ਚੰਡੀਗੜ੍ਹ 7 ਮਾਰਚ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੀ.ਆਰ.ਸੀ. ਸ਼ਾਖਾ, ਐਸ.ਐਸ.ਪੀ. ਦਫ਼ਤਰ ਬਰਨਾਲਾ ਵਿਖੇ ਤਾਇਨਾਤ ਸੀਨੀਅਰ ਸਹਾਇਕ ਦਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਦਾਨਗੜ੍ਹ ਜ਼ਿਲ੍ਹਾ ਬਰਨਾਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਸਹਾਇਕ ਸਬ-ਇੰਸਪੈਕਟਰ ਵਜੋਂ ਕੰਮ ਕਰ ਰਿਹਾ ਹੈ ਅਤੇ ਉਸਨੇ ਆਪਣੀ ਸੇਵਾ ਵਿੱਚ ਵਾਧਾ ਲੈਣ ਲਈ ਬੇਨਤੀ ਕੀਤੀ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਸੀਨੀਅਰ ਸਹਾਇਕ ਨੇ ਸੇਵਾ ਕਾਲ ਵਿਚ ਵਾਧਾ ਲੈਣ ਵਿੱਚ ਉਸਦੀ ਮਦਦ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ।ਪਰ ਸ਼ਿਕਾਇਤਕਰਤਾ ਨੇ ਰਿਸ਼ਵਤ ਦੇ ਕੇ ਅਪਣਾ ਕੰਮ ਕਰਵਾਉਣਾ ਵਾਜਿਬ ਨਹੀਂ ਸਮਝਿਆ I ਇਸੇ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ, ਪਟਿਆਲਾ ਕੋਲ ਕੀਤੀ । ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸੀਨੀਅਰ ਸਹਾਇਕ ਦਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।ਇਸ ਸਬੰਧ ਵਿੱਚ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Trending
- ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕੇ ਦੇ ਵਸਨੀਕਾਂ ਨੂੰ ਅਪੀਲ; ਸਵੈ-ਗਣਨਾ’ ਸਹੂਲਤ ਦਾ ਵੱਧ ਤੋਂ ਵੱਧ ਲਿਆ ਜਾਵੇ ਲਾਭ
- ਨੌਜਵਾਨਾਂ ਵਿਚਕਾਰ ਪਹੁੰਚੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਕਿਹਾ—ਅੱਜ ਦੇ ਨੌਜਵਾਨ ਹੀ ਕੱਲ੍ਹ ਦੇ ਦੇਸ਼ ਦੇ ਕੌਮੀ ਨਿਰਮਾਤਾ, ਮਿਹਨਤ ਅਤੇ ਲਗਨ ਨਾਲ ਹਾਸਲ ਕਰਨ ਵੱਡੇ ਮੁਕਾਮ
- ਰਾਜ ਪੱਧਰੀ ਖੇਡਾਂ ਦੇ ਛੇਵੇਂ ਦਿਨ ਫਸਵੇਂ ਮੁਕਾਬਲੇ ਹੋਏ
- ਜਵਾਹਰ ਨਵੋਦਿਆ ਵਿਦਿਆਲਿਆ ਧਨਾਨਸੂ ’ਚ ਦਾਖਲੇ ਲਈ ਚੋਣ ਪ੍ਰੀਖਿਆ 28 ਨਵੰਬਰ ਨੂੰ
- ਗਊ ਪੂਜਨ ਉਪਰੰਤ ਹਵਨ ਯੱਗ ਵਿੱਚ ਆਹੂਤੀਆਂ ਪਾ ਕੇ ਵਿਸ਼ਵ ਕਲਿਆਣ, ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਦੀ ਕੀਤੀ ਕਾਮਨਾ
- 21ਵੇਂ ਗੋਪਾਸ਼ਟਮੀ ਮਹੋਤਸਵ ਲਈ ਸ੍ਰੀ ਗੋਬਿੰਦ ਗਊਸ਼ਾਲਾ ਪ੍ਰਬੰਧਕ ਕਮੇਟੀ ਨੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਦਿੱਤਾ ਸੱਦਾ
- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਲਈ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਦਿੱਤਾ ਸੱਦਾ


