ਖੰਨਾ, ਲੁਧਿਆਣਾ, 15 ਮਾਰਚ:ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਿੱਸੇ ਵਜੋਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਦਰਪਣ ਆਹਲੂਵਾਲੀਆ ਅਤੇ ਉਨ੍ਹਾਂ ਦੀ ਸਮੁੱਚੀ ਪੁਲਿਸ ਟੀਮ, ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ, ਪਿੰਡਾਂ ਅਤੇ ਸ਼ਹਿਰਾਂ ਦੇ ਨੌਜਵਾਨਾਂ ਦੇ ਨਾਲ ਐਤਵਾਰ ਨੂੰ ਏ.ਐਸ.ਕਾਲਜ ਵੂਮੈਨ, ਖੰਨਾ ਵਿਖੇ ਯੋਗਾ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਕੇ ਯੋਗਾ ਕੀਤਾ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਦੇ ਲੋਕਾਂ ਨੂੰ ਇੱਕ ਸਿਹਤਮੰਦ ਅਤੇ ਖੁਸ਼ਹਾਲ ਜੀਵਨ ਲਈ ਰੋਜ਼ਮਰਾ ਜਿੰਦਗੀ ਵਿੱਚ ਯੋਗਾ ਨੂੰ ਆਪਣਾ ਅਨਿੱਖੜਵਾਂ ਅੰਗ ਬਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਭਾਰਤ ਵਿੱਚ ਯੁੱਗਾਂ ਤੋਂ ਯੋਗ ਇੱਕ ਸਿਹਤਮੰਦ ਅਤੇ ਪ੍ਰਗਤੀਸ਼ੀਲ ਜੀਵਨ ਦੀ ਪਰੰਪਰਾ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਜਦੋਂ ਤਣਾਅਪੂਰਨ ਜੀਵਨ ਵਿੱਚ ਵੱਖ-ਵੱਖ ਬਿਮਾਰੀਆਂ ਮਨੁੱਖੀ ਜੀਵਨ ਲਈ ਗੰਭੀਰ ਖਤਰਾ ਪੈਦਾ ਕਰ ਰਹੀਆਂ ਹਨ ਤਾਂ ਯੋਗ ਰਾਜ ਮਨੁੱਖ ਨੂੰ ਰੋਗ ਮੁਕਤ ਅਤੇ ਸਿਹਤਮੰਦ ਬਣਾਉਣ ਵਿੱਚ ਬਹੁਤ ਸਹਾਈ ਹੋ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਇਹ ਵੀ ਪ੍ਰੇਰਿਆ ਕਿ ਉਹ ਰੋਜ਼ਾਨਾ ਘੱਟੋ-ਘੱਟ ਇੱਕ ਘੰਟਾ ਯੋਗਾ ਕਰਨ ਤਾਂ ਜੋ ਉਹ ਸਿਹਤਮੰਦ ਜੀਵਨ ਦਾ ਲਾਭ ਉਠਾ ਸਕਣ।ਸੌਂਦ ਨੇ ਦੱਸਿਆ ਕਿ ਯੋਗਾ ਕਰਨਾ ਸਾਡੇ ਸਰੀਰ ਅਤੇ ਦਿਮਾਗ ਦੀ ਤੰਦਰੁਸਤੀ ਲਈ ਬਹੁਤ ਹੀ ਲੋੜੀਂਦਾ ਅਤੇ ਲਾਭਦਾਇਕ ਹੈ ਜੋ ਕਿ ਸਾਡੇ ਸਰੀਰ ਨੂੰ ਬਿਮਾਰੀਆਂ ਤੋਂ ਬਚਾ ਕੇ ਰੱਖਣ ਵਿੱਚ ਸਹਾਇਤਾ ਕਰਦਾ ਹੈ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਸਰੀਰਕ ਤੌਰ ਤੇ ਤੰਦਰੁਸਤ ਰਹਿਣ ਲਈ ਸਾਨੂੰ ਸਭਨਾਂ ਨੂੰ ਰੋਜ਼ਾਨਾ ਆਪਣੀ ਜਿੰਦਗੀ ਵਿੱਚ ਯੋਗਾ ਦੀ ਗਤੀਵਿਧੀਆਂ ਨੂੰ ਅਪਨਾਉਣਾ ਚਾਹੀਦਾ ਹੈ।ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਯੋਗ ਦੇ ਨਾਲ ਜੁੜ ਕੇ ਨਾ ਸਿਰਫ ਇਨਸਾਨ ਆਪਣੀ ਮਾਨਸਿਕ ਸਥਿਤੀ ਨੂੰ ਠੀਕ ਕਰ ਸਕਦਾ ਹੈ ਬਲਕਿ ਸਰੀਰਕ ਸਥਿਤੀ ਨੂੰ ਵੀ ਨਿਰੋਗ ਰੱਖ ਸਕਦਾ ਹੈ ਅਤੇ ਰੋਗਾਂ ਤੋਂ ਮੁਕਤ ਹੋ ਸਕਦਾ ਹੈ। ਸਭ ਤੋਂ ਵੱਡੀ ਗੱਲ ਜਿਸ ਕਾਰਜ ਲਈ ਆਪਾਂ ਇਸ ਸ੍ਰਿਸ਼ਟੀ ਤੇ ਆਏ ਆ ਹਾਂ ਉਸ ਪਰਮਾਤਮਾ ਤੱਕ ਪਹੁੰਚਣ ਦੇ ਲਈ ਤਾਂ ਯੋਗ ਇੱਕ ਐਸੀ ਵਿਧੀ ਹੈ ਜਿਹਦੇ ਰਾਹੀਂ ਬੰਦਾ ਪਰਮਾਤਮਾ ਤੱਕ ਬਹੁਤ ਜਲਦੀ ਪਹੁੰਚ ਸਕਦਾ ਹੈ। ਸੋ ਯੋਗਾ ਦੇ ਨਾਲ ਹਰੇਕ ਨੂੰ ਜੁੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਇੱਕ ਜ਼ੋਰਦਾਰ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਵੱਖ-ਵੱਖ ਤਰੀਕਿਆਂ ਨਾਲ ਨਸ਼ਾ ਛੁਡਾਊ ਮੁਹਿੰਮ ਬਾਰੇ ਜਨਤਕ ਜਾਗਰੂਕਤਾ ਪੈਦਾ ਕਰਨ ਦੀ ਲਗਾਤਾਰ ਕੋਸ਼ਿਸ਼ ਕੀਤੀ ਰਹੀ ਹੈ। ਇਸੇ ਤਹਿਤ ਅੱਜ ਏ.ਐਸ.ਕਾਲਜ ਵੂਮੈਨ ਖੰਨਾ ਵਿਖੇ ਸਾਰਿਆਂ ਨੇ ਰਲ ਮਿਲ ਕੇ ਯੋਗਾ ਕੀਤਾ ਹੈ।ਇਸ ਯੋਗਾ ਸਮਾਗਮ ਦੌਰਾਨ ਯੋਗਾ ਟ੍ਰੇਨਰ ਨੇ ਵੀ ਯੋਗ ਦੇ ਲਾਭਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਯੋਗਾ ਟ੍ਰੇਨਰ ਨੇ ਯੋਗਾ ਅਭਿਆਸ ਕਰਵਾਏ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਯੋਗਾ ਕੀਤਾ।
Trending
- *ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਲੁਧਿਆਣਾ ਵਿੱਚ ਮਾਲ ਅਧਿਕਾਰੀਆਂ ਨੂੰ ਮਾਲ ਸੇਵਾਵਾਂ ਦੀ ਪੈਂਡੈਂਸੀ ਖਤਮ ਕਰਨ ਦੇ ਦਿੱਤੇ ਹੁਕਮ
- *ਜ਼ਿਲ੍ਹਾ ਲੁਧਿਆਣਾ ਵਿੱਚ 26 ਮਈ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਧਾਰਾ 163 ਲਾਗੂ, ਇਕੱਠ ਅਤੇ ਰੈਲੀਆਂ ‘ਤੇ ਪਾਬੰਦੀ
- ਡੀ.ਸੀ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਨਿੱਜੀ ਸਕੂਲਾਂ ਦੀ ਫੀਸ ਨਿਗਰਾਨੀ ਲਈ ਜ਼ਿਲ੍ਹਾ ਪੱਧਰੀ ਰੈਗੂਲੇਟਰੀ ਕਮੇਟੀ ਕੀਤੀ ਗਠਿਤ
- ਨਗਰ ਕੌਂਸਲ/ਪੰਚਾਇਤ ਚੋਣਾਂ; ਉਮੀਦਵਾਰ ਨਿਰਧਾਰਤ ਹੱਦ ਅੰਦਰ ਹੀ ਖਰਚ ਕਰਨ : ਵਧੀਕ ਜ਼ਿਲ੍ਹਾ ਚੋਣ ਅਫ਼ਸਰ
- ਐਸ.ਡੀ.ਐਮ ਜਸਲੀਨ ਕੌਰ ਭੁੱਲਰ ਨੇ ਅਧਿਕਾਰੀਆਂ ਨੂੰ ਸੁਚਾਰੂ ਪ੍ਰੀਖਿਆ ਸੰਚਾਲਨ ਦੇ ਦਿੱਤੇ ਨਿਰਦੇਸ਼
- ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਦੂਜਾ ਦਿਨ ; 17 ਨਾਮਜ਼ਦਗੀਆਂ ਦਾਖ਼ਲ
- ਸੰਭਾਵੀ ਹੜ੍ਹ ਸਥਿਤੀ ਲਈ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ‘ਤੇ ਕੰਟਰੋਲ ਰੂਮ ਸਥਾਪਤ ਕੀਤੇ ਜਾਣਗੇ: ਏਡੀਸੀ ਪੂਨਮ ਸਿੰਘ
- ਐਕਟ ਹਿਊਮਨ ਸੋਸਾਇਟੀ ਦੇ ਸੰਸਥਾਪਕ ਹਰਲੀਨ ਕੌਰ ਨੇ ਪੂਰੀ ਕੀਤੀ ਜਨਗਣਨਾ 2027 ਦੀ ਸਵੈ-ਗਣਨਾ


