ਜਲੰਧਰ, 24 ਫਰਵਰੀ: ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪੰਜਾਬ ਜਾਗ੍ਰਿਤੀ ਮੰਚ ਵੱਲੋਂ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਮਾਂ ਬੋਲੀ ਪੰਜਾਬੀ ਮਾਰਚ 26 ਫਰਵਰੀ ਨੂੰ ਕੱਢਿਆ ਜਾ ਰਿਹਾ ਹੈ।ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਅਤੇ ਪੰਜਾਬ ਜਾਗ੍ਰਿਤੀ ਮੰਚ ਦੇ ਜਨਰਲ ਸਕੱਤਰ ਦੀਪਕ ਬਾਲੀ ਨੇ ਦੱਸਿਆ ਕਿ ਇਸ ਉਪਰਾਲੇ ਦਾ ਮਕਸਦ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਅਤੇ ਪਸਾਰ ਦੇ ਨਾਲ-ਨਾਲ ਨੌਜਵਾਨਾਂ ਵਿੱਚ ਆਪਣੀ ਮਾਂ ਬੋਲੀ ਪੰਜਾਬੀ ਪ੍ਰਤੀ ਸਤਿਕਾਰ, ਪਿਆਰ ਅਤੇ ਜਾਗਰੂਕਤਾ ਪੈਦਾ ਕਰਨਾ ਹੈ।ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਨੇ ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਅਤੇ ਪੰਜਾਬ ਜਾਗ੍ਰਿਤੀ ਮੰਚ ਦੇ ਜਨਰਲ ਸਕੱਤਰ ਦੀਪਕ ਬਾਲੀ ਸਮੇਤ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਵੀ ਮੌਜੂਦ ਸਨ।ਦੀਪਕ ਬਾਲੀ ਨੇ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਮਾਂ ਬੋਲੀ ਤੋਂ ਬਿਨਾਂ ਕਿਸੇ ਵੀ ਵਿਅਕਤੀ ਅਤੇ ਸੱਭਿਆਚਾਰ ਦੀ ਪਛਾਣ ਅਧੂਰੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀ ਪੀੜ੍ਹੀ ਲਈ ਮਾਂ ਬੋਲੀ ਨੂੰ ਸੰਭਾਲ ਕੇ ਰੱਖਣਾ ਸਾਡਾ ਸਭ ਦਾ ਫਰਜ਼ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਇਸ ਸਮਾਗਮ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦਾ ਸੱਦਾ ਦਿੱਤਾ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਮਾਰਚ ਲਾਇਲਪੁਰ ਖਾਲਸਾ ਸਕੂਲ ਤੋਂ ਸ਼ੁਰੂ ਹੋ ਕੇ ਡਾ. ਬੀ. ਆਰ. ਅੰਬੇਡਕਰ ਚੌਕ, ਭਗਵਾਨ ਵਾਲਮੀਕਿ ਚੌਕ, ਕੰਪਨੀ ਬਾਗ ਚੌਕ, ਭਗਤ ਨਾਮਦੇਵ ਚੌਕ ਤੋਂ ਹੁੰਦਾ ਹੋਇਆ ਦੇਸ਼ ਭਗਤ ਯਾਦਗਾਰ ਹਾਲ ਨੇੜੇ ਸੱਭਿਆਚਾਰਕ ਸਮਾਗਮ ਨਾਲ ਸਮਾਪਤ ਹੋਵੇਗਾ।ਉਨ੍ਹਾਂ ਅਧਿਕਾਰੀਆਂ ਨੂੰ ਮਾਰਚ ਦੌਰਾਨ ਵੱਡੀ ਗਿਣਤੀ ਵਿਦਿਆਰਥੀਆਂ ਦੀ ਸ਼ਮੂਲੀਅਤ ਦੇ ਮੱਦੇਨਜ਼ਰ ਸਮੁੱਚੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵਿਦਿਆਰਥੀਆਂ ਲਈ ਰਿਫ਼ਰੈਸ਼ਮੈਂਟ, ਪੀਣ ਵਾਲੇ ਪਾਣੀ, ਵਿਦਿਆਰਥੀਆਂ ਨੂੰ ਲਿਆਉਣ-ਲਿਜਾਣ ਲਈ ਵਾਹਨ, ਐਂਬੂਲੈਂਸ, ਮੈਡੀਕਲ ਟੀਮਾਂ, ਮਾਰਚ ਦੇ ਰੂਟ ‘ਤੇ ਸਾਫ਼-ਸਫਾਈ, ਸੁਰੱਖਿਆ, ਸੁਚਾਰੂ ਟ੍ਰੈਫਿਕ ਵਿਵਸਥਾ ਸਮੇਤ ਹੋਰ ਲੋੜੀਂਦੇ ਇੰਤਜ਼ਾਮ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ। ਇਸ ਮੌਕੇ ਡਿਪਟੀ ਡੀ.ਈ.ਓ. ਰਾਜੀਵ ਜੋਸ਼ੀ, ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪੰਜਾਬ ਜਾਗ੍ਰਿਤੀ ਮੰਚ ਦੇ ਅਹੁਦੇਦਾਰ ਅਤੇ ਸਕੂਲਾਂ ਤੇ ਕਾਲਜਾਂ ਦੇ ਨੁਮਾਇੰਦੇ ਵੀ ਮੌਜੂਦ ਸਨ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


