ਖੰਨਾ, ਲੁਧਿਆਣਾ, 15 ਮਾਰਚ:ਸੂਬੇ ਵਿੱਚ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ, ਖੰਨਾ ਪੁਲਿਸ ਵੱਲੋਂ ਏ.ਐਸ.ਕਾਲਜ ਵੂਮੈਨ, ਖੰਨਾ ਵਿਖੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਪੇਟਿੰਗ ਅਤੇ ਕਰਾਟੇ ਦੇ ਮੁਕਾਬਲੇ ਕਰਵਾਏ ਗਏ।ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਖੰਨਾ ਪੁਲਿਸ ਨਸ਼ਿਆਂ ਨੂੰ ਜੜ੍ਹੋ ਖਤਮ ਕਰਨ ਲਈ ਲਗਾਤਾਰ ਯਤਨਸ਼ੀਲ ਹੈ ਜਿਸਦੇ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਪਾਸਾ ਵੱਟਣ ਅਤੇ ਖੇਡਾਂ ਨਾਲ ਜੋੜਨ ਲਈ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾ ਸਪੱਸ਼ਟ ਕੀਤਾ ਕਿ ਨਸ਼ਿਆਂ ਨੂੰ ਤਵੱਜੋਂ ਦੇਣ ਵਾਲੇ ਕਿਸੇ ਵੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾ ਇਹ ਵੀ ਦੱਸਿਆ ਕਿ ਨਸ਼ੇ ਨਾ ਸਿਰਫ ਵਿਅਕਤੀ ਨੂੰ ਸਗੋਂ ਸਾਰੇ ਸਮਾਜ ਨੂੰ ਖੋਖਲਾ ਕਰ ਦਿੰਦੇ ਹਨ।ਇਸ ਪੇਂਟਿੰਗ ਅਤੇ ਕਰਾਟੇ ਮੁਕਾਬਲੇ ਮੌਕੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।ਅੱਜ ਦੇ ਕਰਾਟੇ ਮੁਕਾਬਲਿਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਐਸ.ਐਸ.ਪੀ. ਖੰਨਾ ਡਾ. ਦਰਪਣ ਆਹਲੂਵਾਲੀਆ ਆਈ.ਪੀ.ਐਸ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਦੌਰਾਨ ਖੰਨਾ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ ਜਿਨ੍ਹਾਂ ਵਿੱਚ ਵੱਖ-ਵੱਖ ਉਮਰ ਦੇ ਖਿਡਾਰੀ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਪੇਂਟਿੰਗ ਅਤੇ ਖੇਡ ਮੁਕਾਬਲਿਆਂ ਪ੍ਰਤੀ ਬੱਚਿਆਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਇਹਨਾਂ ਵਿਦਿਆਰਥੀਆਂ ਦੇ ਵਿਚਕਾਰ ਫਸਵੇਂ ਮੁਕਾਬਲੇ ਦੇਖਣ ਨੂੰ ਮਿਲੇ।ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਜਿੱਤਣ ਲਈ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ।ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਕਰਾਟੇ ਅਤੇ ਪੇਂਟਿੰਗ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਤਗਮੇ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ।
Trending
- *ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਲੁਧਿਆਣਾ ਵਿੱਚ ਮਾਲ ਅਧਿਕਾਰੀਆਂ ਨੂੰ ਮਾਲ ਸੇਵਾਵਾਂ ਦੀ ਪੈਂਡੈਂਸੀ ਖਤਮ ਕਰਨ ਦੇ ਦਿੱਤੇ ਹੁਕਮ
- *ਜ਼ਿਲ੍ਹਾ ਲੁਧਿਆਣਾ ਵਿੱਚ 26 ਮਈ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਧਾਰਾ 163 ਲਾਗੂ, ਇਕੱਠ ਅਤੇ ਰੈਲੀਆਂ ‘ਤੇ ਪਾਬੰਦੀ
- ਡੀ.ਸੀ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਨਿੱਜੀ ਸਕੂਲਾਂ ਦੀ ਫੀਸ ਨਿਗਰਾਨੀ ਲਈ ਜ਼ਿਲ੍ਹਾ ਪੱਧਰੀ ਰੈਗੂਲੇਟਰੀ ਕਮੇਟੀ ਕੀਤੀ ਗਠਿਤ
- ਨਗਰ ਕੌਂਸਲ/ਪੰਚਾਇਤ ਚੋਣਾਂ; ਉਮੀਦਵਾਰ ਨਿਰਧਾਰਤ ਹੱਦ ਅੰਦਰ ਹੀ ਖਰਚ ਕਰਨ : ਵਧੀਕ ਜ਼ਿਲ੍ਹਾ ਚੋਣ ਅਫ਼ਸਰ
- ਐਸ.ਡੀ.ਐਮ ਜਸਲੀਨ ਕੌਰ ਭੁੱਲਰ ਨੇ ਅਧਿਕਾਰੀਆਂ ਨੂੰ ਸੁਚਾਰੂ ਪ੍ਰੀਖਿਆ ਸੰਚਾਲਨ ਦੇ ਦਿੱਤੇ ਨਿਰਦੇਸ਼
- ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਦੂਜਾ ਦਿਨ ; 17 ਨਾਮਜ਼ਦਗੀਆਂ ਦਾਖ਼ਲ
- ਸੰਭਾਵੀ ਹੜ੍ਹ ਸਥਿਤੀ ਲਈ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ‘ਤੇ ਕੰਟਰੋਲ ਰੂਮ ਸਥਾਪਤ ਕੀਤੇ ਜਾਣਗੇ: ਏਡੀਸੀ ਪੂਨਮ ਸਿੰਘ
- ਐਕਟ ਹਿਊਮਨ ਸੋਸਾਇਟੀ ਦੇ ਸੰਸਥਾਪਕ ਹਰਲੀਨ ਕੌਰ ਨੇ ਪੂਰੀ ਕੀਤੀ ਜਨਗਣਨਾ 2027 ਦੀ ਸਵੈ-ਗਣਨਾ


