ਜਲੰਧਰ, 11 ਮਾਰਚ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਵਿਆਪਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਡੇਂਗੂ ਅਤੇ ਚਿਕਨਗੁਨੀਆਂ ਵਰਗੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਅਗੇਤੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਖਾਸ ਕਰ ਸੰਵੇਦਨਸ਼ੀਲ ਇਲਾਕਿਆਂ ਵਿੱਚ ਵਿਸ਼ੇਸ਼ ਧਿਆਨ ਦੇਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਲੋਕਾਂ ਵਿੱਚ ਰੋਕਥਾਮ ਉਪਾਵਾਂ ਬਾਰੇ ਜਾਗਰੂਕਤਾ ਫੈਲਾਉਣ ਦੀ ਹਦਾਇਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਅਤੇ ਸਿਵਲ ਸਰਜਨ ਡਾ. ਰਾਜੇਸ਼ ਗਰਗ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ ਵਿੱਚ ਚੱਲ ਰਹੀ ਰਜਿਸਟ੍ਰੇਸ਼ਨ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਿਹਤ ਸੁਰੱਖਿਆ ਦਾ ਲਾਭ ਹਰੇਕ ਤੱਕ ਪਹੁੰਚਾਉਣ ਲਈ ਜ਼ਿਲ੍ਹੇ ਦੇ ਹਰੇਕ ਪਰਿਵਾਰ ਦੀ ਸਕੀਮ ਤਹਿਤ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ। ਉਨ੍ਹਾਂ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਜ਼ਿਲ੍ਹੇ ਦੇ ਹਰੇਕ ਪਰਿਵਾਰ ਨੂੰ ਇਸ ਯੋਜਨਾ ਤਹਿਤ ਕਵਰ ਕੀਤਾ ਜਾ ਸਕੇ। ਜ਼ਿਕਰਯੋਗ ਹੈ ਕਿ ਇਸ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ।ਉਨ੍ਹਾਂ ਮੀਟਿੰਗ ਦੌਰਾਨ ਆਮ ਆਦਮੀ ਕਲੀਨਿਕਾਂ ਰਾਹੀਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ, ਨਸ਼ਾ ਛੁਡਾਊ ਕੇਂਦਰਾਂ, ਮੁੜ ਵਸੇਬਾ ਕੇਂਦਰਾਂ ਅਤੇ ਓਟ ਕਲੀਨਿਕਾਂ ਦੀ ਕਾਰਗੁਜ਼ਾਰੀ ਦੇ ਨਾਲ-ਨਾਲ ਟੀ.ਬੀ. ਮੁਕਤ ਭਾਰਤ ਅਭਿਆਨ, ਆਰ.ਬੀ.ਐਸ.ਕੇ., ਯੂ.ਡੀ.ਆਈ.ਡੀ. ਦੀ ਪ੍ਰਗਤੀ, ਜਨਮ ਤੇ ਮੌਤ ਰਜਿਸਟ੍ਰੇਸ਼ਨ ਆਦਿ ਦਾ ਵੀ ਜਾਇਜ਼ਾ ਲਿਆ। ਡਾ. ਅਗਰਵਾਲ ਨੇ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕਰਦਿਆਂ ਸਰਕਾਰ ਵੱਲੋਂ ਮਿੱਥੇ ਟੀਚਿਆਂ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਸਿਹਤ ਸੇਵਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣ ਤਾਂ ਜੋ ਕੋਈ ਵੀ ਲੋੜਵੰਦ ਇਨ੍ਹਾਂ ਤੋਂ ਵਾਂਝਾ ਨਾ ਰਹੇ। ਮੀਟਿੰਗ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।
Trending
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ
- *ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਸਮਰਾਲਾ ਦੇ ਨਸ਼ਾ ਛੁਡਾਊ ਕੇਂਦਰ ਦਾ ਲਿਆ ਜਾਇਜ਼ਾ, ਇਲਾਜ ਸਹੂਲਤਾਂ ਬਾਰੇ ਕੀਤੀ ਸਮੀਖਿਆ
- ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਹੁਣ ਤੱਕ 4 ਲੱਖ ਤੋਂ ਵੱਧ ਸੰਗਤਾਂ ਨੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਕੀਤੇ ਦਰਸ਼ਨ- ਮੋਹਿੰਦਰ ਭਗਤ
- ਵੀ.ਐਸ.ਐਸ.ਐਲ. ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੂੰ ਜ਼ਿਲ੍ਹਾ ਬੈਡਮਿੰਟਨ ਮੁਕਾਬਲਿਆਂ ਲਈ ਦਿੱਤਾ 5 ਲੱਖ ਰੁਪਏ ਦਾ ਚੈੱਕ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
- ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ
- ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਿੰਡ ਈਸੜੂ ਪਹੁੰਚ ਕੇ ਸ਼ਹੀਦ ਮਾਸਟਰ ਕਰਨੈਲ ਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ
- ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ


