ਲੁਧਿਆਣਾ ਸੈਂਟਰਲ ਦੇ ਚੌੜਾ ਬਾਜ਼ਾਰ ‘ਚ ਪਿੰਕ ਪਲਾਜ਼ਾ ਵਿਖੇ ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਦੀ ਇੱਕ ਅਹਿਮ ਬੈਠਕ ਹਲਕਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੀ ਅਗਵਾਈ ਹੇਠ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਇਲਾਕੇ ਦੇ ਵਪਾਰੀਆਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਸੁਣਨਾ ਅਤੇ ਉਨ੍ਹਾਂ ਦੇ ਤੁਰੰਤ ਹੱਲ ਲਈ ਢੁਕਵੇਂ ਕਦਮ ਚੁੱਕਣ ਸਬੰਧੀ ਯੋਜਨਾ ਤਿਆਰ ਕਰਨਾ ਸੀ।ਮੀਟਿੰਗ ਦੌਰਾਨ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਲੁਧਿਆਣਾ ਸੈਂਟਰਲ ਦੀਆਂ ਵੱਖ-ਵੱਖ ਮਾਰਕੀਟ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਵਪਾਰੀਆਂ ਨੇ ਆਪਣੇ ਇਲਾਕਿਆਂ ਵਿੱਚ ਆ ਰਹੀਆਂ ਰੋਜ਼ਾਨਾ ਸਮੱਸਿਆਵਾਂ ਨੂੰ ਖੁੱਲ੍ਹ ਕੇ ਰੱਖਿਆ, ਜਿਨ੍ਹਾਂ ਵਿੱਚ ਖਾਸ ਤੌਰ ‘ਤੇ ਬਿਜਲੀ ਦੀਆਂ ਢਿੱਲੀਆਂ ਤਾਰਾਂ, ਟਰਾਂਸਫਾਰਮਰ, ਤਹਿਬਜ਼ਾਰੀ ਨਾਲ ਸੰਬੰਧਿਤ ਮਸਲੇ, ਟ੍ਰੈਫਿਕ ਅਤੇ ਬਾਜ਼ਾਰਾਂ ਵਿੱਚ ਸੁਰੱਖਿਆ ਦੀ ਘਾਟ ਵਰਗੇ ਮੁੱਦੇ ਸ਼ਾਮਲ ਸਨ।ਇਸ ਮੌਕੇ ਵਿਧਾਇਕ ਪੱਪੀ ਨੇ ਸਾਰੇ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਦਿਆਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸ਼ਹਿਰ ਦੀ ਆਰਥਿਕ ਰੀੜ੍ਹ ਦੀ ਹੱਡੀ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੈ।ਮੀਟਿੰਗ ਦੌਰਾਨ ਤਹਿਬਜ਼ਾਰੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ‘ਤੇ ਜ਼ੋਰ ਦਿੱਤਾ ਗਿਆ। ਇਸਦੇ ਨਾਲ ਹੀ ਬਾਜ਼ਾਰਾਂ ਵਿੱਚ ਵਧ ਰਹੀਆਂ ਜੇਬਕਤਰੀਆਂ ਦੀਆਂ ਘਟਨਾਵਾਂ ‘ਤੇ ਚਿੰਤਾ ਜਤਾਈ ਗਈ ਅਤੇ ਪੁਲਿਸ ਪ੍ਰਸ਼ਾਸਨ ਨੂੰ ਇਸ ‘ਤੇ ਨਕੇਲ ਕਸਣ ਲਈ ਕਿਹਾ ਗਿਆ। ਨਗਰ ਨਿਗਮ ਵੱਲੋਂ ਨਾਜਾਇਜ਼ ਕਬਜ਼ਿਆਂ ਖਿਲਾਫ ਕੀਤੀ ਜਾਣ ਵਾਲੀ ਕਾਰਵਾਈ ਦੌਰਾਨ ਕਾਨੂੰਨਪਾਲਕ ਵਪਾਰੀਆਂ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ਗਈ, ਤਾਂ ਜੋ ਬਾਜ਼ਾਰਾਂ ਵਿੱਚ ਸਫ਼ਾਈ ਅਤੇ ਵਿਵਸਥਾ ਬਣੀ ਰਹੇ।ਮੀਟਿੰਗ ਦੌਰਾਨ ਪ੍ਰਤਾਪ ਬਾਜ਼ਾਰ, ਮੀਨਾ ਬਾਜ਼ਾਰ, ਚੌੜਾ ਬਾਜ਼ਾਰ, ਦਾਲ ਬਾਜ਼ਾਰ, ਸਰਾਫਾ ਬਾਜ਼ਾਰ ਅਤੇ ਦਰੇਸੀ ਬਾਜ਼ਾਰ ਦੀਆਂ ਐਸੋਸੀਏਸ਼ਨਾਂ ਦੇ ਪ੍ਰਤੀਨਿਧੀਆਂ ਨੇ ਹਿੱਸਾ ਲਿਆ। ਇਸਦੇ ਨਾਲ ਹੀ ਵੱਖ-ਵੱਖ ਪ੍ਰਸ਼ਾਸਨਿਕ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਰਹੇ। ਵਿਸ਼ੇਸ਼ ਤੌਰ ‘ਤੇ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਗੁਰਮੁਖ ਸਿੰਘ ਮਿੱਠੂ ਬਾਂਸਲ ਦੀ ਹਾਜ਼ਰੀ ਨੇ ਮੀਟਿੰਗ ਨੂੰ ਹੋਰ ਮਜ਼ਬੂਤੀ ਦਿੱਤੀ।ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਅਖੀਰ ਵਿੱਚ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ ਅਤੇ ਜਿੱਥੇ ਵੀ ਲੋੜ ਪਈ, ਉੱਚ ਪੱਧਰ ‘ਤੇ ਵੀ ਮਾਮਲੇ ਉਠਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਭਵਿੱਖ ਵਿੱਚ ਵੀ ਲਗਾਤਾਰ ਕੀਤੀਆਂ ਜਾਣਗੀਆਂ, ਤਾਂ ਜੋ ਪ੍ਰਸ਼ਾਸਨ ਅਤੇ ਵਪਾਰੀਆਂ ਵਿਚਕਾਰ ਸਿੱਧਾ ਸੰਪਰਕ ਬਣਿਆ ਰਹੇ ਅਤੇ ਮਸਲਿਆਂ ਦਾ ਸਮੇਂ-ਸਿਰ ਨਿਪਟਾਰਾ ਹੋ ਸਕੇ।
Trending
- ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ
- ਆਮ ਆਦਮੀ ਨੂੰ ਲੁੱਟਣ ਪੱਟਣ ਵਾਲੇ ਮੁੱਦਿਆਂ ਤੋਂ ਬਠਿੰਡਾ ਦੀਆਂ ਸਿਆਸੀ ਧਿਰਾਂ ਨੇ ਦੜ ਵੱਟੀ
- ਜੇਲ੍ਹ ਵਿੱਚ ਨਜ਼ਰਬੰਦ ਜੱਗੂ ਭਗਵਾਨਪੁਰੀਆ ਦੀ ਮਾਸੀ ਰਾਜਵਿੰਦਰ ਕੌਰ ਬਲਾਕ ਸੰਮਤੀ ਡੇਰਾ ਬਾਬਾ ਨਾਨਕ ਦੀ ਚੇਅਰਮੈਨ ਬਣੀ
- ਮੋਦੀ ਸਰਕਾਰ ਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਵਿੱਚ ਸ਼ਹੀਦ ਹੋਏ 750 ਕਿਸਾਨਾਂ ਨੂੰ ਪੰਜਾਬ ਭੁੱਲਿਆ ਨਹੀਂ-ਭਗਵੰਤ ਸਿੰਘ ਮਾਨ
- ਆਬਜ਼ਰਵੇਸ਼ਨ ਹੋਮ ਲੁਧਿਆਣਾ ਵਿੱਚ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਦੀ ਸ਼ੁਰੂਆਤ
- ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੀ ਅਗਵਾਈ ਹੇਠ ਵਪਾਰ ਵਿੰਗ ਦੀ ਮੀਟਿੰਗ, ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਬਣੀ ਬਣਾਈ ਰਣਨੀਤੀ
- ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਬਹੁ ਕਰੋੜੀ ਹੈਰੋਇਨ ਤਸਕਰੀ ਨੈਟਵਰਕ ’ਤੇ ਵੱਡਾ ਪ੍ਰਹਾਰ
- ਪੀ.ਏ.ਪੀ. ਸਿਖ਼ਲਾਈ ਕੇਂਦਰ ਵਿਖੇ ਬੈਚ ਨੰਬਰ 185 ਦੀ ਹੋਈ ਸ਼ਾਨਦਾਰ ਪਾਸਿੰਗ ਆਊਟ ਪਰੇਡ


