ਲੁਧਿਆਣਾ, 13 ਮਾਰਚ – ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਅਮ੍ਰਿਤਸਰ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਬਸ ਰਾਹੀਂ ਸ਼ਰਧਾਲੂ ਅਮ੍ਰਿਤਸਰ ਦੇ ਤੀਰਥ ਅਸਥਾਨਾਂ ਦੇ ਦਰਸ਼ਨ ਦਿਦਾਰੇ ਕਰਨਗੇ। ਇਹ ਬਸ ਹੈਬੋਵਾਲ ਸਥਿਤ ਭੂਰੀ ਵਾਲਾ ਗੁਰਦੁਆਰੇ ਨੇੜੇ ਵਿਧਾਇਕ ਬੱਗਾ ਦੇ ਦਫ਼ਤਰ ਤੋਂ ਅਰਦਾਸ ਕਰਕੇ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਮੇਤ ਹੋਕ ਧਾਰਮਿਕ ਸਥਾਨਾਂ ਦੀ ਦੋ ਰੋਜ਼ਾ ਯਾਤਰਾ ਲਈ ਰਵਾਨਾ ਹੋਈ। ਵਿਧਾਇਕ ਬੱਗਾ ਨੇ ’ਆਪ’ ਸਰਕਾਰ ਦੇ ਸ਼ਾਸਨ ਦੌਰਾਨ ਸ਼ੁਰੂ ਕੀਤੀ ਤੀਰਥ ਯਾਤਰਾ ਯੋਜਨਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਕੀਮ ਤਹਿਤ ਤੀਰਥ ਅਸਥਾਨਾਂ ’ਤੇ ਜਾਣ ਵਾਲੇ ਸ਼ਰਧਾਲੂਆਂ ਲਈ ਯਾਤਰਾ, ਰਿਹਾਇਸ਼ ਅਤੇ ਭੋਜਨ ਦਾ ਪ੍ਰਬੰਧ ਸੂਬਾ ਸਰਕਾਰ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਆਪਣੇ ਵਿਧਾਇਕ ਕਾਰਜਕਾਲ ਦੌਰਾਨ ਸੈਂਕੜੇ ਲੋਕਾਂ ਨੂੰ ਮੁਫ਼ਤ ਯਾਤਰਾ ਦੇ ਦਿੱਤੇ ਗਏ ਲਾਭ ਦਾ ਜ਼ਿਕਰ ਕਰਦਿਆਂ ਕਿਹਾ ਕਿ ਆਰਥਿਕ ਪੱਖੋਂ ਕਮਜ਼ੋਰ ਹੋਣ ਕਾਰਨ ਕਈ ਲੋਕ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਦੇ ਬਾਵਜੂਦ ਵੀ ਨਹੀਂ ਜਾ ਸਕੇ। ਉਨ੍ਹਾਂ ਦੱਸਿਆ ਕਿ ਹੁਣ ਸਰਕਾਰੀ ਯੋਜਨਾ ਰਾਹੀਂ ਸਮਾਜ ਦੇ ਹਰ ਵਰਗ ਨੂੰ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਇਸ ਮੌਕੇ ਵਿਧਾਨ ਸਭਾ ਉੱਤਰੀ ਦੇ ਤੀਰਥ ਯਾਤਰਾ ਕੋ-ਆਰਡੀਨੇਟਰ ਸੁਰਿੰਦਰ ਮੁਰਾਰੀ, ਵਾਰਡ ਸੰਗਠਨ ਇੰਚਾਰਜ ਦਸਮੇਸ਼ ਸਿੰਘ, ਮਹਿਲਾ ਵਿੰਗ ਦੀ ਪ੍ਰਧਾਨ ਮਨੀਸ਼ਾ ਕਪੂਰ, ਭਾਨੂੰ ਪ੍ਰਤਾਪ, ਸਿਮਰਨਜੀਤ ਕੌਰ, ਆਸ਼ੂ ਮੇਹਨ, ਬਲਬੀਰ ਚੰਦ, ਗੌਰਵ ਖੇੜਾ, ਦਿਨੇਸ਼ ਕੁਮਾਰ ਅਤੇ ਸੋਮਨਾਥ ਵੀ ਮੌਜੂਦ ਸਨ।
Trending
- ਪਰਾਲੀ ਸਾੜਨ ਦੇ ਮਾਮਲਿਆਂ ‘ਚ ‘ਜ਼ੀਰੋ ਟਾਲਰੈਂਸ’ ਦੀ ਨੀਤੀ; ਚੌਕਸੀ ਟੀਮਾਂ ਲਗਾਤਾਰ ਸਰਗਰਮ: ਭਾਗੀਰਥ ਸਿੰਘ ਮੀਨਾ
- ਵਿਧਾਨ ਸਭਾ ਦੇ ਇਤਿਹਾਸਕ ਇਜਲਾਸ ਦੌਰਾਨ ਮਜ਼ਦੂਰਾਂ ਦੀਆਂ ਉਜਰਤਾਂ ਵਿੱਚ ਸੋਧ ਅਤੇ ਵਾਧੇ ਸਬੰਧੀ ਮਤਾ ਸਰਬਸੰਮਤੀ ਨਾਲ ਹੋਇਆ ਪਾਸ
- ਕਰ ਵਿਭਾਗ ਦੀਆਂ ਟੈਕਸ ਚੋਰੀ ਵਿਰੋਧੀ ਮੁਹਿੰਮਾਂ ਸਦਕਾ 175 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਵਸੂਲਿਆ; ਇੱਕ ਦਿਨਾ ਕਾਰਵਾਈ ਦੌਰਾਨ ਲਗਭਗ 200 ਵਾਹਨ ਕੀਤੇ ਜ਼ਬਤ: ਹਰਪਾਲ ਸਿੰਘ ਚੀਮਾ
- 1984 ਨੂੰ ਬੇਅਦਬੀ ਵਜੋਂ ਕਿਉਂ ਨਾ ਵਿਚਾਰਿਆ ਜਾਵੇ? : CM Mann
- ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਧੀਆਂ ਦੀ ਸਿੱਖਿਆ ਲਈ ਐਮਪੀ ਲੈਡ ਫ਼ੰਡ ਵਿੱਚੋਂ 11 ਲੱਖ ਦੀ ਸਹਾਇਤਾ ਦਾ ਕੀਤਾ ਐਲਾਨ, ਇਲਾਕੇ ਵਿੱਚ ਔਰਤਾਂ ਲਈ ਜਲਦ ਖੋਲ੍ਹਿਆ ਜਾਵੇਗਾ ‘ਸਕਿੱਲ ਸੈਂਟਰ’
- ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਕੋਈ ਵੀ ਯੋਗ ਲਾਭਪਾਤਰੀ ਵਾਂਝਾ ਨਹੀਂ ਰਹਿਣਾ ਚਾਹੀਦਾ : ਡਿਪਟੀ ਕਮਿਸ਼ਨਰ
- ਲੋੜਵੰਦ ਬੱਚਿਆਂ ਨੂੰ ਸਿੱਖਿਆ ਦੇ ਮੌਕੇ ਦੇਣਾ ਮਨੁੱਖਤਾ ਦੀ ਸੱਚੀ ਸੇਵਾ: ਰਾਜਪਾਲ ਗੁਲਾਬ ਚੰਦ ਕਟਾਰੀਆ
- ਵਿਧਾਇਕ ਮਦਨ ਲਾਲ ਬੱਗਾ ਵਲੋਂ ਕਬੀਰ ਨਗਰ ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ


