ਪਾਇਲ/ਲੁਧਿਆਣਾ, 19 ਫਰਵਰੀ – ਵਿਧਾਨ ਸਭਾ ਹਲਕਾ ਪਾਇਲ ਅਧੀਨ ਦੋਰਾਹਾ ਤੋਂ ਸ਼ਰਧਾਲੂਆਂ ਦਾ ਇੱਕ ਹੋਰ ਜੱਥਾ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਵਿੱਚ ਵੱਖ-ਵੱਖ ਧਾਰਮਿਕ ਸਥਾਨਾਂ ਵਿਖੇ ਨਤਮਸਤਕ ਹੋਣ ਲਈ ਰਵਾਨਾ ਹੋਇਆ।ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ ਜਿਸਦੇ ਤਹਿਤ ਸੰਗਤਾਂ ਵੱਲੋਂ ਵੱਡੀ ਗਿਣਤੀ ਵਿੱਚ ਰਜਿਸਟਰੇਸ਼ਨ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਹੁਗਿਣਤੀ ਲੋਕ ਬੱਸਾਂ ਰਾਹੀਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਬਿਲਕੁਲ ਮੁਫਤ ਦਰਸ਼ਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਬੱਸਾਂ ਵਿੱਚ ਸ਼ਰਧਾਲੂਆਂ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ ਜਿਸ ਵਿੱਚ ਮੁਫਤ ਖਾਣਾ, ਰਹਿਣ-ਸਹਿਣ ਤੇ ਸਿਹਤ ਸਹੂਲਤਾਂ ਸ਼ਾਮਲ ਹਨ।ਵਿਧਾਇਕ ਗਿਆਸਪੁਰਾ ਨੇ ਦੁਹਰਾਇਆ ਕਿ ਰਜਿਸਟ੍ਰੇਸ਼ਨ ਸਬੰਧੀ ਫਾਰਮ ਬੂਥ ਪੱਧਰ ’ਤੇ ਭਰਵਾਏ ਜਾ ਰਹੇ ਹਨ। ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਦੀ ਚੋਣ ਡਰਾਅ ਰਾਹੀਂ ਪੂਰਨ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਸੰਗਤ ਨਾਲ ਇਕ ਮੈਡੀਕਲ ਟੀਮ ਵੀ ਜਾਵੇਗੀ ਤਾਂ ਕਿ ਕਿਸੇ ਵੀ ਹੰਗਾਮੀ ਸਥਿਤੀ ਵਿੱਚ ਤੁਰੰਤ ਸਹਾਇਤਾ ਦਿੱਤੀ ਜਾ ਸਕੇ। ਯਾਤਰਾ ਲਈ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂ ਯੋਗ ਹੋਣਗੇ ਅਤੇ ਰਜਿਸਟ੍ਰੇਸ਼ਨ ਲਈ ਵੋਟਰ ਕਾਰਡ ਲਾਜ਼ਮੀ ਹੈ। ਉਨ੍ਹਾਂ ਹਲਕਾ ਪਾਇਲ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਤੀਰਥ ਯਾਤਰਾ ਲਈ ਆਪਣੀ ਰਜਿਸਟਰੇਸ਼ਨ ਕਰਵਾ ਕੇ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ।
Trending
- ਕੈਬਨਿਟ ਮੰਤਰੀ ਮੁੰਡੀਆਂ ਨੇ ਧਨਾਨਸੂ ਅਨਾਜ ਮੰਡੀ ਵਿਖੇ ਕਣਕ ਦੀ ਖਰੀਦ ਦਾ ਲਿਆ ਜਾਇਜ਼ਾ
- ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਵਾਰਡ 78 ‘ਚ 95.48 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਵ-ਨਿਰਮਾਣ ਕਾਰਜ ਦੀ ਸ਼ੁਰੂਆਤ
- ਲੁਧਿਆਣਾ ਦੇ ਪਿੰਡ ਜੋਧਾਂ ਵਿੱਚ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ‘ਤੇ ਕਿਸਾਨ ਵਰਕਸ਼ਾਪ ਆਯੋਜਿਤ
- 2018 ਬੈਚ ਦੇ ਆਈ.ਏ.ਐਸ. ਅਧਿਕਾਰੀ ਵਰਜੀਤ ਵਾਲੀਆ ਨੇ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 12.03 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ‘ਭਗਤ ਪੂਰਨ ਸਿੰਘ ਹੈਰੀਟੇਜ ਸਟਰੀਟ’ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ
- ਜਨਗਣਨਾ-2027 ਲਈ ਤਿੰਨ-ਰੋਜ਼ਾ ਫੀਲਡ ਟ੍ਰੇਨਰਾਂ ਦੀ ਸਿਖਲਾਈ ਵਰਕਸ਼ਾਪ ਸਮਾਪਤ
- ਪੰਜਾਬ ਨੂੰ ਪੈਟਰੋਕੈਮਿਕਲ ਹੱਬ ਵਜੋਂ ਵਿਕਸਤ ਕਰਨ ਦਾ ਵਿਜ਼ਨ ਕੀਤਾ ਪੇਸ਼
- ਲੋਕਾਂ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ: ਸਿਹਤ ਮੰਤਰੀ


