ਜਲੰਧਰ, 8 ਮਾਰਚ : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਵਿਸ਼ੇਸ਼ ਮੌਕੇ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸਹਿਯੋਗ ਨਾਲ ‘ਦੌੜਦਾ ਪੰਜਾਬ-2 ਤੇ 17ਵੀਂ ਸੀਟੀ ਹਾਫ਼ ਮੈਰਾਥਨ ਕਰਵਾਈ ਗਈ। ਇਸ ਮੈਰਾਥਨ ਵਿੱਚ 7 ਹਜ਼ਾਰ ਤੋਂ ਵੱਧ ਭਾਗੀਦਾਰਾਂ ਨੇ ਸ਼ਿਰਕਤ ਕਰਦੇ ਹੋਏ ਨਸ਼ਿਆਂ ਖਿਲਾਫ਼ ਇਕਜੁੱਟ ਹੋਣ ਦਾ ਸੱਦਾ ਦਿੱਤਾ।ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਜਿਨ੍ਹਾਂ ਨਾਲ ਮੇਅਰ ਵਿਨੀਤ ਧੀਰ, ਨਸ਼ਾ ਮੁਕਤੀ ਮੋਰਚਾ ਦੇ ਦੋਆਬਾ ਕੋਆਰਡੀਨੇਟਰ ਨਯਨ ਛਾਬੜਾ, ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ, ਸੀ.ਟੀ. ਗਰੁੱਪ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ, ਮੈਨੇਜਿੰਗ ਡਾਇਰੈਕਟਰ ਮਨਬੀਰ ਸਿੰਘ, ਵਾਈਸ ਚੇਅਰਮੈਨ ਹਰਪ੍ਰੀਤ ਸਿੰਘ ਅਤੇ ਹੋਰ ਸ਼ਖਸੀਅਤਾਂ ਮੌਜੂਦ ਸਨ, ਵੱਲੋਂ ਹਾਫ਼ ਮੈਰਾਥਨ ਨੂੰ ਸੀ.ਟੀ. ਇੰਸਟੀਚਿਊਟ ਸ਼ਾਹਪੁਰ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਮੈਰਾਥਨ ਦੌਰਾਨ ਭਾਗੀਦਾਰਾਂ ਨੇ ‘ਨਸ਼ਾ ਮੁਕਤ-ਰੰਗਲਾ ਪੰਜਾਬ’ ਦਾ ਸੁਨੇਹਾ ਦਿੰਦਿਆਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਤੰਦਰੁਸਤ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਰਾਜ ਸਰਕਾਰ ਦੀ ਅਗਵਾਈ ਹੇਠ ਜਿਥੇ ਨਸ਼ੇ ਦੇ ਕਾਰੋਬਾਰੀਆਂ ’ਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ, ਉਥੇ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ਼ ਇਸ ਜੰਗ ਵਿੱਚ ਸਮਾਜ ਦੇ ਹਰ ਵਰਗ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਹਾਫ਼ ਮੈਰਾਥਨ ਵਿੱਚ ਇੰਨੀ ਵੱਡੀ ਗਿਣਤੀ ਵਿੱਚ ਭਾਗੀਦਾਰਾਂ ਦੀ ਸ਼ਮੂਲੀਅਤ ਇਹ ਸਾਬਤ ਕਰਦੀ ਹੈ ਕਿ ਲੋਕ ਨਸ਼ਿਆਂ ਨੂੰ ਜੜ੍ਹੋਂ ਪੁੱਟ ਸੁੱਟਣ ਲਈ ਪੰਜਾਬ ਸਰਕਾਰ ਦੇ ਨਾਲ ਖੜ੍ਹੇ ਹਨ। ਡਾ. ਅਗਰਵਾਲ ਨੇ ‘ਦੌੜਦਾ ਪੰਜਾਬ-2’ ਹਾਫ਼ ਮੈਰਾਥਨ ਨੂੰ ਸਫ਼ਲ ਬਣਾਉਣ ਲਈ ਯੋਗਦਾਨ ਪਾਉਣ ਵਾਲੀਆਂ ਸੰਸਥਾਵਾਂ, ਮੋਹਤਬਰਾਂ ਅਤੇ ਵੱਡੀ ਗਿਣਤੀ ਭਾਗੀਦਾਰਾਂ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਸਾਰਿਆਂ ਦੇ ਸਾਂਝੇ ਉਪਰਾਲੇ ਨਾਲ ਹੀ ਨਸ਼ਿਆਂ ਖਿਲਾਫ਼ ਇਹ ਲੜਾਈ ਜਿੱਤੀ ਜਾ ਸਕਦੀ ਹੈ।ਇਸ ਮੌਕੇ ਸੰਬੋਧਨ ਕਰਦਿਆਂ ਮੇਅਰ ਵਿਨੀਤ ਧੀਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਲੋਕਾਂ ਵਿੱਚ ਨਸ਼ਿਆਂ ਖਿਲਾਫ਼ ਚੇਤਨਾ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ਼ ਇਸ ਅੰਦੋਲਨ ਵਿੱਚ ਹਰੇਕ ਨਾਗਰਿਕ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਕਿਉਂਕਿ ਸਾਰਿਆਂ ਦੇ ਸਾਥ ਨਾਲ ਹੀ ਇਸ ਅਲਾਮਤ ਨੂੰ ਮੁਕੰਮਲ ਤੌਰ ’ਤੇ ਖ਼ਤਮ ਕੀਤਾ ਜਾ ਸਕਦਾ ਹੈ।‘ਆਪְ’ ਆਗੂ ਰਾਜਵਿੰਜਰ ਕੌਰ ਥਿਆੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਨੂੰ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ ਨਾਲ ਆਪ ਮੁਹਾਰੇ ਲੋਕ ਜੁੜਦੇ ਜਾ ਰਹੇ ਹਨ ਅਤੇ ਇਹ ਮੁਹਿੰਮ ਹੁਣ ਲੋਕ ਲਹਿਰ ਬਣ ਗਈ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਵੱਲੋਂ ਸਟੇਡੀਅਮ ‘ਚ ਮੌਜੂਦ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ਼ ਲੜਨ ਅਤੇ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨ ਦੀ ਸਹੁੰ ਚੁਕਾਈ ਗਈ।ਸੀ.ਟੀ. ਗਰੁੱਪ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੈਰਾਥਨ ਸਿਰਫ਼ ਇੱਕ ਖੇਡ ਸਮਾਗਮ ਨਹੀਂ ਹੈ ਸਗੋਂ ਇੱਕ ਸਮਾਜਿਕ ਲਹਿਰ ਹੈ, ਜੋ ਜਾਗਰੂਕਤਾ, ਏਕਤਾ ਅਤੇ ਇੱਕ ਸਿਹਤਮੰਦ ਪੰਜਾਬ ਦੀ ਭਾਵਨਾ ਨੂੰ ਉਤਸ਼ਾਹਿਤ ਕਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਉਪਰਾਲੇ ਦਾ ਉਦੇਸ਼ ਨੌਜਵਾਨਾਂ ਨੂੰ ਨੁਕਸਾਨਦੇਹ ਆਦਤਾਂ ਦੀ ਬਜਾਏ ਤੰਦਰੁਸਤੀ ਅਤੇ ਸਕਾਰਾਤਮਕ ਜੀਵਨ ਸ਼ੈਲੀ ਦੀ ਚੋਣ ਕਰਨ ਲਈ ਪ੍ਰੇਰਿਤ ਕਰਨਾ ਹੈ।ਇਸ ਦੌਰਾਨ ਪ੍ਰਸਿੱਧ ਪੰਜਾਬੀ ਗਾਇਕ ਮਾਸਟਰ ਸਲੀਮ ਅਤੇ ਗਗਨ ਕੋਕਰੀ ਨੇ ਆਪਣੀ ਪੇਸ਼ਕਾਰੀ ਨਾਲ ਦਰਸ਼ਕਾਂ ਨੂੰ ਝੂਮਣ ਲਈ ਮਜਬੂਰ ਕਰ ਦਿੱਤਾ। ਅਖੀਰ ਵਿੱਚ ਵੱਖ-ਵੱਖ ਮੈਰਾਥਨ ਕੈਟਾਗਰੀਆਂ ’ਚ ਜੇਤੂ ਰਹੇ ਭਾਗੀਦਾਰਾਂ ਨੂੰ ਨਕਦ ਰਾਸ਼ੀ ਅਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ। ਇਸ ਪ੍ਰੋਗਰਾਮ ਦੀ ਖਾਸੀਅਤ 21.1 ਕਿਲੋਮੀਟਰ ਹਾਫ ਮੈਰਾਥਨ ਸ਼੍ਰੇਣੀ ਰਹੀ, ਜਿਸ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਐਥਲੀਟਾਂ ਨੇ ਵੀ ਭਾਗ ਲਿਆ। 21.1 ਕਿਲੋਮੀਟਰ (ਮਹਿਲਾ) ਸ਼੍ਰੇਣੀ ਵਿੱਚ ਤਸੇਹੇ ਡੇਸਾਲੇਗਨ ਨੇ ਪਹਿਲਾ ਟਿਗਿਸਟ ਡਿਬਾਬਾ ਨੇ ਦੂਜਾ ਅਤੇ ਸੇਨਾਜੀਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 21.1 ਕਿਲੋਮੀਟਰ (ਪੁਰਸ਼) ਸ਼੍ਰੇਣੀ ਵਿੱਚ, ਫਿਰੋਮਸਾ ਅਰਾਰਸਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਰੋਹਿਤ ਦਹੀਆ ਦੂਜੇ ਸਥਾਨ ‘ਤੇ ਰਿਹਾ, ਜਦ ਕਿ ਮਾਮੋ ਗਿਜ਼ਾਊ ਅਬੇ ਨੇ ਤੀਜਾ ਸਥਾਨ ਪ੍ਰਾਪਤ ਕੀਤਾ।5 ਕਿਲੋਮੀਟਰ ਵੈਟਰਨਜ਼ ਸ਼੍ਰੇਣੀ (ਮਹਿਲਾ) ਵਿੱਚ ਸੁਮੀਨਾ ਨੇ ਪਹਿਲਾ, ਕਮਲਜੀਤ ਕੌਰ ਨੇ ਦੂਜਾ ਅਤੇ ਨਰਿੰਦਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਪੁਰਸ਼ ਵੈਟਰਨਜ਼ ਸ਼੍ਰੇਣੀ ਵਿੱਚ ਸਰਬ ਰਾਜ ਕੁਮਾਰ ਨੇ ਪਹਿਲਾ, ਸੁਨੀਲ ਸ਼ਰਮਾ ਨੇ ਦੂਜਾ ਸਥਾਨ ਅਤੇ ਕੁਲਵੰਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।5 ਕਿਲੋਮੀਟਰ ਓਪਨ ਕੈਟੇਗਰੀ (ਮਹਿਲਾ) ਵਿੱਚ ਅਬੇਰੂ ਗੇਮੇਚੂ ਨੇ ਪਹਿਲਾ, ਅਰਪਿਤਾ ਨੇ ਦੂਜਾ ਅਤੇ ਹਰਮਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜਦਕਿ ਪੁਰਸ਼ ਓਪਨ ਸ਼੍ਰੇਣੀ ਵਿੱਚ, ਪਹਿਲਾ ਸਥਾਨ 14:40 ਸਮੇਂ ਵਿੱਚ ਦੌੜ ਪੂਰੀ ਕਰਕੇ ਹਾਸਲ ਕੀਤਾ ਗਿਆ। ਰਵੀ ਨੇ 14:45 ਦੇ ਸਮੇਂ ਨਾਲ ਦੂਜਾ ਸਥਾਨ ਅਤੇ ਵਾਸ਼ੇ ਤੇਬੇਜੇ ਕਿਨੇਟੋ ਨੇ 16:59 ਸਮੇਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ।ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ’ਤੇ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਮਹਿਲਾਵਾਂ ਦਾ ਵੀ ਸਨਮਾਨ ਕੀਤਾ ਗਿਆ, ਜਿਨ੍ਹਾਂ ਵਿੱਚ ਯੂਨੀਕ ਹੋਮਜ਼ ਐਨ.ਜੀ.ਓ. ਦੀ ਸੰਸਥਾਪਕ ਪਦਮਸ਼੍ਰੀ ਬੀਬੀ ਪ੍ਰਕਾਸ਼ ਕੌਰ, ਜਲੰਧਰ ਤੋਂ ਗਾਇਨੀਕੋਲੋਜਿਸਟ ਡਾ. ਸੁਸ਼ਮਾ ਚਾਵਲਾ, ‘ਵੈਲਡਰ ਗਰਲ’ ਵਜੋਂ ਪ੍ਰਸਿੱਧ ਹਰਪਾਲ ਕੌਰ ਧੰਜਲ, ਵਧੀਕ ਡਿਪਟੀ ਕਮਿਸ਼ਨਰ ਦਿਵਿਆ ਪੀ, ਰਾਸ਼ਟਰੀ ਅਥਲੀਟ ਟਵਿੰਕਲ ਚੌਧਰੀ ਅਤੇ ਗੁੱਗ ਕੌਰ, ਸੋਚ-ਓਟਿਜ਼ਮ ਸੋਸਾਇਟੀ ਤੋਂ ਅੰਜਲੀ ਦਾਦਾ ਅਤੇ ਦਿ ਆਰਚ ਦੇ ਸਹਿ-ਸੰਸਥਾਪਕ ਮਨਮੀਤ ਅਰੋੜਾ ਸ਼ਾਮਲ ਹਨ। ਇਸ ਤੋਂ ਇਲਾਵਾ ਹਾਫ਼ ਮੈਰਾਥਨ ਨੂੰ ਸਫ਼ਲ ਬਣਾਉਣ ਵਿੱਚ ਵਿਸ਼ੇਸ਼ ਸਹਿਯੋਗ ਦੇਣ ਲਈ ਜਲੰਧਰ ਪ੍ਰੀਮੀਅਰ ਲੀਗ, ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਯੂਨੀਕ ਹੋਮ, ਆਖਰੀ ਉਮੀਦ, ਅਪਾਹਜ ਆਸ਼ਰਮ ਸਮੇਤ ਕਈ ਗੈਰ-ਸਰਕਾਰੀ ਸੰਗਠਨਾਂ ਦਾ ਵੀ ਸਨਮਾਨ ਕੀਤਾ ਗਿਆ।ਸਮਾਰੋਹ ਦੌਰਾਨ ਬੈਂਡ ਪੇਸ਼ਕਾਰੀ ਤੇ ਹੋਰ ਸੱਭਿਆਚਾਰਕ ਪ੍ਰੋਗਰਾਮ ਨੇ ਚੰਗਾ ਰੰਗ ਬੰਨ੍ਹਿਆ। ਇਸ ਦੌਰਾਨ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਲਈ ਵਿਸ਼ੇਸ਼ ਦੌੜ ਵੀ ਕਰਵਾਈ ਗਈ। ਜ਼ਿਕਰਯੋਗ ਹੈ ਕਿ ‘ਦੌੜਦਾ ਪੰਜਾਬ-2 ਤੇ 17ਵੀਂ ਸੀ.ਟੀ. ਹਾਫ਼ ਮੈਰਾਥਨ ਦਾ ਉਸਤਾਦ ਪੂਰਨ ਸ਼ਾਹ ਕੋਟਲੀ ਜੀ ਅਤੇ ਵਿਸ਼ਵ ਪ੍ਰਸਿੱਧ ਦੌੜਾਕ ਸ. ਫੌਜਾ ਸਿੰਘ ਦੀ ਯਾਦ ਨੂੰ ਸਮਰਪਿਤ ਸੀ। ਸਵੇਰੇ ਤੜਕੇ ਸ਼ੁਰੂ ਹੋਈ ਮੈਰਾਥਨ ਵਿੱਚ ਪੰਜਾਬ ਅਤੇ ਗੁਆਂਢੀ ਖੇਤਰਾਂ ਤੋਂ ਉਤਸ਼ਾਹੀ ਦੌੜਾਕ ਇਕੱਤਰ ਹੋਏ। ਖਿਡਾਰੀਆਂ, ਫਿਟਨੈਸ ਪ੍ਰੇਮੀਆਂ, ਵਿਦਿਆਰਥੀਆਂ, ਬਜ਼ੁਰਗ ਨਾਗਰਿਕ ਅਤੇ ਵਿਸ਼ੇਸ਼ ਲੋੜਾਂ ਵਾਲੇ ਭਾਗੀਦਾਰ ਵੀ ਦੌੜ ਵਿੱਚ ਸ਼ਾਮਲ ਹੋਏ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ., ਏ.ਡੀ.ਸੀ.ਪੀ. ਸੁਖਵਿੰਦਰ ਸਿੰਘ, ਸਹਾਇਕ ਕਮਿਸ਼ਨਰ (ਯੂ.ਟੀ.) ਮੁਕਿਲਨ ਆਰ, ਐਸ.ਡੀ.ਐਮ. ਨਵਦੀਪ ਸਿੰਘ ਅਤੇ ਲਾਲ ਵਿਸ਼ਵਾਸ਼ ਬੈਂਸ, ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਸਮੇਤ ਹੋਰ ਅਧਿਕਾਰੀ, ਕੋ-ਚੇਅਰਪਰਸਨ ਪਰਮਿੰਦਰ ਕੌਰ ਚੰਨੀ, ਜੁਆਇੰਟ ਮੈਨੇਜਿੰਗ ਡਾਇਰੈਕਟਰ ਤਾਨਿਕਾ ਚੰਨੀ, ਐਡਵੋਕੇਟ ਮਨਜਿੰਦਰ ਸਿੰਘ ਚੰਨੀ, ਕੈਂਪਸ ਡਾਇਰੈਕਟਰ ਡਾ. ਸ਼ਿਵ ਕੁਮਾਰ, ਡੀਨ ਸਟੂਡੈਂਟ ਵੈੱਲਫੇਅਰ ਡਾ. ਅਰਜਨ ਸਿੰਘ ਅਤੇ ਖੇਡ ਵਿਭਾਗ ਦੇ ਇੰਚਾਰਜ ਸਤਪਾਲ ਸਮੇਤ ਫੈਕਲਟੀ ਮੈਂਬਰ, ਪ੍ਰਸਿੱਧ ਮੈਰਾਥਨ ਦੌੜਾਕ ਫੌਜਾ ਸਿੰਘ ਦੇ ਪਰਿਵਾਰਕ ਮੈਂਬਰ ਅਤੇ ਵੱਡੀ ਗਿਣਤੀ ਭਾਗੀਦਾਰ ਮੌਜੂਦ ਸਨ।
Trending
- ਯੁੱਧ ਨਸ਼ਿਆਂ ਵਿਰੁੱਧ ; ਜਲੰਧਰ ਦਿਹਾਤੀ ਪੁਲਿਸ ਨੇ ਚਲਾਇਆ ਕਾਸੋ ਆਪ੍ਰੇਸ਼ਨ, 5 ਗ੍ਰਿਫ਼ਤਾਰ
- ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ, ਐਲ.ਪੀ.ਜੀ. ਸਿਲੰਡਰ, ਡੀਜ਼ਲ ਤੇ ਪੈਟਰੋਲ ਦਾ ਲੋੜੀਂਦਾ ਸਟਾਕ ਮੌਜੂਦ : ਡਿਪਟੀ ਕਮਿਸ਼ਨਰ
- ਡਿਪਟੀ ਕਮਿਸ਼ਨਰ ਵੱਲੋਂ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਵਿਆਪਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼
- ਪੰਜਾਬ ਸਟੇਟ ਫੂਡ ਕਮਿਸ਼ਨ ਨੇ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਕੀਤਾ ਨਿਰੀਖਣ
- ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ
- “ਮੁੱਖ ਮੰਤਰੀ ਸਿਹਤ ਬੀਮਾ ਯੋਜਨਾ” ਅਧੀਨ ਵਿਸ਼ੇਸ਼ ਕੈਂਪਾਂ ਦਾ ਆਯੋਜਨ
- ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ, ਜ਼ਿਲ੍ਹਾ ਲੁਧਿਆਣਾ ਦੀਆਂ 100 ਮਹਿਲਾ ਉਦਮੀਆਂ ਨੂੰ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ ਸਨਮਾਨਿਤ
- *ਬੱਚਤ ਭਵਨ ਲੁਧਿਆਣਾ ਵਿੱਚ 42 ਮਹਿਲਾ ਬੀ.ਐਲ.ਓਜ਼ ਦਾ ਸਨਮਾਨ, ਵੋਟਰ ਸੂਚੀ ਮੈਪਿੰਗ ਵਿੱਚ ਨਿਭਾਈ ਮਿਸਾਲੀ ਭੂਮਿਕਾ


