ਪਾਇਲ, ਦੋਰਾਹਾ, ਖੰਨਾ, ਲੁਧਿਆਣਾ, 8 ਮਾਰਚ:ਹਲਕਾ ਪਾਇਲ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਐਤਵਾਰ ਦਾ ਦਿਨ ਪੰਜਾਬ ਦੀਆਂ ਮਹਿਲਾਵਾਂ ਲਈ ਇਕ ਨਵਾਂ ਇਤਿਹਾਸ ਲਿਖ ਗਿਆ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਹਰ ਮਹਿਲਾ ਨੂੰ 1000 ਰੁਪਏ ਪ੍ਰਤੀ ਮਹੀਨਾ ਤੇ ਹਰ ਦਲਿਤ ਮਹਿਲਾ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਇਤਿਹਾਸਕ ਫੈਸਲਾ ਕੀਤਾ।ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਇਹ ਫੈਸਲਾ ਸਿਰਫ ਆਰਥਿਕ ਮਦਦ ਨਹੀਂ, ਸਗੋਂ ਮਹਿਲਾਵਾਂ ਦੀ ਸਨਮਾਨ, ਸੁਰੱਖਿਆ ਅਤੇ ਖੁਦਮੁਖਤਿਆਰੀ ਨੂੰ ਮਜ਼ਬੂਤ ਕਰਨ ਵੱਲ ਵੱਡਾ ਕਦਮ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਦੇ ਘਰ-ਘਰ ਵਿੱਚ ਮਹਿਲਾਵਾਂ ਨੇ ਵਿਧਾਨ ਸਭਾ ਦੀ ਕਾਰਵਾਈ ਨੂੰ ਲਾਈਵ ਦੇਖਦਿਆਂ ਇਸ ਇਤਿਹਾਸਕ ਪਲ ਦੀ ਖੁਸ਼ੀ ਮਨਾਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ।ਵਿਧਾਇਕ ਗਿਆਸਪੁਰਾ ਅੱਗੇ ਨੇ ਕਿਹਾ ਸਾਡੀ ਸਰਕਾਰ ਨੇ ਵਿਧੀਵਤ ਢੰਗ ਨਾਲ ਕੰਮ ਕਰਦਿਆਂ ਬਿਜਲੀ, ਸਿਹਤ ਸੰਭਾਲ, ਸਿੱਖਿਆ ਅਤੇ ਸਮਾਜਿਕ ਸੁਰੱਖਿਆ ਦੇ ਖੇਤਰਾਂ ਵਿੱਚ ਦਿੱਤੀ ਹਰ ਗਰੰਟੀ ਨੂੰ ਪੂਰਾ ਕੀਤਾ ਹੈ। ਇਸੇ ਤਰ੍ਹਾਂ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਨਾ ਸਿਰਫ਼ ਭਾਰਤ ਦੀ, ਸਗੋਂ ਦੁਨੀਆ ਦੀ ਪਹਿਲੀ ‘ਸਰਵ-ਵਿਆਪਕ ਕੈਸ਼ ਟ੍ਰਾਂਸਫਰ’ ਸਕੀਮ ਹੋਵੇਗੀ। ਪੰਜਾਬ ਦੀ 18 ਸਾਲ ਤੋਂ ਵੱਧ ਉਮਰ ਦੀ ਹਰ ਮਹਿਲਾ ਇਸ ਸਕੀਮ ਅਧੀਨ ਰਜਿਸਟ੍ਰੇਸ਼ਨ ਲਈ ਯੋਗ ਹੋਵੇਗੀ, ਸਿਰਫ਼ ਮੌਜੂਦਾ ਜਾਂ ਸਾਬਕਾ ਸਥਾਈ ਸਰਕਾਰੀ ਕਰਮਚਾਰੀਆਂ, ਮੌਜੂਦਾ ਅਤੇ ਸਾਬਕਾ ਸੰਸਦ ਮੈਂਬਰਾਂ/ਵਿਧਾਇਕਾਂ ਅਤੇ ਇਨਕਮ ਟੈਕਸ ਭਰਨ ਵਾਲਿਆਂ ਨੂੰ ਹੀ ਇਸ ਘੇਰੇ ਤੋਂ ਬਾਹਰ ਰੱਖਿਆ ਗਿਆ ਹੈ। ਉਹ ਔਰਤਾਂ ਵੀ ਇਸ ਸਕੀਮ ਲਈ ਯੋਗ ਹੋਣਗੀਆਂ ਜੋ ਪਹਿਲਾਂ ਹੀ ਮੌਜੂਦਾ ਸਮਾਜਿਕ ਸੁਰੱਖਿਆ ਪੈਨਸ਼ਨ ਸਕੀਮਾਂ ਜਿਵੇਂ ਬੁਢਾਪਾ ਪੈਨਸ਼ਨ, ਵਿਧਵਾ/ਬੇਸਹਾਰਾ ਮਹਿਲਾ ਪੈਨਸ਼ਨ ਜਾਂ ਅਪੰਗਤਾ ਪੈਨਸ਼ਨ ਸਕੀਮ ਆਦਿ ਦਾ ਲਾਭ ਲੈ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਲਗਭਗ 97 ਫੀਸਦੀ ਬਾਲਗ ਔਰਤਾਂ ਇਸ ਸਕੀਮ ਅਧੀਨ ਯੋਗ ਹੋਣਗੀਆਂ ਜੋ ਭਾਰਤ ਦੇ ਕਿਸੇ ਵੀ ਰਾਜ ਨਾਲੋਂ ਵੱਧ ਹੈ। ਇਸ ਇਤਿਹਾਸਕ ਪਹਿਲਕਦਮੀ ਦਾ ਮੂਲ ਉਦੇਸ਼ ਔਰਤਾਂ ਨੂੰ ਆਰਥਿਕ ਤੌਰ ‘ਤੇ ਆਤਮ-ਨਿਰਭਰ ਬਣਾਉਣਾ, ਘਰੇਲੂ ਫੈਸਲਿਆਂ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਮਜ਼ਬੂਤ ਕਰਨਾ ਅਤੇ ਉਨ੍ਹਾਂ ਦੀ ਸਿਹਤ ਤੇ ਪੋਸ਼ਣ ਦੇ ਮਿਆਰ ਵਿੱਚ ਸੁਧਾਰ ਲਿਆਉਣਾ ਹੈ ਤਾਂ ਜੋ ਸਾਡੀਆਂ ਧੀਆਂ ਨਿਰੰਤਰ ਵਿੱਦਿਆ ਹਾਸਲ ਕਰਕੇ ਆਪਣੀਆਂ ਉਚਾਈਆਂ ਤੇ ਪਹੁੰਚ ਸਕਣ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


