ਜਲੰਧਰ, 14 ਮਾਰਚ: ਵਪਾਰੀਆਂ ਦੀਆਂ ਸਮੱਸਿਆਵਾਂ ਦੇ ਢੁੱਕਵੇਂ ਹੱਲ ਦੇ ਮਕਸਦ ਨਾਲ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ (ਐਫ.ਸੀ.ਟੀ.) ਵੱਲੋਂ ਸਥਾਨਕ ਰੈਣਕ ਬਾਜ਼ਾਰ ਵਿਖੇ ਵਪਾਰੀਆਂ ਨਾਲ ਇਕ ਇੰਟਰੈਕਟਿਵ ਮੀਟਿੰਗ ਕਰਵਾਈ ਗਈ। ਮੀਟਿੰਗ ਵਿੱਚ ਵਪਾਰੀਆਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀ, ‘ਆਪ’ ਆਗੂ ਨਿਤਿਨ ਕੋਹਲੀ ਅਤੇ ਰੈਣਕ ਬਾਜ਼ਾਰ ਦੇ ਮਾਰਕੀਟ ਪ੍ਰਧਾਨ ਸਮੇਤ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।ਇਹ ਪਹਿਲ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਇੰਦਰਵੰਸ਼ ਸਿੰਘ ਚੱਢਾ ਵੱਲੋਂ ਐਕਸਾਈਜ਼ ਅਤੇ ਟੈਕਸੇਸ਼ਨ ਵਿਭਾਗ ਦੇ ਸਹਿਯੋਗ ਨਾਲ ਕੀਤੀ ਗਈ, ਜਿਸ ਦਾ ਮਕਸਦ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਸੰਬੰਧਤ ਵਿਭਾਗਾਂ ਨਾਲ ਬਿਹਤਰ ਤਾਲਮੇਲ ਬਣਾਉਣਾ ਸੀ।ਮੀਟਿੰਗ ਦੌਰਾਨ ਵਪਾਰੀਆਂ ਨੇ ਆਪਣੇ ਮੁੱਦੇ ਅਧਿਕਾਰੀਆਂ ਦੇ ਸਾਹਮਣੇ ਰੱਖੇ, ਜਿਨ੍ਹਾਂ ‘ਤੇ ਅਧਿਕਾਰੀਆਂ ਵੱਲੋਂ ਸਕਾਰਾਤਮਕ ਰਵੱਈਆ ਦਿਖਾਉਂਦੇ ਹੋਏ ਉਚਿਤ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।ਇਸ ਮੀਟਿੰਗ ਦਾ ਮੁੱਖ ਉਦੇਸ਼ ਵਪਾਰੀਆਂ ਅਤੇ ਪ੍ਰਸ਼ਾਸਨ ਵਿਚਕਾਰ ਸੰਵਾਦ ਨੂੰ ਮਜ਼ਬੂਤ ਕਰਨਾ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਯਕੀਨੀ ਬਣਾਉਣਾ ਸੀ।ਇਸ ਮੌਕੇ ਐਸ.ਡੀ.ਐਮ. ਜਲੰਧਰ-1 ਨਵਦੀਪ ਸਿੰਘ, ਐਸ.ਐਚ.ਓ. ਅਨੂ ਤੋਂ ਇਲਾਵਾ ਕਿਰਤ ਵਿਭਾਗ, ਇੰਡਸਟਰੀ ਵਿਭਾਗ ਅਤੇ ਐਕਸਾਈਜ਼ ਤੇ ਟੈਕਸੇਸ਼ਨ ਵਿਭਾਗ ਦੇ ਅਧਿਕਾਰੀ ਅਤੇ ਕੌਂਸਲਰ ਜਤਿਨ ਗੁਲਾਟੀ, ਵਾਰਡ ਇੰਚਾਰਜ ਹਰਵਿੰਦਰ ਚੱਢਾ (ਸੋਨੂ), ਚੇਅਰਮੈਨ ਵਿਧਾਨ ਸਭਾ ਟ੍ਰੇਡਰਜ਼ ਕਮਿਸ਼ਨ ਨਾਰਥ ਸੁਖਵਿੰਦਰ ਸਿੰਘ, ਮਾਰਕੀਟ ਪ੍ਰਧਾਨ ਸ਼ਿਵ ਜੀ, ਆਸ਼ੀਸ਼ ਗੁਲਾਟੀ, ਜਸਪਾਲ ਸਿੰਘ ਅਤੇ ਗੁਰਦੀਪ ਸਿੰਘ ਵੀ ਮੌਜੂਦ ਸਨ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


