ਖੰਨਾ, ਲੁਧਿਆਣਾ 21 ਫਰਵਰੀ:ਖੰਨਾ ਦੇ ਦੁਸਿਹਰਾ ਗਰਾਊਂਡ ਵਿੱਚ ਪੰਜਾਬ ਅਤੇ ਦੇਸ਼ ਦੇ ਹੋਰਨਾਂ ਰਾਜਾਂ ਦੀਆਂ ਮਹਿਲਾ ਉੱਦਮੀਆਂ ਤੇ ਸ਼ਿਲਪਕਾਰਾਂ ਵੱਲੋਂ ਬਣਾਈਆਂ ਵਸਤਾਂ ਨੂੰ ਇੱਕੋ ਮੰਚ ਮੁਹੱਈਆ ਕਰਵਾਉਣ ਅਤੇ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਸੱਭਿਆਚਾਰ ਤੇ ਵਿਰਸੇ ਤੋਂ ਜਾਣੂ ਕਰਵਾਉਣ ਲਈ ਪੰਜਾਬ ਸਖੀ ਸ਼ਕਤੀ ਮੇਲਾ-2026 ਦਾ ਆਗਾਜ਼ ਸ਼ਨੀਵਾਰ ਨੂੰ ਧੂਮ ਧੜੱਕੇ ਨਾਲ ਹੋਇਆ।02 ਮਾਰਚ ਤੱਕ ਚੱਲਣ ਵਾਲੇ ਇਸ ਮੇਲੇ ਦਾ ਆਗਾਜ਼ ਕਰਵਾਉਣ ਲਈ ਵਿਸ਼ੇਸ਼ ਤੌਰ ‘ਤੇ ਪੁੱਜੇ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਰਿਬਨ ਕੱਟਕੇ ਇਸ ਮੇਲੇ ਦਾ ਆਗਾਜ਼ ਕੀਤਾ। ਇਸ ਸਮੇਂ ਮੇਲੇ ‘ਚ ਪੁੱਜਣ ‘ਤੇ ਮਹਿਮਾਨਾਂ ਦਾ ਰਵਾਇਤੀ ਲੋਕ ਨਾਚਾਂ ਦੇ ਕਲਾਕਾਰਾਂ ਨੇ ਧਮਾਲਾਂ ਪਾਉਂਦਿਆਂ ਸਵਾਗਤ ਕੀਤਾ।ਇਸ ਦੌਰਾਨ ਆਪਣੇ ਸੰਬੋਧਨ ‘ਚ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਉਦਯੋਗ ਅਤੇ ਵਣਜ ਵਿਭਾਗ, ਪੰਜਾਬ ਵੱਲੋਂ “ਪੰਜਾਬ ਸਖੀ ਸ਼ਕਤੀ ਮੇਲਾ-2026 ਮਹਿਲਾ ਉੱਦਮੀਆਂ ਦਾ ਸਸ਼ਕਤੀਕਰਨ” ਖੰਨਾ ਵਿਖੇ ਕਰਵਾਇਆ ਜਾਣਾ ਮਾਣ ਵਾਲੀ ਗੱਲ ਹੈ। ਉਹਨਾਂ ਦੱਸਿਆ ਕਿ ਇਸ ਮੇਲੇ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਸਮੇਤ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਉੱਧਮੀ ਆਪਣੇ ਉਤਪਾਦ ਲੈ ਕੇ ਪੁੱਜੇ ਹਨ। ਇਸ ਮੌਕੇ ਉਨ੍ਹਾਂ ਸਵੈ ਸਹਾਇਤਾਂ ਪ੍ਰਾਪਤ ਗਰੁੱਪਾਂ ਵੱਲੋਂ ਬਣਾਈਆਂ ਵਸਤਾਂ ਦੀ ਸਰਾਹਨਾਂ ਕੀਤੀ।ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧੰਨਵਾਦੀ ਹਾਂ ਜਿਨ੍ਹਾਂ ਦੀ ਬਦੌਲਤ ਪੰਜਾਬ ਵਿੱਚ ਮੇਲੇ ਲੱਗਣੇ ਸ਼ੁਰੂ ਹੋਏ ਹਨ। ਇਸੇ ਲੜੀ ਤਹਿਤ ਖੰਨਾ ਵਿੱਚ ਪਹਿਲੀ ਵਾਰ ‘ਪੰਜਾਬ ਸਖੀ ਸ਼ਕਤੀ ਮੇਲਾ’ ਲੱਗਿਆ ਹੈ। ‘ਪੰਜਾਬ ਸਖੀ ਸ਼ਕਤੀ ਮੇਲੇ’ ਦੇ ਜਰੀਏ ਪਿੰਡਾਂ ਵਿੱਚ ਬੈਠੀਆਂ ਹੁਨਰਮੰਦ ਮਹਿਲਾਵਾਂ ਲਈ ਰੋਜ਼ਗਾਰ ਦੇਣ ਦਾ ਪੰਜਾਬ ਸਰਕਾਰ ਵੱਲੋਂ ਪਲੇਟਫਾਰਮ ਤਿਆਰ ਕੀਤਾ ਗਿਆ ਹੈ। ਇਸਨ ਮੇਲੇ ਵਿੱਚ ਵੱਖ-ਵੱਖ ਤਰ੍ਹਾਂ ਦੇ ਖਾਣ ਪੀਣ ਦੇ ਸਟਾਲ ਲਗਾਏ ਗਏ ਹਨ। ਬੱਚਿਆਂ ਦੇ ਮਨੋਰੰਜਨ ਲਈ ਝੂਲਿਆਂ ਦਾ ਪ੍ਰਬੰਧ ਕੀਤਾ ਗਿਆ ਹੈ। ਹਰ ਰੋਜ਼ ਇੱਕ ਨਵਾਂ ਮਸ਼ਹੂਰ ਪੰਜਾਬੀ ਗਾਇਕ ਸ਼ਾਮ ਨੂੰ ਪੇਸ਼ਕਾਰੀ ਦੇਵੇਗਾ। ਇਸ ਮੇਲੇ ਵਿੱਚ ਪੰਜਾਬ ਦਾ ਸੱਭਿਆਚਾਰ ਅਤੇ ਵਿਰਸਾ ਦਿਖਾਇਆ ਜਾਵੇਗਾ।ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ, ਜ਼ਿਲ੍ਹਾ ਲੁਧਿਆਣਾ ਅਤੇ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਇਸ ਮੇਲੇ ਦਾ ਪਰਿਵਾਰਾਂ ਸਮੇਤ ਆਨੰਦ ਮਾਨਣ। ਮੇਲੇ ਵਿੱਚ ਝੂਲਿਆਂ ਦੇ ਵਿਸ਼ੇਸ਼ ਪ੍ਰਬੰਧ ਦੇ ਨਾਲ-ਨਾਲ ਖਾਣ ਪੀਣ ਦੀਆਂ ਵਸਤਾਂ ਸਬੰਧੀ ਵਿਸ਼ੇਸ਼ ਫੂਡ ਕੋਰਟ ਬਣਿਆ ਹੈ। ਇਸ ਮੇਲੇ ਦੌਰਾਨ ਰੋਜ਼ਾਨਾ ਸ਼ਾਮ ਨੂੰ ਪੰਜਾਬ ਦੇ ਪ੍ਰਸਿੱਧ ਕਲਾਕਾਰ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਹੋਇਆ ਕਰੇਗੀ। ਮੇਲੇ ਦੀ ਸ਼ੁਰੂਆਤ ਰੋਜ਼ਾਨਾ ਸਵੇਰੇ 10 ਵਜੇ ਤੋਂ ਹੋਇਆ ਕਰੇਗੀ। ਇਸ ਮੇਲੇ ਲਈ ਟਿਕਟ ਰੇਟ 20 ਰੁਪਏ ਰੱਖਿਆ ਗਿਆ ਹੈ ਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮੇਲੇ ਵਿੱਚ ਦਾਖਲਾ ਮੁਫ਼ਤ ਹੈ। ਮੇਲੇ ਦੇ ਨੋਡਲ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਜੀਤ ਬੈਂਸ ਨੇ ਕਿਹਾ ਕਿ ਅਜਿਹੇ ਮੇਲੇ ਆਪਣੇ ਸਭਿਆਚਾਰ ਨਾਲ ਜੁੜਨ ਦਾ ਇਕ ਵਧੀਆ ਵਸੀਲਾ ਹਨ ਅਤੇ ਸਾਨੂੰ ਸਾਡੀ ਅਮੀਰ ਵਿਰਾਸਤ ਤੋਂ ਜਾਣੂ ਕਰਵਾਉਂਦੇ ਹਨ ਅਤੇ ਇਕੋ ਸਥਾਨ ‘ਤੇ ਸਾਨੂੰ ਪੂਰੇ ਦੇਸ਼ ਦੀ ਸ਼ਿਲਪ ਕਲਾ ਅਤੇ ਸਭਿਆਚਾਰ ਦੇਖਣ ਨੂੰ ਮਿਲਦਾ ਹੈ। ਉਨ੍ਹਾਂ ਹਰੇਕ ਸਟਾਲ ‘ਤੇ ਜਾ ਕੇ ਸ਼ਿਲਪਕਾਰਾਂ ਵੱਲੋਂ ਬਣਾਈਆਂ ਵਸਤਾਂ ਨੂੰ ਦੇਖਿਆ ਅਤੇ ਖਰੀਦੋ-ਫਰੋਖਤ ਕੀਤੀ। ਇਸ ਮੇਲੇ ‘ਚ ਸਜੀਆਂ ਵੱਖ-ਵੱਖ ਸ਼ਿਲਪਕਾਰੀ ਵਸਤਾਂ ਦੀਆਂ ਸਟਾਲਾਂ ‘ਤੇ ਪਹਿਲੇ ਦਿਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਖੂਬ ਖ਼ਰੀਦੋ ਫ਼ਰੋਖਤ ਕੀਤੀ। ਸਰਕਾਰੀ ਸਕੂਲਾਂ ਦੇ ਬੱਚਿਆਂ ਨੇ ਲੋਕ ਨਾਚਾਂ ਪੇਸ਼ ਕਰ ਕੇ ਖ਼ੂਬ ਧਮਾਲਾਂ ਪਾਈਆਂ।ਇਸ ਮੌਕੇ ਉਪ ਮੰਡਲ ਮੈਜਿਸਟਰੇਟ ਖੰਨਾ ਸਵਾਤੀ ਟਿਵਾਣਾ ਨੇ ਮੇਲੇ ਦੀ ਸ਼ੁਰੂਆਤ ਮੌਕੇ ਪਹੁੰਚੀਆਂ ਸ਼ਖਸੀਅਤਾਂ, ਵੱਖ-ਵੱਖ ਰਾਜਾਂ ਤੋਂ ਪੁੱਜੇ ਦਸਤਕਾਰਾਂ ਤੇ ਕਲਾਕਾਰਾਂ ਨੂੰ ਜੀ ਆਇਆ ਆਖਿਆ ਅਤੇ ਮੇਲੇ ‘ਚ ਆਏ ਕਰੀਬ 200 ਸਟਾਲਾਂ ਵਿੱਚ ਮਿਲਣ ਵਾਲੀਆਂ ਵੱਖ-ਵੱਖ ਸ਼ਿਲਪਕਾਰੀ ਵਸਤਾਂ ਸਮੇਤ 10 ਦਿਨ ਰੋਜ਼ਾਨਾ ਹੋਣ ਵਾਲੇ ਲੋਕ ਨਾਚਾਂ ਅਤੇ ਸਭਿਆਚਰਕ ਗਤੀਵਿਧੀਆਂ ਬਾਰੇ ਵੀ ਦੱਸਿਆ।
Trending
- *ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਲੁਧਿਆਣਾ ਵਿੱਚ ਮਾਲ ਅਧਿਕਾਰੀਆਂ ਨੂੰ ਮਾਲ ਸੇਵਾਵਾਂ ਦੀ ਪੈਂਡੈਂਸੀ ਖਤਮ ਕਰਨ ਦੇ ਦਿੱਤੇ ਹੁਕਮ
- *ਜ਼ਿਲ੍ਹਾ ਲੁਧਿਆਣਾ ਵਿੱਚ 26 ਮਈ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਧਾਰਾ 163 ਲਾਗੂ, ਇਕੱਠ ਅਤੇ ਰੈਲੀਆਂ ‘ਤੇ ਪਾਬੰਦੀ
- ਡੀ.ਸੀ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਨਿੱਜੀ ਸਕੂਲਾਂ ਦੀ ਫੀਸ ਨਿਗਰਾਨੀ ਲਈ ਜ਼ਿਲ੍ਹਾ ਪੱਧਰੀ ਰੈਗੂਲੇਟਰੀ ਕਮੇਟੀ ਕੀਤੀ ਗਠਿਤ
- ਨਗਰ ਕੌਂਸਲ/ਪੰਚਾਇਤ ਚੋਣਾਂ; ਉਮੀਦਵਾਰ ਨਿਰਧਾਰਤ ਹੱਦ ਅੰਦਰ ਹੀ ਖਰਚ ਕਰਨ : ਵਧੀਕ ਜ਼ਿਲ੍ਹਾ ਚੋਣ ਅਫ਼ਸਰ
- ਐਸ.ਡੀ.ਐਮ ਜਸਲੀਨ ਕੌਰ ਭੁੱਲਰ ਨੇ ਅਧਿਕਾਰੀਆਂ ਨੂੰ ਸੁਚਾਰੂ ਪ੍ਰੀਖਿਆ ਸੰਚਾਲਨ ਦੇ ਦਿੱਤੇ ਨਿਰਦੇਸ਼
- ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਦੂਜਾ ਦਿਨ ; 17 ਨਾਮਜ਼ਦਗੀਆਂ ਦਾਖ਼ਲ
- ਸੰਭਾਵੀ ਹੜ੍ਹ ਸਥਿਤੀ ਲਈ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ‘ਤੇ ਕੰਟਰੋਲ ਰੂਮ ਸਥਾਪਤ ਕੀਤੇ ਜਾਣਗੇ: ਏਡੀਸੀ ਪੂਨਮ ਸਿੰਘ
- ਐਕਟ ਹਿਊਮਨ ਸੋਸਾਇਟੀ ਦੇ ਸੰਸਥਾਪਕ ਹਰਲੀਨ ਕੌਰ ਨੇ ਪੂਰੀ ਕੀਤੀ ਜਨਗਣਨਾ 2027 ਦੀ ਸਵੈ-ਗਣਨਾ


