ਚੋਹਲਾ ਸਾਹਿਬ/ਤਰਨਤਾਰਨ,5 ਮਾਰਚਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਮੱਥਾ ਟੇਕ ਕੇ ਆਪਣੀ ਪਤਨੀ ਨਾਲ ਵਾਪਸ ਘਰ ਪਰਤ ਰਹੇ ਮੋਟਰਸਾਈਕਲ ਸਵਾਰ ਵਿਅਕਤੀ ਕੋਲੋਂ ਚਿੱਟੇ ਦਿਨ ਨੈਸ਼ਨਲ ਹਾਈਵੇ ‘ਤੇ ਬਾਈਕ ਸਵਾਰ ਦੋ ਲੁਟੇਰੇ ਪਰਸ ਅਤੇ ਮੋਬਾਇਲ ਲੁੱਟ ਕੇ ਫਰਾਰ ਹੋ ਗਏ।ਪੀੜਤ ਦਿਲਬਾਗ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਚੋਹਲਾ ਸਾਹਿਬ ਨੇ ਦੱਸਿਆ ਕੇ ਉਹ ਆਪਣੀ ਪਤਨੀ ਸਮੇਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਮੋਟਰਸਾਈਕਲ ‘ਤੇ ਸਵਾਰ ਹੋ ਵਾਪਸ ਆਪਣੇ ਘਰ ਆ ਰਹੇ ਸਨ।ਜਦ ਉਹ ਬਾਅਦ ਦੁਪਹਿਰ ਕਰੀਬ ਚਾਰ ਵਜੇ ਨੈਸ਼ਨਲ ਹਾਈਵੇ ‘ਤੇ ਨੌਸ਼ਹਿਰਾ ਪੰਨੂੰਆਂ ਦੇ ਨਜਦੀਕ ਇੱਕ ਪ੍ਰਾਈਵੇਟ ਸਕੂਲ ਦੇ ਕੋਲੋਂ ਲੰਘ ਰਹੇ ਸੀ ਤਾਂ ਪਿਛੋਂ ਆ ਰਹੇ ਬਾਈਕ ਸਵਾਰ ਦੋ ਨੌਜਵਾਨ ਜਿੰਨਾ ਨੇ ਆਪਣੇ ਮੂੰਹ ਕੱਪੜੇ ਨਾਲ ਢੱਕੇ ਹੋਏ ਸਨ,ਨੇੜੇ ਆ ਕੇ ਉਸਦੇ ਕੁੜਤੇ ਦੀ ਜੇਬ ਨੂੰ ਖਿੱਚ ਕੇ ਲੈ ਗਏ ਪਰ ਇਸ ਦੌਰਾਨ ਡਿੱਗਣ ਤੋਂ ਬਚਾਅ ਹੋ ਗਿਆ।ਉਨ੍ਹਾਂ ਦੱਸਿਆ ਕਿ ਕੁੜਤੇ ਦੀ ਜੇਬ ਵਿੱਚ ਵੀਵੋ ਕੰਪਨੀ ਦੇ ਮੋਬਾਇਲ ਤੋਂ ਇਲਾਵਾ ਪਰਸ ਜਿਸ ਵਿੱਚ ਕੁੱਝ ਨਗਦੀ ਤੋਂ ਇਲਾਵਾ ਉਸਦੇ ਬੈਂਕ ਦੇ ਏਟੀਐਮ ਕਾਰਡ,ਡਰਾਈਵਿੰਗ ਲਾਇਸੈਂਸ,ਪੈਨ ਕਾਰਡ ਤੇ ਹੋਰ ਜਰੂਰੀ ਦਸਤਾਵੇਜ਼ ਸਨ ਜੋ ਲੁਟੇਰੇ ਲੁੱਟ ਕੇ ਲੈ ਗਏ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


