ਗੁਰਦਾਸਪੁਰ 5 ਮਾਰਚ — ਭਾਰਤੀ ਜਨਤਾ ਪਾਰਟੀ ਪੰਜਾਬ ਦੇ ਵਰਕਿੰਗ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਗੁਰਦਾਸਪੁਰ ਵਿੱਚ ਦਿਨ ਦਿਹਾੜੇ ਹੋਈ ਕਰੀਬ ₹7 ਕਰੋੜ ਦੀ ਡਕੈਤੀ ਦੀ ਘਟਨਾ ਨੂੰ ਪੰਜਾਬ ਵਿੱਚ ਡਿੱਗ ਰਹੀ ਕਾਨੂੰਨ-ਵਿਵਸਥਾ ਦੀ ਡਰਾਉਣੀ ਤਸਵੀਰ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਪਰਾਧੀਆਂ ਨੇ ਇੱਕ ਸੁਨਿਆਰ ਦੇ ਪਰਿਵਾਰ ਨੂੰ ਬੰਧਕ ਬਣਾ ਕੇ, ਹੱਥ-ਪੈਰ ਰੱਸੀ ਨਾਲ ਬੰਨ੍ਹ ਕੇ ਅਤੇ ਮੂੰਹ ‘ਤੇ ਪੱਟੀ ਬੰਨ੍ਹ ਕੇ ਖ਼ਤਰਨਾਕ ਹਥਿਆਰਾਂ ਦੇ ਜ਼ੋਰ ‘ਤੇ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ। ਇਤਨਾ ਹੀ ਨਹੀਂ, ਲੁਟੇਰੇ ਸੋਨਾ-ਚਾਂਦੀ ਲੈ ਜਾਣ ਦੇ ਨਾਲ ਨਾਲ ਸਬੂਤ ਮਿਟਾਉਣ ਲਈ ਸੀਸੀਟੀਵੀ ਕੈਮਰੇ ਵੀ ਉਖਾੜ ਕੇ ਲੈ ਗਏ।ਸ਼ਰਮਾ ਨੇ ਇਸ ਘਟਨਾ ਤੋਂ ਬਾਅਦ ਪੀੜਤ ਪਰਿਵਾਰ ਦੇ ਘਰ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹੌਸਲਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਦਹਿਸ਼ਤਨਾਕ ਘਟਨਾ ਨੇ ਸਾਰੇ ਇਲਾਕੇ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ ਅਤੇ ਵਪਾਰੀ ਵਰਗ ਵਿੱਚ ਵੀ ਭਾਰੀ ਚਿੰਤਾ ਹੈ। ਸ਼ਰਮਾ ਦੇ ਨਾਲ ਸੂਬਾ ਮਹਾਮੰਤਰੀ ਰਾਕੇਸ਼ ਰਾਠੌੜ, ਸੂਬਾ ਸਕੱਤਰ ਸੂਰਜ ਭਾਰਦਵਾਜ, ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਬਘੇਲ ਸਿੰਘ ਬਹਿਆਨ, ਰਾਜਿੰਦਰ ਬਿੱਟਾ, ਸ਼ਿਵਬੀਰ ਰਾਜਨ ਅਤੇ ਹੋਰ ਨੇਤਾ ਮੌਜੂਦ ਸਨ।ਸ਼ਰਮਾ ਨੇ ਕਿਹਾ ਕਿ ਇਹ ਸਿਰਫ ਇੱਕ ਲੁੱਟ ਦੀ ਘਟਨਾ ਨਹੀਂ, ਸਗੋਂ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਨਾਕਾਮੀ ਦਾ ਵੱਡਾ ਸਬੂਤ ਹੈ। ਅਪਰਾਧੀਆਂ ਦੇ ਹੌਂਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਉਹ ਕਰੋੜਾਂ ਦੀ ਲੁੱਟ ਕਰਕੇ ਵੀ ਕਾਨੂੰਨ ਤੋਂ ਬੇਖ਼ੌਫ਼ ਹਨ।ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ “ਬਦਲਾਅ” ਵਾਲੀ ਸਰਕਾਰ ਦੇ ਰਾਜ ਵਿੱਚ ਪੰਜਾਬ ਦਾ ਵਪਾਰੀ ਵਰਗ ਅਤੇ ਆਮ ਜਨਤਾ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੀ ਹੈ। ਸਰਕਾਰ ਲੋਕਾਂ ਦੀ ਸੁਰੱਖਿਆ ਸੁਨਿਸ਼ਚਿਤ ਕਰਨ ਦੀ ਬਜਾਏ ਸਿਰਫ਼ ਪੀ.ਆਰ. ਅਤੇ ਇਸ਼ਤਿਹਾਰਾਂ ਵਿੱਚ ਮਸਤ ਹੈ ਅਤੇ ਪੰਜਾਬ ਹੌਲੀ-ਹੌਲੀ ਅਪਰਾਧੀਆਂ ਦੇ ਹਵਾਲੇ ਹੁੰਦਾ ਜਾ ਰਿਹਾ ਹੈ।
Trending
- *ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਲੁਧਿਆਣਾ ਵਿੱਚ ਮਾਲ ਅਧਿਕਾਰੀਆਂ ਨੂੰ ਮਾਲ ਸੇਵਾਵਾਂ ਦੀ ਪੈਂਡੈਂਸੀ ਖਤਮ ਕਰਨ ਦੇ ਦਿੱਤੇ ਹੁਕਮ
- *ਜ਼ਿਲ੍ਹਾ ਲੁਧਿਆਣਾ ਵਿੱਚ 26 ਮਈ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਧਾਰਾ 163 ਲਾਗੂ, ਇਕੱਠ ਅਤੇ ਰੈਲੀਆਂ ‘ਤੇ ਪਾਬੰਦੀ
- ਡੀ.ਸੀ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਨਿੱਜੀ ਸਕੂਲਾਂ ਦੀ ਫੀਸ ਨਿਗਰਾਨੀ ਲਈ ਜ਼ਿਲ੍ਹਾ ਪੱਧਰੀ ਰੈਗੂਲੇਟਰੀ ਕਮੇਟੀ ਕੀਤੀ ਗਠਿਤ
- ਨਗਰ ਕੌਂਸਲ/ਪੰਚਾਇਤ ਚੋਣਾਂ; ਉਮੀਦਵਾਰ ਨਿਰਧਾਰਤ ਹੱਦ ਅੰਦਰ ਹੀ ਖਰਚ ਕਰਨ : ਵਧੀਕ ਜ਼ਿਲ੍ਹਾ ਚੋਣ ਅਫ਼ਸਰ
- ਐਸ.ਡੀ.ਐਮ ਜਸਲੀਨ ਕੌਰ ਭੁੱਲਰ ਨੇ ਅਧਿਕਾਰੀਆਂ ਨੂੰ ਸੁਚਾਰੂ ਪ੍ਰੀਖਿਆ ਸੰਚਾਲਨ ਦੇ ਦਿੱਤੇ ਨਿਰਦੇਸ਼
- ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਦੂਜਾ ਦਿਨ ; 17 ਨਾਮਜ਼ਦਗੀਆਂ ਦਾਖ਼ਲ
- ਸੰਭਾਵੀ ਹੜ੍ਹ ਸਥਿਤੀ ਲਈ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ‘ਤੇ ਕੰਟਰੋਲ ਰੂਮ ਸਥਾਪਤ ਕੀਤੇ ਜਾਣਗੇ: ਏਡੀਸੀ ਪੂਨਮ ਸਿੰਘ
- ਐਕਟ ਹਿਊਮਨ ਸੋਸਾਇਟੀ ਦੇ ਸੰਸਥਾਪਕ ਹਰਲੀਨ ਕੌਰ ਨੇ ਪੂਰੀ ਕੀਤੀ ਜਨਗਣਨਾ 2027 ਦੀ ਸਵੈ-ਗਣਨਾ


