Close Menu
    CT University
    What's Hot

    ਸੂਖਮ, ਲਘੂ ਅਤੇ ਦਰਮਿਆਨੇ ਉੱਦਮ ਮੰਤਰਾਲੇ ਦੀ ਈਐੱਸਡੀਪੀ ਯੋਜਨਾ ਅਧੀਨ ਉੱਨਤ ਐੱਮਡੀਪੀ ਅਤੇ ਉੱਨਤ ਈਐੱਸਡੀਪੀ ਪ੍ਰੋਗਰਾਮਾਂ ਦੀ ਸ਼ੁਰੂਆਤ ਕੀਤੀ: ਆਈਆਈਟੀ ਰੋਪੜ ਟੈਕਨੋਲੋਜੀ ਐਂਡ ਇਨੋਵੇਸ਼ਨ ਫਾਊਂਡੇਸ਼ਨ

    March 3, 2026

    ਡਾ. ਅਮਨਿੰਦਰ ਕੌਰ ਨੇ ਕਿਹਾ ਡਾਇਲਸਿਸ ਸਥਾਈ ਨਹੀਂ , ਐਕਸਪਰਟ ਦੇਖਭਾਲ ਨਾਲ ਕਿਡਨੀ ਵਿੱਚ ਸੁਧਾਰ ਹੋ ਸਕਦਾ ਹੈ

    March 3, 2026

    8 ਲੱਖ ਤੋਂ ਵੱਧ ਨਸ਼ੀਲੇ ਕੈਪਸੂਲ ਅਤੇ 20 ਹਜ਼ਾਰ ਗੋਲੀਆਂ ਸਮੇਤ 2 ਕਾਬੂ ਬਠਿੰਡਾ ਪੁਲਿਸ ਵੱਲੋਂ

    March 3, 2026
    Facebook X (Twitter) Instagram
    Trending
    • ਸੂਖਮ, ਲਘੂ ਅਤੇ ਦਰਮਿਆਨੇ ਉੱਦਮ ਮੰਤਰਾਲੇ ਦੀ ਈਐੱਸਡੀਪੀ ਯੋਜਨਾ ਅਧੀਨ ਉੱਨਤ ਐੱਮਡੀਪੀ ਅਤੇ ਉੱਨਤ ਈਐੱਸਡੀਪੀ ਪ੍ਰੋਗਰਾਮਾਂ ਦੀ ਸ਼ੁਰੂਆਤ ਕੀਤੀ: ਆਈਆਈਟੀ ਰੋਪੜ ਟੈਕਨੋਲੋਜੀ ਐਂਡ ਇਨੋਵੇਸ਼ਨ ਫਾਊਂਡੇਸ਼ਨ
    • ਡਾ. ਅਮਨਿੰਦਰ ਕੌਰ ਨੇ ਕਿਹਾ ਡਾਇਲਸਿਸ ਸਥਾਈ ਨਹੀਂ , ਐਕਸਪਰਟ ਦੇਖਭਾਲ ਨਾਲ ਕਿਡਨੀ ਵਿੱਚ ਸੁਧਾਰ ਹੋ ਸਕਦਾ ਹੈ
    • 8 ਲੱਖ ਤੋਂ ਵੱਧ ਨਸ਼ੀਲੇ ਕੈਪਸੂਲ ਅਤੇ 20 ਹਜ਼ਾਰ ਗੋਲੀਆਂ ਸਮੇਤ 2 ਕਾਬੂ ਬਠਿੰਡਾ ਪੁਲਿਸ ਵੱਲੋਂ
    • 5 ਮਾਰਚ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ
    • ਕੇਂਦਰੀ Civil Aviation ਮੰਤਰੀ ਨਾਲ ਮੰਤਰੀ ਡਾ. ਰਵਜੋਤ ਸਿੰਘ ਕਰਨਗੇ ਮੁਲਾਕਾਤ
    • ’ਆਪ’ ਸਰਕਾਰ ਅਧੀਨ ਆਬਕਾਰੀ ਮਾਲੀਏ ਵਿੱਚ 86.77% ਦਾ ਵਾਧਾ, ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਸਾਲਾਨਾ ਔਸਤ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ
    • ਕਮਿਸ਼ਨਰੇਟ ਪੁਲਿਸ ਵੱਲੋਂ ਡਾਕਟਰ ਦੇ ਘਰ ’ਤੇ ਗੋਲੀਆਂ ਚਲਾਉਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
    • ਲੁਧਿਆਣਾ ਵਿੱਚ ਗਲਾਡਾ ਨੇ ਕਾਰਵਾਈ ਕਰਦਿਆਂ ਅਯਾਲੀ ਖੁਰਦ ਵਿੱਚ ਅਣਅਧਿਕਾਰਤ ਇਮਾਰਤ ਢਾਹੀ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਸੂਖਮ, ਲਘੂ ਅਤੇ ਦਰਮਿਆਨੇ ਉੱਦਮ ਮੰਤਰਾਲੇ ਦੀ ਈਐੱਸਡੀਪੀ ਯੋਜਨਾ ਅਧੀਨ ਉੱਨਤ ਐੱਮਡੀਪੀ ਅਤੇ ਉੱਨਤ ਈਐੱਸਡੀਪੀ ਪ੍ਰੋਗਰਾਮਾਂ ਦੀ ਸ਼ੁਰੂਆਤ ਕੀਤੀ: ਆਈਆਈਟੀ ਰੋਪੜ ਟੈਕਨੋਲੋਜੀ ਐਂਡ ਇਨੋਵੇਸ਼ਨ ਫਾਊਂਡੇਸ਼ਨ

      March 3, 2026

      ਡਾ. ਅਮਨਿੰਦਰ ਕੌਰ ਨੇ ਕਿਹਾ ਡਾਇਲਸਿਸ ਸਥਾਈ ਨਹੀਂ , ਐਕਸਪਰਟ ਦੇਖਭਾਲ ਨਾਲ ਕਿਡਨੀ ਵਿੱਚ ਸੁਧਾਰ ਹੋ ਸਕਦਾ ਹੈ

      March 3, 2026

      8 ਲੱਖ ਤੋਂ ਵੱਧ ਨਸ਼ੀਲੇ ਕੈਪਸੂਲ ਅਤੇ 20 ਹਜ਼ਾਰ ਗੋਲੀਆਂ ਸਮੇਤ 2 ਕਾਬੂ ਬਠਿੰਡਾ ਪੁਲਿਸ ਵੱਲੋਂ

      March 3, 2026

      5 ਮਾਰਚ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ

      March 3, 2026

      ਕੇਂਦਰੀ Civil Aviation ਮੰਤਰੀ ਨਾਲ ਮੰਤਰੀ ਡਾ. ਰਵਜੋਤ ਸਿੰਘ ਕਰਨਗੇ ਮੁਲਾਕਾਤ

      March 3, 2026
    On PointOn Point
    Home»Current Affairs»’ਆਪ’ ਸਰਕਾਰ ਅਧੀਨ ਆਬਕਾਰੀ ਮਾਲੀਏ ਵਿੱਚ 86.77% ਦਾ ਵਾਧਾ, ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਸਾਲਾਨਾ ਔਸਤ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ
    Current Affairs

    ’ਆਪ’ ਸਰਕਾਰ ਅਧੀਨ ਆਬਕਾਰੀ ਮਾਲੀਏ ਵਿੱਚ 86.77% ਦਾ ਵਾਧਾ, ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਸਾਲਾਨਾ ਔਸਤ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

    onpoint channelBy onpoint channelMarch 3, 2026No Comments1 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਚੰਡੀਗੜ੍ਹ, 3 ਮਾਰਚ 2026:ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਅਗਵਾਈ ਹੇਠ, ਪੰਜਾਬ ਮਾਲੀਆ ਵਿਕਾਸ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਦੇਸ਼ ਦੇ ਚੋਟੀ ਦੇ ਤਿੰਨ ਸੂਬਿਆਂ ਵਿੱਚ ਉੱਭਰਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸੂਬੇ ਦੀ ਵਿੱਤੀ ਕਾਰਗੁਜ਼ਾਰੀ ਢਾਂਚਾਗਤ ਸੁਧਾਰ, ਵਿੱਤੀ ਅਨੁਸ਼ਾਸਨ ਅਤੇ ਪ੍ਰਸ਼ਾਸਨਿਕ ਪਾਰਦਰਸ਼ਤਾ ਨੂੰ ਦਰਸਾਉਂਦੀ ਹੈ।

    ਇਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੀ ਵਿੱਤੀ ਸਿਹਤ ਵਿੱਚ ਹੋਏ ਇਸ ਫੈਸਲਾਕੁੰਨ ਬਦਲਾਅ ਨੂੰ ਉਜਾਗਰ ਕਰਨ ਲਈ ਵਿਸਤ੍ਰਿਤ ਅੰਕੜੇ ਪੇਸ਼ ਕੀਤੇ।ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪੰਜਾਬ ਦੇ ਆਪਣੇ ਕਰ ਮਾਲੀਏ ਵਿੱਚ ਭਾਰੀ ਵਾਧਾ ਹੋਇਆ ਹੈ, ਜੋ ਕਿ 2021-22 ਵਿੱਚ ਕੁੱਲ ਰਾਜ ਘਰੇਲੂ ਉਤਪਾਦ (ਜੀ.ਐਸ.ਡੀ.ਪੀ) ਦਾ 6.39% ਭਾਵ 37,327 ਕਰੋੜ ਰੁਪਏ ਸੀ, ਉਹ ਵਧ ਕੇ 2024-25 ਵਿੱਚ 57,919 ਕਰੋੜ ਰੁਪਏ ਹੋ ਗਿਆ ਹੈ, ਜੋ ਕਿ ਕੁੱਲ ਰਾਜ ਘਰੇਲੂ ਉਤਪਾਦ ਦਾ 7.15% ਬਣਦਾ ਹੈ।”ਆਬਕਾਰੀ ਪ੍ਰਾਪਤੀ ਦੇ ਅੰਕੜੇ ਪੇਸ਼ ਕਰਦਿਆਂ ਆਬਕਾਰੀ ਅਤੇ ਕਰ ਮੰਤਰੀ ਨੇ ਦੱਸਿਆ ਕਿ ਆਬਕਾਰੀ ਮਾਲੀਏ ਵਿੱਚ ਚਾਰ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ 86.77% ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ, “ਅਕਾਲੀ-ਭਾਜਪਾ ਸਰਕਾਰ ਦੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਕੁੱਲ ਆਬਕਾਰੀ ਪ੍ਰਾਪਤੀ 20,545 ਕਰੋੜ ਰੁਪਏ ਸੀ, ਜਿਸਦੀ ਸਾਲਾਨਾ ਔਸਤ 4,109 ਕਰੋੜ ਰੁਪਏ ਸੀ। ਬਾਅਦ ਵਿੱਚ ਕਾਂਗਰਸ ਸਰਕਾਰ ਨੇ ਪੰਜ ਸਾਲਾਂ ਵਿੱਚ 27,395 ਕਰੋੜ ਰੁਪਏ ਇਕੱਠੇ ਕੀਤੇ, ਜਿਸਦੀ ਸਾਲਾਨਾ ਔਸਤ 5,479 ਕਰੋੜ ਰੁਪਏ ਰਹੀ।

    ਇਸ ਦੇ ਬਿਲਕੁਲ ਉਲਟ, ‘ਆਪ’ ਸਰਕਾਰ ਨੇ ਜਨਵਰੀ 2026 ਤੱਕ ਹੀ 37,975 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਪ੍ਰਾਪਤ ਕਰ ਲਿਆ ਹੈ, ਜੋ ਕਿ ਸਾਲਾਨਾ 9,907 ਕਰੋੜ ਰੁਪਏ ਦੀ ਸ਼ਾਨਦਾਰ ਔਸਤ ਦਰਸ਼ਾਉਂਦਾ ਹੈ। ਇਸ ਤੋਂ ਇਲਾਵਾ, ਕਾਂਗਰਸ ਸਰਕਾਰ ਵੇਲੇ 2021-22 ਵਿੱਚ ਆਬਕਾਰੀ ਮਾਲੀਆ 6,157 ਕਰੋੜ ਰੁਪਏ ਸੀ, ਜਦਕਿ ਵਿੱਤੀ ਸਾਲ 2025-26 ਵਿੱਚ ਇਸਦੇ 11,500 ਕਰੋੜ ਰੁਪਏ ਤੱਕ ਪਹੁੰਚਣ ਦੀ ਉਮੀਦ ਹੈ। ਸੂਬੇ ਦੇ ਕੁੱਲ ਰਾਜ ਘਰੇਲੂ ਉਤਪਾਦ ਦੀ ਪ੍ਰਤੀਸ਼ਤ ਵਜੋਂ, ਆਬਕਾਰੀ ਮਾਲੀਆ 2021-22 ਦੇ 1.05% ਤੋਂ ਵਧ ਕੇ 2024-25 ਵਿੱਚ 1.28% ਹੋ ਗਿਆ ਹੈ।”ਜੀ.ਐਸ.ਟੀ. ਪ੍ਰਣਾਲੀ ਅਧੀਨ ਕਾਰਗੁਜ਼ਾਰੀ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੀ.ਐਸ.ਟੀ. ਪ੍ਰਾਪਤੀ ਵਿੱਚ ਵੀ ਅਜਿਹੀ ਹੀ ਸਫਲਤਾ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ, “ਪਿਛਲੀ ਕਾਂਗਰਸ ਸਰਕਾਰ ਜੀ.ਐਸ.ਟੀ. ਮੁਆਵਜ਼ੇ ‘ਤੇ ਬਹੁਤ ਜ਼ਿਆਦਾ ਨਿਰਭਰ ਸੀ ਅਤੇ ਟੈਕਸ ਦਾਇਰੇ ਨੂੰ ਵਧਾਉਣ ਲਈ ਠੋਸ ਕਦਮ ਚੁੱਕਣ ਵਿੱਚ ਅਸਫਲ ਰਹੀ। ਉਨ੍ਹਾਂ ਦੀ ਪੰਜ ਸਾਲਾਂ ਦੀ ਕੁੱਲ ਪ੍ਰਾਪਤੀ 61,286 ਕਰੋੜ ਰੁਪਏ ਸੀ, ਜਿਸਦੀ ਸਾਲਾਨਾ ਔਸਤ 12,257 ਕਰੋੜ ਬਣਦੀ ਹੈ।”ਉਨ੍ਹਾਂ ਅੱਗੇ ਕਿਹਾ, “ਆਪ ਸਰਕਾਰ ਵੱਲੋਂ ਜਨਵਰੀ 2026 ਤੱਕ 83,739 ਕਰੋੜ ਰੁਪਏ ਪ੍ਰਾਪਤ ਕੀਤੇ ਗਏ ਹਨ, ਜਿਸ ਨਾਲ ਸਾਲਾਨਾ ਔਸਤ ਵਧ ਕੇ 21,845 ਕਰੋੜ ਰੁਪਏ ਹੋ ਗਈ ਹੈ। ਸਟੇਟ ਜੀ.ਐਸ.ਟੀ. ਮਾਲੀਆ, ਜੋ ਕਿ 2021-22 ਵਿੱਚ 15,542 ਕਰੋੜ ਰੁਪਏ ਸੀ, ਵੱਲੋਂ 2025-26 ਵਿੱਚ 26,500 ਕਰੋੜ ਨੂੰ ਪਾਰ ਕਰਨ ਦਾ ਅਨੁਮਾਨ ਹੈ। ਜੀ.ਐਸ.ਟੀ. 2.0 ਦੇ ਤਹਿਤ ਤਰਕਸੰਗਤ ਹੋਣ ਦੇ ਬਾਵਜੂਦ, ਸੂਬੇ ਨੇ ਆਪਣੇ ਜੀ.ਐਸ.ਟੀ. ਮਾਲੀਏ ਵਿੱਚ 70.50% ਦਾ ਭਾਰੀ ਵਾਧਾ ਦਰਜ ਕੀਤਾ ਹੈ।”ਜ਼ਮੀਨ ਅਤੇ ਜਾਇਦਾਦ ਦੀਆਂ ਰਜਿਸਟਰੀਆਂ ਬਾਰੇ ਗੱਲ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਟੈਂਪ ਡਿਊਟੀ ਤੋਂ ਮਾਲੀਏ ਵਿੱਚ ਵੀ ਇਤਿਹਾਸਕ ਵਾਧਾ ਹੋਇਆ ਹੈ।

    ਉਨ੍ਹਾਂ ਕਿਹਾ, “ਕਾਂਗਰਸ ਦੇ ਕਾਰਜਕਾਲ 2017-22 ਦੌਰਾਨ, ਪਿਛਲੀ ਅਕਾਲੀ ਦਲ ਸਰਕਾਰ (2012-17) ਦੇ ਮੁਕਾਬਲੇ ਸਟੈਂਪ ਡਿਊਟੀ ਸੰਗ੍ਰਹਿ ਵਿੱਚ 1 ਪ੍ਰਤੀਸ਼ਤ ਤੋਂ ਵੀ ਘੱਟ ਦਾ ਵਾਧਾ ਦੇਖਣ ਨੂੰ ਮਿਲਿਆ। ਅਕਾਲੀ-ਭਾਜਪਾ ਸਰਕਾਰ ਨੇ ਕੁੱਲ 12,387 ਕਰੋੜ ਰੁਪਏ ਇਕੱਠੇ ਕੀਤੇ ਜਿਸਦੀ ਸਾਲਾਨਾ ਔਸਤ 2,477 ਕਰੋੜ ਰੁਪਏ ਸੀ, ਜਦਕਿ ਕਾਂਗਰਸ ਸਿਰਫ 12,469 ਕਰੋੜ ਰੁਪਏ ਇਕੱਠੇ ਕਰ ਸਕੀ, ਜਿਸਦੀ ਸਾਲਾਨਾ ਔਸਤ 2,494 ਕਰੋੜ ਰੁਪਏ ਰਹੀ।”ਉਨ੍ਹਾਂ ਅੱਗੇ ਕਿਹਾ, “ਇਸ ਦੇ ਉਲਟ, ‘ਆਪ’ ਸਰਕਾਰ ਨੇ ਜਨਵਰੀ 2026 ਤੱਕ 19,515 ਕਰੋੜ ਰੁਪਏ ਪ੍ਰਾਪਤ ਕੀਤੇ ਹਨ, ਜਿਸਦੀ ਸਾਲਾਨਾ ਔਸਤ 5,091 ਕਰੋੜ ਰੁਪਏ ਹੈ। ਇਹ ਦਰਸਾਉਂਦਾ ਹੈ ਕਿ ਸਿਰਫ ਚਾਰ ਸਾਲਾਂ ਵਿੱਚ, ਆਪ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੇ ਪੰਜ ਸਾਲਾਂ ਦੇ ਕਾਰਜਕਾਲਾਂ ਨਾਲੋਂ 60 ਫੀਸਦੀ ਵੱਧ ਸਟੈਂਪ ਡਿਊਟੀ ਪ੍ਰਾਪਤ ਕੀਤੀ ਹੈ। ਇਸ ਤੇਜ਼ ਗਤੀ ਨਾਲ, ਇਹ ਮਾਲੀਆ 2026-27 ਦੇ ਵਿੱਤੀ ਸਾਲ ਤੱਕ ਕਾਂਗਰਸ ਦੌਰ ਦੇ ਕੁੱਲ ਮਾਲੀਏ ਨਾਲੋਂ ਦੁੱਗਣਾ ਹੋਣ ਦੀ ਉਮੀਦ ਹੈ।”ਵਿਕਾਸ ਪ੍ਰਤੀ ਸਰਕਾਰ ਦੀ ਵਚਨਬੱਧਤਾ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਨੇ ਪੂੰਜੀਗਤ ਖਰਚਿਆਂ ਵਿੱਚ ਇਤਿਹਾਸਕ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ, “ਪੰਜ ਸਾਲਾਂ ਵਿੱਚ, ਅਕਾਲੀ-ਭਾਜਪਾ ਸਰਕਾਰ ਨੇ 14,641 ਕਰੋੜ ਰੁਪਏ ਅਤੇ ਕਾਂਗਰਸ ਸਰਕਾਰ ਨੇ ਪੂੰਜੀਗਤ ਖਰਚਿਆਂ ‘ਤੇ 19,356 ਕਰੋੜ ਰੁਪਏ ਖਰਚ ਕੀਤੇ।

    ਜਦਕਿ ਆਪ ਸਰਕਾਰ 31,630 ਕਰੋੜ ਖਰਚ ਕਰਨ ਜਾ ਰਹੀ ਹੈ।”ਵਿਰਾਸਤ ਵਿੱਚ ਮਿਲੇ ਕਰਜ਼ੇ ਦੇ ਬੋਝ ਬਾਰੇ ਬੋਲਦਿਆਂ, ਵਿੱਤ ਮੰਤਰੀ ਨੇ ਦਾਅਵਾ ਕੀਤਾ, “ਆਪ ਸਰਕਾਰ ਨੂੰ ਵਿਰਾਸਤ ਵਿੱਚ ਲਗਭਗ 3,00,000 ਕਰੋੜ ਰੁਪਏ ਦਾ ਕਰਜ਼ਾ ਮਿਲਿਆ ਹੈ। ਇਸ ਭਾਰੀ ਇਤਿਹਾਸਕ ਬੋਝ ਦੇ ਕਾਰਨ, ਲਏ ਗਏ ਨਵੇਂ ਕਰਜ਼ਿਆਂ ਦਾ 35 ਫੀਸਦੀ ਹਿੱਸਾ ਸਿਰਫ ਪਿਛਲੀਆਂ ਸਰਕਾਰਾਂ ਦੁਆਰਾ ਛੱਡੀਆਂ ਗਈਆਂ ਦੇਣਦਾਰੀਆਂ ਨੂੰ ਚੁਕਤਾ ਕਰਨ ਲਈ ਵਰਤਿਆ ਜਾਂਦਾ ਹੈ। ਕਰਜ਼ੇ ਦਾ ਹੋਰ 50 ਫੀਸਦੀ ਹਿੱਸਾ ਪੁਰਾਣੇ ਕਰਜ਼ਿਆਂ ‘ਤੇ ਵਿਆਜ ਦੇਣ ਵਿੱਚ ਚਲਾ ਜਾਂਦਾ ਹੈ। ਨਤੀਜੇ ਵਜੋਂ, ਉਧਾਰ ਲਏ ਗਏ ਫੰਡਾਂ ਦਾ 15 ਫੀਸਦੀ ਤੋਂ ਵੀ ਘੱਟ ਹਿੱਸਾ ਅਸਲ ਵਿੱਚ ‘ਆਪ’ ਸਰਕਾਰ ਨੂੰ ਸੂਬੇ ਦੇ ਵਿਕਾਸ ਲਈ ਵਰਤਣ ਵਾਸਤੇ ਉਪਲਬਧ ਹੁੰਦਾ ਹੈ।”ਉਨ੍ਹਾਂ ਕਿਹਾ ਕਿ ਇਨ੍ਹਾਂ ਹਾਲਾਤ ਦੇ ਬਾਵਜੂਦ ਮੌਜੂਦਾ ਸਰਕਾਰ ਨੇ ਕਰਜ਼ਾ ਤੇ ਕੁੱਲ ਰਾਜ ਘਰੇਲੂ ਉਤਪਾਦ ਦੇ ਅਨੁਪਾਤ ਨੂੰ 48.25% ਤੋਂ ਘਟਾ ਕੇ 44.47% ਕਰ ਦਿੱਤਾ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ, “ਆਪ ਸਰਕਾਰ ਨੇ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ 7,000 ਤੋਂ 8,000 ਕਰੋੜ ਰੁਪਏ ਰੱਖੇ ਅਤੇ 2016 ਤੋਂ 2021 ਤੱਕ ਲੰਬਿਤ ਤਨਖਾਹ ਕਮਿਸ਼ਨ ਦੇ 14,191 ਕਰੋੜ ਰੁਪਏ ਦੇ ਬਕਾਏ ਕਲੀਅਰ ਕੀਤੇ ਜਾ ਰਹੇ ਹਨ।

    ਇਸ ਤੋਂ ਇਲਾਵਾ, ਪਨਸਪ, ਲੈਂਡ ਮਾਰਟਗੇਜ ਬੈਂਕ, ਪੀ.ਐਸ.ਆਈ.ਡੀ.ਸੀ. ਅਤੇ ਮੰਡੀ ਬੋਰਡ ਵਰਗੀਆਂ ਵਿੱਤੀ ਤੌਰ ‘ਤੇ ਸੰਕਟਗ੍ਰਸਤ ਸਰਕਾਰੀ ਸੰਸਥਾਵਾਂ ਨੂੰ ਬਚਾਉਣ ਲਈ 2,566 ਕਰੋੜ ਰੁਪਏ ਮੁਹੱਈਆ ਕਰਵਾਏ ਗਏ ।”ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਪਿਛਲੀ ਕਾਂਗਰਸ ਸਰਕਾਰ ਦੁਆਰਾ ਅਦਾ ਨਾ ਕੀਤੇ ਗਏ ਕੇਂਦਰੀ ਸਕੀਮਾਂ ਦੇ ਬਕਾਏ ਕਲੀਅਰ ਕਰਨ ਲਈ 1,750 ਕਰੋੜ ਰੁਪਏ ਦਾ ਭੁਗਤਾਨ ਕੀਤਾ ਹੈ। ਲੰਬੇ ਸਮੇਂ ਦੇ ਵਿੱਤੀ ਸੁਰੱਖਿਆ ਉਪਾਵਾਂ ਦੀ ਰੂਪਰੇਖਾ ਉਲੀਕਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਆਪ ਸਰਕਾਰ ਨੇ ਭਾਰਤੀ ਰਿਜ਼ਰਵ ਬੈਂਕ ਕੋਲ ਰੱਖੇ ਗਏ ਕੰਸੋਲੀਡੇਟਿਡ ਸਿੰਕਿੰਗ ਫੰਡ ਅਤੇ ਗਰੰਟੀ ਰਿਡੈਂਪਸ਼ਨ ਫੰਡ ਵਿੱਚ ਵੱਡਾ ਨਿਵੇਸ਼ ਕੀਤਾ ਹੈ। 31 ਮਾਰਚ 2022 ਤੱਕ, ਸੂਬੇ ਕੋਲ ਕੰਸੋਲੀਡੇਟਿਡ ਸਿੰਕਿੰਗ ਫੰਡ ਵਿੱਚ ਸਿਰਫ਼ 3,027 ਕਰੋੜ ਰੁਪਏ ਸਨ ਅਤੇ ਗਰੰਟੀ ਰਿਡੈਂਪਸ਼ਨ ਫੰਡ ਵਿੱਚ ਕੁਝ ਵੀ ਨਹੀਂ ਸੀ। ਦਸੰਬਰ 2025 ਤੱਕ, ਇਹ ਰਿਜ਼ਰਵ ਫੰਡ ਵਧ ਕੇ ਕੰਸੋਲੀਡੇਟਿਡ ਸਿੰਕਿੰਗ ਫੰਡ ਵਿੱਚ 10,738 ਕਰੋੜ ਰੁਪਏ ਅਤੇ ਗਰੰਟੀ ਰਿਡੈਂਪਸ਼ਨ ਫੰਡ ਵਿੱਚ 982 ਕਰੋੜ ਰੁਪਏ ਹੋ ਗਏ ਹਨ, ਜਿਸ ਨਾਲ ਇਹ ਕੁੱਲ ਰਕਮ 11,720 ਕਰੋੜ ਰੁਪਏ ਹੋ ਗਈ ਹੈ।

    “ਵਿੱਤ ਮੰਤਰੀ ਨੇ ਅੱਗੇ ਕਿਹਾ, “ਇਹ 8,693 ਕਰੋੜ ਦੇ ਕੁੱਲ ਵਾਧੇ ਨੂੰ ਦਰਸਾਉਂਦਾ ਹੈ, ਜੋ ਕਿ ਚਾਰ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ 287% ਦਾ ਸ਼ਾਨਦਾਰ ਵਾਧਾ ਹੈ। ਇਹ ਅਗਾਊਂ ਨਿਵੇਸ਼ ਕਿਸੇ ਵੀ ਅਚਾਨਕ ਆਉਣ ਵਾਲੇ ਵਿੱਤੀ ਸੰਕਟ ਦੇ ਖਿਲਾਫ ਇੱਕ ਬਚਾਅ ਵਜੋਂ ਕੰਮ ਕਰਦਾ ਹੈ ਅਤੇ ਸੂਬੇ ਦੇ ਕਰਜ਼ੇ ਨੂੰ ਯੋਜਨਾਬੱਧ ਢੰਗ ਨਾਲ ਲਾਹੁਣ ਵਿੱਚ ਮਦਦ ਕਰਦਾ ਹੈ।”ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਵਿੱਤੀ ਸੁਧਾਰ ਕੇਂਦਰੀ ਸਹਾਇਤਾ ਵਿੱਚ ਭਾਰੀ ਗਿਰਾਵਟ ਦੇ ਬਾਵਜੂਦ ਪ੍ਰਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ, “2017 ਤੋਂ 2022 ਦਰਮਿਆਨ ਕਾਂਗਰਸ ਸਰਕਾਰ ਨੂੰ 17,740 ਕਰੋੜ ਰੁਪਏ ਮਾਲੀਆ ਘਾਟਾ ਗ੍ਰਾਂਟ ਅਤੇ 54,600 ਕਰੋੜ ਰੁਪਏ ਜੀ.ਐਸ.ਟੀ. ਮੁਆਵਜ਼ੇ ਵਜੋਂ ਮਿਲੇ, ਜੋ ਕੁੱਲ ਮਿਲਾ ਕੇ 72,340 ਕਰੋੜ ਰੁਪਏ ਬਣਦੇ ਹਨ। ਇਸ ਦੇ ਉਲਟ, ਮੌਜੂਦਾ ਸਰਕਾਰ ਨੂੰ ਜਨਵਰੀ 2026 ਤੱਕ ਮਾਲੀਆ ਘਾਟਾ ਗ੍ਰਾਂਟ ਵਿੱਚ ਸਿਰਫ 15,887 ਕਰੋੜ ਰੁਪਏ ਅਤੇ ਜੀ.ਐਸ.ਟੀ. ਮੁਆਵਜ਼ੇ ਵਿੱਚ 11,945 ਕਰੋੜ ਰੁਪਏ ਪ੍ਰਾਪਤ ਹੋਏ ਹਨ, ਜੋ ਕੁੱਲ 27,832 ਕਰੋੜ ਰੁਪਏ ਬਣਦੇ ਹਨ।”ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਸਰਕਾਰ ਨੂੰ ਪਿਛਲੀ ਸਰਕਾਰ ਦੇ ਮੁਕਾਬਲੇ ਮਾਲੀਆ ਘਾਟਾ ਗ੍ਰਾਂਟਾਂ ਅਤੇ ਜੀ.ਐਸ.ਟੀ. ਮੁਆਵਜ਼ੇ ਵਿੱਚ 62% ਘੱਟ ਰਕਮ ਮਿਲੀ ਹੈ, ਅਤੇ ਹੁਣ ਇਹ ਗ੍ਰਾਂਟਾਂ ਪੂਰੀ ਤਰ੍ਹਾਂ ਬੰਦ ਕਰ ਦਿੱਤੀਆਂ ਗਈਆਂ ਹਨ।

    ਪ੍ਰੈਸ ਕਾਨਫਰੰਸ ਦੀ ਸਮਾਪਤੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖਜ਼ਾਨੇ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਵਧਾਉਣ ਦੇ ਉਦੇਸ਼ ਨਾਲ ਕੀਤੇ ਗਏ ਡਿਜੀਟਲ ਅਤੇ ਪ੍ਰਸ਼ਾਸਨਿਕ ਸੁਧਾਰਾਂ ‘ਤੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਨੇ ਪੂਰੀ ਪੈਨਸ਼ਨ ਵੰਡ ਪ੍ਰਣਾਲੀ ਨੂੰ ਡਿਜੀਟਲ ਕਰਨ ਲਈ ‘ਪੈਨਸ਼ਨ ਸੇਵਾ ਪੋਰਟਲ’ ਦੀ ਸ਼ੁਰੂਆਤ ਕੀਤੀ ਹੈ ਅਤੇ ਬੈਂਕਿੰਗ ਧੋਖਾਧੜੀ ਨਾਲ ਨਜਿੱਠਣ ਅਤੇ ਪਾਰਦਰਸ਼ਤਾ ਵਧਾਉਣ ਲਈ ‘ਈ-ਡਿਪਾਜ਼ਿਟ ਮੈਨੇਜਮੈਂਟ ਸਿਸਟਮ’ ਲਾਗੂ ਕੀਤਾ ਹੈ। ਉਨ੍ਹਾਂ ਕਿਹਾ, “ਇਸ ਤੋਂ ਇਲਾਵਾ, ਸੂਬੇ ਨੇ ਐਸ.ਐਨ.ਏ.-ਸਪਰਸ਼ ਪਹਿਲਕਦਮੀ ਰਾਹੀਂ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਡਿਜੀਟਾਈਜ਼ ਕਰਨ ਲਈ ਪ੍ਰੋਤਸਾਹਨ ਵਜੋਂ 800 ਕਰੋੜ ਰੁਪਏ ਤੋਂ ਵੱਧ ਪ੍ਰਾਪਤ ਕਰਕੇ ਇੱਕ ਵੱਡਾ ਮੀਲ ਪੱਥਰ ਹਾਸਲ ਕੀਤਾ ਹੈ।”

    onpointchannel punjab Punjabgovernment punjabi Top News
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਸੂਖਮ, ਲਘੂ ਅਤੇ ਦਰਮਿਆਨੇ ਉੱਦਮ ਮੰਤਰਾਲੇ ਦੀ ਈਐੱਸਡੀਪੀ ਯੋਜਨਾ ਅਧੀਨ ਉੱਨਤ ਐੱਮਡੀਪੀ ਅਤੇ ਉੱਨਤ ਈਐੱਸਡੀਪੀ ਪ੍ਰੋਗਰਾਮਾਂ ਦੀ ਸ਼ੁਰੂਆਤ ਕੀਤੀ: ਆਈਆਈਟੀ ਰੋਪੜ ਟੈਕਨੋਲੋਜੀ ਐਂਡ ਇਨੋਵੇਸ਼ਨ ਫਾਊਂਡੇਸ਼ਨ

    March 3, 2026

    ਡਾ. ਅਮਨਿੰਦਰ ਕੌਰ ਨੇ ਕਿਹਾ ਡਾਇਲਸਿਸ ਸਥਾਈ ਨਹੀਂ , ਐਕਸਪਰਟ ਦੇਖਭਾਲ ਨਾਲ ਕਿਡਨੀ ਵਿੱਚ ਸੁਧਾਰ ਹੋ ਸਕਦਾ ਹੈ

    March 3, 2026

    8 ਲੱਖ ਤੋਂ ਵੱਧ ਨਸ਼ੀਲੇ ਕੈਪਸੂਲ ਅਤੇ 20 ਹਜ਼ਾਰ ਗੋਲੀਆਂ ਸਮੇਤ 2 ਕਾਬੂ ਬਠਿੰਡਾ ਪੁਲਿਸ ਵੱਲੋਂ

    March 3, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,033

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,521

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਸੂਖਮ, ਲਘੂ ਅਤੇ ਦਰਮਿਆਨੇ ਉੱਦਮ ਮੰਤਰਾਲੇ ਦੀ ਈਐੱਸਡੀਪੀ ਯੋਜਨਾ ਅਧੀਨ ਉੱਨਤ ਐੱਮਡੀਪੀ ਅਤੇ ਉੱਨਤ ਈਐੱਸਡੀਪੀ ਪ੍ਰੋਗਰਾਮਾਂ ਦੀ ਸ਼ੁਰੂਆਤ ਕੀਤੀ: ਆਈਆਈਟੀ ਰੋਪੜ ਟੈਕਨੋਲੋਜੀ ਐਂਡ ਇਨੋਵੇਸ਼ਨ ਫਾਊਂਡੇਸ਼ਨ

    March 3, 2026

    ਆਈਆਈਟੀ ਰੋਪੜ ਟੈਕਨੋਲੋਜੀ ਐਂਡ ਇਨੋਵੇਸ਼ਨ ਫਾਊਂਡੇਸ਼ਨ ਨੇ ਸੂਖਮ, ਲਘੂ ਅਤੇ ਦਰਮਿਆਨੇ ਉੱਦਮ ਮੰਤਰਾਲੇ ਦੇ ਸਹਿਯੋਗ…

    ਡਾ. ਅਮਨਿੰਦਰ ਕੌਰ ਨੇ ਕਿਹਾ ਡਾਇਲਸਿਸ ਸਥਾਈ ਨਹੀਂ , ਐਕਸਪਰਟ ਦੇਖਭਾਲ ਨਾਲ ਕਿਡਨੀ ਵਿੱਚ ਸੁਧਾਰ ਹੋ ਸਕਦਾ ਹੈ

    March 3, 2026

    8 ਲੱਖ ਤੋਂ ਵੱਧ ਨਸ਼ੀਲੇ ਕੈਪਸੂਲ ਅਤੇ 20 ਹਜ਼ਾਰ ਗੋਲੀਆਂ ਸਮੇਤ 2 ਕਾਬੂ ਬਠਿੰਡਾ ਪੁਲਿਸ ਵੱਲੋਂ

    March 3, 2026

    5 ਮਾਰਚ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ

    March 3, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਸੂਖਮ, ਲਘੂ ਅਤੇ ਦਰਮਿਆਨੇ ਉੱਦਮ ਮੰਤਰਾਲੇ ਦੀ ਈਐੱਸਡੀਪੀ ਯੋਜਨਾ ਅਧੀਨ ਉੱਨਤ ਐੱਮਡੀਪੀ ਅਤੇ ਉੱਨਤ ਈਐੱਸਡੀਪੀ ਪ੍ਰੋਗਰਾਮਾਂ ਦੀ ਸ਼ੁਰੂਆਤ ਕੀਤੀ: ਆਈਆਈਟੀ ਰੋਪੜ ਟੈਕਨੋਲੋਜੀ ਐਂਡ ਇਨੋਵੇਸ਼ਨ ਫਾਊਂਡੇਸ਼ਨ

    March 3, 2026

    ਡਾ. ਅਮਨਿੰਦਰ ਕੌਰ ਨੇ ਕਿਹਾ ਡਾਇਲਸਿਸ ਸਥਾਈ ਨਹੀਂ , ਐਕਸਪਰਟ ਦੇਖਭਾਲ ਨਾਲ ਕਿਡਨੀ ਵਿੱਚ ਸੁਧਾਰ ਹੋ ਸਕਦਾ ਹੈ

    March 3, 2026

    8 ਲੱਖ ਤੋਂ ਵੱਧ ਨਸ਼ੀਲੇ ਕੈਪਸੂਲ ਅਤੇ 20 ਹਜ਼ਾਰ ਗੋਲੀਆਂ ਸਮੇਤ 2 ਕਾਬੂ ਬਠਿੰਡਾ ਪੁਲਿਸ ਵੱਲੋਂ

    March 3, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,033

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,521
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.