਸਮਾਂ ਸਵੇਰੇ 9:30 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ।ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਸਿਰਫ ਲੜਕੀਆਂ ਹੀ ਭਾਗ ਲੈ ਸਕਦੀਆਂ ਹਨ, ਜਿਨ੍ਹਾਂ ਦੀ ਵਿਦਿਅਕ ਯੋਗਤਾ 10ਵੀਂ, 12ਵੀਂ, ਡਿਪਲੋਮਾ, ਆਈ.ਟੀ.ਆਈ., ਗ੍ਰੇਜੂਏਟ, ਪੋਸਟ ਗ੍ਰੇਜੂਏਟ, ਬੀ.ਟੈਕ ਅਤੇ ਐਮ.ਬੀ.ਏ. ਪਾਸ ਹੋਵੇ। ਚਾਹਵਾਨ ਪ੍ਰਾਰਥੀਆਂ ਲਈ ਆਪਣੀ ਅਕਾਦਮਿਕ ਯੋਗਤਾਵਾਂ ਦੇ ਅਸਲ ਸਰਟੀਫਿਕੇਟਾਂ ਸਮੇਤ ਰੀਜਿਉਮ ਦੀਆਂ 2 ਫੋਟੋ ਕਾਪੀਆਂ ਲੈ ਕੇ ਆਉਣਾ ਲਾਜ਼ਮੀ ਹੈ।ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਵੱਲੋਂ ਯੋਗ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਵਧੇਰੇ ਜਾਣਕਾਰੀ ਲਈ ਡੀ.ਬੀ.ਈ.ਈ. ਦੀ ਈ-ਮੇਲ ਆਈ.ਡੀ. dbeeludhiana@gmail.com ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Trending
- ਕੈਬਨਿਟ ਮੰਤਰੀ ਮੁੰਡੀਆਂ ਨੇ ਧਨਾਨਸੂ ਅਨਾਜ ਮੰਡੀ ਵਿਖੇ ਕਣਕ ਦੀ ਖਰੀਦ ਦਾ ਲਿਆ ਜਾਇਜ਼ਾ
- ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਵਾਰਡ 78 ‘ਚ 95.48 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਵ-ਨਿਰਮਾਣ ਕਾਰਜ ਦੀ ਸ਼ੁਰੂਆਤ
- ਲੁਧਿਆਣਾ ਦੇ ਪਿੰਡ ਜੋਧਾਂ ਵਿੱਚ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ‘ਤੇ ਕਿਸਾਨ ਵਰਕਸ਼ਾਪ ਆਯੋਜਿਤ
- 2018 ਬੈਚ ਦੇ ਆਈ.ਏ.ਐਸ. ਅਧਿਕਾਰੀ ਵਰਜੀਤ ਵਾਲੀਆ ਨੇ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 12.03 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ‘ਭਗਤ ਪੂਰਨ ਸਿੰਘ ਹੈਰੀਟੇਜ ਸਟਰੀਟ’ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ
- ਜਨਗਣਨਾ-2027 ਲਈ ਤਿੰਨ-ਰੋਜ਼ਾ ਫੀਲਡ ਟ੍ਰੇਨਰਾਂ ਦੀ ਸਿਖਲਾਈ ਵਰਕਸ਼ਾਪ ਸਮਾਪਤ
- ਪੰਜਾਬ ਨੂੰ ਪੈਟਰੋਕੈਮਿਕਲ ਹੱਬ ਵਜੋਂ ਵਿਕਸਤ ਕਰਨ ਦਾ ਵਿਜ਼ਨ ਕੀਤਾ ਪੇਸ਼
- ਲੋਕਾਂ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ: ਸਿਹਤ ਮੰਤਰੀ


