ਜਲੰਧਰ, 9 ਮਾਰਚ : ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਆਂਕ ਕਾਨੂੰਨਗੋ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮਨੁੱਖੀ ਅਧਿਕਾਰਾਂ ਅਤੇ ਭਲਾਈ ਸਬੰਧੀ ਵੱਖ-ਵੱਖ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੀ ਪ੍ਰਿਆਂਕ ਕਾਨੂੰਨਗੋ ਨੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਹਰ ਵਰਗ ਦੇ ਮਾਨਵੀ ਅਧਿਕਾਰਾਂ ਦੀ ਰਾਖੀ ਦੀ ਵਚਨਬੱਧਤਾ ਦੁਹਰਾਈ । ਉਨ੍ਹਾਂ ਦੱਸਿਆ ਕਿ ਕਮਿਸ਼ਨ ਦਾ ਉਦੇਸ਼ ਹਰ ਵਰਗ ਦੇ ਨਾਗਰਿਕਾਂ ਦੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ। ਇਸ ਮੌਕੇ ਉਨ੍ਹਾਂ ਨਾਲ ਕਮਿਸ਼ਨਰ ਨਗਰ ਨਿਗਮ ਜਲੰਧਰ ਸੰਦੀਪ ਰਿਸ਼ੀ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ ਵੀ ਮੌਜੂਦ ਸਨ।
ਉਨ੍ਹਾਂ ਜ਼ਿਲ੍ਹੇ ਵਿੱਚ ਪੋਕਸੋ ਐਕਟ ਤਹਿਤ ਦਰਜ ਮਾਮਲਿਆਂ ਦਾ ਜਾਇਜ਼ਾ ਲਿਆ ਅਤੇ ਬੱਚਿਆਂ ਦੀ ਸੁਰੱਖਿਆ, ਸੰਭਾਲ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰਾਖੀ ਨੂੰ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਬਾਲ ਸੁਰੱਖਿਆ ਕਮੇਟੀ ਨੂੰ ਨਸ਼ਿਆਂ ਦੀ ਲੱਤ ਦਾ ਸ਼ਿਕਾਰ ਹੋ ਚੁੱਕੇ ਬੱਚਿਆਂ ਦੇ ਮੁੜ ਵਸੇਬੇ ਲਈ ਆਊਟਰੀਚ ਪ੍ਰੋਗਰਾਮ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਅਜਿਹੇ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ ਦੇ ਪੁਨਰਵਾਸ ਲਈ ਉਪਰਾਲੇ ਕੀਤੇ ਜਾਣ, ਤਾਂ ਜੋ ਉਨ੍ਹਾਂ ਨੂੰ ਮੁੜ ਆਮ ਜ਼ਿੰਦਗੀ ਨਾਲ ਜੋੜਿਆ ਜਾ ਸਕੇ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ।
ਮੀਟਿੰਗ ਦੌਰਾਨ ਉਨ੍ਹਾਂ ਆਜੀਵਿਕਾ ਮਿਸ਼ਨ ਤਹਿਤ ਮਹਿਲਾਵਾਂ ਦੇ ਸੈਲਫ਼ ਹੈਲਪ ਗਰੁੱਪਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਮੈਂਬਰ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਵੇਸਟ ਕੁਲੈਕਸ਼ਨ ਅਤੇ ਸੈਗਰੀਗੇਸ਼ਨ ਦੇ ਕੰਮ ਨਾਲ ਜੁੜੀਆਂ ਮਹਿਲਾਵਾਂ ਦੇ ਵੀ ਸਵੈ ਸਹਾਇਤਾ ਸਮੂਹ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕੀਤਾ ਜਾ ਸਕੇ।
ਇਸ ਤੋਂ ਇਲਾਵਾ ਉਨ੍ਹਾਂ ਪੀ.ਐਮ. ਵਿਸ਼ਵਕਰਮਾ, ਨਮਸਤੇ ਸਕੀਮ, ਮੈਂਟਲ ਹੈਲਥ ਪ੍ਰੋਗਰਾਮ, ਆਰ.ਬੀ.ਐਸ.ਕੇ., ਪ੍ਰੀ ਐਂਡ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ, ਆਯੂਸ਼ਮਾਨ ਭਾਰਤ ਯੋਜਨਾ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ।
ਵਧੀਕ ਡਿਪਟੀ ਕਮਿਸ਼ਨਰ ਦਿਵਿਆ ਪੀ ਨੇ ਜ਼ਿਲ੍ਹੇ ਵਿੱਚ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਪ੍ਰਦਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਨੂੰ ਤਰਜ਼ੀਹ ਦੇਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਮੀਟਿੰਗ ਵਿੱਚ ਸਿਵਲ ਸਰਜਨ ਡਾ. ਰਾਜੇਸ਼ ਗਰਗ, ਡਿਪਟੀ ਡਾਇਰੈਕਟਰ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੀਲਮ ਮਹੇ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਜੈ ਭਾਰਤੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Trending
- ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕੇ ਦੇ ਵਸਨੀਕਾਂ ਨੂੰ ਅਪੀਲ; ਸਵੈ-ਗਣਨਾ’ ਸਹੂਲਤ ਦਾ ਵੱਧ ਤੋਂ ਵੱਧ ਲਿਆ ਜਾਵੇ ਲਾਭ
- ਨੌਜਵਾਨਾਂ ਵਿਚਕਾਰ ਪਹੁੰਚੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਕਿਹਾ—ਅੱਜ ਦੇ ਨੌਜਵਾਨ ਹੀ ਕੱਲ੍ਹ ਦੇ ਦੇਸ਼ ਦੇ ਕੌਮੀ ਨਿਰਮਾਤਾ, ਮਿਹਨਤ ਅਤੇ ਲਗਨ ਨਾਲ ਹਾਸਲ ਕਰਨ ਵੱਡੇ ਮੁਕਾਮ
- ਰਾਜ ਪੱਧਰੀ ਖੇਡਾਂ ਦੇ ਛੇਵੇਂ ਦਿਨ ਫਸਵੇਂ ਮੁਕਾਬਲੇ ਹੋਏ
- ਜਵਾਹਰ ਨਵੋਦਿਆ ਵਿਦਿਆਲਿਆ ਧਨਾਨਸੂ ’ਚ ਦਾਖਲੇ ਲਈ ਚੋਣ ਪ੍ਰੀਖਿਆ 28 ਨਵੰਬਰ ਨੂੰ
- ਗਊ ਪੂਜਨ ਉਪਰੰਤ ਹਵਨ ਯੱਗ ਵਿੱਚ ਆਹੂਤੀਆਂ ਪਾ ਕੇ ਵਿਸ਼ਵ ਕਲਿਆਣ, ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਦੀ ਕੀਤੀ ਕਾਮਨਾ
- 21ਵੇਂ ਗੋਪਾਸ਼ਟਮੀ ਮਹੋਤਸਵ ਲਈ ਸ੍ਰੀ ਗੋਬਿੰਦ ਗਊਸ਼ਾਲਾ ਪ੍ਰਬੰਧਕ ਕਮੇਟੀ ਨੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਦਿੱਤਾ ਸੱਦਾ
- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਲਈ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਦਿੱਤਾ ਸੱਦਾ


