ਪਾਇਲ, ਖੰਨਾ, ਲੁਧਿਆਣਾ, 13 ਮਾਰਚ:ਹਲਕਾ ਪਾਇਲ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਦਿਆਂ ਹਲਕਾ ਪਾਇਲ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਕਰੀਬ 16 ਲੱਖ ਰੁਪਏ ਦੇ ਵੱਖ-ਵੱਖ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ। ਇਹ ਪ੍ਰੋਜੈਕਟ ਇਲਾਕੇ ਦੇ ਲੋਕਾਂ ਲਈ ਲੰਬੇ ਸਮੇਂ ਤੋਂ ਉਡੀਕ ਦਾ ਵਿਸ਼ਾ ਬਣੇ ਹੋਏ ਸਨ। ਹੁਣ ਇਨ੍ਹਾਂ ਕੰਮਾਂ ਦੀ ਸ਼ੁਰੂਆਤ ਨਾਲ ਲੋਕਾਂ ਵਿੱਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਵਿਧਾਇਕ ਗਿਆਸਪੁਰਾ ਨੇ ਦੱਸਿਆ ਕਿ ਇਨ੍ਹਾਂ ਵਿਕਾਸ ਕੰਮਾਂ ਦੇ ਤਹਿਤ ਪੁੱਡਾ ਮਾਰਕੀਟ ਅਤੇ ਬਾਜ਼ੀਗਰ ਬਸਤੀ ਦੇ ਸ਼ਮਸ਼ਾਨ ਘਾਟ ਤੋਂ ਟੋਬੇ ਤੱਕ ਇੰਟਰਲੋਕ ਟਾਈਲਾਂ ਲਗਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਸੜਕਾਂ ਅਤੇ ਰਸਤੇ ਕਾਫ਼ੀ ਸਮੇਂ ਤੋਂ ਖਰਾਬ ਹਾਲਤ ਵਿੱਚ ਸਨ, ਜਿਸ ਕਾਰਨ ਇਲਾਕਾ ਵਾਸੀਆਂ ਨੂੰ ਆਵਾਜਾਈ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਇੰਟਰਲੋਕ ਟਾਈਲਾਂ ਲੱਗਣ ਨਾਲ ਨਾ ਸਿਰਫ਼ ਰਸਤੇ ਮਜ਼ਬੂਤ ਹੋਣਗੇ, ਸਗੋਂ ਇਲਾਕੇ ਦੀ ਸੁੰਦਰਤਾ ਵਿੱਚ ਵੀ ਵਾਧਾ ਹੋਵੇਗਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਹਲਕਾ ਪਾਇਲ ਵਿੱਚ ਰਿਕਾਰਡ ਤੋੜ ਵਿਕਾਸ ਕੰਮ ਕਰਵਾਏ ਗਏ ਹਨ। ਸਕੂਲਾਂ ਦੀ ਸੁਧਾਰ, ਸੜਕਾਂ ਦੀ ਮੁਰੰਮਤ, ਨਵੀਆਂ ਗਲੀਆਂ ਦਾ ਨਿਰਮਾਣ ਅਤੇ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਾਇਲ ਅੰਦਰ ਦੇਸ਼ ਦੀ ਆਜ਼ਾਦੀ ਤੋਂ ਬਾਅਦ ਕਿਸੇ ਵੀ ਸਰਕਾਰ ਵੱਲੋਂ ਇੰਨਾ ਵਿਕਾਸ ਨਹੀਂ ਕਰਵਾਇਆ ਗਿਆ ਜਿੰਨਾ ਮੌਜੂਦਾ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ।ਵਿਧਾਇਕ ਗਿਆਸਪੁਰਾ ਨੇ ਇਹ ਵੀ ਕਿਹਾ ਕਿ ਵਿਕਾਸ ਦੇ ਮਾਮਲੇ ਵਿੱਚ ਕੋਈ ਭੇਦਭਾਵ ਨਹੀਂ ਕੀਤਾ ਜਾ ਰਿਹਾ ਅਤੇ ਹਰ ਇਲਾਕੇ ਨੂੰ ਬਰਾਬਰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਈ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਤਾਂ ਜੋ ਹਲਕਾ ਪਾਇਲ ਨੂੰ ਵਿਕਾਸ ਦੇ ਮਾਮਲੇ ਵਿੱਚ ਇੱਕ ਮਾਡਲ ਹਲਕਾ ਬਣਾਇਆ ਜਾ ਸਕੇ।ਇਸ ਮੌਕੇ ਇਲਾਕਾ ਵਾਸੀਆਂ ਨੇ ਵਿਧਾਇਕ ਗਿਆਸਪੁਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੰਬੇ ਸਮੇਂ ਤੋਂ ਪੈਂਡਿੰਗ ਪਏ ਕੰਮ ਹੁਣ ਪੂਰੇ ਹੋ ਰਹੇ ਹਨ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਸਥਾਨਕ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਨਿਵਾਸੀ ਮੌਜੂਦ ਸਨ।
Trending
- ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ: ਰਾਜ ਸਭਾ ਮੈਂਬਰ ਸੰਤ ਸੀਚੇਵਾਲ, ਮੇਅਰ ਇੰਦਰਜੀਤ ਕੌਰ ਨੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼; ਸਬੰਧਤ ਅਧਿਕਾਰੀਆਂ ਨੂੰ ਬਣਾਇਆ ਜਾਵੇ ਜਵਾਬਦੇਹ
- ਵਿਧਾਇਕ ਪਰਾਸ਼ਰ ਨੇ ਪਾਣੀ-ਸੀਵਰ ਲਾਈਨਾਂ ਵਿਛਾਉਣ, ਸੜਕਾਂ ਦੇ ਪੁਨਰ ਨਿਰਮਾਣ ਆਦਿ ਲਈ ਲਗਭਗ 1 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ
- ਕੇਂਦਰੀ ਜੇਲ੍ਹ ਲੁਧਿਆਣਾ ਵਿੱਚ ਨਵੇਂ ਖੇਡ ਸਟੇਡੀਅਮ ਦਾ ਉਦਘਾਟਨ, ਜਸਟਿਸ ਕੀਰਤੀ ਸਿੰਘ ਨੇ ਕੈਦੀਆਂ ਨੂੰ ਖੇਡਾਂ ਲਈ ਕੀਤਾ ਪ੍ਰੇਰਿਤ
- ਡੇਅਰੀ ਖੇਤਰ ਵਿੱਚ 70 ਫ਼ੀਸਦੀ ਤੋਂ ਵੱਧ ਹਿੱਸੇਦਾਰੀ ਔਰਤਾਂ ਦੀ, ਡੇਅਰੀ ਉਦਯੋਗ ਨੂੰ ਮਜ਼ਬੂਤ ਕਰਨ ਲਈ ਔਰਤਾਂ ਦੀ ਅਗਵਾਈ ਵਾਲੀਆਂ ਸਹਿਕਾਰੀ ਸਭਾਵਾਂ ਤੇ ਐਫ਼ਪੀਓਜ਼ ਨੂੰ ਆਸਾਨ ਕਰਜ਼ੇ, ਸਿਖਲਾਈ ਤੇ ਬੁਨਿਆਦੀ ਢਾਂਚੇ ਵਿੱਚ ਮਦਦ ਦੀ ਲੋੜ: ਐਮਪੀ ਸਤਨਾਮ ਸਿੰਘ ਸੰਧੂ
- ਜ਼ਿਲ੍ਹੇ ‘ਚ ਪੈਟਰੋਲ, ਡੀਜ਼ਲ ਤੇ ਘਰੇਲੂ ਗੈਸ ਦੀ ਢੁਕਵੀਂ ਸਪਲਾਈ ਜਾਰੀ ਹੈ, ਘਬਰਾਹਟ ‘ਚ ਖਰੀਦਦਾਰੀ ਤੋਂ ਬਚੋ : ਡਿਪਟੀ ਕਮਿਸ਼ਨਰ
- *ਵਿਧਾਇਕ ਬੱਗਾ ਨੇ ਹੈਬੋਵਾਲ ਤੋਂ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ
- ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਹਕੂਮਤ ਦੇ ਦਰਬਾਰ ਚੋਂ ਛੜਿਆਂ ਨੂੰ ਬੇਦਖਲੀ ਦੀ ਸ਼ਜਾ
- ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਭਲਕੇ 14 ਮਾਰਚ ਨੂੰ


