ਜਲੰਧਰ, 17 ਮਾਰਚ: ਇੰਡੀਅਨ ਰੈੱਡ ਕਰਾਸ ਸੁਸਾਇਟੀ ਪੰਜਾਬ ਸਟੇਟ ਬ੍ਰਾਂਚ ਚੰਡੀਗੜ੍ਹ ਅਤੇ ਸਿਹਤ ਵਿਭਾਗ ਜਲੰਧਰ ਵੱਲੋਂ ਗੁਰਦੁਆਰਾ ਛੇਵੀਂ ਪਾਤਸ਼ਾਹੀ ਪਿੰਡ ਚੱਕਰਾਲਾ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ, ਜਿਸ ਵਿੱਚ ਵੱਖ-ਵੱਖ ਬਿਮਾਰੀਆਂ ਦੇ ਕਰੀਬ 345 ਮਰੀਜ਼ਾਂ ਦੀ ਓ.ਪੀ.ਡੀ. ਕੀਤੀ ਗਈ।

ਇਸ ਤੋਂ ਇਲਾਵਾ 87 ਮਰੀਜ਼ਾਂ ਦੇ ਐਕਸਰੇ, 92 ਮਰੀਜ਼ਾਂ ਦੇ ਸ਼ੂਗਰ ਦੇ ਟੈਸਟ ਕੀਤੇ ਗਏ ਅਤੇ ਸਾਰੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।

ਕੈਂਪ ਦੌਰਾਨ ਟੀ.ਬੀ. ਦੀ ਬਿਮਾਰੀ ਤੋਂ ਬਚਾਅ, ਲੱਛਣਾਂ ਅਤੇ ਇਲਾਜ ਬਾਰੇ ਜਾਣਕਾਰੀ ਦਿੱਤੀ ਗਈ।

ਕੈਂਪ ਨੂੰ ਸਫ਼ਲ ਬਣਾਉਣ ਲਈ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਸੁਰਿੰਦਰ ਸਿੰਘ ਕਾਹਲੋਂ, ਸਰਪੰਚ ਮਨਪ੍ਰੀਤ ਕੌਰ, ਗ੍ਰਾਮ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਚੱਕਰਾਲਾ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ।

ਇਸ ਮੌਕੇ ਡਾ. ਸੁਰਜੀਤ ਲਾਲ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਡਾ. ਪਰਮਜੀਤ ਸਿੰਘ ਜ਼ਿਲ੍ਹਾ ਟੀ.ਬੀ.ਅਫ਼ਸਰ ਸਿਵਲ ਹਸਪਤਾਲ ਜਲੰਧਰ, ਡਾ. ਯੋਗੇਸ਼ ਸੱਚਦੇਵਾ, ਡਾ. ਸਤਵੰਤਰ ਕੌਰ, ਪਲਵਿੰਦਰ ਕੌਰ, ਅਸ਼ਵਨੀ ਕੁਮਾਰ, ਸਟੇਟ ਟੀ. ਬੀ. ਕਾਰਡੀਨੇਟਰ ਰਾਵੀਆ, ਨੇਕ ਰਾਮ, ਸ਼ੀਨੂੰ, ਸੁਨੀਲ ਕੁਮਾਰ, ਸੁਰੇਖਾ ਸ਼ਰਮਾ, ਅਕਾਸ਼ਦੀਪ ਸਿੰਘ ਅਤੇ ਇਲਾਕੇ ਦੇ ਪਤਵੰਤੇ ਸੱਜਣ ਵੀ ਮੌਜੂਦ ਸਨ।

Share.

“I’m a Newswriter, “I write about the trending news events happening all over the world.

Leave A Reply