ਲੁਧਿਆਣਾ, 20 ਫਰਵਰੀ – ਹਲਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 ਅਧੀਨ ਖ਼ਜੂਰ ਚੌਂਕ ਵਿਖੇ ਮੁੱਖ ਸੜਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਕੌਂਸਲਰ ਅਮਨ ਬੱਗਾ, ਅਸ਼ੋਕ ਕੁਮਾਰ, ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਬਹੁਗਿਣਤੀ ਇਲਾਕਾ ਨਿਵਾਸੀ ਵੀ ਮੌਜੂਦ ਸਨ।ਵਿਧਾਇਕ ਬੱਗਾ ਨੇ ਦੱਸਿਆ ਕਿ ਉਨ੍ਹਾਂ ਇਸ ਇਲਾਕੇ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਪਹਿਲਾ ਦੇ ਆਧਾਰ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਵਸਨੀਕਾਂ ਦੀ ਮੰਗ ਅਨੁਸਾਰ ਬੱਚਿਆਂ ਦੀ ਪੜਾਈ ਲਈ ਚੰਗੇ ਸਕੂਲ, ਸਿਹਤ ਸਹੂਲਤਾਂ ਲਈ ਆਮ ਆਦਮੀ ਕਲੀਨਿਕ ਅਤੇ ਇਲਾਕੇ ਨੂੰ ਸਾਫ ਸੁਥਰਾ ਅਤੇ ਹਰਿਆ ਭਰਿਆ ਰੱਖਣ ਲਈ ਨਵੇਂ ਪਾਰਕ ਅਤੇ ਹੋਰ ਪਾਰਕਾਂ ਦੇ ਨਵੀਨੀਕਰਣ ‘ਤੇ ਜ਼ੋਰ ਦਿੱਤਾ।ਹਲਕਾ ਲੁਧਿਆਣਾ ਉੱਤਰੀ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਵਿਧਾਇਕ ਬੱਗਾ ਅਤੇ ਉਨ੍ਹਾ ਦੀ ਟੀਮ ਨੇ ਕਿਹਾ ਕਿ ਸੜਕ ਦਾ ਨਿਰਮਾਣ ਜੰਗੀ ਪੱਧਰ ‘ਤੇ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਹਲਕੇ ਵਿੱਚ ਕੋਈ ਸੜਕ ਮੁਰੰਮਤ ਤੋਂ ਵਾਂਝੀ ਨਾ ਰਹੇ। ਉਨ੍ਹਾ ਕਿਹਾ ਕਿ ਪਿੰਡਾਂ ਦੇ ਨਾਲ ਸ਼ਹਿਰਾਂ ਦੇ ਵਿੱਚ ਵੀ ਸੜਕ ਕੁਨੇਕਟੀਵਿਟੀ ਨੂੰ ਚੰਗਾ ਬਣਾਉਣ ਦੇ ਲਈ ਲਗਾਤਾਰ ਸਾਡੀ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


