ਲੁਧਿਆਣਾ, 18 ਫਰਵਰੀ – ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਲੁਧਿਆਣਾ ਵਰਿੰਦਰ ਸਿੰਘ ਟਿਵਾਣਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ‘ਸਾਡੇ ਬਜ਼ੁਰਗ, ਸਾਡਾ ਮਾਣਾ ਮੁਹਿੰਮ-2026’ ਤਹਿਤ ਨਿਸ਼ਕਾਮ ਬਿਰਧ ਆਸ਼ਰਮ, ਪਿੰਡ ਬੀਹਲਾ ਵਿਖੇ ਅੱਜ ਕੈਂਪ ਦੌਰਾਨ ਬਜ਼ੁਰਗਾਂ ਨੇ ਭਰਪੂਰ ਲਾਭ ਲਿਆ ਹੈ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਟਿਵਾਣਾ ਨੇ ਦੱਸਿਆ ਕਿ ਕੈਂਪਾਂ ਦੌਰਾਨ ਖਾਸ ਕਰਕੇ ਬਜੁਰਗਾਂ ਦੀ ਸਿਹਤ ਜਾਂਚ, ਮਾਨਸਿਕ ਕਾਊਂਸਲਿੰਗ, ਕਾਨੂੰਨੀ ਅਧਿਕਾਰ/ਸੀਨੀਅਰ ਸਿਟੀਜਨ ਐਕਟ ਦੀ ਜਾਣਕਾਰੀ, ਬੁਢਾਪਾ ਪੈਨਸ਼ਨ ਫਾਰਮ ਅਤੇ ਸੀਨੀਅਰ ਸਿਟੀਜਨ ਕਾਰਡ ਮੌਕੇ ’ਤੇ ਹੀ ਆਨਲਾਈਨ ਭਰੇ ਗਏ, ਬੈਂਕ ਧੋਖਾਧੜੀ ਤੋਂ ਬਚਣ, ਯੋਗਾ ਤੇ ਮੈਡੀਟੇਸ਼ਨ ਦੇ ਲਾਭ ਬਾਰੇ ਦੱਸਿਆ ਗਿਆ। ਇਸ ਤੋਂ ਇਲਾਵਾ ਪੁਰਾਤਨ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਵੱਲ ਅੱਗੇ ਵੱਧਦਿਆਂ ਬੱਚਿਆਂ ਅਤੇ ਬਜ਼ੁਰਗਾਂ ਦਾ ਆਪਸੀ ਤਾਲਮੇਲ ਵਧਾਉਣ ‘ਤੇ ਜ਼ੋਰ ਦਿੱਤਾ ਗਿਆ।ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਸਰਮਾਇਆ ਹਨ, ਇਹਨਾਂ ਨੂੰ ਸੰਭਾਲਣਾ ਸਾਡਾ ਫ਼ਰਜ਼ ਵੀ ਹੈ ਅਤੇ ਸਾਡੀ ਨੈਤਿਕ ਜ਼ਿੰਮੇਵਾਰੀ ਵੀ ਹੈ ਕਿਉਂਕਿ ਸਾਡੇ ਬਜ਼ੁਰਗਾਂ ਅਤੇ ਮਾਤਾ-ਪਿਤਾ ਦਾ ਸਮਾਜ ਦੀ ਤਰੱਕੀ ਵਿੱਚ ਬਹੁਤ ਵੱਡਾ ਯੋਗਦਾਨ ਹੈ। ਬਜ਼ੁਰਗਾਂ ਦੀ ਯੋਗ ਅਗਵਾਈ ਸਦਕਾ ਹੀ ਅਸੀਂ ਅੱਜ ਹਰ ਖੇਤਰ ਵਿੱਚ ਨਾਮਣਾ ਖੱਟ ਰਹੇ ਹਾਂ ਅਤੇ ਤਰੱਕੀ ਦੀਆਂ ਨਵੀਂਆਂ ਮੰਜਿਲਾ ਛੂਹ ਰਹੇ ਹਾਂ। ਉਹਨਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬਜ਼ੁਰਗਾਂ ਦਾ ਤਨੋ-ਮਨੋਂ ਸਤਿਕਾਰ ਕਰਨ ਤਾਂ ਕਿ ਸੱਭਿਅਕ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


