ਲੁਧਿਆਣਾ, 13 ਮਾਰਚ : ਵਿਸ਼ਵ ਪੱਧਰ ਤੇ ਬਣ ਰਹੇ ਜੰਗੀ ਹਾਲਾਤਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਲੋੜੀਂਦੀ ਉਪਲਬਧਤਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਹੈ।ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਦੀ ਪ੍ਰਧਾਨਗੀ ਹੇਠ ਬੱਚਤ ਭਵਨ ਲੁਧਿਆਣਾ ਵਿਖੇ ਹੋਈ ਮੀਟਿੰਗ ਵਿੱਚ ਖੁਰਾਕ ਅਤੇ ਸਪਲਾਈ ਕੰਟਰੋਲਰ ਲੁਧਿਆਣਾ ਪੂਰਬੀ ਅਤੇ ਪੱਛਮੀ, ਤੇਲ ਕੰਪਨੀਆਂ ਦੇ ਕੋ-ਆਰਡੀਨੇਟਰ, ਗੈਸ ਕੰਪਨੀਆਂ ਦੇ ਕੋ-ਆਰਡੀਨੇਟਰ, ਪੈਟਰੋਲ ਪੰਪ ਡੀਲਰਾ ਅਤੇ ਗੈਸ ਏਜੰਸੀ ਡੀਲਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੌਜੂਦਾ ਬਣੀ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਤੇਲ ਜਾਂ ਗੈਸ ਸਪਲਾਈ ਦੀ ਕੋਈ ਕਿੱਲਤ ਨਹੀਂ ਹੈ ਅਤੇ ਲੋਕਾਂ ਨੂੰ ਕਿਸੇ ਵੀ ਪੱਖੋਂ ਘਬਰਾਉਣ ਦੀ ਲੋੜ ਨਹੀਂ ਹੈ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਇਹ ਸਪਸ਼ਟ ਕੀਤਾ ਗਿਆ ਕਿ ਜਿਲ੍ਹੇ ਵਿੱਚ ਘਰੇਲੂ ਵਰਤੋਂ ਲਈ ਗੈਸ ਸਿਲੰਡਰਾਂ ਦੀ ਸਪਲਾਈ ਨਿਯਮਿਤ ਤੌਰ ਤੇ ਜਾਰੀ ਹੈ। ਪੈਟਰੋਲ ਅਤੇ ਡੀਜ਼ਲ ਸਬੰਧੀ ਵੀ ਕਿਸੀ ਕਿਸਮ ਦੀ ਕੋਈ ਦਿੱਕਤ ਨਹੀਂ ਹੈ।ਉਨ੍ਹਾਂ ਇਸ ਸਬੰਧੀ ਗੈਸ ਏਜੰਸੀਆਂ ਦੇ ਡੀਲਰਾਂ ਨੂੰ ਹਦਾਇਤ ਕੀਤੀ ਗਈ ਕਿ ਅਜਿਹੇ ਹਾਲਾਤਾਂ ਵਿੱਚ ਸਿਲੰਡਰਾਂ ਦੀ ਗੈਰ-ਕਾਨੂੰਨੀ ਜਮ੍ਹਾਂਖੋਰੀ, ਭੰਡਾਰ ਨਾ ਹੋਣ ਦਿੱਤੀ ਜਾਵੇ। ਸਮੂਹ ਗੈਸ ਏਜੰਸੀਆਂ ਨੂੰ ਇਹ ਯਕੀਨੀ ਬਣਾਉਣ ਸਬੰਧੀ ਹਦਾਇਤ ਕੀਤੀ ਗਈ ਕਿ ਉਹਨਾਂ ਦੇ ਦਫਤਰੀ ਫੋਨ ਨੰਬਰ ਅਤੇ ਹੈਲਪਲਾਈਨ ਨੰਬਰ ਹਮੇਸ਼ਾ ਚਾਲੂ ਰਹਿਣ ਤਾਂ ਜੋ ਉਪਭੋਗਤਾਵਾਂ ਨੂੰ ਜਾਣਕਾਰੀ ਪ੍ਰਾਪਤ ਕਰਨ ਵਿੱਚ ਕੋਈ ਦਿੱਕਤ ਨਾ ਆਵੇ।ਗੈਸ ਕੰਪਨੀਆਂ ਦੇ ਕੋ-ਆਰਡੀਨੇਟਰ ਅਤੇ ਗੈਸ ਏਜੰਸੀਆਂ ਦੇ ਡੀਲਰਾਂ ਵੱਲੋਂ ਡੀ.ਸੀ ਹਿਮਾਂਸ਼ੂ ਜੈਨ ਨੂੰ ਇਹ ਭਰੋਸਾ ਦਵਾਇਆ ਗਿਆ ਕਿ ਘਰੇਲੂ ਗੈਸ ਸਿਲੰਡਰਾਂ ਦੀ ਸਪਲਾਈ ਬਿਲਕੁਲ ਠੀਕ ਚੱਲ ਰਹੀ ਹੈ ਅਤੇ ਕਿਸੇ ਵੀ ਖਪਤਕਾਰ ਨੂੰ ਇਸ ਸਬੰਧੀ ਕੋਈ ਦਿੱਕਤ ਨਹੀਂ ਆਉਂਣ ਦਿੱਤੀ ਜਾਵੇਗੀ।ਹਿਮਾਂਸ਼ੂ ਜੈਨ ਵੱਲੋਂ ਇਹ ਵੀ ਹਦਾਇਤ ਕੀਤੀ ਗਈ ਕਿ ਜੇਕਰ ਕਿਸੀ ਵੀ ਵਿਅਕਤੀ ਜਾਂ ਡੀਲਰ ਵੱਲੋਂ ਪੈਟਰੋਲੀਅਮ ਪਦਾਰਥਾਂ ਦੀ ਜਮ੍ਹਾਂਖੋਰੀ ਜਾਂ ਕਾਲਾਬਜ਼ਾਰੀ ਕੀਤੀ ਜਾਂਦੀ ਹੈ ਤਾਂ ਨਿਯਮਾਂ ਅਨੁਸਾਰ ਬਣਦੀ ਤੁਰੰਤ ਕਾਰਵਾਈ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਵੱਲ ਧਿਆਨ ਨਾ ਦਿੱਤਾ ਜਾਵੇ ਅਤੇ ਘਬਰਾਹਟ ਵਿੱਚ ਪੈਟਰੋਲ, ਡੀਜ਼ਲ ਜਾਂ ਗੈਸ ਦੀ ਬੇਲੋੜੀ ਖਰੀਦਦਾਰੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਸਥਿਤੀ ‘ਤੇ ਨਿਰੰਤਰ ਨਜ਼ਰ ਰੱਖ ਰਿਹਾ ਹੈ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਸੁਚਾਰੂ ਢੰਗ ਨਾਲ ਜਾਰੀ ਹੈ। ਉਨ੍ਹਾਂ ਇਹ ਵੀ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵਿਅਕਤੀ ਪੈਟਰੋਲ, ਡੀਜ਼ਲ ਜਾਂ ਘਰੇਲੂ ਗੈਸ ਦੀ ਜਮ੍ਹਾਖੋਰੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਐਲ.ਪੀ.ਜੀ ਦੀ ਘਾਟ ਜਾਂ ਕਾਲਾਬਾਜ਼ਾਰੀ ਨੂੰ ਰੋਕਣ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਉੱਚ ਅਧਿਕਾਰ ਕਮੇਟੀ ਵੀ ਬਣਾਈ ਗਈ ਹੈ। ਇਸ ਕਮੇਟੀ ਦੇ ਹੋਰ ਮੈਂਬਰ ਏ.ਸੀ.ਏ ਗਲਾਡਾ, ਸੰਯੁਕਤ ਕਮਿਸ਼ਨਰ ਨਗਰ ਨਿਗਮ ਲੁਧਿਆਣਾ, ਏ.ਸੀ.ਪੀ ਹੈੱਡਕੁਆਰਟਰ, ਜ਼ਿਲ੍ਹਾ ਆਬਕਾਰੀ ਅਤੇ ਕਰ ਕਮਿਸ਼ਨਰ, ਡੀ.ਐਫ.ਐਸ.ਸੀ (ਪੂਰਬੀ ਅਤੇ ਪੱਛਮੀ) ਹਨ।ਹਿਮਾਂਸ਼ੂ ਜੈਨ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਰਕਿਟ ਵਿੱਚ ਲਗਾਤਾਰ ਨਜ਼ਰ ਰੱਖਣ ਅਤੇ ਕਿਸੇ ਵੀ ਅਫਵਾਹ ਜਾਂ ਬੇਨਿਯਮੀ ਦੀ ਸੂਰਤ ਵਿੱਚ ਪ੍ਰਸ਼ਾਸਨ ਨੂੰ ਤੁਰੰਤ ਸੂਚਿਤ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਢੁਕਵੀਂ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਬ-ਡਿਵੀਜ਼ਨ ਪੱਧਰ ‘ਤੇ ਐਸ.ਡੀ.ਐਮਜ਼ ਨੂੰ ਸਥਿਤੀ ‘ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ।
Trending
- ਜਨਗਣਨਾ-2027; ਡਵੀਜ਼ਨਲ ਕਮਿਸ਼ਨਰ ਨੇ ਸਵੈ-ਗਣਨਾ ਦੀ ਆਨ ਲਾਈਨ ਪ੍ਰਕਿਰਿਆ ਕੀਤੀ ਮੁਕੰਮਲ
- ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਵੇਰਵੇ ਜਮਾਂ ਕਰਵਾ ਕੇ ਸਵੈ-ਗਣਨਾ ਪੂਰੀ ਕੀਤੀ, ਨਿਵਾਸੀਆਂ ਨੂੰ ਪੋਰਟਲ ਰਾਹੀਂ ਸ਼ਾਮਲ ਹੋਣ ਦੀ ਕੀਤੀ ਅਪੀਲ
- ਪਰਾਲੀ ਸਾੜਨ ਦੇ ਮਾਮਲਿਆਂ ‘ਚ ‘ਜ਼ੀਰੋ ਟਾਲਰੈਂਸ’ ਦੀ ਨੀਤੀ; ਚੌਕਸੀ ਟੀਮਾਂ ਲਗਾਤਾਰ ਸਰਗਰਮ: ਭਾਗੀਰਥ ਸਿੰਘ ਮੀਨਾ
- ਵਿਧਾਨ ਸਭਾ ਦੇ ਇਤਿਹਾਸਕ ਇਜਲਾਸ ਦੌਰਾਨ ਮਜ਼ਦੂਰਾਂ ਦੀਆਂ ਉਜਰਤਾਂ ਵਿੱਚ ਸੋਧ ਅਤੇ ਵਾਧੇ ਸਬੰਧੀ ਮਤਾ ਸਰਬਸੰਮਤੀ ਨਾਲ ਹੋਇਆ ਪਾਸ
- ਕਰ ਵਿਭਾਗ ਦੀਆਂ ਟੈਕਸ ਚੋਰੀ ਵਿਰੋਧੀ ਮੁਹਿੰਮਾਂ ਸਦਕਾ 175 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਵਸੂਲਿਆ; ਇੱਕ ਦਿਨਾ ਕਾਰਵਾਈ ਦੌਰਾਨ ਲਗਭਗ 200 ਵਾਹਨ ਕੀਤੇ ਜ਼ਬਤ: ਹਰਪਾਲ ਸਿੰਘ ਚੀਮਾ
- 1984 ਨੂੰ ਬੇਅਦਬੀ ਵਜੋਂ ਕਿਉਂ ਨਾ ਵਿਚਾਰਿਆ ਜਾਵੇ? : CM Mann
- ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਧੀਆਂ ਦੀ ਸਿੱਖਿਆ ਲਈ ਐਮਪੀ ਲੈਡ ਫ਼ੰਡ ਵਿੱਚੋਂ 11 ਲੱਖ ਦੀ ਸਹਾਇਤਾ ਦਾ ਕੀਤਾ ਐਲਾਨ, ਇਲਾਕੇ ਵਿੱਚ ਔਰਤਾਂ ਲਈ ਜਲਦ ਖੋਲ੍ਹਿਆ ਜਾਵੇਗਾ ‘ਸਕਿੱਲ ਸੈਂਟਰ’
- ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਕੋਈ ਵੀ ਯੋਗ ਲਾਭਪਾਤਰੀ ਵਾਂਝਾ ਨਹੀਂ ਰਹਿਣਾ ਚਾਹੀਦਾ : ਡਿਪਟੀ ਕਮਿਸ਼ਨਰ


