Close Menu
    CT University
    What's Hot

    ਜੀ.ਐਨ.ਆਈ.ਐਮ.ਟੀ. ’ਚ ਰੋਜ਼ਗਾਰ ਮੇਲੇ ਦਾ ਆਯੋਜਨ 20 ਮਾਰਚ ਨੂੰ

    March 18, 2026

    ਕੈਬਨਿਟ ਮੰਤਰੀ ਸੌਂਦ ਨੇ ਹਲਕਾ ਖੰਨਾ ਵਿੱਚ 6.83 ਕਰੋੜ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਬਣਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

    March 18, 2026

    ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਗੀਤਾ ਕਲੋਨੀ ’ਚ 45.30 ਲੱਖ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

    March 18, 2026
    Facebook X (Twitter) Instagram
    Trending
    • ਜੀ.ਐਨ.ਆਈ.ਐਮ.ਟੀ. ’ਚ ਰੋਜ਼ਗਾਰ ਮੇਲੇ ਦਾ ਆਯੋਜਨ 20 ਮਾਰਚ ਨੂੰ
    • ਕੈਬਨਿਟ ਮੰਤਰੀ ਸੌਂਦ ਨੇ ਹਲਕਾ ਖੰਨਾ ਵਿੱਚ 6.83 ਕਰੋੜ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਬਣਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ
    • ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਗੀਤਾ ਕਲੋਨੀ ’ਚ 45.30 ਲੱਖ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ
    • ਵਿਸ਼ੇਸ਼ ਰੋਜ਼ਗਾਰ ਮੇਲਾ ਤੇ ਸਵੈ ਰੋਜ਼ਗਾਰ ਕੈਂਪ 20 ਮਾਰਚ ਨੂੰ ਨਕੋਦਰ ਵਿਖੇ
    • ਜ਼ਿਲ੍ਹੇ ਦੀ ਅੰਦਰ ਆਉਂਦੇ ਦਰਿਆਵਾਂ, ਉਨ੍ਹਾਂ ਦੇ ਕੁਦਰਤੀ ਰਸਤੇ, ਪਾਣੀ ਦੇ ਵਹਾਅ ਵਾਲੇ ਖੇਤਰ ’ਚ ਬਿਨਾਂ ਕਿਸੇ ਪੂਰਵ ਪ੍ਰਵਾਨਗੀ ਦੇ ਕਿਸੇ ਵੀ ਕਿਸਮ ਦੇ ਵੱਡੇ ਰੁੱਖ਼ ਲਗਾਉਣ ’ਤੇ ਪਾਬੰਦੀ
    • ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ
    • ਆਮ ਆਦਮੀ ਨੂੰ ਲੁੱਟਣ ਪੱਟਣ ਵਾਲੇ ਮੁੱਦਿਆਂ ਤੋਂ ਬਠਿੰਡਾ ਦੀਆਂ ਸਿਆਸੀ ਧਿਰਾਂ ਨੇ ਦੜ ਵੱਟੀ
    • ਜੇਲ੍ਹ ਵਿੱਚ ਨਜ਼ਰਬੰਦ ਜੱਗੂ ਭਗਵਾਨਪੁਰੀਆ ਦੀ ਮਾਸੀ ਰਾਜਵਿੰਦਰ ਕੌਰ ਬਲਾਕ ਸੰਮਤੀ ਡੇਰਾ ਬਾਬਾ ਨਾਨਕ ਦੀ ਚੇਅਰਮੈਨ ਬਣੀ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਜੀ.ਐਨ.ਆਈ.ਐਮ.ਟੀ. ’ਚ ਰੋਜ਼ਗਾਰ ਮੇਲੇ ਦਾ ਆਯੋਜਨ 20 ਮਾਰਚ ਨੂੰ

      March 18, 2026

      ਕੈਬਨਿਟ ਮੰਤਰੀ ਸੌਂਦ ਨੇ ਹਲਕਾ ਖੰਨਾ ਵਿੱਚ 6.83 ਕਰੋੜ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਬਣਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

      March 18, 2026

      ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਗੀਤਾ ਕਲੋਨੀ ’ਚ 45.30 ਲੱਖ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

      March 18, 2026

      ਵਿਸ਼ੇਸ਼ ਰੋਜ਼ਗਾਰ ਮੇਲਾ ਤੇ ਸਵੈ ਰੋਜ਼ਗਾਰ ਕੈਂਪ 20 ਮਾਰਚ ਨੂੰ ਨਕੋਦਰ ਵਿਖੇ

      March 18, 2026

      ਜ਼ਿਲ੍ਹੇ ਦੀ ਅੰਦਰ ਆਉਂਦੇ ਦਰਿਆਵਾਂ, ਉਨ੍ਹਾਂ ਦੇ ਕੁਦਰਤੀ ਰਸਤੇ, ਪਾਣੀ ਦੇ ਵਹਾਅ ਵਾਲੇ ਖੇਤਰ ’ਚ ਬਿਨਾਂ ਕਿਸੇ ਪੂਰਵ ਪ੍ਰਵਾਨਗੀ ਦੇ ਕਿਸੇ ਵੀ ਕਿਸਮ ਦੇ ਵੱਡੇ ਰੁੱਖ਼ ਲਗਾਉਣ ’ਤੇ ਪਾਬੰਦੀ

      March 18, 2026
    On PointOn Point
    Home»Current Affairs»ਕੈਬਨਿਟ ਮੰਤਰੀ ਸੌਂਦ ਨੇ ਹਲਕਾ ਖੰਨਾ ਵਿੱਚ 6.83 ਕਰੋੜ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਬਣਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ
    Current Affairs

    ਕੈਬਨਿਟ ਮੰਤਰੀ ਸੌਂਦ ਨੇ ਹਲਕਾ ਖੰਨਾ ਵਿੱਚ 6.83 ਕਰੋੜ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਬਣਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

    onpoint channelBy onpoint channelMarch 18, 2026No Comments0 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਖੰਨਾ, ਲੁਧਿਆਣਾ, 18 ਮਾਰਚ:

    ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੁੱਧਵਾਰ ਨੂੰ ਹਲਕਾ ਖੰਨਾ ਅੰਦਰ ਕੁੱਲ 6.83 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਮੁਰੰਮਤ, ਉਸਾਰੀ ਅਤੇ ਚੌੜਾ ਕਰਨ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਦੀ ਸ਼ੁਰੂਆਤ ਕਰਵਾਈ।

    ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਉਨ੍ਹਾਂ ਵੱਲੋਂ ਅੱਜ ਹਲਕਾ ਖੰਨਾ ਦੀਆਂ ਜਿਨ੍ਹਾਂ ਸੜਕਾਂ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ ਹੈ ਉਨ੍ਹਾਂ ਵਿੱਚ 5.48 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਲਲਹੇੜੀ ਤੋਂ ਗੋਹ ਅੱਪਟੂ ਖਮਾਣੋਂ ਰੋਡ ਸੇਹ ਤੱਕ ਜਿਸ ਦੀ ਲੰਬਾਈ 8.13 ਕਿਲੋਮੀਟਰ ਹੈ ਨੂੰ 10 ਤੋਂ 18 ਫੁੱਟ ਚੌੜਾ ਕਰਨ ਅਤੇ ਮੁਰੰਮਤ/ਉਸਾਰੀ ਕਰਨ ਦੇ ਕੰਮ ਸ਼ਾਮਲ ਹਨ। ਇਸ ਤੋਂ ਇਲਾਵਾ 1.35 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਲਲਹੇੜੀ ਤੋਂ ਮਹੌਣ ਸੜਕ‌ ਜਿਸ ਦੀ ਲੰਬਾਈ 1.90 ਕਿਲੋਮੀਟਰ ਹੈ ਨੂੰ 10 ਤੋਂ 18 ਫੁੱਟ ਚੌੜਾ ਕਰਨ ਅਤੇ ਮੁਰੰਮਤ/ਉਸਾਰੀ ਕਰਨ ਦੇ ਕੰਮ ਸ਼ਾਮਲ ਹਨ।

    ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਹਲਕਾ ਖੰਨਾ ਦੀਆਂ ਸੜਕਾਂ ਦੀ ਪਿਛਲੇ ਕਈ ਦਹਾਕਿਆਂ ਤੋਂ ਹਾਲਤ ਖਰਾਬ ਸੀ ਅਤੇ ਪਿਛਲੀਆਂ ਸਰਕਾਰਾਂ ਨੇ ਇਹਨਾਂ ਸੜਕਾਂ ਨੂੰ ਬਣਾਉਣ ਵੱਲ ਕੋਈ ਧਿਆਨ ਨਹੀਂ ਦਿੱਤਾ। ਇਹ ਸੜਕਾਂ ਟੁੱਟੀਆਂ ਅਤੇ ਖੱਡੇ ਪਏ ਹੋਏ ਸਨ।‌ ਉਹਨਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਜਿੰਨੀ ਤਾਰੀਫ ਕੀਤੀ ਜਾਵੇ ਉਨੀ ਥੋੜੀ ਹੈ।‌ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਤਹੱਈਆ ਕੀਤਾ ਹੈ ਕਿ ਪੂਰੇ ਪੰਜਾਬ ਦੀਆਂ 44000 ਕਿਲੋਮੀਟਰ ਲੰਬੀਆਂ ਸੜਕਾਂ ਨਵੀਆਂ ਬਣਾਉਣੀਆਂ ਹਨ ਚਾਹੇ ਉਹ ਪੰਜਾਬ ਮੰਡੀ ਬੋਰਡ ਅਧੀਨ ਆਉਂਦੀਆਂ ਹੋਣ ਚਾਹੇ ਲੋਕ ਨਿਰਮਾਣ ਵਿਭਾਗ ਅਧੀਨ ਆਉਂਦੀਆਂ ਹੋਣ। ਉਸੇ ਦੇ ਚਲਦੇ ਅੱਜ ਮੇਰੇ ਵੱਲੋਂ ਹਲਕਾ ਖੰਨਾ ਦੇ ਇਹਨਾਂ ਪਿੰਡਾਂ ਦੀਆਂ ਲਿੰਕ ਸੜਕਾਂ ਬਣਾਉਣ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ ਹੈ। ਉਹਨਾਂ ਕਿਹਾ ਕਿ ਇਹ ਸੜਕਾਂ ਮਈ 2026 ਤੱਕ ਨਵੀਆਂ ਬਣਾ ਕੇ ਲੋਕਾਂ ਨੂੰ ਸਮਰਪਿਤ ਕਰ ਦਿੱਤੀਆਂ ਜਾਣਗੀਆਂ।

    ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਪਿੰਡਾਂ ਨੂੰ ਜੋੜਨ ਵਾਲੀਆਂ ਲਿੰਕ ਸੜਕਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਇੱਕ ਵਿਸ਼ੇਸ਼ ਸੀ.ਐਮ ਫਲਾਇੰਗ ਸਕੁਐਡ ਦਾ ਗਠਨ ਕੀਤਾ ਹੈ। ਇਹ ਅਨੋਖੀ ਪਹਿਲ ਪੰਜਾਬ ਦੇ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੀ ਦਿਸ਼ਾ ਵਿੱਚ ਇੱਕ ਇਨਕਲਾਬੀ ਕਦਮ ਹੈ। ਇਸ ਸਕੁਐਡ ਵਿੱਚ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਦੇ ਸੀਨੀਅਰ ਅਧਿਕਾਰੀ ਸ਼ਾਮਲ ਹਨ, ਜੋ ਉਸਾਰੀ ਅਧੀਨ ਅਤੇ ਮੁਰੰਮਤ ਦੌਰਾਨ ਸੜਕਾਂ ਦੀ ਸਰਗਰਮੀ ਨਾਲ ਜਾਂਚ ਕਰਨਗੇ।

    ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਤੇ ਲੋਕਾਂ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਇਸ ਯੋਜਨਾ ਵਿੱਚ ਸਾਫ਼ ਝਲਕਦੀ ਹੈ, ਜੋ ਇਹ ਯਕੀਨੀ ਬਣਾਉਂਦੀ ਹੈ ਕਿ ਹਰ ਰੁਪਿਆ ਜਨਤਾ ਦੀ ਭਲਾਈ ‘ਤੇ ਸਹੀ ਤਰੀਕੇ ਨਾਲ ਖਰਚ ਹੋਵੇ। ਸੀ.ਐਮ ਫਲਾਇੰਗ ਸਕੁਐਡ ਵਿੱਚ ਦੋਵਾਂ ਵਿਭਾਗਾਂ ਦੇ ਸੁਪਰਡੈਂਟ ਇੰਜੀਨੀਅਰ ਸ਼ਾਮਲ ਹਨ ਅਤੇ ਇਸਦਾ ਮੁੱਖ ਉਦੇਸ਼ ਮਾਲਵਾ, ਮਾਝਾ ਅਤੇ ਦੋਆਬਾ ਸਮੇਤ ਸਾਰੇ ਖੇਤਰਾਂ ਵਿੱਚ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਅੱਪਗ੍ਰੇਡੇਸ਼ਨ ਦੇ ਕੰਮ ਦੀ ਨਿਗਰਾਨੀ, ਤਸਦੀਕ ਅਤੇ ਗੁਣਵੱਤਾ ਬਣਾਈ ਰੱਖਣਾ ਹੈ। ਇਹ ਟੀਮ ਪੂਰੇ ਪੰਜਾਬ ਵਿੱਚ ਸਰਗਰਮੀ ਨਾਲ ਕੰਮ ਕਰ ਰਹੀ ਹੈ ਤਾਂ ਜੋ ਜਨਤਕ ਬੁਨਿਆਦੀ ਢਾਂਚੇ ‘ਤੇ ਹੋਣ ਵਾਲੇ ਖਰਚੇ ਵਿੱਚ ਪੂਰੀ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਈ ਜਾ ਸਕੇ। ਮੰਤਰੀ ਸੌਂਦ ਨੇ ਕਿਹਾ ਕਿ ਇਸ ਪਹਿਲ ਨਾਲ ਨਾ ਸਿਰਫ਼ ਸੜਕਾਂ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ, ਸਗੋਂ ਠੇਕੇਦਾਰਾਂ ‘ਤੇ ਵੀ ਸਖ਼ਤ ਨਜ਼ਰ ਰੱਖੀ ਜਾਵੇਗੀ। ਪੰਜਾਬ ਸਰਕਾਰ ਦਾ ਇਹ ਫੈਸਲਾ ਦਰਸਾਉਂਦਾ ਹੈ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਜਨਤਾ ਦੇ ਹਰ ਪੈਸੇ ਦੀ ਕੀਮਤ ਸਮਝਦੀ ਹੈ ਅਤੇ ਉਸਨੂੰ ਸਹੀ ਥਾਂ ‘ਤੇ ਵਰਤਣ ਲਈ ਵਚਨਬੱਧ ਹੈ।

    ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਹਲਕਾ ਖੰਨਾ ਦਾ ਵਿਕਾਸ ਅਤੇ ਲੋਕ ਸੇਵਾ ਉਹਨਾਂ ਦੀ ਡਿਊਟੀ ਹੈ। ਹਲਕੇ ਦੇ ਲੋਕਾਂ ਨੇ ਹੀ ਉਹਨਾਂ ਨੂੰ ਸੇਵਾ ਦਾ ਮੌਕਾ ਦਿੱਤਾ ਹੈ। ਇਹ ਸੇਵਾ ਨਿਭਾਅ ਕੇ ਉਹ ਆਪਣਾ ਫਰਜ਼ ਵੀ ਪੂਰਾ ਕਰ ਰਹੇ ਹਨ। ਉਹ ਹਲਕਾ ਖੰਨਾ ਵਾਸੀਆਂ ਦੀਆਂ ਉਮੀਦਾਂ ਉੱਤੇ ਖਰਾ ਉਤਰਨ ਲਈ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਯਤਨਸ਼ੀਲ ਹਨ।

    ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਖੰਨਾ ਵਿਖੇ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ ਤੇ ਇਸ ਹਲਕੇ ਨੂੰ ਨਮੂਨੇ ਦਾ ਹਲਕਾ ਬਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

    ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ, ਚੇਅਰਮੈਨ ਬਲਾਕ ਸੰਮਤੀ ਖੰਨਾ ਲਖਵੀਰ ਸਿੰਘ ਕਾਲਾ, ਬਲਾਕ ਪ੍ਰਧਾਨ ਮਨਸ਼ਾ ਸਿੰਘ, ਪਿੰਡ ਲਲਹੇੜੀ ਦੇ ਸਰਪੰਚ ਰਣਜੀਤ ਸਿੰਘ, ਗੋਹ ਦੇ ਸਰਪੰਚ ਕੁਲਦੀਪ ਸਿੰਘ, ਮਹੌਣ ਦੇ ਸਰਪੰਚ ਸੁਖਚੈਨ ਸਿੰਘ, ਪੰਚ ਜਸਵੰਤ ਸਿੰਘ ਮਹੌਣ ਤੋਂ ਇਲਾਵਾ ਮੰਡੀ ਬੋਰਡ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

    onpointchannel punjab punjabi Top News
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਜੀ.ਐਨ.ਆਈ.ਐਮ.ਟੀ. ’ਚ ਰੋਜ਼ਗਾਰ ਮੇਲੇ ਦਾ ਆਯੋਜਨ 20 ਮਾਰਚ ਨੂੰ

    March 18, 2026

    ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਗੀਤਾ ਕਲੋਨੀ ’ਚ 45.30 ਲੱਖ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

    March 18, 2026

    ਵਿਸ਼ੇਸ਼ ਰੋਜ਼ਗਾਰ ਮੇਲਾ ਤੇ ਸਵੈ ਰੋਜ਼ਗਾਰ ਕੈਂਪ 20 ਮਾਰਚ ਨੂੰ ਨਕੋਦਰ ਵਿਖੇ

    March 18, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਜੀ.ਐਨ.ਆਈ.ਐਮ.ਟੀ. ’ਚ ਰੋਜ਼ਗਾਰ ਮੇਲੇ ਦਾ ਆਯੋਜਨ 20 ਮਾਰਚ ਨੂੰ

    March 18, 2026

    ਲੁਧਿਆਣਾ, 18 ਮਾਰਚ (000) – ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ…

    ਕੈਬਨਿਟ ਮੰਤਰੀ ਸੌਂਦ ਨੇ ਹਲਕਾ ਖੰਨਾ ਵਿੱਚ 6.83 ਕਰੋੜ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਬਣਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

    March 18, 2026

    ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਗੀਤਾ ਕਲੋਨੀ ’ਚ 45.30 ਲੱਖ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

    March 18, 2026

    ਵਿਸ਼ੇਸ਼ ਰੋਜ਼ਗਾਰ ਮੇਲਾ ਤੇ ਸਵੈ ਰੋਜ਼ਗਾਰ ਕੈਂਪ 20 ਮਾਰਚ ਨੂੰ ਨਕੋਦਰ ਵਿਖੇ

    March 18, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਜੀ.ਐਨ.ਆਈ.ਐਮ.ਟੀ. ’ਚ ਰੋਜ਼ਗਾਰ ਮੇਲੇ ਦਾ ਆਯੋਜਨ 20 ਮਾਰਚ ਨੂੰ

    March 18, 2026

    ਕੈਬਨਿਟ ਮੰਤਰੀ ਸੌਂਦ ਨੇ ਹਲਕਾ ਖੰਨਾ ਵਿੱਚ 6.83 ਕਰੋੜ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਬਣਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

    March 18, 2026

    ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਗੀਤਾ ਕਲੋਨੀ ’ਚ 45.30 ਲੱਖ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

    March 18, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.